November 15, 2026, 1:36 pm
----------- Advertisement -----------
HomeNewsBreaking Newsਸੂਬੇ ਵਿਚ ਹਾਕੀ ਦੀ ਪੁਰਾਤਨ ਸ਼ਾਨ ਮੁੜ ਬਹਾਲ ਕਰਨ 'ਚ ਕੋਈ ਕਸਰ...

ਸੂਬੇ ਵਿਚ ਹਾਕੀ ਦੀ ਪੁਰਾਤਨ ਸ਼ਾਨ ਮੁੜ ਬਹਾਲ ਕਰਨ ‘ਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ – ਮਾਨ

Published on

----------- Advertisement -----------
  • ਚੰਡੀਗੜ੍ਹ ਵਿਖੇ ਵਿਸ਼ਵ ਹਾਕੀ ਕੱਪ ਦੀ ਟਰਾਫੀ ਦਾ ਸਵਾਗਤ

ਚੰਡੀਗੜ੍ਹ, 15 ਦਸੰਬਰ 2022 – ਪੰਜਾਬ ਵਿਚ ਖੇਡਾਂ ਨੂੰ ਪ੍ਰਫੁੱਲਤ ਕਰਕੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਪਣੀ ਸਰਕਾਰੀ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪ੍ਰਣ ਕੀਤਾ ਕਿ ਹਾਕੀ ਦੀ ਪੁਰਾਤਨ ਸ਼ਾਨ ਬਹਾਲ ਕਰਨ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਮੁੱਖ ਮੰਤਰੀ ਨੇ ਅੱਜ ਇੱਥੇ ਆਪਣੀ ਰਿਹਾਇਸ਼ ਉਤੇ ਪੁਰਸ਼ਾਂ ਦੇ ਹਾਕੀ ਵਿਸ਼ਵ ਕੱਪ ਦੀ ਟਰਾਫੀ ਦਾ ਸਵਾਗਤ ਕੀਤਾ। ਇਸ ਮੌਕੇ ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬੀਆਂ ਨੇ ਹਾਕੀ ਦੇ ਮੈਦਾਨ ਵਿਚ ਹਮੇਸ਼ਾ ਹੀ ਸ਼ਾਨਦਾਰ ਪ੍ਰਦਰਸ਼ਨ ਕੀਤਾ ਅਤੇ ਦੁਨੀਆ ਭਰ ਵਿਚ ਸੂਬੇ ਦਾ ਨਾਮ ਰੌਸ਼ਨ ਕੀਤਾ। ਉਨ੍ਹਾਂ ਕਿਹਾ ਕਿ ਇਹ ਸਾਡੇ ਲਈ ਮਾਣ ਵਾਲੀ ਗੱਲ ਹੈ ਕਿ ਭਾਰਤੀ ਹਾਕੀ ਟੀਮ ਨੇ ਪਿਛਲੇ ਸਾਲ ਟੋਕੀਓ ਵਿਖੇ ਹੋਈਆਂ ਓਲੰਪਿਕ ਖੇਡਾਂ ਵਿਚ 41 ਸਾਲਾਂ ਬਾਅਦ ਓਲੰਪਿਕ ਵਿਚ ਤਮਗਾ ਜਿੱਤਿਆ ਅਤੇ ਇਸ ਟੀਮ ਵਿਚ ਜੇਤੂ ਟੀਮ ਦੇ ਕਪਤਾਨ ਮਨਪ੍ਰੀਤ ਸਿੰਘ ਸਮੇਤ 11 ਖਿਡਾਰੀ ਸੂਬੇ ਨਾਲ ਸਬੰਧਤ ਸਨ। 1975 ਵਿੱਚ ਇਕਲੌਤਾ ਵਿਸ਼ਵ ਕੱਪ ਜਿੱਤਣ ਵਾਲੀ ਭਾਰਤੀ ਟੀਮ ਦੀ ਕਪਤਾਨੀ ਵੀ ਪੰਜਾਬ ਦੇ ਅਜੀਤਪਾਲ ਸਿੰਘ ਕੋਲ ਸੀ। ਅਗਲੇ ਮਹੀਨੇ ਭਾਰਤ ਦੀ ਮੇਜ਼ਬਾਨੀ ਵਿੱਚ ਹੋਣ ਵਾਲੇ ਵਿਸ਼ਵ ਕੱਪ ਦੀ ਟੀਮ ਦੇ ਕੈਂਪ ਵਿੱਚ ਵੀ ਅੱਧੇ ਤੋਂ ਵੱਧ ਖਿਡਾਰੀ ਪੰਜਾਬ ਦੇ ਹਨ।

