June 9, 2026, 7:08 pm
----------- Advertisement -----------
HomeNewsEntertainmentਭਾਰਤ ਦੀ ਸਰਗਮ ਕੌਸ਼ਲ ਬਣੀ Mrs World 2022: ਭਾਰਤ ਨੂੰ 21 ਸਾਲਾਂ...

ਭਾਰਤ ਦੀ ਸਰਗਮ ਕੌਸ਼ਲ ਬਣੀ Mrs World 2022: ਭਾਰਤ ਨੂੰ 21 ਸਾਲਾਂ ਬਾਅਦ ਮਿਲਿਆ ਤਾਜ

Published on

----------- Advertisement -----------

ਸਰਗਮ ਕੌਸ਼ਲ ਨੇ ਮਿਸਿਜ਼ ਵਰਲਡ ਦਾ ਖਿਤਾਬ ਜਿੱਤਿਆ ਹੈ। ਇਸ ਮੁਕਾਬਲੇ ‘ਚ ਦੁਨੀਆ ਭਰ ਦੇ 63 ਦੇਸ਼ਾਂ ਦੀਆਂ ਔਰਤਾਂ ਨੇ ਭਾਗ ਲਿਆ, ਜਿਨ੍ਹਾਂ ‘ਚੋਂ ਸਰਗਮ ਕੌਸ਼ਲ ਜੇਤੂ ਰਹੀ | ਭਾਰਤ ਨੇ 21 ਸਾਲਾਂ ਬਾਅਦ ਮਿਸਿਜ਼ ਵਰਲਡ ਦਾ ਤਾਜ ਵਾਪਸ ਕੀਤਾ ਹੈ। ਡਾਕਟਰ ਅਦਿਤੀ ਗੋਵਿਤਰੀਕਰ ਨੇ ਸਰਗਮ ਕੌਸ਼ਲ ਤੋਂ 21 ਸਾਲ ਪਹਿਲਾਂ 2001 ਵਿੱਚ ਇਹ ਖਿਤਾਬ ਜਿੱਤਿਆ ਸੀ।
ਮਿਸਿਜ਼ ਇੰਡੀਆ ਪੇਜੈਂਟ ਦੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ਨੇ ਇਸ ਦਾ ਐਲਾਨ ਕੀਤਾ ਹੈ। ਇੱਥੇ ਤਾਜ ਦੇ ਪਲ ਦੀ ਇੱਕ ਝਲਕ ਸਾਂਝੀ ਕਰਦਿਆਂ ਲਿਖਿਆ ਹੈ, ਲੰਮੀ ਉਡੀਕ ਖਤਮ ਹੋ ਗਈ ਹੈ। ਇਹ ਤਾਜ 21 ਸਾਲਾਂ ਬਾਅਦ ਭਾਰਤ ਕੋਲ ਵਾਪਸ ਆਇਆ ਹੈ।
ਜੰਮੂ-ਕਸ਼ਮੀਰ ਦੀ ਰਹਿਣ ਵਾਲੀ 32 ਸਾਲਾ ਸਰਗਮ ਕੌਸ਼ਲ ਨੇ ਅੰਗਰੇਜ਼ੀ ਸਾਹਿਤ ਵਿੱਚ ਪੋਸਟ ਗ੍ਰੈਜੂਏਸ਼ਨ ਕੀਤੀ ਹੈ। ਸਰਗਮ ਨੇ ਵਿਸ਼ਾਖਾਪਟਨਮ ਵਿੱਚ ਅਧਿਆਪਕ ਵਜੋਂ ਵੀ ਕੰਮ ਕੀਤਾ ਹੈ। ਸਰਗਮ ਦਾ ਵਿਆਹ 2018 ਵਿੱਚ ਹੋਇਆ ਸੀ, ਉਸ ਦਾ ਪਤੀ ਭਾਰਤੀ ਜਲ ਸੈਨਾ ਵਿੱਚ ਹੈ।
