April 23, 2026, 11:31 pm
----------- Advertisement -----------
HomeNewsEntertainmentKL ਰਾਹੁਲ-ਆਥੀਆ ਸ਼ੈੱਟੀ ਦੇ ਵਿਆਹ ਦੀ ਤਰੀਕ 'ਤੇ ਆਇਆ ਸੁਨੀਲ ਸ਼ੈੱਟੀ ਦਾ...

KL ਰਾਹੁਲ-ਆਥੀਆ ਸ਼ੈੱਟੀ ਦੇ ਵਿਆਹ ਦੀ ਤਰੀਕ ‘ਤੇ ਆਇਆ ਸੁਨੀਲ ਸ਼ੈੱਟੀ ਦਾ ਰਿਐਕਸ਼ਨ, ਆਖੀ ਇਹ ਗੱਲ

Published on

----------- Advertisement -----------

ਬਾਲੀਵੁੱਡ ਅਭਿਨੇਤਰੀ ਆਥੀਆ ਸ਼ੈੱਟੀ ਅਤੇ ਕ੍ਰਿਕਟਰ ਕੇਐਲ ਰਾਹੁਲ ਦੇ ਵਿਆਹ ਦੀਆਂ ਅਫਵਾਹਾਂ ਕਈ ਦਿਨਾਂ ਤੋਂ ਘੁੰਮ ਰਹੀਆਂ ਹਨ। ਖਬਰਾਂ ‘ਚ ਕਿਹਾ ਜਾ ਰਿਹਾ ਹੈ ਕਿ ਦੋਵੇਂ ਜਨਵਰੀ 2023 ‘ਚ ਵਿਆਹ ਦੇ ਬੰਧਨ ‘ਚ ਬੱਝ ਸਕਦੇ ਹਨ ਅਤੇ ਵਿਆਹ ਦੀਆਂ ਤਿਆਰੀਆਂ ਵੀ ਪੂਰੀਆਂ ਹੋ ਚੁੱਕੀਆਂ ਹਨ। ਖਬਰਾਂ ਮੁਤਾਬਕ ਆਥੀਆ ਅਤੇ ਕੇਐੱਲ ਰਾਹੁਲ ਦੇ ਵਿਆਹ ਦਾ ਸਮਾਰੋਹ ਸੁਨੀਲ ਸ਼ੈੱਟੀ ਦੇ ਘਰ ਹੀ ਹੋਵੇਗਾ। ਦੋਵਾਂ ਦੇ ਵਿਆਹ ਨੂੰ ਲੈ ਕੇ ਆਏ ਦਿਨ ਕੋਈ ਨਾ ਕੋਈ ਅਪਡੇਟ ਸਾਹਮਣੇ ਆਉਂਦਾ ਹੈ। ਪਰ ਹੁਣ ਇਨ੍ਹਾਂ ਖਬਰਾਂ ‘ਤੇ ਆਥੀਆ ਸ਼ੈੱਟੀ ਦੇ ਪਿਤਾ ਅਤੇ ਬਾਲੀਵੁੱਡ ਅਭਿਨੇਤਾ ਸੁਨੀਲ ਸ਼ੈੱਟੀ ਦੀ ਪ੍ਰਤੀਕਿਰਿਆ ਆਈ ਹੈ।

