June 28, 2026, 2:19 pm
----------- Advertisement -----------
HomeNewsHealthਸ਼ੂਗਰ ਤੋਂ ਲੈ ਕੇ ਇਨ੍ਹਾਂ ਸਮੱਸਿਆਵਾਂ 'ਚ ਅਸਰਦਾਰ ਹੈ ਕੱਚੇ ਕੇਲੇ ਦਾ...

ਸ਼ੂਗਰ ਤੋਂ ਲੈ ਕੇ ਇਨ੍ਹਾਂ ਸਮੱਸਿਆਵਾਂ ‘ਚ ਅਸਰਦਾਰ ਹੈ ਕੱਚੇ ਕੇਲੇ ਦਾ ਸੇਵਨ, ਜਾਣੋ ਇਸ ਦੇ ਫਾਇਦੇ

Published on

----------- Advertisement -----------

ਕੇਲਾ ਖਾਣ ਦੇ ਬਹੁਤ ਸਾਰੇ ਫਾਇਦੇ ਹਨ। ਇਹ ਸਿਹਤ ਲਈ ਬਹੁਤ ਫਾਇਦੇਮੰਦ ਮੰਨਿਆ ਜਾਂਦਾ ਹੈ। ਇਸ ਦਾ ਸੇਵਨ ਕਰਨ ਨਾਲ ਤੁਸੀਂ ਕਈ ਬਿਮਾਰੀਆਂ ਤੋਂ ਬਚ ਸਕਦੇ ਹੋ। ਪਰ ਕੀ ਤੁਸੀਂ ਜਾਣਦੇ ਹੋ, ਕੱਚਾ ਕੇਲਾ ਵੀ ਸਿਹਤ ਲਈ ਬਹੁਤ ਫਾਇਦੇਮੰਦ ਹੁੰਦਾ ਹੈ। ਇਹ ਪੋਸ਼ਕ ਤੱਤਾਂ ਨਾਲ ਭਰਪੂਰ ਹੁੰਦਾ ਹੈ, ਜੋ ਸਰੀਰ ਨੂੰ ਕਈ ਬਿਮਾਰੀਆਂ ਤੋਂ ਬਚਾਉਣ ਵਿੱਚ ਮਦਦ ਕਰਦਾ ਹੈ। ਇਸ ‘ਚ ਮੌਜੂਦ ਪੋਸ਼ਕ ਤੱਤ ਦਿਲ ਦੀ ਸਿਹਤ ਅਤੇ ਹੋਰ ਸਮੱਸਿਆਵਾਂ ਲਈ ਮਦਦਗਾਰ ਹੁੰਦੇ ਹਨ। ਤਾਂ ਆਓ ਜਾਣਦੇ ਹਾਂ ਕੱਚਾ ਕੇਲਾ ਖਾਣ ਦੇ ਫਾਇਦੇ।

ਪਾਚਨ ਤੰਤਰ ਲਈ ਮਦਦਗਾਰ : ਕੱਚਾ ਕੇਲਾ ਪਾਚਨ ਤੰਤਰ ਨੂੰ ਮਜ਼ਬੂਤ ​​ਬਣਾਉਣ ‘ਚ ਮਦਦਗਾਰ ਹੁੰਦਾ ਹੈ। ਇਸ ‘ਚ ਫਾਈਬਰ ਜ਼ਿਆਦਾ ਮਾਤਰਾ ‘ਚ ਮੌਜੂਦ ਹੁੰਦਾ ਹੈ। ਪਾਚਨ ਕਿਰਿਆ ਨੂੰ ਠੀਕ ਰੱਖਣ ਲਈ ਤੁਸੀਂ ਕੱਚੇ ਕੇਲੇ ਨੂੰ ਉਬਾਲ ਕੇ ਖਾ ਸਕਦੇ ਹੋ।
ਡਾਇਬਟੀਜ਼ ‘ਚ ਫਾਇਦੇਮੰਦ : ਸ਼ੂਗਰ ਦੀ ਸਮੱਸਿਆ ‘ਚ ਕੱਚੇ ਕੇਲੇ ਦਾ ਸੇਵਨ ਕਰਨਾ ਬਹੁਤ ਫਾਇਦੇਮੰਦ ਹੁੰਦਾ ਹੈ। ਜਿਨ੍ਹਾਂ ਲੋਕਾਂ ਨੂੰ ਟਾਈਪ 2 ਡਾਇਬਟੀਜ਼ ਦੀ ਸਮੱਸਿਆ ਹੈ, ਉਹ ਕੱਚੇ ਕੇਲੇ ਨੂੰ ਆਪਣੀ ਡਾਈਟ ‘ਚ ਸ਼ਾਮਲ ਕਰ ਸਕਦੇ ਹਨ। ਇਸ ‘ਚ ਸ਼ੂਗਰ ਦੀ ਮਾਤਰਾ ਬਹੁਤ ਘੱਟ ਹੁੰਦੀ ਹੈ, ਇਸ ਲਈ ਇਸ ਨੂੰ ਸ਼ੂਗਰ ਦੇ ਮਰੀਜ਼ਾਂ ਲਈ ਫਾਇਦੇਮੰਦ ਮੰਨਿਆ ਜਾਂਦਾ ਹੈ।

ਵਿਟਾਮਿਨ ਬੀ6 ਦੀ ਕਮੀ ਨੂੰ ਕਰਦਾ ਹੈ ਦੂਰ: ਕੱਚਾ ਕੇਲਾ ਵਿਟਾਮਿਨ ਬੀ6 ਦੀ ਕਮੀ ਨੂੰ ਪੂਰਾ ਕਰਦਾ ਹੈ। ਮਾਹਿਰਾਂ ਦੇ ਅਨੁਸਾਰ, ਇੱਕ ਕੱਪ ਉਬਲੇ ਹੋਏ ਕੱਚੇ ਕੇਲੇ ਦਾ ਸੇਵਨ ਕਰਨ ਨਾਲ ਸਰੀਰ ਵਿੱਚ ਵਿਟਾਮਿਨ ਬੀ6 ਦੀ ਕਮੀ ਨੂੰ 39 ਪ੍ਰਤੀਸ਼ਤ ਦੂਰ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ ਇਹ ਸਰੀਰ ‘ਚ ਹੀਮੋਗਲੋਬਿਨ ਬਣਾਉਣ ‘ਚ ਮਦਦਗਾਰ ਹੁੰਦਾ ਹੈ।
ਮਾਸਪੇਸ਼ੀਆਂ ਲਈ ਫਾਇਦੇਮੰਦ : ਕੱਚੇ ਕੇਲੇ ‘ਚ ਪੋਟਾਸ਼ੀਅਮ ਜ਼ਿਆਦਾ ਮਾਤਰਾ ‘ਚ ਪਾਇਆ ਜਾਂਦਾ ਹੈ। ਸਿਹਤ ਮਾਹਿਰਾਂ ਦੇ ਅਨੁਸਾਰ, ਇੱਕ ਕੱਪ ਉਬਲੇ ਹੋਏ ਕੱਚੇ ਕੇਲੇ ਵਿੱਚ ਲਗਭਗ 531 ਮਿਲੀਗ੍ਰਾਮ ਪੋਟਾਸ਼ੀਅਮ ਹੁੰਦਾ ਹੈ। ਇਹ ਮਾਸਪੇਸ਼ੀਆਂ ਨੂੰ ਕਿਰਿਆਸ਼ੀਲ ਰੱਖਣ ਵਿੱਚ ਮਦਦ ਕਰਦਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...