November 12, 2026, 1:20 am
----------- Advertisement -----------
HomeNewsEntertainmentਨਸੀਰੂਦੀਨ ਸ਼ਾਹ ਦਾ ਵਿਵਾਦਿਤ ਬਿਆਨ, ਕਿਹਾ- ਇਹ 20 ਕਰੋੜ ਲੋਕ ਇਸ ਤਰ੍ਹਾਂ...

ਨਸੀਰੂਦੀਨ ਸ਼ਾਹ ਦਾ ਵਿਵਾਦਿਤ ਬਿਆਨ, ਕਿਹਾ- ਇਹ 20 ਕਰੋੜ ਲੋਕ ਇਸ ਤਰ੍ਹਾਂ ਖ਼ਤਮ ਨਹੀਂ ਹੋਣਗੇ

Published on

----------- Advertisement -----------

ਬਾਲੀਵੁੱਡ ਇੰਡਸਟਰੀ ਦੇ ਮੰਨੇ-ਪ੍ਰਮੰਨੇ ਅਭਿਨੇਤਾ ਨਸੀਰੂਦੀਨ ਸ਼ਾਹ ਅਕਸਰ ਆਪਣੇ ਬਿਆਨਾਂ ਨੂੰ ਲੈ ਕੇ ਚਰਚਾ ‘ਚ ਰਹਿੰਦੇ ਹਨ। ਉਹ ਕਈ ਵਾਰ ਧਾਰਮਿਕ ਮੁੱਦਿਆਂ ‘ਤੇ ਆਪਣੀ ਰਾਏ ਪੇਸ਼ ਕਰ ਚੁੱਕੇ ਹਨ ਅਤੇ ਹੁਣ ਉਨ੍ਹਾਂ ਨੇ ਮੁਸਲਮਾਨਾਂ ‘ਤੇ ਅਜਿਹਾ ਬਿਆਨ ਦਿੱਤਾ ਹੈ, ਜੋ ਚਰਚਾ ‘ਚ ਆ ਗਿਆ ਹੈ। ਇੰਟਰਵਿਊ ‘ਚ ਉਨ੍ਹਾਂ ਕਿਹਾ, ‘ਮੁਸਲਮਾਨਾਂ ‘ਚ ਡਰ ਪੈਦਾ ਕਰਨ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ ਪਰ ਮੁਸਲਮਾਨ ਹਾਰ ਨਹੀਂ ਮੰਨਣਗੇ।

ਮੁਸਲਮਾਨ ਇਸ ਦਾ ਸਾਹਮਣਾ ਕਰਨਗੇ ਕਿਉਂਕਿ ਅਸੀਂ ਆਪਣਾ ਘਰ ਬਚਾਉਣਾ ਹੈ, ਅਸੀਂ ਆਪਣੀ ਮਾਤ ਭੂਮੀ ਨੂੰ ਬਚਾਉਣਾ ਹੈ, ਅਸੀਂ ਆਪਣੇ ਪਰਿਵਾਰ ਨੂੰ ਬਚਾਉਣਾ ਹੈ, ਅਸੀਂ ਆਪਣੇ ਬੱਚਿਆਂ ਨੂੰ ਬਚਾਉਣਾ ਹੈ। ਨਸੀਰੂਦੀਨ ਸ਼ਾਹ ਨੇ ਇਸ ਨਿੱਜੀ ਚੈਨਲ ਨੂੰ ਦਿੱਤੇ ਬਿਆਨ ‘ਚ ਕਿਹਾ ਕਿ ‘ਸਮੇਂ-ਸਮੇਂ ‘ਤੇ ਮੁਗਲਾਂ ਦੇ ਕਥਿਤ ਜ਼ੁਲਮਾਂ ਨੂੰ ਉਜਾਗਰ ਕੀਤਾ ਜਾਂਦਾ ਹੈ। ਨਸੀਰੂਦੀਨ ਸ਼ਾਹ ਨੇ ਧਰਮ ਸੰਸਦ ‘ਤੇ ਇਸ ਇੰਟਰਵਿਊ ‘ਚ ਕਿਹਾ ਕਿ ਹੁਣ ਜੋ ਕੁਝ ਹੋ ਰਿਹਾ ਹੈ, ਉਸ ਨੂੰ ਦੇਖ ਕੇ ਮੈਂ ਬਹੁਤ ਹੈਰਾਨ ਹਾਂ। ਸ਼ਾਇਦ ਉਨ੍ਹਾਂ ਨੂੰ ਇਹ ਵੀ ਨਹੀਂ ਪਤਾ ਕਿ ਉਹ ਕਿਸ ਬਾਰੇ ਗੱਲ ਕਰ ਰਹੇ ਹਨ ਅਤੇ ਕਿਸ ਨੂੰ ਬੁਲਾ ਰਹੇ ਹਨ। ਇਹ ਇੱਕ ਤਰ੍ਹਾਂ ਨਾਲ ਘਰੇਲੂ ਯੁੱਧ ਵਾਂਗ ਹੋਵੇਗਾ। ਅੱਗੇ ਨਸੀਰੂਦੀਨ ਸ਼ਾਹ ਨੇ ਕਿਹਾ, ‘ਅਸੀਂ 20 ਕਰੋੜ ਲੋਕਾਂ ਨਾਲ ਲੜਾਂਗੇ। ਇਹ ਸਥਾਨ ਸਾਡੇ 20 ਕਰੋੜ ਲੋਕਾਂ ਲਈ ਮਾਤ ਭੂਮੀ ਹੈ।

