November 15, 2026, 1:28 pm
----------- Advertisement -----------
HomeNewsBreaking Newsਇੰਗਲੈਂਡ ਨੇ ਪਾਕਿਸਤਾਨ ਖਿਲਾਫ ਕੀਤਾ ਕਲੀਨ ਸਵੀਪ, 3-0 ਨਾਲ ਜਿੱਤੀ ਟੈਸਟ ਸੀਰੀਜ਼

ਇੰਗਲੈਂਡ ਨੇ ਪਾਕਿਸਤਾਨ ਖਿਲਾਫ ਕੀਤਾ ਕਲੀਨ ਸਵੀਪ, 3-0 ਨਾਲ ਜਿੱਤੀ ਟੈਸਟ ਸੀਰੀਜ਼

Published on

----------- Advertisement -----------

ਕਰਾਚੀ, 20 ਦਸੰਬਰ 2022 – ਇੰਗਲੈਂਡ ਨੇ ਕਰਾਚੀ ਟੈਸਟ ਮੈਚ ‘ਚ ਪਾਕਿਸਤਾਨ ਨੂੰ ਹਰਾ ਕੇ ਇਤਿਹਾਸ ਰਚ ਦਿੱਤਾ ਹੈ। ਪਾਕਿਸਤਾਨ ‘ਚ ਖੇਡੀ ਗਈ 3 ਮੈਚਾਂ ਦੀ ਟੈਸਟ ਸੀਰੀਜ਼ ‘ਚ ਇੰਗਲੈਂਡ ਨੇ 3-0 ਨਾਲ ਜਿੱਤ ਦਰਜ ਕਰਕੇ ਪਾਕਿਸਤਾਨ ਦਾ ਸਫ਼ਾਇਆ ਕਰ ਦਿੱਤਾ ਹੈ। ਸੀਰੀਜ਼ ਦੇ ਤੀਜੇ ਅਤੇ ਆਖਰੀ ਟੈਸਟ ‘ਚ ਇੰਗਲੈਂਡ ਨੇ 8 ਵਿਕਟਾਂ ਨਾਲ ਜਿੱਤ ਦਰਜ ਕੀਤੀ।

ਇੰਗਲੈਂਡ ਦੀ ਟੀਮ ਪਾਕਿਸਤਾਨ ਖਿਲਾਫ ਪੂਰੀ ਤਰ੍ਹਾਂ ਹਮਲਾਵਰ ਹੋ ਕੇ ਖੇਡੀ। ਇਸ ਟੈਸਟ ਮੈਚ ਵਿੱਚ ਪਾਕਿਸਤਾਨ ਨੇ ਪਹਿਲੀ ਪਾਰੀ ਵਿੱਚ 306 ਦੌੜਾਂ ਬਣਾਈਆਂ ਸਨ ਜਦਕਿ ਇੰਗਲੈਂਡ ਨੇ ਪਹਿਲੀ ਪਾਰੀ ਵਿੱਚ 354 ਦੌੜਾਂ ਬਣਾਈਆਂ ਸਨ।

ਦੂਜੀ ਪਾਰੀ ‘ਚ ਪਾਕਿਸਤਾਨ ਦੀ ਟੀਮ 216 ਦੌੜਾਂ ‘ਤੇ ਆਲ ਆਊਟ ਹੋ ਗਈ ਅਤੇ ਫਿਰ ਬਾਅਦ ‘ਚ ਇੰਗਲੈਂਡ ਨੇ 170 ਦੌੜਾਂ ਦਾ ਟੀਚਾ ਸਿਰਫ 2 ਵਿਕਟਾਂ ਗੁਆ ਕੇ ਹਾਸਲ ਕਰ ਲਿਆ ਅਤੇ ਸੀਰੀਜ਼ ‘ਚ ਕਲੀਨ ਸਵੀਪ ਕਰ ਲਿਆ। 18 ਸਾਲਾ ਰੇਹਾਨ ਅਹਿਮਦ ਕਰਾਚੀ ਟੈਸਟ ‘ਚ ਇੰਗਲੈਂਡ ਲਈ ਹੀਰੋ ਸਾਬਤ ਹੋਇਆ, ਜਿਸ ਨੇ ਆਪਣੇ ਟੈਸਟ ਡੈਬਿਊ ‘ਤੇ ਪੰਜ ਵਿਕਟਾਂ ਲਈਆਂ।

