September 30, 2026, 11:00 pm
----------- Advertisement -----------
HomeNewsBreaking Newsਬੀਜੇਪੀ 'ਚ ਸ਼ਾਮਿਲ ਹੋਏ ਰਾਣਾ ਸੋਢੀ ਅਤੇ ਮਨਜਿੰਦਰ ਸਿਰਸਾ ਨੂੰ ਮਿਲੀ 'Z'...

ਬੀਜੇਪੀ ‘ਚ ਸ਼ਾਮਿਲ ਹੋਏ ਰਾਣਾ ਸੋਢੀ ਅਤੇ ਮਨਜਿੰਦਰ ਸਿਰਸਾ ਨੂੰ ਮਿਲੀ ‘Z’ ਸ਼੍ਰੇਣੀ ਦੀ ਸੁਰੱਖਿਆ

Published on

----------- Advertisement -----------

ਨਵੀਂ ਦਿੱਲੀ, 30 ਦਸੰਬਰ 2021: ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ ਅਤੇ ਬੀਜੇਪੀ ਆਗੂ ਦੀ ਸੁਰੱਖਿਆ ਨੂੰ ‘ਵਾਈ’ ਸ਼੍ਰੇਣੀ ਤੋਂ ‘ਜ਼ੈੱਡ’ ਸ਼੍ਰੇਣੀ ਵਿੱਚ ਅਪਗ੍ਰੇਡ ਕਰ ਦਿੱਤਾ ਹੈ। ਜ਼ਿਕਰਯੋਗ ਹੈ ਕਿ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਮਨਜਿੰਦਰ ਸਿੰਘ ਸਿਰਸਾ, ਜੋ ਬੀਤੇ ਦਿਨੀਂ ਅਕਾਲੀ ਦਲ ਛੱਡ ਕੇ ਭਾਜਪਾ ਵਿਚ ਸ਼ਾਮਲ ਹੋ ਗਏ ਸਨ। ਪਹਿਲਾਂ ਸਿਰਸਾ ਨੁੰ ’ਵਾਈ’ ਕੈਟਾਗਿਰੀ ਦੀ ਸੁਰੱਖਿਆ ਮਿਲੀ ਹੋਈ ਸੀ ਤੇ ਉਹਨਾਂ ਦੀ ਸੁਰੱਖਿਆ ਵਾਸਤੇ ਦਿੱਲੀ ਪੁਲਿਸ ਦੀ 6 ਮੈਂਬਰੀ ਟੀਮ ਤਾਇਨਾਤ ਸੀ। ਹੁਣ ਉਹਨਾਂ ਦੀ ਸੁਰੱਖਿਆ ਦੀ ਜ਼ਿੰਮੇਵਾਰੀ ਸੀ ਆਰ ਪੀ ਐਫ ਨੇ ਸੰਭਾਲ ਲਈ ਹੈ ਤੇ ਉਹਨਾਂ ਦੀ ਸੁਰੱਖਿਆ ਵਿਚ ਸੀ ਆਰ ਪੀ ਐਫ ਦੀ 18 ਮੈਂਬਰੀ ਟੀਮ ਤਾਇਨਾਤ ਕੀਤੀ ਗਈ ਹੈ।

ਇਸ ਤੋਂ ਪਹਿਲਾਂ ਕਾਂਗਰਸ ਨੂੰ ਛੱਡ ਕੇ ਬੀਜੇਪੀ ‘ਚ ਸ਼ਾਮਿਲ ਹੋਏ ਪੰਜਾਬ ਦੇ ਸਾਬਕਾ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ ਨੂੰ ਵੀ ਜ਼ੈਡ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਇਸੇ ਤਰੀਕੇ ਰਾਣਾ ਸੋਢੀ ਦੇ ਨਾਲ ਵੀ ਸੀ ਆਰ ਪੀ ਐਫ ਦੀ ਟੀਮ ਤਾਇਨਾਤ ਕੀਤੀ ਗਈ ਹੈ, ਜੋ ਉਹਨਾਂ ਦੇ ਨਾਲ ਚਲ ਰਹੀ ਹੈ। ਦੱਸਿਆ ਜਾ ਰਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰਾਲੇ ਦੀ ਸਿਫਾਰਿਸ਼ ‘ਤੇ ਸੋਢੀ ਨੂੰ ਜ਼ੈੱਡ ਸ਼੍ਰੇਣੀ ਦੀ ਸੁਰੱਖਿਆ ਦਿੱਤੀ ਗਈ ਹੈ।

ਦੱਸ ਦੇਈਏ ਕਿ ਦੇਸ਼ ਵਿੱਚ ਕੁੱਲ 76 ਲੋਕਾਂ ਨੂੰ ਸੀਆਰਪੀਐਫ ਵੀਆਈਪੀ ਸੁਰੱਖਿਆ ਦੇ ਤਹਿਤ ਸੁਰੱਖਿਆ ਪ੍ਰਦਾਨ ਕੀਤੀ ਗਈ ਹੈ। ਜਿਸ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਕਾਂਗਰਸ ਪ੍ਰਧਾਨ ਸੋਨੀਆ ਗਾਂਧੀ, ਉਨ੍ਹਾਂ ਦੇ ਬੇਟੇ ਰਾਹੁਲ ਗਾਂਧੀ ਅਤੇ ਪ੍ਰਿਅੰਕਾ ਗਾਂਧੀ ਅਤੇ ਹੋਰ ਨੇਤਾ ਸ਼ਾਮਲ ਹਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

‘ਪਟਾਕਿਆਂ ‘ਤੇ ਪੂਰੀ ਤਰ੍ਹਾਂ ਬੈਨ ਨਹੀਂ ਪਰ 24 ਘੰਟੇ ਪਟਾਕੇ ਚਲਾਉਣ ਦੀ ਇਜਾਜ਼ਤ ਵੀ ਨਹੀਂ, ਸਰਕਾਰ ਸਮਾਂ ਕਰੇ ਤੈਅ’ : ਸੁਪਰੀਮ ਕੋਰਟ

ਸੁਪਰੀਮ ਕੋਰਟ ਨੇ ਦੀਵਾਲੀ ਤੋਂ ਪਹਿਲਾਂ ਪਾਕੇ ਚਲਾਉਣ ਵਾਲੇ ਮਾਮਲੇ ‘ਤੇ ਸੁਣਵਾਈ ਕਰਦੇ ਹੋਏ...

