June 2, 2026, 11:04 pm
----------- Advertisement -----------
HomeNewsEntertainment4 ਸਾਲ ਬਾਅਦ ਮੁੜ ਪਰਦੇ ‘ਤੇ ਆਉਣਗੇ ਸ਼ਾਹਰੁਖ ਖਾਨ, ‘ਪਠਾਨ’ ਦੇ ਸੈੱਟ...

4 ਸਾਲ ਬਾਅਦ ਮੁੜ ਪਰਦੇ ‘ਤੇ ਆਉਣਗੇ ਸ਼ਾਹਰੁਖ ਖਾਨ, ‘ਪਠਾਨ’ ਦੇ ਸੈੱਟ ਤੋਂ ਤਸਵੀਰ ਆਈ ਸਾਹਮਣੇ

Published on

----------- Advertisement -----------

ਸ਼ਾਹਰੁਖ ਖਾਨ ਨੂੰ ਬਾਲੀਵੁੱਡ ਦਾ ਬਾਦਸ਼ਾਹ ਕਿਹਾ ਜਾਂਦਾ ਹੈ ਅਤੇ ਜਦੋਂ ਵੀ ਉਹ ਫਿਲਮਾਂ ‘ਚ ਵੱਖਰੇ ਅੰਦਾਜ਼ ‘ਚ ਆਉਂਦੇ ਹਨ ਤਾਂ ਪ੍ਰਸ਼ੰਸਕਾਂ ਦਾ ਦਿਲ ਜਿੱਤ ਲੈਂਦੇ ਹਨ। ਸ਼ਾਹਰੁਖ ਖਾਨ ਕੁਝ ਸਮੇਂ ਤੋਂ ਫਿਲਮਾਂ ਅਤੇ ਸ਼ੂਟਿੰਗ ਤੋਂ ਦੂਰ ਸਨ ਪਰ ਹੁਣ ਫਿਰ ਤੋਂ ਬਾਦਸ਼ਾਹ ਫਿਲਮ ਦੇ ਸੈੱਟ ‘ਤੇ ਵਾਪਸ ਆ ਗਏ ਹਨ। ਉਨ੍ਹਾਂ ਦੀ ਆਉਣ ਵਾਲੀ ਫਿਲਮ ਦੇ ਸੈੱਟ ਤੋਂ ਇਕ ਤਸਵੀਰ ਸੋਸ਼ਲ ਮੀਡੀਆ ‘ਤੇ ਵਾਇਰਲ ਹੋ ਰਹੀ ਹੈ, ਜਿਸ ਨੂੰ ਦੇਖ ