September 22, 2026, 3:03 pm
----------- Advertisement -----------
HomeNewsLatest Newsਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਪਟਿਆਲਾ ਵਿਖੇ 'ਸ਼ਾਂਤੀ ਮਾਰਚ' ਵਿੱਚ ਸ਼ਾਮਿਲ...

ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਪਟਿਆਲਾ ਵਿਖੇ ‘ਸ਼ਾਂਤੀ ਮਾਰਚ’ ਵਿੱਚ ਸ਼ਾਮਿਲ ਹੋਣ ਦੀ ਕੀਤੀ ਅਪੀਲ

Published on

----------- Advertisement -----------

ਚੰਡੀਗੜ੍ਹ, 29 ਦਸੰਬਰ: ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਪੰਜਾਬ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ 31 ਨੂੰ ਪਟਿਆਲਾ ਵਿਖੇ ‘ਸ਼ਾਂਤੀ ਮਾਰਚ’ ਵਿੱਚ ਵੱਧ ਤੋਂ ਵੱਧ ਗਿਣਤੀ ਵਿੱਚ ਸ਼ਾਮਿਲ ਹੋ ਕੇ ਸਮਾਜ ਵਿਰੋਧੀ ਅਨਸਰਾਂ ਨੂੰ ਦੇਖਾ ਦੇਣਾ ਕਿ ਪੰਜਾਬ ਦਾ ਹਰ ਭਾਈਚਾਰਾ ਇੱਕਜੁੱਟ ਹੈ। ਕੋਈ ਉਨ੍ਹਾਂ ਦਾ ਭਾਈਚਾਰਾ ਤੋੜ ਨਹੀਂ ਸਕਦਾ। ਪੰਜਾਬ ਦੇ ਲੋਕਾਂ ਨੂੰ ਸੰਬੋਧਨ ਕਰਦੇ ਇੱਕ ਵੀਡੀਓ ਸੰਦੇਸ ਵਿੱਚ ਉਨ੍ਹਾਂ ਨੇ ਕਿਹਾ ਕਿ ਬੇਅਦਬੀ ਦੀ ਕੋਸ਼ਿਸ਼ ਅਤੇ ਲੁਧਿਆਣਾ ਅਦਾਲਤ ਵਿੱਚ ਧਮਾਕੇ ਵਰਗੀਆਂ ਘਟਨਾਵਾਂ ਪੰਜਾਬ ਅਤੇ ਪੰਜਾਬੀਅਤ ‘ਤੇ ਹਮਲੇ ਹਨ।
ਉਨ੍ਹਾਂ ਦੁਹਰਾਇਆ ਕਿ ਸ੍ਰੀ ਹਰਿਮੰਦਰ ਸਾਹਿਬ ਦੀ ਬੇਅਦਬੀ ਦੀ ਕੋਸ਼ਿਸ਼ ਬਹੁਤ ਹੀ ਦੁੱਖ ਦੀ ਗੱਲ ਹੈ ਅਤੇ ਫਿਰ ਲੁਧਿਆਣਾ ਦੀ ਅਦਾਲਤ ਵਿੱਚ ਹੋਇਆ ਧਮਾਕਾ ਇਹ ਸਾਬਤ ਕਰਦਾ ਹੈ ਕਿ ਕੁੱਝ ਸਿਆਸੀ ਤੌਰ ‘ਤੇ ਪ੍ਰੇਰਿਤ ਤੱਤ ਪੰਜਾਬ ਦੇ ਸਾਂਤਮਈ ਮਾਹੌਲ ਅਤੇ ਭਾਈਚਾਰਕ ਸਾਂਝ ਨੂੰ ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਉਨ੍ਹਾਂ ਚੰਨੀ ਸਰਕਾਰ ਦੀ ਨਿੰਦਾ ਕਰਦੇ ਕਿਹਾ ਕਿ ਉਹ ਪੰਜਾਬ ਦੇ ਲੋਕਾਂ ਦੀ ਸੁਰੱਖਿਆ ਨਾਲੋਂ ਆਪਣੇ ਸੱਤਾ ਦੇ ਅਹੁਦਿਆਂ ‘ਤੇ ਜਿਆਦਾ ਧਿਆਨ ਦਿੰਦੇ ਹਨ।
ਕੇਜਰੀਵਾਲ ਨੇ ਕਿਹਾ, ”ਇਸ ਤਰ੍ਹਾਂ ਦੀਆਂ ਘਟਨਾਵਾਂ ਲਗਾਤਾਰ ਹੋ ਰਹੀਆਂ ਹਨ ,ਕਿਉਂਕਿ ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਨੇੜੇ ਹਨ। ਇਸ ਤੋਂ ਪਹਿਲਾ 2017 ਦੀਆਂ ਵਿਧਾਨ ਸਭਾ ਚੋਣਾਂ ਦੇ ਨੇੜੇ ਵੀ ਇਸ ਤਰਾਂ ਦੀਆਂ ਘਟਨਾਵਾਂ ਸਾਹਮਣੇ ਆਈਆਂ ਸਨ। ਉਸ ਸਮੇਂ ਕੈਪਟਨ ਅਮਰਿੰਦਰ ਸਿੰਘ ਨੇ ‘ਗੁਟਕਾ ਸਾਹਿਬ’ ਦੀ ਸਹੁੰ ਖਾ ਕੇ ਦੋਸ਼ੀਆਂ ਨੂੰ ਸਲਾਖ਼ਾਂ ਪਿੱਛੇ ਡੱਕਣ ਦਾ ਵਾਅਦਾ ਕੀਤਾ ਸੀ। ਪਰ ਪੰਜ ਸਾਲ ਬੀਤ ਜਾਣ ਦੇ ਬਾਵਜੂਦ ਕਾਂਗਰਸ ਸਰਕਾਰ ਨੇ ਕੁੱਝ ਨਹੀਂ ਕੀਤਾ। ਕਾਂਗਰਸ ਪੰਜਾਬ ਵਿਚ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਵੱਲ ਧਿਆਨ ਦੇਣ ਦੀ ਬਜਾਏ ਆਪਣੇ ਘਰੇਲੂ ਕਾਟੋ-ਕਲੇਸ਼ ਵਿੱਚ ਰੁੱਝੀ ਹੋਈ ਹੈ।” ਉਨ੍ਹਾਂ ਕਿਹਾ ਕਿ ਅਜਿਹੇ ਘਟੀਆ ਲੋਕ ਸਿਰਫ ਆਪਣੇ ਸਿਆਸੀ ਏਜੰਡੇ ਅਤੇ ਲਾਭ ਲਈ ਕੰਮ ਕਰਦੇ ਹਨ।
ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਗੁਰੂਆਂ ਦੀ ਧਰਤੀ ਹੈ। ਇੱਥੇ ਸਾਰੇ ਧਰਮਾਂ, ਜਾਤਾਂ ਅਤੇ ਫ਼ਿਰਕਿਆਂ ਦੇ ਲੋਕ ਸਾਂਤੀ ਅਤੇ ਆਪਸੀ ਭਾਈਚਾਰੇ ਨਾਲ ਰਹਿੰਦੇ ਰਹੇ ਹਨ। ਇਸ ਲਈ ਪੰਜਾਬ ਦੇ ਲੋਕ ਇਨ੍ਹਾਂ ਸਮਾਜ ਵਿਰੋਧੀ ਅਨਸਰਾਂ ਨੂੰ ਉਨ੍ਹਾਂ ਦੀਆਂ ਘਟੀਆ ਸਿਆਸੀ ਚਾਲਾਂ ਵਿੱਚ ਕਾਮਯਾਬ ਨਹੀਂ ਹੋਣ ਦੇਣਗੇ। ਪਟਿਆਲਾ ਵਿੱਚ ਇਸ ਸਾਂਤੀ ਮਾਰਚ ਦੌਰਾਨ ਸਾਰੇ ਧਰਮਾਂ ਅਤੇ ਫਿਰਕਿਆਂ ਦੇ ਲੋਕ ਇਕੱਠੇ ਹੋ ਕੇ ਪੰਜਾਬ ਦੀ ਸਾਂਤੀ ਅਤੇ ਭਾਈਚਾਰਕ ਸਾਂਝ ਲਈ ਅਰਦਾਸ ਕਰਨਗੇ।
31 ਦਸੰਬਰ ਨੂੰ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਪ੍ਰਧਾਨ ਭਗਵੰਤ ਮਾਨ ਦੀ ਅਗਵਾਈ ਵਿਚ 11 ਵਜੇ ‘ਸਾਂਤੀ ਮਾਰਚ’ ਪਟਿਆਲਾ ਵਿਖੇ ਸ਼ੇਰਾਂਵਾਲਾ ਗੇਟ ਤੋਂ ਸੁਰੂ ਹੋਵੇਗਾ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਰਿਵਾਰਾਂ ਅਤੇ ਦੋਸਤਾਂ-ਮਿੱਤਰਾਂ ਸਮੇਤ ਇਸ ਮਾਰਚ ਵਿੱਚ ਸ਼ਾਮਲ ਹੋ ਕੇ ਪੰਜਾਬ ਦੀ ਭਾਈਚਾਰਕ ਸਾਂਝ ਲਈ ਆਪਣੀ ਇੱਕਜੁੱਟਤਾ ਦਾ ਪ੍ਰਗਟਾਵਾ ਕਰਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਰਾਲੀ ਸਾੜਨ ਵਾਲਿਆਂ ਲਈ ਨਵੇਂ ਨਿਯਮਾਂ ਦਾ ਮਸੌਦਾ: 30 ਹਜ਼ਾਰ ਤੱਕ ਜ਼ੁਰਮਾਨਾ, 15 ਮਹੀਨੇ ਤੱਕ ਜ਼ਮੀਨ ਦੇ ਰਿਕਾਰਡ ‘ਚ ਰਹੇਗੀ ਰੈੱਡ ਐਂਟਰੀ

ਕੇਂਦਰ ਸਰਕਾਰ ਵੱਲੋਂ ਪਰਾਲੀ ਸਾੜਨ ਵਾਲੇ ਕਿਸਾਨਾਂ ਖ਼ਿਲਾਫ਼ ਕਾਰਵਾਈ ਹੋਰ ਸਖ਼ਤ ਕਰਨ ਦੀ ਤਿਆਰੀ...

ਵਿਆਹ ਲਈ ਸ਼ੇਰਵਾਨੀ ਪਸੰਦ ਕਰ ਪਰਤੇ ਨੌਜਵਾਨ ਦਾ ਕਤਲ, ਨਾਲ ਕੰਮ ਕਰ ਚੁੱਕੀ ਕੁੜੀ ਨੇ ਉਤਾਰਿਆ ਮੌਤ ਦੇ ਘਾਟ

ਗੁਰੂਗ੍ਰਾਮ ਦੇ ਸੈਕਟਰ 29 ਵਿੱਚ ਇੱਕ ਰੀਅਲ ਅਸਟੇਟ ਕੰਪਨੀ ਦੇ ਮੈਨੇਜਰ ਦਾ ਉਸ ਦੇ...

Sidhu Moosewala ਦਾ ਨਵਾਂ ਗੀਤ ‘Ghostface Killah’ ਰਿਲੀਜ਼; ਛੇ ਘੰਟਿਆਂ ਵਿੱਚ 18 ਲੱਖ ਤੋਂ ਵੱਧ ਵਿਊਜ਼

 ਮਰਹੂਮ ਪੰਜਾਬੀ ਗਾਇਕ ਸ਼ੁਭਦੀਪ ਸਿੰਘ ਸਿੱਧੂ ਉਰਫ਼ ਸਿੱਧੂ ਮੂਸੇਵਾਲਾ ਦਾ ਨਵਾਂ ਗੀਤ ‘ਗੋਸਟਫੇਸ ਕਿਲਾ’...