ਡਾ: ਅਦਿਤੀ ਗੋਵਿਤਰੀਕਰ ਨੇ 21 ਸਾਲ ਪਹਿਲਾਂ ਭਾਵ 2001 ਵਿੱਚ ਮਿਸਿਜ਼ ਵਰਲਡ ਦਾ ਖਿਤਾਬ ਜਿੱਤਿਆ ਸੀ। ਅਦਿਤੀ ਇਹ ਤਾਜ ਜਿੱਤਣ ਵਾਲੀ ਪਹਿਲੀ ਭਾਰਤੀ ਮਹਿਲਾ ਸੀ। ਅਦਿਤੀ ਇੱਕ ਅਭਿਨੇਤਰੀ ਵੀ ਹੈ, ਉਸਨੇ ਭੇਜਾ ਫਰਾਈ, ਦੇ ਦਨਾ ਦਾਨ, ਸਮਾਇਲ ਪਲੀਜ਼ ਵਰਗੀਆਂ ਕਈ ਫਿਲਮਾਂ ਵਿੱਚ ਕੰਮ ਕੀਤਾ ਹੈ। ਅਦਿਤੀ 2022 ਦੇ ਮੁਕਾਬਲੇ ਵਿੱਚ ਜਿਊਰੀ ਮੈਂਬਰ ਵਜੋਂ ਸ਼ਾਮਲ ਹੋਈ।
ਤੁਹਾਨੂੰ ਦੱਸ ਦੇਈਏ ਕਿ ਮਿਸਿਜ਼ ਵਰਲਡ ਦੁਨੀਆ ਦਾ ਪਹਿਲਾ ਅਜਿਹਾ ਸੁੰਦਰਤਾ ਮੁਕਾਬਲਾ ਹੈ, ਜੋ ਵਿਆਹੁਤਾ ਔਰਤਾਂ ਲਈ ਬਣਾਇਆ ਗਿਆ ਹੈ। ਇਹ ਸਾਲ 1984 ਵਿੱਚ ਸ਼ੁਰੂ ਹੋਇਆ ਸੀ। ਪਹਿਲਾਂ ਇਸ ਦਾ ਨਾਂ ਮਿਸਿਜ਼ ਅਮਰੀਕਾ ਸੀ, ਜਿਸ ਨੂੰ ਬਾਅਦ ਵਿੱਚ ਬਦਲ ਕੇ ਮਿਸਿਜ਼ ਵੂਮੈਨ ਆਫ਼ ਦਾ ਵਰਲਡ ਕਰ ਦਿੱਤਾ ਗਿਆ। ਸਾਲ 1988 ਵਿੱਚ ਇਸਨੂੰ ਮਿਸਿਜ਼ ਵਰਲਡ ਦਾ ਨਾਮ ਦਿੱਤਾ ਗਿਆ। ਮਿਸਿਜ਼ ਵਰਲਡ ਖਿਤਾਬ ਜਿੱਤਣ ਵਾਲੀ ਪਹਿਲੀ ਮਹਿਲਾ ਸ਼੍ਰੀਲੰਕਾ ਦੀ ਰੋਜ਼ੀ ਸੇਨਾਯਾਕੇ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਗੁਰਦੁਆਰਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਨੌਜਵਾਨ ਕਾਬੂ, ਨਿਹੰਗਾਂ ਨੇ ਪਹਿਲਾ ਕੁੱਟਿਆ ਫਿਰ ਮੰਗਵਾਈ ਮੁਆਫ਼ੀ

ਗੁਰਦੁਆਰਿਆਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਅਤੇ ਅਭੱਦਰ ਭਾਸ਼ਾ ਬੋਲਣ ਵਾਲੇ ਇੱਕ...

ਅਮਰੀਕਾ ‘ਚ ਚੰਡੀਗੜ੍ਹ ਹੈਰੀਟੇਜ ਫਰਨੀਚਰ ਦੀ ਨਿਲਾਮੀ, ਸਪੀਕਰ ਸੰਧਵਾਂ ਨੇ ਜਾਂਚ ਦੇ ਦਿੱਤੇ ਹੁਕਮ

ਚੰਡੀਗੜ੍ਹ ਦੇ ਪੰਜਾਬ ਐਮਐਲਏ ਹੋਸਟਲ ਤੋਂ ਵਿਰਾਸਤੀ ਕੁਰਸੀਆਂ ਤੇ ਸਟੂਲ 4 ​​ਜੂਨ ਨੂੰ ਅਮਰੀਕਾ...

‘ਪੰਜਾਬੀ ਧੱਕੇਸ਼ਾਹੀ ਬਰਦਾਸ਼ਤ ਨਹੀਂ ਕਰਨਗੇ’-ਪੰਜਾਬ ‘ਚ ED ਦੀ ਰੇਡ ਨੂੰ ਲੈ ਕੇ CM ਮਾਨ ਦਾ ਬਿਆਨ

ਪੰਜਾਬ ਵਿਚ ED ਇਕ ਵਾਰ ਫਿਰ ਤੋਂ ਸਰਗਰਮ ਹੋ ਗਈ ਹੈ। ਈਡੀ ਵੱਲੋਂ ਫਿਰ...

ਪਹਿਲਾਂ ਮਾਂ ਤੋਂ ਆਪਣੇ ਨਾਂ ਕਰਵਾਈ ਸਾਰੀ ਜਾਇਦਾਦ, ਫਿਰ ਪੁੱਤ ਨੇ ਘਰੋਂ ਕੱਢਿਆ; ਸੁਪਰੀਮ ਕੋਰਟ ਨੇ ਲਾਈ ਫਟਕਾਰ

ਸੁਪਰੀਮ ਕੋਰਟ ਵਿੱਚ ਸੋਮਵਾਰ ਨੂੰ ਇੱਕ ਅਜਿਹੇ ਮਾਮਲੇ ਦੀ ਸੁਣਵਾਈ ਹੋਈ, ਜਿਸ ਵਿੱਚ ਇੱਕ...

‘ਵਾਰਿਸ ਪੰਜਾਬ ਦੇ’ ’ਚ ਸ਼ਾਮਲ ਹੋਏ ਮਨਪ੍ਰੀਤ ਸਿੰਘ ਇਆਲੀ

ਲੁਧਿਆਣਾ ਦੇ ਦਾਖਾ ਹਲਕੇ ਤੋਂ ਵਿਧਾਇਕ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ ਵਾਰਿਸ ਪੰਜਾਬ...

ਜਲ ਸਰੋਤ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ 13 ਕਰੋੜ ਰੁਪਏ ਦੇ ਸਿੰਚਾਈ ਪ੍ਰਾਜੈਕਟਾਂ ਦੀ ਸ਼ੁਰੂਆਤ*

* *ਚੰਡੀਗੜ੍ਹ/ਅਮਰਗੜ੍ਹ/ਮਾਲੇਰਕੋਟਲਾ, 8 ਜੂਨ:*ਪੰਜਾਬ ਦੇ ਜਲ ਸਰੋਤ ਅਤੇ ਭੂਮੀ ਤੇ ਜਲ ਸੰਭਾਲ ਮੰਤਰੀ ਸ੍ਰੀ ਬਰਿੰਦਰ...

 ਹਰਜੋਤ ਸਿੰਘ ਬੈਂਸ ਵੱਲੋਂ “ਮਿਸ਼ਨ ਕਲੀਨ ਪੰਜਾਬ” ਦੀ ਸ਼ੁਰੂਆਤ; ਸਾਰੇ ਐਮ.ਸੀ. ਅਧਿਕਾਰੀ ਰੋਜ਼ਾਨਾ ਸਵੇਰੇ 7 ਤੋਂ 8 ਵਜੇ ਤੱਕ ਫ਼ੀਲਡ ਵਿੱਚ ਹੋਣਗੇ

ਚੰਡੀਗੜ੍ਹ, 8 ਜੂਨ:ਸੂਬੇ ਦੇ ਸ਼ਹਿਰੀ ਖੇਤਰਾਂ ਵਿੱਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇੱਕ...

’ਮਿਸ਼ਨ ਰੋਜ਼ਗਾਰ’ ਜਾਰੀ ਰੱਖਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਹੋਰ 355 ਨੌਜਵਾਨਾਂ ਨੂੰ ਸੌਂਪੇ ਨਿਯੁਕਤੀ ਪੱਤਰ

ਚੰਡੀਗੜ੍ਹ; 8 ਜੂਨ 2026:ਪੰਜਾਬ ਸਰਕਾਰ ਦੀ ਰੋਜ਼ਗਾਰ ਮੁਹਿੰਮ ਵਿੱਚ ਇੱਕ ਹੋਰ ਮੀਲ ਪੱਥਰ ਕਾਇਮ...