ਰੇਹਾਨ ਅਹਿਮਦ ਟੈਸਟ ਕ੍ਰਿਕਟ ‘ਚ ਆਪਣੇ ਡੈਬਿਊ ‘ਤੇ 5 ਵਿਕਟਾਂ ਲੈਣ ਵਾਲੇ ਸਭ ਤੋਂ ਘੱਟ ਉਮਰ ਦੇ ਖਿਡਾਰੀ ਵੀ ਬਣ ਗਏ ਹਨ, ਉਨ੍ਹਾਂ ਨੇ ਇਹ ਕਾਰਨਾਮਾ 18 ਸਾਲ 128 ਦਿਨ ਦੀ ਉਮਰ ‘ਚ ਕੀਤਾ ਸੀ। ਰੇਹਾਨ ਅਹਿਮਦ ਨੇ ਪਹਿਲੀ ਪਾਰੀ ‘ਚ 2, ਦੂਜੀ ਪਾਰੀ ‘ਚ 5 ਵਿਕਟਾਂ ਲਈਆਂ।

ਇੰਗਲੈਂਡ-ਪਾਕਿਸਤਾਨ ਟੈਸਟ ਸੀਰੀਜ਼
• ਪਹਿਲਾ ਟੈਸਟ (ਰਾਵਲਪਿੰਡੀ)- ਇੰਗਲੈਂਡ 74 ਦੌੜਾਂ ਨਾਲ ਜਿੱਤਿਆ
• ਦੂਜਾ ਟੈਸਟ (ਮੁਲਤਾਨ)- ਇੰਗਲੈਂਡ 26 ਦੌੜਾਂ ਨਾਲ ਜਿੱਤਿਆ
• ਤੀਜਾ ਟੈਸਟ (ਕਰਾਚੀ)- ਇੰਗਲੈਂਡ 8 ਵਿਕਟਾਂ ਨਾਲ ਜਿੱਤਿਆ

ਇਹ ਹਾਰ ਪਾਕਿਸਤਾਨ ਲਈ ਬਹੁਤ ਬੁਰੀ ਹੈ, ਕਿਉਂਕਿ ਟੈਸਟ ਕ੍ਰਿਕਟ ਦੇ ਇਤਿਹਾਸ ਵਿੱਚ ਪਹਿਲੀ ਵਾਰ ਪਾਕਿਸਤਾਨ ਨੂੰ ਘਰ ਵਿੱਚ ਕਲੀਨ ਸਵੀਪ ਦਾ ਸਾਹਮਣਾ ਕਰਨਾ ਪਿਆ ਹੈ। ਇਸ ਦੇ ਨਾਲ ਹੀ ਉਹ ਘਰੇਲੂ ਮੈਦਾਨ ‘ਤੇ ਲਗਾਤਾਰ ਦੂਜੀ ਸੀਰੀਜ਼ ਹਾਰ ਗਿਆ ਹੈ, ਇਸ ਤੋਂ ਪਹਿਲਾਂ ਇੰਗਲੈਂਡ, ਆਸਟ੍ਰੇਲੀਆ ਨੇ ਵੀ ਉਸ ਨੂੰ ਘਰ ‘ਚ 1-0 ਨਾਲ ਹਰਾਇਆ ਸੀ। ਪਾਕਿਸਤਾਨ ਨੇ ਪਹਿਲੀ ਵਾਰ 1954/55 ਵਿੱਚ ਘਰ ਵਿੱਚ ਟੈਸਟ ਸੀਰੀਜ਼ ਖੇਡੀ ਸੀ, ਜਦੋਂ ਭਾਰਤ ਉੱਥੇ ਗਿਆ ਸੀ। ਪੰਜ ਟੈਸਟਾਂ ਦੀ ਇਹ ਲੜੀ 0-0 ਨਾਲ ਡਰਾਅ ਰਹੀ ਸੀ।

ਇੰਗਲੈਂਡ ਨੇ ਲਗਭਗ 22 ਸਾਲਾਂ ਬਾਅਦ ਪਾਕਿਸਤਾਨ ‘ਚ ਟੈਸਟ ਸੀਰੀਜ਼ ਜਿੱਤੀ ਹੈ। ਇਸ ਤੋਂ ਪਹਿਲਾਂ ਜਦੋਂ ਇੰਗਲੈਂਡ ਨੇ 2000/01 ‘ਚ ਪਾਕਿਸਤਾਨ ਦਾ ਦੌਰਾ ਕੀਤਾ ਸੀ ਤਾਂ ਉਸ ਨੇ ਸੀਰੀਜ਼ 1-0 ਨਾਲ ਜਿੱਤੀ ਸੀ। ਪਾਕਿਸਤਾਨ ਦੀ ਧਰਤੀ ‘ਤੇ ਇੰਗਲੈਂਡ ਦੀ ਇਹ ਕੁੱਲ ਤੀਜੀ ਟੈਸਟ ਸੀਰੀਜ਼ ਜਿੱਤ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਗੌੜੇ ਲਲਿਤ ਮੋਦੀ ਨੂੰ ਮਿਲੀ ਬ੍ਰਿਟਿਸ਼ ਨਾਗਰਿਕਤਾ, ਖੁਦ ਕੀਤਾ ਖੁਲਾਸਾ, ਜਸ਼ਨ ਦੀਆਂ ਤਸਵੀਰਾਂ ਕੀਤੀਆਂ ਸਾਂਝੀਆਂ

 ਇੰਡੀਅਨ ਪ੍ਰੀਮੀਅਰ ਲੀਗ (IPL) ਦੇ ਸੰਸਥਾਪਕ ਲਲਿਤ ਮੋਦੀ ਨੇ ਸ਼ਨੀਵਾਰ ਨੂੰ ਵੱਡਾ ਐਲਾਨ ਕੀਤਾ।...

ਮੈਡ ਸੰਧੂ ਕਤਲ ਮਾਮਲੇ ‘ਚ ਦੂਜਾ ਫਰਾਰ ਸ਼ੂਟਰ ਗ੍ਰਿਫਤਾਰ, ਪੁਲਿਸ ਦੇ ਵੱਡੇ ਸਨਸਨੀਖੇਜ਼ ਖੁਲਾਸੇ !

ਅੰਮ੍ਰਿਤਸਰ: ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਵੱਲੋਂ ਸ਼ਹਿਰ ਵਿੱਚ ਕਾਨੂੰਨ ਵਿਵਸਥਾ ਨੂੰ ਮਜ਼ਬੂਤ ਕਰਨ ਅਤੇ ਸੰਗਠਿਤ...

ਪੰਜਾਬ ਦੇ ਨੌਜਵਾਨਾਂ ਲਈ 1 ਕਰੋੜ ਜਿੱਤਣ ਦਾ ਸੁਨਹਿਰੀ ਮੌਕਾ, CM ਮਾਨ ਨੇ ਲਾਂਚ ਕੀਤਾ ‘ਪੰਜਾਬ ਦਾ ਕਰੋੜਪਤੀ’ ਮੁਕਾਬਲਾ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸੂਬੇ ਦੇ ਨੌਜਵਾਨਾਂ ਨੂੰ ਆਪਣੇ ਸੱਭਿਆਚਾਰ,...

ਪੰਜਾਬ ਦੇ ਸਾਰੇ ਪਿੰਡ ‘ਚ ਲੱਗਣਗੀਆਂ ਸੋਲਰ ਲਾਈਟਾਂ, ਸਰਕਾਰ ਖਰਚੇਗੀ 380 ਕਰੋੜ ਰੁਪਏ

ਪੰਜਾਬ ਸਰਕਾਰ ਦੇ ਨਵੇਂ ਪ੍ਰੋਜੈਕਟ ਤਹਿਤ ਸੂਬੇ ਦੇ ਸਾਰੇ ਪਿੰਡਾਂ ਵਿਚ ਸੋਲਰ ਲਾਈਟਾਂ ਲੱਗਣਗੀਆਂ।...