ਗੁਲਾਬ ਸਿੱਧੂ ਦੇ ਘਰ ’ਤੇ ਫਾਇਰਿੰਗ ਕਰਨ ਵਾਲਿਆਂ ਦਾ ਪੁਲੀਸ ਨਾਲ ਮੁਕਾਬਲਾ; ਇੱਕ ਵਿਅਕਤੀ ਜ਼ਖ਼ਮੀ

ਪ੍ਰਸਿੱਧ ਗਾਇਕ ਗੁਲਾਬ ਸਿੱਧੂ ਦੇ ਘਰ ’ਤੇ ਪਿਛਲੇ ਦਿਨੀਂ ਫਾਇਰਿੰਗ ਕਰਨ ਵਾਲੇ ਦੋ ਹਮਲਾਵਰਾਂ...

‘ਸੋਸ਼ਲ ਮੀਡੀਆ ’ਤੇ ਫੈਲ ਰਹੀ ਆਡੀਓ ਤੇ ਖ਼ਬਰਾਂ ਬਿਲਕੁਲ ਝੂਠੀਆਂ..’, ਵਰਦੀ ਪਾ ਕੇ ਸਫ਼ਰ ਨਾ ਕਰਨ’ ਦੀ ਅਫ਼ਵਾਹ ’ਤੇ Punjab Police ਦਾ ਐਕਸ਼ਨ

ਪੰਜਾਬ ਪੁਲੀਸ ਨੇ ਸੋਸ਼ਲ ਮੀਡੀਆ ’ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਉਨ੍ਹਾਂ ਖ਼ਬਰਾਂ ਦਾ...

ਰਵਨੀਤ ਸਿੰਘ ਬਿੱਟੂ, ਪ੍ਰਤਾਪ ਬਾਜਵਾ ਅਤੇ ਬਿਕਰਮ ਮਜੀਠੀਆ ਨਸ਼ਾ ਤਸਕਰ ਦੇ ਬਚਾਅ ਵਿੱਚ ਕਿਉਂ ਆਏ? : ਆਪ

ਚੰਡੀਗੜ੍ਹ; 21 ਸਤੰਬਰ:ਆਮ ਆਦਮੀ ਪਾਰਟੀ (ਆਪ) ਨੇ ਸੋਮਵਾਰ ਨੂੰ ਸਵਾਲ ਚੁੱਕਿਆ ਕਿ ਵਿਰੋਧੀ ਆਗੂ...

ਮਹਿਲਾ ਤੇ ਪੁਰਸ਼ ਹਾਕੀ ਦੇ ਸੈਮੀਫਾਈਨਲ 30 ਸਤੰਬਰ ਅਤੇ 1 ਅਕਤੂਬਰ ਨੂੰ, ਫਾਈਨਲ 2 ਅਤੇ 3 ਅਕਤੂਬਰ ਨੂੰ

*ਚੰਡੀਗੜ੍ਹ, 21 ਸਤੰਬਰ:ਅੰਤਰਰਾਸ਼ਟਰੀ ਹਾਕੀ ਦੇ ਨਕਸ਼ੇ 'ਤੇ ਪੰਜਾਬ ਦੀ ਵਧਦੀ ਸਰਦਾਰੀ ਨੂੰ ਪ੍ਰਵਾਨਗੀ ਦਿੰਦਿਆਂ...

ਬਾਦਲ ਪਰਿਵਾਰ ਨੇ ਅਕਾਲੀ ਦਲ ਨੂੰ ਪਰਿਵਾਰਕ ਪਾਰਟੀ ਬਣਾ ਦਿੱਤਾ, ਨਿੱਜੀ ਏਜੰਡੇ ਲਈ ਸਿੱਖ ਸੰਸਥਾਵਾਂ ਦੀ ਵਰਤੋਂ ਕੀਤੀ: ਬਲਤੇਜ ਪੰਨੂ

ਚੰਡੀਗੜ੍ਹ 21 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸੋਮਵਾਰ...

5 ਤਰਜੀਹਾਂ, ਇੱਕ ਮਿਸ਼ਨ: ਪੰਜਾਬ ਨੂੰ ਨਸ਼ਾ-ਮੁਕਤ ਬਣਾਉਣ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ‘ਬਿਗ 5’ ਮੁਹਿੰਮ

ਚੰਡੀਗੜ੍ਹ, 21 ਸਤੰਬਰ 2026:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ, ਪੰਜਾਬ ਵਿੱਚ ਚਲਾਈ...