June 8, 2026, 10:26 pm
----------- Advertisement -----------
HomeNewsLatest Newsਨਵੇਂ ਸਾਲ 'ਤੇ ਭਾਰਤ ਦੇ 13 ਸ਼ਹਿਰਾਂ 'ਚ 5ਜੀ ਸੇਵਾਵਾਂ ਹੋਣਗੀਆਂ ਸ਼ੁਰੂ

ਨਵੇਂ ਸਾਲ ‘ਤੇ ਭਾਰਤ ਦੇ 13 ਸ਼ਹਿਰਾਂ ‘ਚ 5ਜੀ ਸੇਵਾਵਾਂ ਹੋਣਗੀਆਂ ਸ਼ੁਰੂ

Published on

----------- Advertisement -----------

1 ਜਨਵਰੀ ਤੋਂ ਚਾਰ ਦਿਨ ਪਹਿਲਾਂ ਮੰਗਲਵਾਰ ਨੂੰ ਦੇਸ਼ ਦੇ 13 ਸ਼ਹਿਰਾਂ ‘ਚ ਜਲਦ ਹੀ 5ਜੀ ਇੰਟਰਨੈੱਟ ਸੇਵਾ ਸ਼ੁਰੂ ਕਰਨ ਦਾ ਐਲਾਨ ਕੀਤਾ ਗਿਆ ਹੈ। 5ਜੀ ਇੰਟਰਨੈਟ ਸੇਵਾ ਦੀ ਸ਼ੁਰੂਆਤ ਨਾਲ ਭਾਰਤ ਵਿੱਚ ਬਹੁਤ ਕੁਝ ਬਦਲਣ ਵਾਲਾ ਹੈ। ਇਸ ਨਾਲ ਨਾ ਸਿਰਫ ਲੋਕਾਂ ਦਾ ਕੰਮ ਆਸਾਨ ਹੋਵੇਗਾ ਸਗੋਂ ਮਨੋਰੰਜਨ ਅਤੇ ਸੰਚਾਰ ਦੇ ਖੇਤਰ ਵਿਚ ਵੀ ਕਾਫੀ ਬਦਲਾਅ ਆਵੇਗਾ।


ਦੇਸ਼ ਦੇ ਜਿਨ੍ਹਾਂ 13 ਸ਼ਹਿਰਾਂ ਵਿੱਚ 5ਜੀ ਇੰਟਰਨੈੱਟ ਸੇਵਾ ਸਭ ਤੋਂ ਪਹਿਲਾਂ ਸ਼ੁਰੂ ਕੀਤੀ ਜਾਵੇਗੀ ਉਹਨਾਂ ਵਿੱਚ ਗੁਜਰਾਤ ਦੇ 3 ਸ਼ਹਿਰ, ਮਹਾਰਾਸ਼ਟਰ ਦੇ ਦੋ ਸ਼ਹਿਰ ਵੀ ਸ਼ਾਮਲ ਹਨ। 5ਜੀ ਸੇਵਾ ਦੇ ਲਾਗੂ ਹੋਣ ਨਾਲ ਇਨ੍ਹਾਂ 13 ਸ਼ਹਿਰਾਂ ‘ਚ ਇੰਟਰਨੈੱਟ ਸਪੀਡ 4ਜੀ ਤੋਂ 10 ਗੁਣਾ ਜ਼ਿਆਦਾ ਹੋ ਜਾਵੇਗੀ। ਇਹ ਵੀ ਕਿਹਾ ਜਾ ਰਿਹਾ ਹੈ ਕਿ 20 ਸਕਿੰਟਾਂ ਵਿੱਚ ਪੂਰੀ ਐਚ ਡੀ ਫਿਲਮ ਡਾਊਨਲੋਡ ਹੋ ਜਾਇਆ ਕਰੇਗੀ।
ਭਾਰਤ ਵਿੱਚ 5ਜੀ ਇੰਟਰਨੈਟ ਸੇਵਾ ਸ਼ੁਰੂ ਕਰਨ ਲਈ ਤਿੰਨ ਵੱਡੀਆਂ ਨਿੱਜੀ ਦੂਰਸੰਚਾਰ ਕੰਪਨੀਆਂ ਭਾਰਤੀ ਏਅਰਟੈੱਲ, ਰਿਲਾਇੰਸ ਜੀਓ ਅਤੇ ਵੋਡਾਫੋਨ-ਆਈਡੀਆ ਕੰਮ ਕਰ ਰਹੀਆਂ ਹਨ। ਇਨ੍ਹਾਂ ਤਿੰਨਾਂ ਕੰਪਨੀਆਂ ਨੇ ਮੋਬਾਈਲ ਐਕਸੈਸਰੀਜ਼ ਬਣਾਉਣ ਵਾਲੀ ਕੰਪਨੀ ਐਰਿਕਸਨ ਅਤੇ ਨੋਕੀਆ ਨਾਲ ਮਿਲ ਕੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...

