June 28, 2026, 2:20 pm
----------- Advertisement -----------
HomeNewsLatest Newsਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਪੀ.ਡਬਲਿਊ.ਡੀ. ਮੰਤਰੀ ਵੱਲੋਂ...

ਧੁੰਦ ਕਾਰਨ ਹੋਣ ਵਾਲੇ ਸੜਕੀ ਹਾਦਸਿਆਂ ਨੂੰ ਰੋਕਣ ਲਈ ਪੀ.ਡਬਲਿਊ.ਡੀ. ਮੰਤਰੀ ਵੱਲੋਂ ਵਾਹਨਾਂ ਤੇ ਰਿਫਲੈਕਟਰ ਲਗਾਉਣ ਦੀ ਮੁਹਿੰਮ ਦਾ ਆਗਾਜ਼

Published on

----------- Advertisement -----------

ਸੰਘਣੀ ਧੁੰਦ ਕਾਰਨ ਸੜਕੀ ਹਾਦਸਿਆਂ ਨੂੰ ਰੋਕਣ ਲਈ ਬਿਜਲੀ ਤੇ ਪੀ.ਡਬਲਿਊ.ਡੀ. ਮੰਤਰੀ ਹਰਭਜਨ ਸਿੰਘ ਈ.ਟੀ.ਓ.ਨੇ ਅੱਜ ਇੱਥੇ ਕੁਰਾਲੀ ਚੰਡੀਗੜ੍ਹ ਸੜਕ ਤੇ ਸਥਿਤ ਬੜੌਦੀ ਟੋਲ ਪਲਾਜ਼ਾ ਵਿਖੇ ਵੱਖ-ਵੱਖ ਵਾਹਨਾਂ ‘ਤੇ ਰਿਫਲੈਕਟਰ ਲਗਾਏ। ਇਸ ਮੌਕੇ ਪੱਤਰਕਾਰਾਂ ਨਾਲ ਗੱਲ ਕਰਦਿਆ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਕਿਹਾ ਕਿ ਜ਼ਿਆਦਾਤਰ ਸੜਕ ਹਾਦਸੇ ਵਾਹਨਾਂ ‘ਤੇ ਰਿਫਲੈਕਟਰ ਨਾ ਲੱਗੇ ਹੋਣ ਕਾਰਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਰਾਤ ਸਮੇਂ ਵਾਹਨਾਂ ‘ਤੇ ਲੱਗੇ ਰਿਫਲੈਕਟਰ ਵਾਹਨ ਚਾਲਕਾਂ ਲਈ ਬਹੁਤ ਫਾਇਦੇਮੰਦ ਹੁੰਦੇ ਹਨ ਅਤੇ ਅਗਲੇ ਕੁੱਝ ਦਿਨ ਧੁੰਦ ਇਸੇ ਤਰਾਂ ਜਾਰੀ ਰਹਿਣ ਦੀ ਸੰਭਾਵਨਾ ਹੈ। ਜਿਸ ਦੇ ਚਲਦਿਆਂ ਸੜਕੀ ਹਾਦਸੇ ਹੋਣ ਦਾ ਖਦਸ਼ਾ ਰਹਿੰਦਾ ਹੈ ਸੋ ਰਿਫਲੈਕਟਰ ਲਗਾਉਣ ਨਾਲ ਸੜਕਾਂ ਤੇ ਵਾਹਨ ਦੂਰੋਂ ਦਿਸਣ ਲਗ ਜਾਂਦੇ ਹਨ ਅਤੇ ਕੋਈ ਅਨਸੁਖਾਵੀ ਘਟਨਾ ਵਾਪਰਨ ਤੋਂ ਬਚਾਅ ਰਹਿੰਦਾ ਹੈ। ਉਨਾਂ ਕਿਹਾ ਕਿ ਪੰਜਾਬ ਵਿੱਚ ਜਿੰਨੇ ਵੀ ਸਟੇਟ ਅਤੇ ਨੈਸ਼ਨਲ ਹਾਈਵੇ ਟੋਲ ਨੇ ਉਨਾਂ ਸਭ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਜਾ ਚੁੱਕੀਆਂ ਹਨ ਕਿ ਰੋਡ ਸੇਫਟੀ ਸਬੰਧੀ ਬਣਦੇ ਸਾਰੇ ਪ੍ਰਬੰਧਾਂ ਨੂੰ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਸਾਨੂੰ ਸਾਰਿਆਂ ਨੂੰ ਯਾਤਰਾ ਕਰਦੇ ਸਮੇਂ ਸਾਵਧਾਨੀ ਵਰਤਣੀ ਚਾਹੀਦੀ ਹੈ। ਗੱਡੀਆਂ ਨੂੰ ਡੀਪਰ ਅਤੇ ਲਾਈਟਾਂ ਜਗਾ ਕੇ ਚਲਾਓ । ਉਨ੍ਹਾਂ ਇਹ ਵੀ ਦੱਸਿਆ ਕਿ ਇਸੇ ਮੁਹਿੰਮ ਨੂੰ ਮੁੱਖ ਰੱਖਦਿਆਂ ਸੂਬੇ ਵਿਚ ਸੜਕਾਂ ‘ਤੇ ਡਵਾਈਡਰਾਂ ‘ਤੇ ਰਿਫਲੈਕਟਰ ਲਾਉਣ ਸ਼ੁਰੂਆਤ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਸਕੂਲੀ ਵੈਨਾਂ ਦੇ ਡਰਾਇਵਰਾਂ ਨੂੰ ਨਿਰਦੇਸ਼ ਦਿੰਦਿਆਂ ਕਿਹਾ ਕਿ ਉਹ ਪੂਰੀ ਸਾਵਧਾਨੀ ਨਾਲ ਵਾਹਨ ਚਲਾਉਣ, ਉਨਾਂ ਭਾਰੀ ਵਾਹਨ ਅਤੇ ਟੈਕਟਰ ਟਰਾਲੀਆਂ ਵਾਲਿਆ ਨੂੰ ਕਿਹਾ ਕਿ ਉਹ ਖਾਸ ਕਰਕੇ ਸਵੇਰੇ ਜਦੋਂ ਸਕੂਲਾਂ ਦਾ ਸਮਾਂ ਹੁੰਦਾ ਹੈ ਇਸੇ ਸਮੇਂ ਭਾਰੀ ਧੁੰਦ ਹੁੰਦੀ ਹੈ, ਕੋਸਿਸ਼ ਕਰਨ ਕਿ ਕੁਝ ਸਮੇਂ ਲਈ ਰੁਕ ਜਾਣ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...