November 15, 2026, 11:42 am
----------- Advertisement -----------
HomeNewsEntertainmentਸਾਊਥ ਸੁਪਰਸਟਾਰ ਰਾਮ ਚਰਨ ਵਿਆਹ ਦੇ 10 ਸਾਲਾਂ ਬਾਅਦ ਬਣਨ ਜਾ ਰਹੇ...

ਸਾਊਥ ਸੁਪਰਸਟਾਰ ਰਾਮ ਚਰਨ ਵਿਆਹ ਦੇ 10 ਸਾਲਾਂ ਬਾਅਦ ਬਣਨ ਜਾ ਰਹੇ ਹਨ ਪਿਤਾ,ਸਾਂਝੀ ਕੀਤੀ ਪੋਸਟ

Published on

----------- Advertisement -----------

ਰਾਮ ਚਰਨ ਦੱਖਣੀ ਸਿਨੇਮਾ ਦੇ ਸੁਪਰਸਟਾਰ ਹਨ। ਉਹ ਆਪਣੀਆਂ ਫਿਲਮਾਂ ਕਰਕੇ ਕਾਫੀ ਚਰਚਾ ‘ਚ ਰਹਿੰਦੀ ਹੈ। ਪਰ ਫਿਲਹਾਲ ਉਨ੍ਹਾਂ ਦੇ ਚਰਚਾ ‘ਚ ਆਉਣ ਦਾ ਕਾਰਨ ਕਾਫੀ ਖਾਸ ਹੈ। ਰਾਮ ਚਰਨ ਦੀ ਪਤਨੀ ਉਪਾਸਨਾ ਕਾਮਿਨੇਨੀ ਕੋਨੀਡੇਲਾ ਗਰਭਵਤੀ ਹੈ। ਰਾਮ ਚਰਨ ਨੇ ਸੋਸ਼ਲ ਮੀਡੀਆ ‘ਤੇ ਇਸ ਬਾਰੇ ਅਧਿਕਾਰਤ ਐਲਾਨ ਕੀਤਾ ਹੈ। ਦੱਸ ਦੇਈਏ ਕਿ ਅਦਾਕਾਰ ਵਿਆਹ ਦੇ 10 ਸਾਲ ਬਾਅਦ ਪਿਤਾ ਬਣਨ ਵਾਲੇ ਹਨ। ਤੇਲਗੂ ਸੁਪਰਸਟਾਰ ਦੇ ਪ੍ਰਸ਼ੰਸਕਾਂ ਲਈ ਇਹ ਕਿਸੇ ਖੁਸ਼ਖਬਰੀ ਤੋਂ ਘੱਟ ਨਹੀਂ ਹੈ। ਰਾਮ ਚਰਨ ਦੇ ਪਿਤਾ ਚਿਰੰਜੀਵੀ ਨੇ ਇੱਕ ਪੋਸਟ ਸ਼ੇਅਰ ਕੀਤੀ, ਜਿਸ ‘ਚ ਉਨ੍ਹਾਂ ਨੇ ਲਿਖਿਆ, “ਸ਼੍ਰੀ ਹਨੂੰਮਾਨ ਜੀ ਦੇ ਆਸ਼ੀਰਵਾਦ ਨਾਲ, ਸਾਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਉਪਾਸਨਾ ਅਤੇ ਰਾਮ ਚਰਨ ਆਪਣੇ ਪਹਿਲੇ ਬੱਚੇ ਦੀ ਉਮੀਦ ਕਰ ਰਹੇ ਹਨ। ਪਿਆਰ ਅਤੇ ਧੰਨਵਾਦ ਨਾਲ ਸੁਰੇਖਾ ਅਤੇ ਚਿਰੰਜੀਵੀ ਕੋਨੀਡੇਲੀ, ਸ਼ੋਭਨਾ ਅਤੇ ਅਨਿਲ ਕਮੀਨੇਨੀ।” ਇਸ ਪੋਸਟ ‘ਚ ਭਗਵਾਨ ਹਨੂੰਮਾਨ ਦੀ ਤਸਵੀਰ ਵੀ ਨਜ਼ਰ ਆ ਰਹੀ ਹੈ।

