July 21, 2026, 5:15 pm
----------- Advertisement -----------
HomeNewsEntertainment'ਬੇਸ਼ਰਮ ਰੰਗ' ਗੀਤ ਨੂੰ ਲੈ ਕੇ ਦੀਪਿਕਾ ਪਾਦੁਕੋਣ ਖਿਲਾਫ ਮੁੰਬਈ ਪੁਲਿਸ 'ਚ...

‘ਬੇਸ਼ਰਮ ਰੰਗ’ ਗੀਤ ਨੂੰ ਲੈ ਕੇ ਦੀਪਿਕਾ ਪਾਦੁਕੋਣ ਖਿਲਾਫ ਮੁੰਬਈ ਪੁਲਿਸ ‘ਚ ਸ਼ਿਕਾਇਤ ਹੋਈ ਦਰਜ਼

Published on

----------- Advertisement -----------

ਬਾਲੀਵੁੱਡ ਅਭਿਨੇਤਾ ਸ਼ਾਹਰੁਖ ਖਾਨ ਅਤੇ ਦੀਪਿਕਾ ਪਾਦੁਕੋਣ ਦੀ ਫਿਲਮ ‘ਪਠਾਨ’ ਰਿਲੀਜ਼ ਤੋਂ ਪਹਿਲਾਂ ਹੀ ਵਿਵਾਦਾਂ ‘ਚ ਘਿਰ ਗਈ ਹੈ। ਇਸ ਫਿਲਮ ਦਾ ਇਕ ਗੀਤ ਜਿਸ ਦੇ ਬੋਲ ‘ਬੇਸ਼ਰਮ ਰੰਗ…’ ਹਾਲ ਹੀ ‘ਚ ਰਿਲੀਜ਼ ਹੋਇਆ ਹੈ। ਇਸ ਦੇ ਰਿਲੀਜ਼ ਹੁੰਦੇ ਹੀ ਇਸ ਗੀਤ ਨੂੰ ਲੈ ਕੇ ਪੂਰੇ ਦੇਸ਼ ‘ਚ ਵਿਰੋਧ ਪ੍ਰਦਰਸ਼ਨ ਸ਼ੁਰੂ ਹੋ ਗਿਆ ਹੈ। ਇਸ ਗੀਤ ‘ਚ ਦੀਪਿਕਾ ਪਾਦੂਕੋਣ ਨੇ ਭਗਵੇਂ ਰੰਗ ਦੀ ਬਿਕਨੀ ਪਾਈ ਹੋਈ ਹੈ, ਜਿਸ ਕਾਰਨ ਇਹ ਮਾਮਲਾ ਗਰਮ ਹੋ ਰਿਹਾ ਹੈ। ਸ਼ਨੀਵਾਰ (17 ਦਸੰਬਰ) ਨੂੰ ‘ਬੇਸ਼ਰਮ ਰੰਗ ਗੀਤ ਵਿਵਾਦ’ ‘ਚ ਦੀਪਿਕਾ ਪਾਦੂਕੋਣ ਦੇ ਭਗਵੇਂ ਪਹਿਰਾਵੇ ‘ਤੇ ਸ਼ਿਕਾਇਤ ਦਰਜ ਕਰਵਾਈ ਗਈ ਹੈ। ਇਹ ਸ਼ਿਕਾਇਤ ਮੁੰਬਈ ਦੇ ਸਾਕੀਨਾਕਾ ਪੁਲਿਸ ਸਟੇਸ਼ਨ ‘ਚ ਦਰਜ ਕਰਵਾਈ ਗਈ ਹੈ। ਸ਼ਿਕਾਇਤਕਰਤਾ ਨੇ ਸ਼ਿਕਾਇਤ ਦਰਜ ਕਰਵਾਉਣ ਤੋਂ ਇਲਾਵਾ ਫਿਲਮ ‘ਪਠਾਨ’ ਦੇ ਨਿਰਮਾਤਾ, ਨਿਰਦੇਸ਼ਕ, ਅਦਾਕਾਰ ਅਤੇ ਅਭਿਨੇਤਰੀ ਦੇ ਖਿਲਾਫ ਐਫਆਈਆਰ ਦਰਜ ਕਰਨ ਦੀ ਵੀ ਮੰਗ ਕੀਤੀ ਹੈ।