ਮਾਨ ਸਰਕਾਰ ਨੇ ਸ਼ੁਰੂ ਕੀਤਾ ‘ਮਿਸ਼ਨ ਕਲੀਨ ਪੰਜਾਬ’

ਮਾਨ ਸਰਕਾਰ ਨੇ ਮਿਸ਼ਨ ਕਲੀਨ ਪੰਜਾਬ ਸ਼ੁਰੂ ਕੀਤਾ। ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਨੇ...

‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਇਲਾਜ ਦਾ ਆਰਥਿਕ ਬੋਝ ਘਟਾਇਆ ਅਤੇ ਸਮੇਂ ਸਿਰ ਮਿਆਰੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ: ਹਰਮਨਪ੍ਰੀਤ ਕੌਰ

ਚੰਡੀਗੜ੍ਹ /ਪਟਿਆਲਾ,07 ਜੂਨ : ਭਗਵੰਤ ਮਾਨ ਸਰਕਾਰ ਦੀ 'ਮੁੱਖ ਮੰਤਰੀ ਸਿਹਤ ਯੋਜਨਾ' ਨੇ ਪਟਿਆਲਾ ਦੀ...

ਭਾਜਪਾ ਦੀ ਧੂਰੀ ਰੈਲੀ ‘ਤੇ ਹਰਪਾਲ ਚੀਮਾ ਦਾ ਤੰਜ- ਸੀਐਮ ਨਾਇਬ ਸੈਣੀ ਜਨਤਾ ਨੂੰ ਨਹੀਂ, ਖਾਲੀ ਕੁਰਸੀਆਂ ਨੂੰ ਭਾਸ਼ਣ ਦੇ ਕੇ ਪਰਤੇ

ਚੰਡੀਗੜ੍ਹ 7 ਜੂਨ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਰਿਆਣਾ ਦੇ ਮੁੱਖ ਮੰਤਰੀ...

 ਅੰਮ੍ਰਿਤਸਰ: ਕਿਸਾਨ ਦੇ ਘਰ ਬੇਹੋਸ਼ ਕਰਕੇ ਚੋਰੀ! 5 ਲੱਖ ਨਕਦੀ ਤੇ 45 ਤੋਲਾ ਸੋਨਾ ਲੈ ਕੇ ਫ਼ਰਾਰ

ਅਮ੍ਰਿਤਸਰ ਦੇ ਹਲਕਾ ਜੰਡਿਆਲਾ ਗੁਰੂ ਦੇ ਪਿੰਡ ਜਾਨਿਆ ਇਲਾਕੇ ‘ਚ ਚੋਰਾਂ ਨੇ ਇੱਕ ਕਿਸਾਨ...

ਮੈਨੇਜਰ ਨਾਲ ਭੱਜੀ ਪਤਨੀ ਤੇ 4 ਸਾਲਾਂ ਦੀ ਬੇਟੀ ਨੂੰ ਲੈ ਕੇ ਟਾਵਰ ‘ਤੇ ਚੜ੍ਹਿਆ ਪਤੀ

ਫਤਿਹਗੜ ਸਾਹਿਬ ਦੇ ਪਿੰਡ ਨਾਨੋਵਾਲ ਵਿਚ ਇਕ ਵਿਅਕਤੀ ਟਾਵਰ ਤੇ ਚੜ ਗਿਆ। ਵਿਅਕਤੀ 4...