September 5, 2026, 10:14 pm
----------- Advertisement -----------
HomeNewsLatest Newsਹਰਸਿਮਰਤ ਕੌਰ ਬਾਦਲ ਨੇ ਦਿੱਤਾ ਵਿਵਾਦਿਤ ਬਿਆਨ, ਹਰ ਪਾਸੇ ਹੋ ਰਿਹਾ ਵਿਰੋਧ

ਹਰਸਿਮਰਤ ਕੌਰ ਬਾਦਲ ਨੇ ਦਿੱਤਾ ਵਿਵਾਦਿਤ ਬਿਆਨ, ਹਰ ਪਾਸੇ ਹੋ ਰਿਹਾ ਵਿਰੋਧ

Published on

----------- Advertisement -----------

ਸ਼੍ਰੋਮਣੀ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਇੱਕ ਨਵੇਂ ਵਿਵਾਦ ਵਿੱਚ ਘਿਰ ਗਈ ਹੈ। ਜਿਸ ਤੋਂ ਬਾਅਦ ਲੋਕਾਂ ਨੇ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ ਹੈ। ਦਰਅਸਲ ਬੀਬੀ ਬਾਦਲ ਨੇ ਅਕਾਲੀ ਦਲ ਦੇ ਚੋਣ ਨਿਸ਼ਾਨ ਤੱਕੜੀ ਦੀ ਤੁਲਨਾ ਬਾਬੇ ਨਾਨਕ ਦੀ ਤੱਕੜੀ ਨਾਲ ਕੀਤੀ ਜਿਸ ਤੋਂ ਬਾਅਦ ਕੁੱਝ ਲੋਕਾਂ ਵੱਲੋਂ ਇਸ ਤੇ ਰੋਸ ਜਤਾਇਆ ਜਾ ਰਿਹਾ ਹੈ ਅਤੇ ਵਿਰੋਧ ਕੀਤਾ ਜਾ ਰਿਹਾ ਹੈ।
ਦਸ ਦਈਏ ਕਿ ਹਰਸਿਮਰਤ ਬਾਦਲ ਨੇ ਅਬੋਹਰ ‘ਚ ਚੋਣ ਪ੍ਰਚਾਰ ਦੌਰਾਨ ਕਿਹਾ ਕਿ ਅਕਾਲੀ ਦਲ ਦਾ ਚੋਣ ਨਿਸ਼ਾਨ ਵੀ ਉਨ੍ਹਾਂ ਲਈ ਬਾਬੇ ਨਾਨਕ ਤੋਂ ਘੱਟ ਨਹੀਂ ਹੈ। ਅਬੋਹਰ ‘ਚ ਚੋਣ ਰੈਲੀ ‘ਚ ਪਹੁੰਚੀ ਬਠਿੰਡਾ ਤੋਂ ਸੰਸਦ ਮੈਂਬਰ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਾਡਾ ਪਰਿਵਾਰ ਨਾਸ਼ੁਕਰਾ ਨਹੀਂ ਹੈ। ਉਹ ਲੋਕਾਂ ਦੇ ਹੱਕ ਦਾ ਮੁੱਲ ਮੋੜਨ ਦੀ ਪੂਰੀ ਕੋਸ਼ਿਸ਼ ਕਰਦੇ ਹਨ। ਸਾਡੇ ਲਈ ਅਕਾਲੀ ਦਲ ਦਾ ਪ੍ਰਤੀਕ ਤਕੜੀ ਗੁਰੂ ਨਾਨਕ ਸਾਹਿਬ ਦੀ ਤਕੜੀ ਤੋਂ ਘੱਟ ਅਹਿਮ ਨਹੀਂ। ਇਹ ਸਾਨੂੰ ਯਾਦ ਦਿਵਾਉਂਦਾ ਹੈ ਕਿ ਜੇ ਤੁਸੀਂ ਸਾਡੇ ਵਿੱਚ ਵਿਸ਼ਵਾਸ ਰੱਖਦੇ ਹੋ, ਤਾਂ ਇਸਦਾ ਮੁੱਲ ਸੌ ਗੁਣਾ ਮੋੜਿਆ ਜਾਣਾ ਚਾਹੀਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੋਹਣਜੀਤ ਸਿੰਘ ਦੇ ਮਾਮਲੇ ਵਿੱਚ ਘਿਰੀ ਪੰਜਾਬ ਸਰਕਾਰ ਨੇ DSP Harvinder Singh ਦਾ ਕੀਤਾ ਤਬਾਦਲਾ 

ਸੰਗਰੂਰ ਜ਼ਿਲ੍ਹੇ ਦੇ ਪਿੰਡ ਸ਼ੇਰੋਂ ਦੇ ਨਸ਼ਾ ਵਿਰੋਧੀ ਕਾਰਕੁਨ ਮੋਹਨਜੀਤ ਸਿੰਘ 'ਤੇ ਕਥਿਤ ਹਿਰਾਸਤੀ...

