June 11, 2026, 7:55 am
----------- Advertisement -----------
HomeNewsLatest Newsਚੰਡੀਗੜ੍ਹ ਪੁਲਿਸ ਵਲੋਂ ਹੋਟਲ 'ਚ ਗਾਹਕਾਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਕਾਬੂ

ਚੰਡੀਗੜ੍ਹ ਪੁਲਿਸ ਵਲੋਂ ਹੋਟਲ ‘ਚ ਗਾਹਕਾਂ ਨੂੰ ਨਸ਼ਾ ਸਪਲਾਈ ਕਰਨ ਵਾਲੇ ਕਾਬੂ

Published on

----------- Advertisement -----------

ਚੰਡੀਗੜ੍ਹ ਪੁਲੀਸ ਸ਼ਹਿਰ ਵਿੱਚ ਨਸ਼ਾ ਤਸਕਰਾਂ ਅਤੇ ਸਪਲਾਇਰਾਂ ਖ਼ਿਲਾਫ਼ ਸਖ਼ਤ ਕਾਰਵਾਈ ਕਰਨ ਵਿੱਚ ਲੱਗੀ ਹੋਈ ਹੈ। ਆਪ੍ਰੇਸ਼ਨ ਸੈੱਲ ਦੀ ਟੀਮ ਨੇ ਨਸ਼ੇ ਦੇ ਮਾਮਲੇ ‘ਚ 2 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਨਵੀਂ ਦਿੱਲੀ ਦੇ ਹਾਊਸਿੰਗ ਕੰਪਲੈਕਸ, ਕਕਰੋਲਾ ਦਾ ਨਵੀਨ (26) ਅਤੇ ਸੈਕਟਰ 51 ਪੁਲੀਸ ਕਲੋਨੀ ਦਾ ਦਿਸ਼ਾਂਤ ਗਰਗ ਸ਼ਾਮਲ ਹਨ। ਨਵੀਨ ਮੂਲ ਰੂਪ ਤੋਂ ਹਰਿਆਣਾ ਦੇ ਝੱਜਰ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਜਦਕਿ ਦਿਸ਼ਾ ਕਜੇਹਾੜੀ ਪਿੰਡ ਸੈਕਟਰ 52 ਦਾ ਰਹਿਣ ਵਾਲਾ ਹੈ।
ਆਪ੍ਰੇਸ਼ਨ ਸੈੱਲ ਨੇ ਸਭ ਤੋਂ ਪਹਿਲਾਂ ਨਵੀਨ ਨੂੰ ਸੈਕਟਰ 17 ਦੇ ਬੱਸ ਸਟੈਂਡ ਦੇ ਪਿਛਲੇ ਪਾਸੇ ਟਿਊਬਵੈੱਲ ਨੇੜੇ ਸਲਿੱਪ ਰੋਡ ਤੋਂ ਗ੍ਰਿਫ਼ਤਾਰ ਕਰਕੇ ਉਸ ਕੋਲੋਂ 267 ਗ੍ਰਾਮ ਹੈਰੋਇਨ ਬਰਾਮਦ ਕੀਤੀ। ਜਿਸਦੇ ਖਿਲਾਫ ਸੈਕਟਰ 17 ਦੇ ਥਾਣੇ ਵਿੱਚ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਨਵੀਨ ਸ਼ਾਦੀਸ਼ੁਦਾ ਹੈ ਅਤੇ ਡਰਾਈਵਰ ਵਜੋਂ ਕੰਮ ਕਰਦਾ ਹੈ।
ਮਾਮਲੇ ਦੀ ਜਾਂਚ ਨੂੰ ਅੱਗੇ ਵਧਾਉਂਦੇ ਹੋਏ ਆਪਰੇਸ਼ਨ ਸੈੱਲ ਨੇ ਦਿਸ਼ਾਂਤ ਗਰਗ ਨੂੰ ਗ੍ਰਿਫਤਾਰ ਕਰ ਲਿਆ ਹੈ। ਉਸ ਨੂੰ ਸੈਕਟਰ 52 ਦੇ ਪੈਟਰੋਲ ਪੰਪ ਦੇ ਪਿੱਛੇ ਜਨਤਕ ਪਖਾਨੇ ਨੇੜਿਓਂ ਗ੍ਰਿਫ਼ਤਾਰ ਕੀਤਾ ਗਿਆ। ਉਸ ਕੋਲੋਂ 21 ਗ੍ਰਾਮ ਹੈਰੋਇਨ ਬਰਾਮਦ ਹੋਈ। ਪੁਲਿਸ ਨੇ ਦੱਸਿਆ ਕਿ ਦਿਸ਼ਾਂਤ ਸੈਕਟਰ 52 ਕਜੇਹੜੀ ਵਿੱਚ ਕੇਡੀ ਹੋਟਲ ਚਲਾਉਂਦਾ ਹੈ। ਉਹ ਆਪਣੇ ਹੋਟਲ ‘ਚ ਗਾਹਕਾਂ ਨੂੰ ਨਸ਼ੇ ਦੀ ਸਪਲਾਈ ਕਰਦਾ ਸੀ। ਉਹ ਅਣਵਿਆਹਿਆ ਹੈ ਅਤੇ ਹੋਟਲ ਦਾ ਕਾਰੋਬਾਰ ਹੀ ਕਰਦਾ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...