ਲੁਧਿਆਣਾ : ਲੁਧਿਆਣਾ ਦੀ ਸਪੈਸ਼ਲ ਟਾਸਕ ਫੋਰਸ ਨੇ ਟੈਕਸੀ ਚਾਲਕ ਨੂੰ ਗ੍ਰਿਫਤਾਰ ਕੀਤਾ ਜਿਸ ਕੋਲੋਂ ਕਰੀਬ 985 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ । ਹੈਰੋਇਨ ਦੀ ਕੀਮਤ 5 ਕਰੋੜ ਦੱਸੀ ਜਾ ਰਹੀ ਹੈ। ਦਸ ਦਈਏ ਕਿ ਨਸ਼ਾ ਸਮੱਗਲਰ ਕਾਰ ’ਤੇ ਨੀਲੀ ਬੱਤੀ ਲਗਾ ਕੇ ਹੈਰੋਇਨ ਦੀ ਸਪਲਾਈ ਲੈ ਕੇ ਆਪਣੇ ਗਾਹਕਾਂ ਨੂੰ ਸਪਲਾਈ ਕਰਨ ਜਾ ਰਿਹਾ ਸੀ। ਐੱਸ. ਟੀ. ਐੱਫ. ਦੀ ਟੀਮ ਨੇ ਕਾਰ ਨੂੰ ਸ਼ੱਕ ਦੇ ਆਧਾਰ ’ਤੇ ਰੋਕਿਆ। ਟੈਕਸੀ ਚਾਲਕ ਕੋਲੋਂ ਤਲਾਸ਼ੀ ਦੌਰਾਨ 985 ਗ੍ਰਾਮ ਹੈਰੋਇਨ, ਇਕ ਇਲੈਕਟ੍ਰੋਨਿਕ ਕੰਡਾ ਅਤੇ ਖਾਲੀ ਲਿਫਾਫੇ ਬਰਾਮਦ ਕੀਤੇ ਗਏ।
ਪੁਲਸ ਨੇ ਉਕਤ ਕਾਰ ਚਾਲਕ ਨੂੰ ਗ੍ਰਿਫਤਾਰ ਕਰ ਕੇ ਉਸ ਦੀ ਪਛਾਣ ਰਾਜ ਕੁਮਾਰ ਰਾਜੂ (35) ਪੁੱਤਰ ਸਤਪਾਲ ਸਿੰਘ ਵਾਸੀ ਮੁਹੱਲਾ ਪ੍ਰੀਤ ਨਗਰ ਸ਼ਿਵਪੁਰੀ ਥਾਣਾ ਦਰੇਸੀ ਦੇ ਰੂਪ ਵਿਚ ਕੀਤੀ ਗਈ। ਪੁਲਸ ਨੇ ਮੁਲਜ਼ਮ ਖ਼ਿਲਾਫ਼ ਮੋਹਾਲੀ ਐੱਸ. ਟੀ. ਐੱਫ. ਪੁਲਸ ਸਟੇਸ਼ਨ ਵਿਚ ਐੱਨ. ਡੀ. ਪੀ. ਐੱਸ. ਐਕਟ ਅਧੀਨ ਕੇਸ ਦਰਜ ਕਰ ਕੇ ਅਗਲੀ ਜਾਂਚ ਸ਼ੁਰੂ ਕਰ ਦਿੱਤੀ ਹੈ।
----------- Advertisement -----------
ਲੁਧਿਆਣਾ : 5 ਕਰੋੜ ਦੀ ਹੈਰੋਇਨ ਸਮੇਤ ਟੈਕਸੀ ਚਾਲਕ ਗ੍ਰਿਫਤਾਰ
Published on
----------- Advertisement -----------
----------- Advertisement -----------