ਭਗਵੰਤ ਮਾਨ ਨੇ ਕਿਹਾ ਕਿ ਇਸ ਜੇਤੂ ਸਫ਼ਰ ਨੂੰ ਜਾਰੀ ਰੱਖਣ ਦੀ ਲੋੜ ਹੈ ਤਾਂ ਕਿ ਭਵਿੱਖ ਵਿਚ ਹੋਰ ਮੈਡਲ ਦੇਸ਼ ਦੀ ਝੋਲੀ ਪਾਏ ਜਾ ਸਕਣ।

ਮੁੱਖ ਮੰਤਰੀ ਨੇ ਦੁੱਖ ਜਾਹਰ ਕੀਤਾ ਕਿ ਪਿਛਲੀਆਂ ਸਰਕਾਰਾਂ ਦੇ ਅਵੇਸਲੇਪਣ ਨਾਲ ਹਾਕੀ ਸਾਡੀ ਕੌਮੀ ਖੇਡ ਹੋਣ ਦੇ ਬਾਵਜੂਦ ਖੇਡ ਮੈਦਾਨ ਵਿਚ ਪਛੜਦੀ ਰਹੀ। ਉਨ੍ਹਾਂ ਕਿਹਾ ਕਿ ਹੁਣ ਸੂਬਾ ਸਰਕਾਰ ਖੇਡਾਂ ਦੇ ਖੇਤਰ ਵਿਚ ਹਾਕੀ ਨੂੰ ਬਣਦਾ ਰੁਤਬਾ ਦਿਵਾਏਗੀ। ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਵੱਲੋਂ ਇਸ ਸਬੰਧ ਵਿਚ ਵੱਡੇ ਕਦਮ ਚੁੱਕੇ ਜਾ ਰਹੇ ਹਨ ਤਾਂ ਕਿ ਖੇਡਾਂ ਖਾਸ ਕਰਕੇ ਹਾਕੀ ਨੂੰ ਪ੍ਰਫੁੱਲਤ ਕਰਕੇ ਨਸ਼ਿਆਂ ਵਰਗੀ ਅਲਾਮਤ ਦਾ ਖਾਤਮਾ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਵਿਚ ਹਾਕੀ ਦੀ ਸੁਰਜੀਤੀ ਲਈ ਹੋਰ ਵਸੀਲੇ ਜੁਟਾਏ ਜਾਣਗੇ। ਉਨ੍ਹਾਂ ਕਿਹਾ ਕਿ ਨੌਜਵਾਨਾਂ ਦੀ ਅਥਾਹ ਸਮਰੱਥਾ ਨੂੰ ਖੇਡਾਂ ਦੇ ਖੇਤਰ ਵਾਲੇ ਲਾਉਣ ਲਈ ਹਰੇਕ ਯਤਨ ਕੀਤਾ ਜਾਵੇਗਾ। ਭਗਵੰਤ ਮਾਨ ਨੇ ਕਿਹਾ ਕਿ ਉਹ ਦਿਨ ਦੂਰ ਨਹੀਂ ਜਦੋਂ ਹਰੇਕ ਪੰਜਾਬੀ ਦੇ ਸੁਹਿਰਦ ਯਤਨਾਂ ਨਾਲ ਹਾਕੀ ਸੁਰਜੀਤੀ ਦੇ ਰਾਹ ਪੈ ਜਾਵੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...