ਇਸ ਪੋਸਟ ਨੂੰ ਰਾਮ ਚਰਨ ਨੇ ਵੀ ਹੱਥ ਜੋੜ ਕੇ ਸ਼ੇਅਰ ਕੀਤਾ ਹੈ ਅਤੇ ਦਿਲ ਦਾ ਇਮੋਜੀ ਪੋਸਟ ਕੀਤਾ ਹੈ। ਰਾਮ ਚਰਨ ਅਤੇ ਉਪਾਸਨਾ ਨੇ ਸਾਲ 2012 ‘ਚ ਹੈਦਰਾਬਾਦ ‘ਚ ਇਕ-ਦੂਜੇ ਨਾਲ ਵਿਆਹ ਕਰਵਾਇਆ ਸੀ। ਦੋਵੇਂ ਕਥਿਤ ਤੌਰ ‘ਤੇ ਇਕ ਦਹਾਕੇ ਪਹਿਲਾਂ ਇਕ ਸਪੋਰਟਸ ਕਲੱਬ ‘ਚ ਮਿਲੇ ਸਨ, ਜਿਸ ਤੋਂ ਕੁਝ ਸਮੇਂ ਬਾਅਦ ਹੀ ਦੋਵੇਂ ਇਕ-ਦੂਜੇ ਦੇ ਪਿਆਰ ‘ਚ ਪੈ ਗਏ। ਰਾਮ ਚਰਨ ਦਾ ਸਾਲ 2022 ਵਿਅਕਤੀਗਤ ਅਤੇ ਪੇਸ਼ੇਵਰ ਤੌਰ ‘ਤੇ ਬਹੁਤ ਖ਼ਾਸ ਰਿਹਾ ਹੈ। ਫ਼ਿਲਮ ਨਿਰਦੇਸ਼ਕ ਐਸ.ਐਸ. ਰਾਜਾਮੌਲੀ ਦੁਆਰਾ ਨਿਰਦੇਸ਼ਤ ‘ਆਰ. ਆਰ. ਆਰ.’ ਇਸ ਸਾਲ ਦੇ ਸ਼ੁਰੂ ‘ਚ ਰਿਲੀਜ਼ ਹੋਣ ਤੋਂ ਬਾਅਦ ਤੋਂ ਹੀ ਦੁਨੀਆ ਭਰ ‘ਚ ਹਿੱਟ ਰਹੀ ਹੈ। ਇਸ ਦੇ ਨਾਲ ਹੀ ਆਪਣੀ ਨਿੱਜੀ ਜ਼ਿੰਦਗੀ ‘ਚ ਵੀ ਉਹ ਪਿਤਾ ਬਣਨ ਵਾਲੇ ਹਨ। ਬ੍ਰਿਟਿਸ਼ ਬਸਤੀਵਾਦ ਦੇ ਵਿਰੁੱਧ ਖੜੇ ਹੋਣ ਦਾ ਫ਼ੈਸਲਾ ਕਰਨ ਵਾਲੇ ਦੋ ਅਸਲ-ਜੀਵਨ ਕ੍ਰਾਂਤੀਕਾਰੀਆਂ ਤੋਂ ਪ੍ਰੇਰਿਤ, ‘RRR’ ਨੇ ਜੂਨੀਅਰ ਐਨ. ਟੀ. ਆਰ, ਅਜੈ ਦੇਵਗਨ, ਸ਼੍ਰੀਆ ਸਰਨ ਅਤੇ ਆਲੀਆ ਭੱਟ ਨੂੰ ਵੀ ਮੁੱਖ ਭੂਮਿਕਾਵਾਂ ‘ਚ ਦਿਖਾਇਆ। ਫ਼ਿਲਮ ਟਿਕਟ ਕਾਊਂਟਰ ‘ਤੇ ਬਹੁਤ ਵੱਡੀ ਹਿੱਟ ਸਾਬਤ ਹੋਈ, ਦੁਨੀਆ ਭਰ ਦੇ ਕਈ ਮੰਨੇ-ਪ੍ਰਮੰਨੇ ਨਿਰਦੇਸ਼ਕਾਂ ਨੇ ਇਸ ਦੀ ਕਹਾਣੀ ਸੁਣਾਉਣ ਲਈ ਪ੍ਰਸ਼ੰਸਾ ਕੀਤੀ। ‘ਆਰ. ਆਰ. ਆਰ.’ ਦੀ ਨਜ਼ਰ ਹੁਣ ਅਗਲੇ ਸਾਲ ਆਸਕਰ ਟਰਾਫੀ ‘ਤੇ ਹੈ ਕਿਉਂਕਿ ਰਾਜਾਮੌਲੀ ਹਾਲ ਹੀ ‘ਚ ਫ਼ਿਲਮ ਦੇ ਪ੍ਰਚਾਰ ਲਈ ਅਮਰੀਕਾ ਦੇ ਦੌਰੇ ‘ਤੇ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...