September 23, 2026, 11:02 am
----------- Advertisement -----------
HomeNewsBreaking Newsਕੈਨੇਡਾ 'ਚ ਬਜ਼ੁਰਗ ਜੋੜੇ ਦੇ ਕ+ਤ+ਲ ਮਾਮਲੇ 'ਚ ਪੁਲਿਸ ਨੇ ਤਿੰਨ ਪੰਜਾਬੀ...

ਕੈਨੇਡਾ ‘ਚ ਬਜ਼ੁਰਗ ਜੋੜੇ ਦੇ ਕ+ਤ+ਲ ਮਾਮਲੇ ‘ਚ ਪੁਲਿਸ ਨੇ ਤਿੰਨ ਪੰਜਾਬੀ ਨੌਜਵਾਨ ਲਏ ਹਿਰਾਸਤ ‘ਚ

Published on

----------- Advertisement -----------
  • ਕੈਨੇਡਾ ‘ਚ ਬਜ਼ੁਰਗ ਜੋੜੇ ਦਾ ਕਤਲ ਮਾਮਲਾ
  • ਕ+ਤ+ਲ ਦੇ ਸ਼ੱਕ ‘ਚ ਤਿੰਨ ਪੰਜਾਬੀ ਨੌਜਵਾਨ ਲਏ ਗਏ ਹਿਰਾਸਤ ‘ਚ
  • ਫਸਟ ਡਿਗਰੀ ਕ+ਤ+ਲ ਦੇ ਲੱਗੇ ਨੇ ਦੋਸ਼

ਸਰੀ, 16 ਦਸੰਬਰ 2022- ਐਬਸਫੋਰਡ ਵਿਚ ਮਈ ਮਹੀਨੇ ਵਿਚ ਹੋਏ ਇੱਕ ਬਜ਼ੁਰਗ ਜੋੜੇ ਦੇ ਕਤਲ ਦੇ ਸੰਬੰਧ ਵਿਚ ਪੁਲਿਸ ਵੱਲੋਂ ਤਿੰਨ ਪੰਜਾਬੀ ਨੌਜਵਾਨਾਂ ਨੂੰ ਹਿਰਾਸਤ ਵਿਚ ਲਿਆ ਗਿਆ ਹੈ ਅਤੇ ਉਨ੍ਹਾਂ ਉਪਰ ਫਸਟ ਡਿਗਰੀ ਕਤਲ ਦੇ ਦੋਸ਼ ਲਾਏ ਗਏ ਹਨ।

ਐਬਸਫੋਰਡ ਪੁਲਿਸ ਵੱਲੋਂ ਜਾਰੀ ਕੀਤੀ ਗਈ ਜਾਣਕਾਰੀ ਅਨੁਸਾਰ ਕਤਲ ਕੀਤੇ ਜੋੜੇ ਦੀ ਪਛਾਣ ਐਬਟਸਫੋਰਡ ਦੀ ਰਹਿਣ ਵਾਲੇ 77 ਸਾਲਾ ਅਰਨੋਲਡ ਡੀ ਜੋਂਗ ਅਤੇ ਉਸ ਦੀ ਪਤਨੀ 76 ਸਾਲਾ ਜੋਏਨ ਡੀ ਜੋਂਗ ਵਜੋਂ ਹੋਈ ਸੀ। ਦੋਵਾਂ ਦੀਆਂ ਲਾਸ਼ਾਂ 9 ਮਈ 2022 ਨੂੰ ਐਬਸਫੋਰਡ ਦੇ ਆਰਕੇਡੀਅਨ ਵੇਅ ਦੇ 33600-ਬਲਾਕ ਵਿਚ ਉਨ੍ਹਾਂ ਦੀ ਰਿਹਾਇਸ਼ ‘ਚੋਂ ਮਿਲੀਆਂ ਸਨ। ਉਹ ਇਕ ਲੋਕਲ ਟਰੱਕਿੰਗ ਕੰਪਨੀ ਦੇ ਮਾਲਕ ਸਨ।

16 ਦਸੰਬਰ ਨੂੰ ਆਈਹਿਟ ਦੇ ਜਾਂਚ ਅਧਿਕਾਰੀਆਂ ਨੇ ਐਬਟਸਫੋਰਡ ਪੁਲਿਸ ਦੀ ਟੀਮ ਨਾਲ ਮਿਲ ਕੇ ਇਸ ਦੋਹਰੇ ਕਤਲ ਲਈ ਤਿੰਨ ਸ਼ੱਕੀ ਨੌਜਵਾਨਾਂ ਨੂੰ ਗ੍ਰਿਫਤਾਰ ਕੀਤਾ ਹੈ। ਇਹ ਤਿੰਨੇ ਪੰਜਾਬੀ ਨੌਜਵਾਨ ਹਨ ਅਤੇ ਤਿੰਨੇ ਹੀ ਸਰੀ ਦੇ ਰਹਿਣ ਵਾਲੇ ਹਨ ਜਿਨ੍ਹਾਂ ਵਿਚ 20 ਸਾਲਾ ਗੁਰਕਰਨ ਸਿੰਘ, 22 ਸਾਲਾ ਅਭਿਜੀਤ ਸਿੰਘ ਅਤੇ 22 ਸਾਲ ਦਾ ਖੁਸ਼ਵੀਰ ਤੂਰ ਸ਼ਾਮਲ ਹਨ। ਇਨ੍ਹਾਂ ਤਿੰਨਾਂ ਖਿਲਾਫ ਪਹਿਲੇ ਦਰਜੇ ਦੇ ਕਤਲ ਦੇ ਦੋ ਦੋਸ਼ ਲਾਏ ਲਾਏ ਗਏ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...

ਮੁਹਾਲੀ ਦੇ ਗਮਾਡਾ ਦਫ਼ਤਰ ’ਚ ਈ.ਡੀ. ਦਾ ਛਾਪਾ: 3 ਮੰਜ਼ਿਲਾਂ ਕੀਤੀਆਂ ਸੀਲ

ਐੱਨਫੋਰਸਮੈਂਟ ਡਾਇਰੈਕਟੋਰੇਟ (ED) ਦੀਆਂ ਟੀਮਾਂ ਨੇ ਕੇਂਦਰੀ ਰਿਜ਼ਰਵ ਪੁਲੀਸ ਬਲ (CRPF) ਦੇ ਜਵਾਨਾਂ ਦੇ...

SIR ਦੌਰਾਨ 56218 ਵੋਟਾਂ ਕੱਟੀਆਂ; ਅੰਤਿਮ ਸੂਚੀ ਜਾਰੀ

ਚੰਡੀਗੜ੍ਹ ਵਿੱਚ 'ਐੱਸਆਈਆਰ' (SIR) ਦੌਰਾਨ 56,218 ਵੋਟਾਂ ਕੱਟੀਆਂ ਗਈਆਂ ਹਨ। ਭਾਰਤੀ ਚੋਣ ਕਮਿਸ਼ਨ ਦੇ...

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...