ਕਪੂਰਥਲਾ ‘ਚ ਮ੍ਰਿਤਕ ਸਮਝ ਕੇ ਪੁੱਤ ਦਾ ਕਰ ਦਿੱਤਾ ਸਸਕਾਰ ਤੇ ਭੋਗ, 20 ਦਿਨ ਬਾਅਦ ਜੇਲ੍ਹ ‘ਚ ਜ਼ਿੰਦਾ ਮਿਲਿਆ ਨੌਜਵਾਨ

ਕਪੂਰਥਲਾ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਹੈਰਾਨ ਕਰ ਦੇਣ ਵਾਲਾ ਮਾਮਲਾ ਸਾਹਮਣੇ ਆਇਆ ਹੈ।...

Kal Dosanjh ਗ੍ਰਿਫ਼ਤਾਰੀ ਮਾਮਲਾ: ਕੈਲ ਦੀ ਪਤਨੀ ਸੈਂਡੀ ਦੋਸਾਂਝ ਨੇ ਛੱਡੀ ਸਿਟੀ ਕੌਂਸਲਰ ਦੀ ਚੋਣ, ਪਾਰਟੀ ਵੱਲੋਂ ਉਮੀਦਵਾਰੀ ਰੱਦ

ਕੈਨੇਡਾ ਪੁਲੀਸ ਵੱਲੋਂ ਧੋਖਾਧੜੀ, ਚੋਰੀ ਅਤੇ ਵਿਸ਼ਵਾਸ਼ਘਾਤ ਦੇ ਦੋਸ਼ਾਂ ਹੇਠ ਗ੍ਰਿਫ਼ਤਾਰ ਕੀਤੇ ਗਏ ਵੈਨਕੂਵਰ...

ਲਹਿਰਾ ਥਰਮਲ ਪਲਾਂਟ ਦੇ ਚਾਰ ਵਿੱਚੋਂ ਤਿੰਨ ਯੂਨਿਟ ਚਾਲੂ, ਬਿਜਲੀ ਉਤਪਾਦਨ ਵਧਿਆ

ਖੇਤਰ ਵਿੱਚ ਝੋਨੇ ਦੀਆਂ ਫ਼ਸਲਾਂ ਲਈ ਲੋੜੀਂਦੀ ਬਿਜਲੀ ਸਪਲਾਈ ਦੀ ਮੰਗ ਨੂੰ ਲੈ ਕੇ...

ਆਸਟ੍ਰੇਲੀਆ ‘ਚ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਗਏ 34 ਨੌਜਵਾਨ ਇੰਡੋਨੇਸ਼ੀਆ ‘ਚ ਫਸੇ, ਏਜੰਟਾਂ ਨੇ ਕੀਤੀ ਠੱਗੀ

ਆਸਟ੍ਰੇਲੀਆ ਵਿੱਚ ਰੋਜ਼ਗਾਰ ਅਤੇ ਚੰਗੇ ਭਵਿੱਖ ਦੇ ਸੁਪਨੇ ਲੈ ਕੇ ਵਿਦੇਸ਼ ਗਏ ਪੰਜਾਬ ਦੇ...

ਮਾਨ ਸਰਕਾਰ ਦਾ ਵੱਡਾ ਕਦਮ, ਹੁਣ ਆਨਲਾਈਨ ਹੋਵੇਗੀ ਲਾਵਾਰਿਸ ਲਾਸ਼ਾਂ ਦੀ ਪਛਾਣ

ਪੰਜਾਬ ਦੇ ਸਰਕਾਰੀ ਹਸਪਤਾਲਾਂ ਤੇ ਮੋਰਚਰੀ ਵਿਚ ਪਹੁੰਚਣ ਵਾਲੇ ਲਾਵਾਰਿਸ (ਅਣਪਛਾਤੀਆਂ) ਮ੍ਰਿਤਕ ਦੇਹਾਂ ਦੀ...

ਪੰਜਾਬ ‘ਚ ਭਲਕੇ ਲੱਗਣਗੇ ‘ਵਿਸ਼ੇਸ਼ ਵੋਟਰ ਕੈਂਪ’, ਸ਼ਾਮ 4 ਵਜੇ ਤੱਕ BLO ਕਰਨਗੇ ਵੋਟਰਾਂ ਨਾਲ ਜੁੜੇ ਕੰਮ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਅਤੇ ਭਾਰਤ ਚੋਣ ਕਮਿਸ਼ਨ ਸਪੈਸ਼ਲ ਇੰਟੈਂਸਿਵ ਰਿਵੀਜ਼ਨ (SIR) ਅਧੀਨ...

ਕੋਟ ਸ਼ਮੀਰ ’ਚ ਛਾਇਆ ਮਾਤਮ, ਇੱਕੋ ਦਿਨ 4 ਲੋਕਾਂ ਦੀ ਮੌਤ; ਕਾਰਨਾਂ ਦੀ ਜਾਂਚ ਜਾਰੀ

ਬਠਿੰਡਾ ਦੇ ਪਿੰਡ ਕੋਟ ਸ਼ਮੀਰ ਵਿੱਚ ਇੱਕੋ ਦਿਨ ਚਾਰ ਵਿਅਕਤੀਆਂ ਦੀ ਮੌਤ ਹੋਣ ਦਾ...