ਅਸੀਂ ਇੱਥੋਂ ਦੇ ਹੀ 20 ਕਰੋੜ ਲੋਕ ਹਾਂ। ਅਸੀਂ ਇੱਥੇ ਪੈਦਾ ਹੋਏ ਸੀ। ਸਾਡੇ ਪਰਿਵਾਰ ਅਤੇ ਕਈ ਪੀੜ੍ਹੀਆਂ ਇੱਥੇ ਹੀ ਵਸੀਆਂ ਹਨ ਅਤੇ ਸਾਡੇ ਲੋਕ ਵੀ ਇਸ ਮਿੱਟੀ ਵਿੱਚ ਮਿਲ ਗਏ ਹਨ। ਇਹ ਉਹ ਲੋਕ ਹਨ ਜਿਨ੍ਹਾਂ ਨੇ ਦੇਸ਼ ਵਿੱਚ ਸਥਾਈ ਸਮਾਰਕ ਬਣਾਏ ਹਨ, ਜਿਨ੍ਹਾਂ ਦੇ ਸੱਭਿਆਚਾਰ ਵਿੱਚ ਨਾਚ, ਗੀਤ, ਚਿੱਤਰਕਾਰੀ, ਸਾਹਿਤ ਹੈ। ਮੁਗਲ ਇਸ ਨੂੰ ਆਪਣਾ ਵਤਨ ਬਣਾਉਣ ਲਈ ਇੱਥੇ ਆਏ ਸਨ। ਮੁਗਲ, ਤੁਸੀਂ ਚਾਹੋ ਤਾਂ ਉਨ੍ਹਾਂ ਨੂੰ ਸ਼ਰਨਾਰਥੀ ਕਹਿ ਸਕਦੇ ਹੋ। ਨਸੀਰੂਦੀਨ ਸ਼ਾਹ ਦੇ ਇਸ ਬਿਆਨ ‘ਤੇ ਕਈ ਲੋਕ ਉਨ੍ਹਾਂ ਨੂੰ ਘੇਰ ਰਹੇ ਹਨ ਅਤੇ ਜੰਮ ਕੇ ਉਨ੍ਹਾਂ ਦੀ ਆਲੋਚਨਾ ਕਰ ਰਹੇ ਹਨ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ’ਚ ਛੱਠ ਪੂਜਾ ਲਈ 104 ਸਥਾਨਾਂ ’ਤੇ ਹੋਣਗੇ ਪੁਖ਼ਤਾ ਪ੍ਰਬੰਧ, CM ਮਾਨ ਨੇ ਸੁਰੱਖਿਆ ਦੇ ਦਿੱਤੇ ਸਖ਼ਤ ਨਿਰਦੇਸ਼

*ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ...

ਮੁੱਖ ਮੰਤਰੀ ਮਾਨ ਵੱਲੋਂ 1,000 ਹੋਰ ਪੇਂਡੂ ਖੇਡ ਮੈਦਾਨਾਂ ਦਾ ਉਦਘਾਟਨ, ਪੰਜਾਬ ਨੂੰ ਖੇਡਾਂ ਦਾ ਹੱਬ ਬਣਾਉਣ ਦਾ ਟੀਚਾ

ਚੰਡੀਗੜ੍ਹ, 11 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੰਜਾਬ ਭਰ ਦੇ 1,000 ਹੋਰ...

ਪੁੱਤ ਨੂੰ ਜੂਆ ਖੇਡਣ ਤੋਂ ਰੋਕਣਾ ਪਿਓ ਨੂੰ ਪਿਆ ਮਹਿੰਗਾ ! ਘਰ ਲਿਜਾਣ ਗਏ ਪਿਤਾ ਦਾ ਬੇਰਹਿਮੀ ਨਾਲ ਕਤਲ

ਜਗਰਾਓਂ ਦੇ ਕਸਬਾ ਗੁਰੂਸਰ ਸੁਧਾਰ ਤੋਂ ਇੱਕ ਅਜਿਹੀ ਰੂਹ ਕੰਬਾਊ ਖ਼ਬਰ ਸਾਹਮਣੇ ਆਈ ਹੈ,...

ਸ੍ਰੀ ਅਕਾਲ ਤਖ਼ਤ ਸਾਹਿਬ ਦਾ 2 ਕੀਰਤਨੀ ਜੱਥਿਆਂ ‘ਤੇ ਵੱਡਾ ਐਕਸ਼ਨ, ਇੱਕ ਮਹੀਨੇ ਤੱਕ ਨਹੀਂ ਕਰ ਸਕਣਗੇ ਕੀਰਤਨ

ਸ੍ਰੀ ਅਕਾਲ ਤਖ਼ਤ ਸਾਹਿਬ ਨੇ ਕੀਰਤਨੀਏ ਭਾਈ ਜਗਜੀਤ ਸਿੰਘ ਬਬੀਹਾ ਅਤੇ ਭਾਈ ਕੁਲਵਿੰਦਰ ਸਿੰਘ...

ਅਮਰੀਕਾ ’ਚ ਚੋਰੀ ਦੇ ਦੋਸ਼ ਹੇਠ ਪੰਜਾਬੀ ਗ੍ਰਿਫ਼ਤਾਰ

ਨਿਊ ਹੈਵਨ ਦੀ ਇਕ ਤਾਂਬਾ ਬਣਾਉਣ ਵਾਲੀ ਫੈਕਟਰੀ ਵਿਚੋਂ 1 ਲੱਖ 15 ਹਜ਼ਾਰ ਡਾਲਰ...

ਮਾਨਸਾ ਦੇ ਦਲਜੀਤ ਸਿੰਘ ਦੀ ਮੌਤ ਦਾ ਕਾਰਨ ਨਸ਼ੇ ਦੀ ਓਵਰਡੋਜ਼! AIIMS ਦੀ ਮੁੱਢਲੀ ਰਿਪੋਰਟ ’ਚ ਖੁਲਾਸਾ

ਮਾਨਸਾ ਦੇ ਪਿੰਡ ਭੰਮੇ ਕਲਾਂ ਦੇ ਰਹਿਣ ਵਾਲੇ ਦਲਜੀਤ ਸਿੰਘ (35) ਦੀ ਮੌਤ ਦੇ...

ਅੰਮ੍ਰਿਤਪਾਲ ਨੂੰ ਦਾਦੀ ਦੇ ਸਸਕਾਰ ’ਚ ਸ਼ਾਮਲ ਹੋਣ ਦੀ ਇਜਾਜ਼ਤ ਦੇਣ ਦੀ ਮੰਗ, ਕੇਂਦਰੀ ਗ੍ਰਹਿ ਮੰਤਰੀ ਤੇ CM ਮਾਨ ਨੂੰ ਚਿੱਠੀ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੀ ਦਾਦੀ ਚਰਨ ਕੌਰ ਦਾ ਐਤਵਾਰ ਨੂੰ...

ਪੰਜਾਬ ‘ਚ ਵਧਣ ਲੱਗੀ ਠੰਢ, ਰਾਤ ਦੇ ਤਾਪਮਾਨ ਵਿੱਚ ਆਈ ਗਿਰਾਵਟ

ਪੰਜਾਬ ਅਤੇ ਚੰਡੀਗੜ੍ਹ ਵਿੱਚ ਹੁਣ ਰਾਤ ਦੇ ਤਾਪਮਾਨ ਵਿੱਚ ਗਿਰਾਵਟ ਆਉਣੀ ਸ਼ੁਰੂ ਹੋ ਗਈ...

ਮਦਰ ਡੇਅਰੀ ਦਾ ਦੁੱਧ ਹੋਇਆ ਮਹਿੰਗਾ , 4 ਰੁਪਏ ਪ੍ਰਤੀ ਲਿਟਰ ਤੱਕ ਹੋਇਆ ਵਾਧਾ

ਮਹਿੰਗਾਈ ਦੀ ਮਾਰ ਝੱਲ ਰਹੇ ਆਮ ਲੋਕਾਂ ਨੂੰ ਹੁਣ ਦੁੱਧ ਦੀਆਂ ਵਧੀਆਂ ਕੀਮਤਾਂ ਦਾ...