November 12, 2026, 3:14 am
----------- Advertisement -----------
HomeNewsBreaking Newsਝਾਰਖੰਡ ਦੇ ਪਛਵਾੜਾ ਕੋਲਾ ਖਾਣ ਤੋਂ ਅੱਜ ਰੋਪੜ ਥਰਮਲ ਪਲਾਂਟ ਪਹੁੰਚੇਗਾ ਕੋਲਾ,...

ਝਾਰਖੰਡ ਦੇ ਪਛਵਾੜਾ ਕੋਲਾ ਖਾਣ ਤੋਂ ਅੱਜ ਰੋਪੜ ਥਰਮਲ ਪਲਾਂਟ ਪਹੁੰਚੇਗਾ ਕੋਲਾ, ਮੁੱਖ ਮੰਤਰੀ ਕਰਨਗੇ ਸਵਾਗਤ

Published on

----------- Advertisement -----------
  • ਅੱਜ ਝਾਰਖੰਡ ਤੋਂ ਰੋਪੜ ਥਰਮਲ ਪਲਾਂਟ ‘ਚ ਰੇਲਗੱਡੀ ਰਾਹੀਂ ਪਹੁੰਚੇਗਾ ਕੋਲਾ,
  • ਮੁੱਖ ਮੰਤਰੀ ਭਗਵੰਤ ਮਾਨ ਕਰਨਗੇ ਸਵਾਗਤ
  • ਬਿਜਲੀ ਦਾ ਸੰਕਟ ਦੂਰ ਹੋਵੇਗਾ, ਕੁਝ ਦਿਨ ਪਹਿਲਾਂ ਸ਼ੁਰੂ ਹੋਈ ਖਾਣ

ਰੋਪੜ, 16 ਦਸੰਬਰ, 2022: ਝਾਰਖੰਡ ਦੇ ਪਛਵਾੜਾ ਸਥਿਤ ਕੋਲਾ ਖਾਣ ਤੋਂ ਕੋਲਾ ਲੈ ਕੇ ਮਾਲ ਗੱਡੀ ਅੱਜ ਰੋਪੜ ਦੇ ਗੁਰੂ ਗੋਬਿੰਦ ਸਿੰਘ ਸੁਪਰ ਥਰਮਲ ਪਲਾਂਟ ਪਹੁੰਚੇਗੀ। ਇਸ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਸਵਾਗਤ ਕਰਨ ਵਾਸਤੇ ਉਚੇਚੇ ਤੌਰ ’ਤੇ ਪਹੁੰਚਣਗੇ।

ਝਾਰਖੰਡ ਦੇ ਪਛਵਾੜਾ ਤੋਂ ਕੋਲੇ ਨਾਲ ਲੱਦੀ ਰੇਲਗੱਡੀ ਅੱਜ ਪੰਜਾਬ ਦੇ ਰੋਪੜ ਥਰਮਲ ਪਲਾਂਟ ਪਹੁੰਚੇਗੀ। ਸਥਾਨਕ ਪੁਲਿਸ-ਪ੍ਰਸ਼ਾਸਨ ਵਲੋਂ ਪੂਰੀਆਂ ਤਿਆਰੀਆਂ ਕਰ ਲਈਆਂ ਗਈਆਂ ਹਨ।

ਪੰਜਾਬ ਵਿੱਚ ਬਿਜਲੀ ਸੰਕਟ ਨੂੰ ਦੂਰ ਕਰਨ ਲਈ ਮਾਨ ਸਰਕਾਰ ਨੇ ਝਾਰਖੰਡ ਦੇ ਪਚਵਾੜਾ ਵਿੱਚ ਬੰਦ ਪਈ ਕੋਲੇ ਦੀ ਖਾਣ ਨੂੰ ਸ਼ੁਰੂ ਕਰਨ ਦੀ ਗੱਲ ਕਹੀ ਸੀ ਤਾਂ ਜੋ ਕੋਲੇ ਦੀ ਸਪਲਾਈ ਵਧਾ ਕੇ ਪੰਜਾਬ ਵਿੱਚ ਬਿਜਲੀ ਸੰਕਟ ਨੂੰ ਦੂਰ ਕੀਤਾ ਜਾ ਸਕੇ।

ਸਾਲ 2014 ਵਿੱਚ ਸੁਪਰੀਮ ਕੋਰਟ ਨੇ 213 ਕੋਲਾ ਖਾਣਾਂ ਦੀ ਅਲਾਟਮੈਂਟ ਰੱਦ ਕਰ ਦਿੱਤੀ ਸੀ। ਇਸ ਵਿੱਚ 2001 ਵਿੱਚ ਪੰਜਾਬ ਨੂੰ ਅਲਾਟ ਕੀਤੀ ਗਈ ਪਛਵਾੜਾ ਖਾਣ ਵੀ ਸ਼ਾਮਲ ਹੈ। 2015 ਵਿੱਚ, ਇਹ ਖਾਨ ਪੀਐਸਪੀਸੀਐਲ ਨੂੰ ਅਲਾਟ ਕੀਤੀ ਗਈ ਸੀ। ਇਸ ਦਾ ਟੈਂਡਰ ਜਾਰੀ ਕੀਤਾ ਗਿਆ ਸੀ ਪਰ ਕਾਨੂੰਨੀ ਕਾਰਨਾਂ ਕਰਕੇ ਅਸਫਲ ਰਿਹਾ।

2018 ਵਿੱਚ, PSPCL ਨੇ ਇਸਨੂੰ ਚਲਾਉਣ ਲਈ DBL ਕੰਪਨੀ ਦੀ ਚੋਣ ਕੀਤੀ। 2019 ਵਿੱਚ ਹਾਈ ਕੋਰਟ ਨੇ ਪੁਰਾਣੀ ਕੰਪਨੀ ਦੇ ਹੱਕ ਵਿੱਚ ਫੈਸਲਾ ਦਿੱਤਾ ਸੀ। ਇਸ ਕਾਰਨ ਪੰਜਾਬ ਸੁਪਰੀਮ ਕੋਰਟ ਗਿਆ। 2021 ਵਿੱਚ, ਸੁਪਰੀਮ ਕੋਰਟ ਨੇ ਹਾਈ ਕੋਰਟ ਦੇ ਆਦੇਸ਼ ਨੂੰ ਰੱਦ ਕਰਦੇ ਹੋਏ, PSPCL ਦੁਆਰਾ ਅਪਣਾਏ ਗਏ ਢੰਗ ਨੂੰ ਜਾਇਜ਼ ਠਹਿਰਾਇਆ।

ਸੀ.ਐਮ ਮਾਨ ਨੇ ਪੰਜਾਬ ਵਿੱਚ ਬਿਜਲੀ ਦੇ ਪ੍ਰਬੰਧ ਮੁਕੰਮਲ ਕਰਨ ਦੀ ਗੱਲ ਕਹੀ ਹੈ। ਉਨ੍ਹਾਂ ਕਿਹਾ ਸੀ ਕਿ ਝਾਰਖੰਡ ਵਿੱਚ ਪੰਜਾਬ ਦੀ ਆਪਣੀ ਕੋਲੇ ਦੀ ਖਾਣ ਹੈ ਪਰ ਇਹ 2015 ਤੋਂ ਬੰਦ ਪਈ ਹੈ। ਇਸ ਕਾਰਨ ਪੰਜਾਬ ਨੂੰ ਇਧਰੋਂ-ਉਧਰੋਂ ਕੋਲਾ ਲੈਣਾ ਪਿਆ। ਇਸ ਮਾਮਲੇ ਵਿੱਚ ਪੈਸੇ ਦੀ ਸੈਟਿੰਗ ਦਾ ਦੋਸ਼ ਲਾਉਂਦਿਆਂ ਮਾਨ ਨੇ ਕਿਹਾ ਸੀ ਕਿ ਹੁਣ ਮਾਈਨਿੰਗ ਸ਼ੁਰੂ ਕਰ ਦਿੱਤੀ ਗਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...