October 29, 2026, 7:05 am
----------- Advertisement -----------
HomeNewsLatest Newsਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ:...

ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਬਣਿਆ ਪੰਜਾਬ ਦਾ ਪਹਿਲਾ ਜ਼ਿਲ੍ਹਾ: ਡਾ. ਨਿੱਜਰ

Published on

----------- Advertisement -----------

ਚੰਡੀਗੜ੍ਹ, 17 ਦਸੰਬਰ: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ, ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਉਣ ਲਈ ਲਗਾਤਾਰ ਕੰਮ ਕਰ ਰਹੀ ਹੈ। ਇਸ ਦਿਸ਼ਾ ਵਿਚ ਕੰਮ ਕਰਦੇ ਹੋਏ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਵਾਲਾ ਫਿਰੋਜ਼ਪੁਰ ਪੰਜਾਬ ਦਾ ਪਹਿਲਾ ਜ਼ਿਲ੍ਹਾ ਬਣਿਆ ਹੈ। ਜਿਸਨੇ 7911 ਮੀਟ੍ਰਿਕ ਟਨ ਵਿਰਾਸਤੀ ਰਹਿੰਦ-ਖੂੰਹਦ ਦੀ ਸਫਾਈ ਕੀਤੀ ਹੈ।

ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਫਿਰੋਜ਼ਪੁਰ, ਜ਼ੀਰਾ, ਗੁਰੂਹਰਸਾਈ, ਤਲਵੰਡੀ ਭਾਈ, ਮੱਲਾਂਵਾਲਾ, ਮੁੱਦਕੀ, ਮੱਖੂ ਅਤੇ ਮਮਦੋਟ ਸਮੇਤ 8 ਸ਼ਹਿਰੀ ਸਥਾਨਕ ਇਕਾਈਆਂ (ਯੂ.ਐਲ.ਬੀਜ) ਵਾਲਾ ਜ਼ਿਲ੍ਹਾ ਫਿਰੋਜਪੁਰ ਨੇ ਆਪਣੀ ਵਿਰਾਸਤੀ ਰਹਿੰਦ-ਖੂੰਹਦ ਨੂੰ ਸਾਫ ਕਰਨ ਦਾ ਟੀਚਾ ਮੁਕੰਮਲ ਕਰ ਲਿਆ ਹੈ। ਸਥਾਨਕ ਸਰਕਾਰਾਂ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਹੁਣ ਰੋਜ਼ਾਨਾ ਰਹਿੰਦ- ਖੂੰਹਦ ਨੂੰ ਐਮ.ਆਰ.ਐਫ. ਅਤੇ ਕੰਪੋਸਟ ਪਿਟਸ ਵਿਚ ਭੇਜਿਆ ਜਾ ਰਿਹਾ ਹੈ ਤਾਂ ਜੋ ਇਸ ਦੀ ਰੀਸਾਈਕਲਿੰਗ ਕੀਤੀ ਜਾ ਸਕੇ। ਉਨ੍ਹਾਂ ਇਹ ਵੀ ਦੱਸਿਆ ਕਿ ਰੋਜ਼ਾਨਾ ਡੋਰ ਟੂ ਡੋਰ 85 ਫੀਸਦੀ ਰਹਿੰਦ-ਖੂੰਹਦ ਨੂੰ ਵੱਖ-ਵੱਖ ਪ੍ਰਾਪਤ ਕੀਤਾ ਜਾਂਦਾ ਹੈ, ਬਾਕੀ ਦੀ ਮਿਸ਼ਰਤ ਰਹਿੰਦ-ਖੂੰਹਦ ਨੂੰ ਰੋਜ਼ਾਨਾ ਵੱਖ-ਵੱਖ ਕਰਕੇ ਉਸੇ ਦਿਨ ਇਸਦਾ ਨਿਪਟਾਰਾ ਕੀਤਾ ਜਾਂਦਾ ਹੈ।

