November 15, 2026, 10:27 am
----------- Advertisement -----------
HomeNewsEntertainmentBirthday Special : ਰਾਤੋਂ ਰਾਤ ਇਸ ਸ਼ੋਅ ਨਾਲ ਸਟਾਰ ਬਣੀ ਸੀ ਛੋਟੇ...

Birthday Special : ਰਾਤੋਂ ਰਾਤ ਇਸ ਸ਼ੋਅ ਨਾਲ ਸਟਾਰ ਬਣੀ ਸੀ ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਅੰਕਿਤਾ ਲੋਖੰਡੇ

Published on

----------- Advertisement -----------

ਛੋਟੇ ਪਰਦੇ ਦੀ ਮਸ਼ਹੂਰ ਅਦਾਕਾਰਾ ਅੰਕਿਤਾ ਲੋਖੰਡੇ ‘ਪਵਿੱਤਰ ਰਿਸ਼ਤਾ’ ‘ਚ ਅਰਚਨਾ ਦਾ ਕਿਰਦਾਰ ਨਿਭਾਉਣ ਤੋਂ ਬਾਅਦ ਘਰ-ਘਰ ‘ਚ ਮਸ਼ਹੂਰ ਹੋਈ ਅੰਕਿਤਾ ਅੱਜ ਵੀ ਇਸੇ ਨਾਂ ਨਾਲ ਜਾਣੀ ਜਾਂਦੀ ਹੈ। ਇੰਦੌਰ ‘ਚ 19 ਦਸੰਬਰ 1984 ਨੂੰ ਮਹਾਰਾਸ਼ਟਰੀ ਪਰਿਵਾਰ ‘ਚ ਜਨਮੀ ਅੰਕਿਤਾ ਅੱਜ ਆਪਣਾ ਜਨਮਦਿਨ ਮਨਾ ਰਹੀ ਹੈ। ਅਦਾਕਾਰਾ ਦੇ ਜਨਮਦਿਨ ਦੇ ਮੌਕੇ ‘ਤੇ ਆਓ ਤੁਹਾਨੂੰ ਦੱਸਦੇ ਹਾਂ ਉਨ੍ਹਾਂ ਦੀ ਜ਼ਿੰਦਗੀ ਨਾਲ ਜੁੜੀਆਂ ਕੁਝ ਦਿਲਚਸਪ ਗੱਲਾਂ। ਅੰਕਿਤਾ ਲੋਖੰਡੇ ਦੇ ਨਾਂ ਨਾਲ ਮਸ਼ਹੂਰ ਅਦਾਕਾਰਾ ਦਾ ਅਸਲੀ ਨਾਂ ਤਨੂਜਾ ਲੋਖੰਡੇ ਹੈ। ਅੰਕਿਤਾ ਦੇ ਪਿਤਾ ਸ਼ਸ਼ੀਕਾਂਤ ਲੋਖੰਡੇ ਪੇਸ਼ੇ ਤੋਂ ਬੈਂਕਰ ਹਨ ਅਤੇ ਮਾਂ ਵੰਦਨਾ ਟੀਚਰ ਹੈ। ਇੰਦੌਰ ਤੋਂ ਆਪਣੀ ਪੜ੍ਹਾਈ ਪੂਰੀ ਕਰਨ ਵਾਲੀ ਅਰਚਨਾ ਨੂੰ ਕਦੇ ਵੀ ਅਦਾਕਾਰੀ ਵਿੱਚ ਦਿਲਚਸਪੀ ਨਹੀਂ ਸੀ ਅਤੇ ਨਾ ਹੀ ਉਸ ਦਾ ਪਰਿਵਾਰ ਚਾਹੁੰਦਾ ਸੀ ਕਿ ਉਹ ਅਦਾਕਾਰਾ ਬਣੇ।

ਅਜਿਹੇ ‘ਚ ਜਦੋਂ ਅੰਕਿਤਾ ਨੇ ਛੋਟੇ ਪਰਦੇ ਨਾਲ ਆਪਣੇ ਕਰੀਅਰ ਦੀ ਸ਼ੁਰੂਆਤ ਕੀਤੀ ਤਾਂ ਪਰਿਵਾਰ ਨੇ ਵੀ ਉਸ ਦਾ ਸਾਥ ਨਹੀਂ ਦਿੱਤਾ। ਅੰਕਿਤਾ ਲੋਖੰਡੇ ਹਮੇਸ਼ਾ ਤੋਂ ਏਅਰ ਹੋਸਟੈੱਸ ਬਣਨਾ ਚਾਹੁੰਦੀ ਸੀ ਅਤੇ ਅਜਿਹੇ ‘ਚ ਉਨ੍ਹਾਂ ਨੇ ਫਰੈਂਕਫਿਨ ਅਕੈਡਮੀ ਵੀ ਜੁਆਇਨ ਕੀਤੀ ਸੀ ਪਰ ਜਿਵੇਂ ਕਿ ਕਹਿੰਦੇ ਹਨ ਕਿ ਕਿਸਮਤ ‘ਚ ਜੋ ਲਿਖਿਆ ਹੁੰਦਾ ਹੈ, ਉਹ ਜ਼ਰੂਰ ਹੁੰਦਾ ਹੈ। ਅਜਿਹੇ ‘ਚ ਜ਼ੀ ਸਿਨੇਸਟਾਰ ਦੀ ਖੋਜ ਇੰਦੌਰ ‘ਚ ਸ਼ੁਰੂ ਹੋਈ ਅਤੇ ਉਸ ਨੂੰ ਇਸ ‘ਚ ਚੁਣ ਲਿਆ ਗਿਆ। ਇਸ ਸ਼ੋਅ ਦੌਰਾਨ ਅੰਕਿਤਾ ਨੂੰ ਐਕਟਿੰਗ ਪਸੰਦ ਆਉਣ ਲੱਗੀ ਅਤੇ ਉਸ ਦਾ ਰੁਝਾਨ ਇਸ ਦਿਸ਼ਾ ਵੱਲ ਵਧਦਾ ਗਿਆ। ਹਾਲਾਂਕਿ ਉਨ੍ਹਾਂ ਦੇ ਮਾਤਾ-ਪਿਤਾ ਪਹਿਲਾਂ ਤਾਂ ਅੰਕਿਤਾ ਨੂੰ ਅਭਿਨੇਤਰੀ ਬਣਦੇ ਨਹੀਂ ਦੇਖਣਾ ਚਾਹੁੰਦੇ ਸਨ, ਪਰ ਜਦੋਂ ਉਨ੍ਹਾਂ ਨੇ ਦੇਖਿਆ ਕਿ ਬੇਟੀ ਇਸ ‘ਚ ਦਿਲਚਸਪੀ ਲੈ ਰਹੀ ਹੈ ਤਾਂ ਉਹ ਵੀ ਮੰਨ ਗਏ।

2004 ‘ਚ ਅੰਕਿਤਾ ਮੁੰਬਈ ਆਈ ਅਤੇ ਮਾਡਲਿੰਗ ਦੀ ਦੁਨੀਆ ‘ਚ ਐਂਟਰੀ ਕੀਤੀ। ਇਸ ਤੋਂ ਬਾਅਦ ਉਨ੍ਹਾਂ ਨੂੰ ਸ਼ੋਅ ‘ਬਲੀ ਉਮਰ ਕੋ ਸਲਾਮ’ ਨਾਲ ਡੈਬਿਊ ਕਰਨ ਦਾ ਮੌਕਾ ਮਿਲਿਆ ਪਰ ਇਹ ਕਦੇ ਆਨ ਏਅਰ ਨਹੀਂ ਹੋਇਆ। ਇਸ ਤੋਂ ਬਾਅਦ ਅੰਕਿਤਾ ਨੂੰ ਏਕਤਾ ਕਪੂਰ ਦੀ ਪਵਿੱਤਰ ਰਿਸ਼ਤਾ ‘ਚ ਕੰਮ ਮਿਲਿਆ, ਜਿਸ ‘ਚ ਅਰਚਨਾ ਦੇ ਕਿਰਦਾਰ ਨੇ ਉਸ ਨੂੰ ਇਕ ਵੱਖਰੀ ਪਛਾਣ ਦਿੱਤੀ। ਇਸ ਸ਼ੋਅ ਨੇ ਅੰਕਿਤਾ ਨੂੰ ਹਰ ਘਰ ‘ਚ ਮਸ਼ਹੂਰ ਕਰ ਦਿੱਤਾ ਸੀ। ਇਸ ਤੋਂ ਬਾਅਦ ਉਹ ‘ਝਲਕ ਦਿਖਲਾ ਜਾ 4’ ‘ਚ ਨਜ਼ਰ ਆਈ। 2019 ਵਿੱਚ, ਅੰਕਿਤਾ ਨੇ ਕੰਗਨਾ ਰਣੌਤ ਦੀ ਫਿਲਮ ‘ਮਣੀਕਰਨਿਕਾ’ ਨਾਲ ਵੱਡੇ ਪਰਦੇ ‘ਤੇ ਕਦਮ ਰੱਖਿਆ। ਉਹ 2020 ਵਿੱਚ ਟਾਈਗਰ ਸ਼ਰਾਫ ਦੇ ਨਾਲ ‘ਬਾਗੀ 3’ ਵਿੱਚ ਵੀ ਨਜ਼ਰ ਆਈ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...