CM ਦੇ OSD ਘੁੰਮਣ ਖਿਲਾਫ ਇੱਕ ਹੋਰ FIR ਦਰਜ, ਭ੍ਰਿਸ਼ਟਾਚਾਰ ਮਾਮਲੇ ‘ਚ CBI ਦੀ ਕਾਰਵਾਈ

ਮੁੱਖ ਮੰਤਰੀ ਦੇ ਓਐਸਡੀ ਰਾਜਬੀਰ ਘੁੰਮਣ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਸੀਬੀਆਈ ਨੇ...

ਕੰਗਨਾ ਰਣੌਤ ਦੀਆਂ ਮੁਸ਼ਕਲਾਂ ਵਧੀਆਂ! ਸਾਬਕਾ ਪ੍ਰਧਾਨ ਮੰਤਰੀਆਂ ਬਾਰੇ ਟਿੱਪਣੀਆਂ ’ਤੇ ਡੀਜੀਪੀ ਕੋਲ ਸ਼ਿਕਾਇਤ, ਐੱਫਆਈਆਰ ਦਰਜ

ਬਾਲੀਵੁੱਡ ਅਦਾਕਾਰਾ ਅਤੇ ਮੰਡੀ ਤੋਂ ਭਾਜਪਾ ਸੰਸਦ ਮੈਂਬਰ ਕੰਗਨਾ ਰਣੌਤ ਦੀ ਇੱਕ ਸੋਸ਼ਲ ਮੀਡੀਆ...

ਕੈਥਲ ਵਿਚ 3 ਚਚੇਰੇ ਭਰਾਵਾਂ ਦੀ ਹਾਦਸੇ ਵਿਚ ਇਕੱਠਿਆਂ ਮੌਤ, ਤੇਜ਼ ਰਫ਼ਤਾਰ ਕਾਰ ਨਹਿਰ ਦੀ ਪੁਲੀ ਨਾਲ ਟਕਰਾਈ

ਹਰਿਆਣਾ ਦੇ ਕੈਥਲ ਵਿੱਚ ਬੀਤੀ ਦੇਰ ਰਾਤ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਪਿੰਡ ਸਿਸਮੌਰ...

ਪ੍ਰੇਮੀ ਨੇ ਪ੍ਰੇਮਿਕਾ ਦੇ 58 ਸਾਲਾ ਅਧਿਆਪਕ ਦਾ ਕੀਤਾ ਕਤਲ; ਵਾਰਦਾਤ ਤੋਂ ਬਾਅਦ ਬਲੈਕਬੋਰਡ ‘ਤੇ ਲਿਖਿਆ ‘ਬਲਾਤਕਾਰੀ’

ਉੱਤਰ ਪ੍ਰਦੇਸ਼ ਦੇ ਆਗਰਾ ਵਿੱਚ, ਪੁਲਿਸ ਨੇ 50 ਸਾਲਾ ਗਣਿਤ ਅਧਿਆਪਕ ਓਮਪ੍ਰਕਾਸ਼ ਯਾਦਵ ਦੇ...

‘ਵੀਰ ਬਾਲ ਦਿਵਸ’ ਪ੍ਰਤੀ ਸਕੂਲਾਂ ਵਿੱਚ ਜਾਗਰੂਕਤਾ ਦੀ ਘਾਟ, NHRC ਵੱਲੋਂ ਸਿੱਖਿਆ ਮੰਤਰਾਲੇ ਨੂੰ ਨੋਟਿਸ

ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਦੇਸ਼ ਭਰ ਦੇ ਸਕੂਲਾਂ ਵਿੱਚ 26 ਦਸੰਬਰ ਨੂੰ ਮਨਾਏ...