ਕੈਬਨਿਟ ਮੰਤਰੀ ਡਾ. ਨਿੱਜਰ ਨੇ ਦੱਸਿਆ ਕਿ ਹੁਣ 100 ਫੀਸਦੀ ਰਹਿੰਦ-ਖੂੰਹਦ ਨੂੰ ਘਰ-ਘਰ ਜਾ ਕੇ ਵੱਖ-ਵੱਖ ਪ੍ਰਾਪਤ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸਥਾਨਕ ਸਰਕਾਰਾਂ ਮੰਤਰੀ ਡਾ.ਇੰਦਰਬੀਰ ਸਿੰਘ ਨਿੱਜਰ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦਾ ਸੁਪਨਾ ਹੈ ਕਿ ਸੂਬਾ ਵਾਸੀਆਂ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਵਾਤਾਵਰਣ ਮੁਹੱਈਆ ਕਰਵਾਇਆ ਜਾਵੇ। ਇਸ ਦਿਸ਼ਾ ਵੱਲ ਇਕ ਕਦਮ ਅੱਗੇ ਵਧਾਉਂਦੇ ਹੋਏ ਪੰਜਾਬ ਸਰਕਾਰ ਨੇ ਇਸ ਦੀ ਸ਼ੁਰੂਆਤ ਫਿਰੋਜ਼ਪੁਰ ਜ਼ਿਲ੍ਹੇ ਤੋਂ ਕੀਤੀ ਹੈ, ਹੁਣ ਹੋਰ ਵੀ ਜ਼ਿਲਿਆਂ ਵਿਚ ਇਸ ਮੁਹਿੰਮ ਨੂੰ ਅੱਗੇ ਲਿਜਾਇਆ ਜਾਵੇਗਾ ਤਾਂ ਜੋ ਸੂਬੇ ਨੂੰ ਸਾਫ-ਸੁਥਰਾ ਅਤੇ ਪ੍ਰਦੂਸ਼ਣ ਰਹਿਤ ਬਣਾਇਆ ਜਾ ਸਕੇ। ਮੰਤਰੀ ਨੇ ਦੱਸਿਆ ਕਿ ਇਹ ਕੰਮ ਸਥਾਨਕ ਸਰਕਾਰਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਦੀ ਮਿਹਨਤ ਨਾਲ ਹੀ ਸੰਭਵ ਹੋ ਸਕਿਆ ਹੈ। ਇਸ ਲਈ ਉਨ੍ਹਾਂ ਵਿਭਾਗ ਦੇ ਪ੍ਰਬੰਧਕਾਂ, ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਵਧਾਈ ਦਿੱਤੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਮੱਧ ਪ੍ਰਦੇਸ਼ ਰਾਜਸਭਾ ਉਪ ਚੋਣ: ਭਾਜਪਾ ਨੇ ਹਰਦੀਪ ਸਿੰਘ ਪੁਰੀ ਨੂੰ ਐਲਾਨਿਆ ਉਮੀਦਵਾਰ

ਭਾਜਪਾ ਨੇ ਅੱਜ ਮੱਧ ਪ੍ਰਦੇਸ਼ ਤੋਂ ਰਾਜ ਸਭਾ ਉਪ ਚੋਣ ਲਈ ਹਰਦੀਪ ਸਿੰਘ ਪੁਰੀ...

ਪੰਜਾਬ ’ਚ ਚੱਕਰਵਾਤ ਦਾ ਅਸਰ! ਜਲਦ ਬਦਲੇਗਾ ਮੌਸਮ

ਆਉਣ ਵਾਲੇ ਦਿਨਾਂ ਵਿੱਚ ਦੇਸ਼ ਦੇ ਕਈ ਹਿੱਸਿਆਂ ਵਿੱਚ ਮੌਸਮ ਦੇ ਹਲਾਤ ਬਦਲਣ ਦੀ...

ਜੇਲ੍ਹ ਚ ਬੰਦ ਗੈਂਗਸਟਰ ਭੁਵਨੇਸ਼ ਚੋਪੜਾ ਦੀ ਸ਼ੱਕੀ ਹਾਲਾਤ ਚ ਮੌਤ, ਪੋਸਟਮਾਰਟਮ ਤੋਂ ਬਾਅਦ ਹੋਵੇਗਾ ਖੁਲਾਸਾ

ਹੁਸ਼ਿਆਰਪੁਰ ਦੀ ਕੇਂਦਰੀ ਜੇਲ੍ਹ ‘ਚ ਬੰਦ ਨਾਮੀ ਗੈਂਗਸਟਰ ਭੁਵਨੇਸ਼ ਚੋਪੜਾ ਉਰਫ਼ ਆਸ਼ੀਸ਼ ਦੀ ਮੰਗਲਵਾਰ...

