ਚੰਡੀਗੜ੍ਹ: ਪੰਜਾਬ ਕਾਂਗਰਸ ਕਮੇਟੀ ਦੇ ਪ੍ਰਧਾਨ ਨਵਜੋਤ ਸਿੱਧੂ ਨੇ ਪੰਜਾਬ ਪੁਲਿਸ ਬਾਰੇ ਮਾੜੀ ਸ਼ਬਦਾਵਲੀ ਲ਼ਈ ਮੁਆਫੀ ਮੰਗੀ ਹੈ। ਮੀਡਿਆ ਨਾਲ ਗੱਲਬਾਤ ਕਰਦੇ ਹੋਏ ਉਨ੍ਹਾਂ ਨੇ ਮੁਆਫੀ ਮੰਗੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਦਾ ਮਕਸਦ ਕਿਸੇ ਦੇ ਮਨ ਨੂੰ ਠੇਸ ਪਹੁੰਚਾਉਣਾ ਨਹੀਂ ਸੀ। ਇਸ ਮੁੱਦੇ ਨੂੰ ਬੇਵਜ੍ਹਾ ਉਭਾਰ ਦਿੱਤਾ ਗਿਆ। ਜ਼ਿਕਰਯੋਗ ਹੈ ਕਿ ਉਹਨਾਂ ਨੇ ਸੁਲਤਾਨਪੁਰ ਲੋਧੀ ਵਿਖੇ ਪੁਲਿਸ ਵਾਲਿਆਂ ਦੇ ਖਿਲਾਫ ਕੁਝ ਅਜਿਹੀ ਟਿੱਪਣੀ ਕੀਤੀ ਸੀ, ਜਿਸ ਤੋਂ ਬਾਅਦ ਵਿਰੋਧੀ ਪਾਰਟੀਆਂ ਵੱਲੋਂ ਤੇ ਪੁਲਿਸ ਵੱਲੋਂ ਲਗਾਤਾਰ ਨਵਜੋਤ ਸਿੱਧੂ ਦੀ ਨਿਖੇਧੀ ਕੀਤੀ ਜਾ ਰਹੀ ਸੀ। ਪਰ ਅੱਜ ਸਿੱਧੂ ਨੇ ਇਕ ਟੀਵੀ ਚੈਨਲ ਨੂੰ ਇੰਟਰਵਿਊ ਦੌਰਾਨ ਆਪਣੀ ਗਲਤੀ ਮੰਨ ਕੇ ਮੁਆਫ਼ੀ ਮੰਗ ਲਈ ਹੈ।
----------- Advertisement -----------
ਨਵਜੋਤ ਸਿੱਧੂ ਨੇ ਪੰਜਾਬ ਪੁਲਿਸ ਬਾਰੇ ਮਾੜੀ ਸ਼ਬਦਾਵਲੀ ਲ਼ਈ ਮੁਆਫੀ ਮੰਗੀ
Published on
----------- Advertisement -----------