ਹਾਲਾਂਕਿ ਸਾਕੀਨਾਕਾ ਪੁਲਿਸ ਵੱਲੋਂ ਅਜੇ ਤੱਕ ਕੋਈ ਐਫਆਈਆਰ ਦਰਜ ਨਹੀਂ ਕੀਤੀ ਗਈ ਹੈ। ਗੀਤ ਬੇਸ਼ਰਮ ਰੰਗ ਨੂੰ ਲੈ ਕੇ ਦੀਪਿਕਾ ਦੀ ਭਗਵੇਂ ਰੰਗ ਦੀ ਬਿਕਨੀ ‘ਤੇ ਸਵਾਲ ਉਠਾਉਂਦੇ ਹੋਏ ਕਈ ਲੋਕਾਂ ਨੇ ਫਿਲਮ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ ਹੈ। ਇਸ ‘ਤੇ ਇਤਰਾਜ਼ ਜਤਾਉਂਦੇ ਹੋਏ ਭਾਜਪਾ ਨੇ ਗੀਤ ਨੂੰ ਦੁਬਾਰਾ ਸ਼ੂਟ ਕਰਨ ਅਤੇ ਅਸ਼ਲੀਲ ਦ੍ਰਿਸ਼ ਹਟਾਉਣ ਦੀ ਮੰਗ ਕੀਤੀ ਹੈ। ਫਿਲਮ ‘ਪਠਾਨ’ ਦਾ ਗੀਤ ਬੇਸ਼ਰਮ ਰੰਗ ਰਿਲੀਜ਼ ਹੋਣ ਦੇ ਨਾਲ ਹੀ ਦੇਸ਼ ਭਰ ‘ਚ ਇਸ ਖਿਲਾਫ ਗੁੱਸਾ ਦੇਖਣ ਨੂੰ ਮਿਲ ਰਿਹਾ ਹੈ। ਇਸ ਗੀਤ ਦੇ ਰਿਲੀਜ਼ ਹੋਣ ਤੋਂ ਬਾਅਦ ਹਿੰਦੂ ਸੈਨਾ ਅਤੇ ਵੀਰ ਸ਼ਿਵਾਜੀ ਗਰੁੱਪ ਨੇ ਸਿਨੇਮਾ ਘਰਾਂ ‘ਚ ਇਸ ਦੀ ਰਿਲੀਜ਼ ‘ਤੇ ਰੋਕ ਲਗਾਉਣ ਦੀ ਮੰਗ ਕੀਤੀ ਹੈ ਅਤੇ ਸਿਨੇਮਾ ਘਰਾਂ ਦੇ ਮਾਲਕਾਂ ਨੂੰ ਧਮਕੀਆਂ ਵੀ ਦਿੱਤੀਆਂ ਹਨ। ਇਸ ਦੇ ਨਾਲ ਹੀ ਕਈ ਲੋਕਾਂ ਨੇ ਇਸ ਗੀਤ ਦੀ ਅਭਿਨੇਤਰੀ ਦੀਪਿਕਾ ਪਾਦੁਕੋਣ ਖਿਲਾਫ ਵੀ ਸ਼ਿਕਾਇਤ ਦਰਜ ਕਰਵਾਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪ੍ਰਧਾਨ ਮੰਤਰੀ ਜੀ, ਨੌਜਵਾਨਾਂ ਦੇ ਗੁੱਸੇ ਨੂੰ ਸੰਭਾਲੋ, ਇਹ ਨੌਜਵਾਨ ਤੁਹਾਡਾ ਹੰਕਾਰ ਬਿਲਕੁਲ ਬਰਦਾਸ਼ਤ ਨਹੀਂ ਕਰਨਗੇ- ਕੇਜਰੀਵਾਲ

*ਨਵੀਂ ਦਿੱਲੀ, 20 ਜੁਲਾਈ, 2026*ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ 'ਤੇ ਸਿੱਖਿਆ ਅਤੇ ਪ੍ਰੀਖਿਆ...

*ਪੰਜਾਬ ਦੀ ਮਿੱਟੀ ਬਹੁਤ ਉਪਜਾਊ ਹੈ, ਪਰ ਇੱਥੇ ਕਦੇ ਵੀ ਨਫ਼ਰਤ ਦੇ ਬੀਜ ਨਹੀਂ ਉੱਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ*

ਜਲੰਧਰ; 19 ਜੁਲਾਈ 2026:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਨਕੋਦਰ ਵਿਖੇ...