ਕੀਰਤਪੁਰ ਸਾਹਿਬ ‘ਚ ਡੂੰਘੀ ਖੱਡ ‘ਚ ਡਿੱਗੀ ਕੁੱਲੂ ਦੁਸਹਿਰੇ ਤੋਂ ਪਰਤ ਰਹੀ ਗੱਡੀ, 4 ਲੋਕਾਂ ਦੀ ਮੌਤ

ਬੁੱਧਵਾਰ ਨੂੰ ਮਨਾਲੀ-ਕੀਰਤਪੁਰ ਸਾਹਿਬ ਰਾਸ਼ਟਰੀ ਰਾਜਮਾਰਗ ‘ਤੇ ਇੱਕ ਗੱਡੀ ਡੂੰਘੀ ਖੱਡ ਵਿੱਚ ਡਿੱਗ ਗਈ।...

ਰਾਜੋਆਣਾ ਦੀ ਰਹਿਮ ਪਟੀਸ਼ਨ ’ਤੇ ਸੁਣਵਾਈ 18 ਨਵੰਬਰ ਤੱਕ ਟਲੀ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਕੇਸ ਵਿਚ ਫਾਂਸੀ ਦੀ ਸਜ਼ਾ...

ਅਕਾਲੀ ਦਲ ਵਾਰਿਸ ਪੰਜਾਬ ਦੇ ਦਾ ਜਥੇਬੰਦਕ ਢਾਂਚਾ ਭੰਗ

ਅਕਾਲੀ ਦਲ ਵਾਰਿਸ ਪੰਜਾਬ ਦੇ ਵਲੋਂ ਆਪਣਾ ਸਮੂਹ ਜ਼ਿਲ੍ਹਾ ਪ੍ਰਧਾਨਾਂ ਦਾ ਮੌਜੂਦਾ ਢਾਂਚਾ ਤੁਰੰਤ...

ਬਿਕਰਮਜੀਤ ਸਿੰਘ ਮਜੀਠੀਆ ਮਾਮਲੇ ਵਿਚ ਸਪਲੀਮੈਂਟਰੀ ਚਾਰਜਸ਼ੀਟ ਦਾਖ਼ਲ

ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ਵਿਚ ਪੰਜਾਬ ਵਿਜੀਲੈਂਸ ਬਿਊਰੋ ਨੇ ‘ਸਟੇਟ ਬਨਾਮ...

ਟੋਲ ਪਲਾਜ਼ਾ ਨੇੜੇ ਰਹਿਣ ਵਾਲਿਆਂ ਨੂੰ ਰਾਹਤ, 1 ਨਵੰਬਰ ਤੋਂ ਸਾਲਾਨਾ ਪਾਸ

ਟੋਲ ਪਲਾਜ਼ਾ ਦੇ ਨੇੜੇ ਰਹਿਣ ਵਾਲੇ ਲੋਕਾਂ ਲਈ ਰਾਹਤ ਭਰੀ ਖ਼ਬਰ ਹੈ। ਹੁਣ ਉਨ੍ਹਾਂ...

ਪੰਜਾਬ ‘ਚ ਸਾਰੇ ਸਕੂਲਾਂ ਦਾ ਸਮਾਂ ਬਦਲਿਆ, 2 ਨਵੰਬਰ ਤੋਂ ਨਵੀਂ Timing ਲਾਗੂ

ਪੰਜਾਬ ਵਿੱਚ 2 ਨਵੰਬਰ ਤੋਂ ਸਕੂਲਾਂ ਦਾ ਸਮਾਂ ਬਦਲ ਜਾਵੇਗਾ। ਠੰਢ ਦੇ ਮੌਸਮ ਨੂੰ...