ਬੇਟੀ ਦੇ ਵਿਆਹ ਦੀ ਖਬਰ ‘ਤੇ ਸੁਨੀਲ ਸ਼ੈੱਟੀ ਨੇ ਜੋ ਕਿਹਾ ਹੈ, ਉਸ ਨੂੰ ਸੁਣਨ ਤੋਂ ਬਾਅਦ ਇਕ ਗੱਲ ਤਾਂ ਸਾਫ ਹੈ ਕਿ ਆਥੀਆ ਸ਼ੈੱਟੀ ਅਤੇ ਕ੍ਰਿਕਟਰ ਕੇ.ਐੱਲ ਰਾਹੁਲ ਫਿਲਹਾਲ ਵਿਆਹ ਨਹੀਂ ਕਰ ਰਹੇ ਹਨ। ਇਕ ਮੀਡੀਆ ਹਾਊਸ ਨੂੰ ਦਿੱਤੇ ਇੰਟਰਵਿਊ ‘ਚ ਆਥੀਆ ਸ਼ੈੱਟੀ ਦੇ ਪਿਤਾ ਸੁਨੀਲ ਸ਼ੈੱਟੀ ਨੇ ਕਿਹਾ ਕਿ ਜਦੋਂ ਵਿਆਹ ਦੀ ਤਰੀਕ ਤੈਅ ਹੋ ਜਾਵੇ ਤਾਂ ਮੈਨੂੰ ਵੀ ਦੱਸ ਦਿਓ, ਤਾਂ ਜੋ ਮੈਂ ਖੁਦ ਦੋਹਾਂ ਦੇ ਵਿਆਹ ‘ਚ ਸ਼ਾਮਲ ਹੋ ਸਕਾਂ। ਤੁਹਾਨੂੰ ਦੱਸ ਦੇਈਏ ਕਿ ਦੋਹਾਂ ਦੇ ਵਿਆਹ ਦੀਆਂ ਖਬਰਾਂ ਉਦੋਂ ਸਾਹਮਣੇ ਆਉਣੀਆਂ ਸ਼ੁਰੂ ਹੋ ਗਈਆਂ ਸਨ ਜਦੋਂ ਖਬਰਾਂ ਵਿੱਚ ਕਿਹਾ ਗਿਆ ਸੀ ਕਿ ਕ੍ਰਿਕਟਰ ਕੇਐਲ ਰਾਹੁਲ ਨੇ ਵਿਆਹ ਲਈ ਨਿੱਜੀ ਛੁੱਟੀ ਲਈ ਹੈ ਅਤੇ ਬੀਸੀਸੀਆਈ ਨੇ ਵੀ ਇਸ ਨੂੰ ਮਨਜ਼ੂਰੀ ਦੇ ਦਿੱਤੀ ਹੈ। ਹਾਲਾਂਕਿ, ਸੁਨੀਲ ਸ਼ੈੱਟੀ ਦੇ ਪ੍ਰਤੀਕਰਮ ਤੋਂ ਇਹ ਸਪੱਸ਼ਟ ਹੋ ਗਿਆ ਹੈ ਕਿ ਦੋਵੇਂ ਜਨਵਰੀ ਦੇ ਮਹੀਨੇ ਵਿੱਚ ਵਿਆਹ ਨਹੀਂ ਕਰ ਰਹੇ ਹਨ। ਫੈਨਜ਼ ਹੁਣ ਦੋਵਾਂ ਦੇ ਵਿਆਹ ਦਾ ਇੰਤਜ਼ਾਰ ਕਰ ਰਹੇ ਹਨ, ਦੇਖਣਾ ਹੋਵੇਗਾ ਕਿ ਇਹ ਇੰਤਜ਼ਾਰ ਕਦੋਂ ਖਤਮ ਹੋਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਜੀਤ ਸਿੰਘ ਫ਼ੌਜੀ ਨੂੰ ਟਾਵਰ ਤੋਂ ਉਤਾਰਨ ਲਈ ਤਿਆਰੀਆਂ ਸ਼ੁਰੂ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਉਣ ਦੀ ਮੰਗ ਨੂੰ...

  ਅੰਮ੍ਰਿਤਪਾਲ ਸਿੰਘ ਕੇਸ ‘ਚ ਵੱਡੀ ਅਪਡੇਟ, 2 ਦਿਨ ਦਾ ਮਿਲਿਆ ਰਿਮਾਂਡ

ਸ੍ਰੀ ਖਡੂਰ ਸਾਹਿਬ ਤੋਂ ਸੰਸਦ ਮੈਂਬਰ ਭਾਈ ਅੰਮ੍ਰਿਤਪਾਲ ਸਿੰਘ ਨੂੰ ਪੁਲਿਸ ਵਲੋਂ ਵੀਡੀਓ ਕਾਨਫ਼ਰੰਸਿੰਗ...

“ਮੇਰਾ ਸ਼ੇਰ ਬੰਦਾ ਅੱਜ ਧੀਆਂ ਦੇ ਦੁੱਖੋਂ ਮੰਜੇ ‘ਤੇ ਪਿਆ”, ਨੂਰਾਂ ਸਿਸਟਰਜ਼ ਦੀ ਮਾਂ ਨੇ ਰੋਂਦੇ ਹੋਏ Jyoti Nooran ‘ਤੇ ਲਾਏ ਵੱਡੇ ਇਲਜ਼ਾਮ

ਜਲੰਧਰ ਦੀ ਮਸ਼ਹੂਰ ਸੂਫ਼ੀ ਗਾਇਕ ਜੋੜੀ ਨੂਰਾਂ ਸਿਸਟਰਜ਼ ਦੇ ਪਿਤਾ ਉਸਤਾਦ ਗੁਲਸ਼ਨ ਮੀਰ ਕਿਡਨੀ...