’ਸੇਫ਼ ਪੰਜਾਬ’ ਹੈਲਪਲਾਈਨ ਬਣੀ ਨਸ਼ਾ ਵਿਰੋਧੀ ਮੁਹਿੰਮ ਦੀ ਵਿਸ਼ੇਸ਼ ਪਛਾਣ

ਚੰਡੀਗੜ੍ਹ, 19 ਜੁਲਾਈ 2026:ਪੰਜਾਬ ਪੁਲਿਸ ਦੀ ਤਿੰਨ-ਪੱਖੀ ਰਣਨੀਤੀ—ਸਖ਼ਤ ਕਾਨੂੰਨੀ ਕਾਰਵਾਈ, ਜਨ-ਭਾਗੀਦਾਰੀ ਅਤੇ ਨਿਵਾਰਕ ਜਾਗਰੂਕਤਾ—ਆਪਣੀ...

•ਨੀਟ ਪ੍ਰੀਖਿਆ ਵਿੱਚ ਸਫਲਤਾ “ਸਿੱਖਿਆ ਕ੍ਰਾਂਤੀ” ਦੇ ਵਿਆਪਕ ਪ੍ਰਭਾਵ ਨੂੰ ਕਰਦੀ ਹੈ ਉਜਾਗਰ: ਸਿੱਖਿਆ ਮੰਤਰੀ

*ਚੰਡੀਗੜ੍ਹ, 19 ਜੁਲਾਈ 2026*ਪੰਜਾਬ ਦੀ ਜਨਤਕ ਸਿੱਖਿਆ ਪ੍ਰਣਾਲੀ ਨੂੰ ਵੱਡਾ ਹੁਲਾਰਾ ਮਿਲਿਆ ਹੈ ਕਿਉਂਕਿ...

ਇੱਕ ਅਗਸਤ ਨੂੰ ਭਗਵੰਤ ਮਾਨ ਸਰਕਾਰ ਨਵੀਂ ਰਜਿਸਟ੍ਰੇਸ਼ਨ ਵਾਲੀਆਂ 50 ਲੱਖ ਔਰਤਾਂ ਦੇ ਖਾਤਿਆਂ ਵਿੱਚ ਪਾਵੇਗੀ ਸਨਮਾਨ ਰਾਸ਼ੀ- ਕੇਜਰੀਵਾਲ

*ਮੁਕੇਰੀਆਂ, 19 ਜੁਲਾਈ,2026*:ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਮੁਕੇਰੀਆਂ...

ਖੰਨਾ ਵਿਖੇ ਫੌਜੀ ਜਵਾਨ ਨੇ ਦਿੱਤੀ ਆਪਣੀ ਜਾਨ, ਡਿਊਟੀ ਤੋਂ ਇੱਕ ਦਿਨ ਪਹਿਲਾਂ ਹੀ ਛੁੱਟੀ ‘ਤੇ ਆਇਆ ਸੀ ਘਰ

ਖੰਨਾ ਦੇ ਛੋਟਾ ਖੰਨਾ ਇਲਾਕੇ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿੱਥੇ ਇੱਕ ਭਾਰਤੀ...

ਹਿਮਾਚਲ ਤੋਂ ਆਉਣ ਵਾਲੇ ਵਾਹਨਾਂ ‘ਤੇ ਲੱਗੇਗਾ ਟੈਕਸ! ਰੋਪੜ ਜ਼ਿਲ੍ਹਾ ਪ੍ਰੀਸ਼ਦ ‘ਚ ਪ੍ਰਸਤਾਵ ਪਾਸ

ਰੋਪੜ ਜ਼ਿਲ੍ਹਾ ਪ੍ਰੀਸ਼ਦ ਨੇ ਹਿਮਾਚਲ ਪ੍ਰਦੇਸ਼ ਤੋਂ ਪੰਜਾਬ ਵਿੱਚ ਦਾਖਲ ਹੋਣ ਵਾਲੇ ਵਾਹਨਾਂ ‘ਤੇ...

ਭਾਰਤ-ਅਮਰੀਕਾ ਵਪਾਰ ਸਮਝੌਤੇ ‘ਤੇ ਮੁੜ ਆਹਮੋ-ਸਾਹਮਣੇ ਸਰਕਾਰ ਤੇ ਕਿਸਾਨ, ਕੀ ਹੈ ਵਿਵਾਦ

‘ਦੇਸ਼ ਬਚਾਓ ਮੋਰਚਾ’ ਵੱਲੋਂ ਭਾਰਤ-ਅਮਰੀਕਾ ਵਪਾਰ ਸਮਝੌਤੇ ਖ਼ਿਲਾਫ਼ ਅੱਜ ਦਿੱਲੀ ਸਥਿਤ ਕਿਸਾਨ ਘਾਟ ਉੱਤੇ...