ਅੰਮ੍ਰਿਤਸਰ ਦੇ ਸਕੂਲਾਂ ਨੂੰ ਬੰਬ ਨਾਲ ਉਡਾਉਣ ਧਮਕੀ ਨਿਕਲੀ ਅਫਵਾਹ, DCP ਨੇ ਮਾਪਿਆਂ ਤੇ ਵਿਦਿਆਰਥੀਆਂ ਨੂੰ ਨਾ ਘਬਰਾਉਣ ਦੀ ਅਪੀਲ

ਅੰਮ੍ਰਿਤਸਰ ਦੇ ਸਕੂਲਾਂ ਨੂੰ ਈਮੇਲ ਰਾਹੀਂ ਬੰਬ ਨਾਲ ਉਡਾਉਣ ਦੀ ਧਮਕੀ ਮਿਲਣ ਤੋਂ ਬਾਅਦ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਵੱਡਾ ਐਕਸ਼ਨ, SGPC ਮੈਂਬਰ ਮਿੱਠੂ ਸਿੰਘ ਕਾਨੇਕੇ ਤੇ ਜਸਵੰਤ ਸਿੰਘ ਪੁੜੈਣ ਨੂੰ ਕੀਤਾ ਤਲਬ

ਸ੍ਰੀ ਅਕਾਲ ਤਖ਼ਤ ਸਾਹਿਬ ਵੱਲੋਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਦੋ ਮੈਂਬਰਾਂ ਖ਼ਿਲਾਫ਼ ਵੱਡਾ...

18 ਸਾਲਾ ਪ੍ਰੇਮਿਕਾ ਨੇ ਆਪਣੇ 19 ਸਾਲਾ ਪ੍ਰੇਮੀ ਦਾ ਕਰਵਾਇਆ ਕਤਲ, ਵਾਰਦਾਤ ਨੂੰ ਦਿੱਤਾ ਸੜਕ ਹਾਦਸੇ ਦਾ ਰੂਪ

ਗੁਰਦਾਸਪੁਰ ‘ਚ ਇੱਕ ਪ੍ਰੇਮਿਕਾ ਵੱਲੋਂ ਆਪਣੇ ਪ੍ਰੇਮੀ ਨੂੰ ਰਸਤੇ ਤੋਂ ਹਟਾਉਣ ਲਈ ਉਸ ਦਾ...

₹6,000 ਕਰੋੜ ਦੇ ਡਰੱਗ ਮਾਮਲੇ ’ਚ SIT ਦਾ ਐਕਸ਼ਨ, ਮਜੀਠੀਆ ਨੂੰ ਸੰਮਨ

6,000 ਕਰੋੜ ਰੁਪਏ ਦੇ ਡਰੱਗ ਮਾਮਲੇ ਵਿੱਚ ਬੁੱਧਵਾਰ ਨੂੰ ਵਿਸ਼ੇਸ਼ ਜਾਂਚ ਟੀਮ (SIT) ਨੇ...

 ਬ੍ਰਿਟਿਸ਼ ਸਿੱਖ ਨੌਜਵਾਨ Vikram Digwa ਨੂੰ ਉਮਰ ਕੈਦ ਦੀ ਸਜ਼ਾ ਖ਼ਿਲਾਫ਼ ਅਪੀਲ ਦੀ ਇਜਾਜ਼ਤ

ਦੱਖਣ-ਪੂਰਬੀ ਇੰਗਲੈਂਡ ਵਿੱਚ 18 ਸਾਲਾ ਵਿਦਿਆਰਥੀ ਨੂੰ ਚਾਕੂ ਮਾਰ ਕੇ ਕਤਲ ਕਰਨ ਦੇ ਮਾਮਲੇ...

ਪਹਿਲੀ ਪੇਸ਼ੀ ‘ਚ ‘ਆਲ ਇਜ਼ ਵੈੱਲ’ ਕਹਿਣ ਵਾਲੀ ਮਹਿਲਾ ਇੰਸਪੈਕਟਰ ਦੇ ਦੂਜੀ ਪੇਸ਼ੀ ’ਚ ਬਦਲੇ ਸੁਰ

ਰਿਸ਼ਵਤ ਦੇ ਦੋਸ਼ਾਂ ਵਿੱਚ ਘਿਰੀ ਮਹਿਲਾ ਪੁਲੀਸ ਇੰਸਪੈਕਟਰ ਦਾ ਮਿਜ਼ਾਜ ਦੋ ਦਿਨਾਂ ਵਿੱਚ ਹੀ...

 ਸਰਕਾਰੀ ਸਕੂਲਾਂ ਦੇ ਸਮੇਂ ’ਚ ਬਦਲਾਅ, ਜਾਣੋ ਨਵਾਂ ਟਾਈਮ

ਪੰਜਾਬ ਦੇ ਸਾਰੇ ਸਰਕਾਰੀ ਸਕੂਲਾਂ ਦੇ ਸਮੇਂ ਵਿੱਚ ਕੱਲ੍ਹ ਯਾਨੀ 1 ਅਕਤੂਬਰ ਤੋਂ ਬਦਲਾਅ...