ਪੰਜਾਬ ਸਰਕਾਰ ਕਣਕ ਦੀ ਫ਼ਸਲ ਦਾ ਇੱਕ-ਇੱਕ ਦਾਣਾ ਪੂਰੇ ਭਾਅ ਉੱਪਰ ਖ਼ਰੀਦਣ ਲਈ ਵਚਨਬੱਧ : ਕਟਾਰੂਚੱਕ

*ਚੰਡੀਗੜ੍ਹ/ਅੰਮ੍ਰਿਤਸਰ, 22 ਅਪ੍ਰੈਲ 2026* :ਪੰਜਾਬ ਦੇ ਖ਼ੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ...

ਸ਼ਹਿਰਾਂ ਤੋਂ ਲੈ ਕੇ ਛੋਟੇ ਕਸਬਿਆਂ ਤੱਕ, ਲੱਖਾਂ ਦੇ ਬਿਲ ਵਾਲੇ ਮਰੀਜ਼ ਹੁਣ ਬਿਨਾਂ ਕੋਈ ਭੁਗਤਾਨ ਕੀਤੇ ਹਸਪਤਾਲ ਤੋਂ ਇਲਾਜ ਲੈ ਕੇ ਵਾਪਸ ਘਰਾਂ...

ਚੰਡੀਗੜ੍ਹ; 22 ਅਪ੍ਰੈਲ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਦਾ ਸਿਹਤ...

24 ਅਪ੍ਰੈਲ: ਪੰਜਾਬ ਦੇ ਸਾਰੇ ਜ਼ਿਲ੍ਹਿਆਂ ‘ਚ 15 ਮਿੰਟ ਦਾ ਬਲੈਕਆਊਟ

ਪੰਜਾਬ ਦੇ ਸਾਰੇ ਜ਼ਿਲ੍ਹਿਆਂ ਵਿੱਚ 24 ਅਪਰੈਲ ਸ਼ੁੱਕਰਵਾਰ ਨੂੰ ਰਾਤ 8 ਵਜੇ ਇੱਕ ਵਿਸ਼ੇਸ਼...

ਫਸਲੀ ਵਿਭਿੰਨਤਾ ਨੂੰ ਹੁਲਾਰਾ ਦੇਣ ਲਈ ਪੰਜਾਬ ਵਿੱਚ ਬਣੇਗਾ ਬਾਸਮਤੀ ਦਾ ‘ਸੈਂਟਰ ਆਫ਼ ਐਕਸੀਲੈਂਸ’-ਮੁੱਖ ਮੰਤਰੀ

*ਚੰਡੀਗੜ੍ਹ, 22 ਅਪ੍ਰੈਲ 2026*:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਸੁਹਿਰਦ ਯਤਨਾਂ ਸਦਕਾ...

ਦਿੱਲੀ ‘ਚ ਦਿਲ ਦਹਿਲਾ ਦੇਣ ਵਾਲਾ ਕਤਲਕਾਂਡ: IRS ਅਧਿਕਾਰੀ ਦੀ ਧੀ ਨਾਲ ਦਰਿੰਦਗੀ ਮਗਰੋਂ ਹੱਤਿਆ, ਸੁਰੱਖਿਆ ‘ਤੇ ਸਵਾਲ

*ਨਵੀਂ ਦਿੱਲੀ, 22 ਅਪ੍ਰੈਲ* — ਦੇਸ਼ ਦੀ ਰਾਜਧਾਨੀ Delhi ਦੇ ਪੌਸ਼ ਕੈਲਾਸ਼ ਹਿਲਜ਼ ਇਲਾਕੇ...

ਜਵਾਬ ਨਹੀਂ ਦਿੱਤਾ ਤਾਂ ਇਲਜ਼ਾਮਾਂ ਨੂੰ ਸਹੀ ਮੰਨ ਲਿਆ ਜਾਵੇਗਾ, ਰਾਜੋਆਣਾ ਦੀ ਪਟੀਸ਼ਨ ‘ਤੇ SC ਨੇ ਕੇਂਦਰ ਤੋਂ ਮੰਗਿਆ ਜਵਾਬ

ਸੁਪਰੀਮ ਕੋਰਟ ਨੇ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ...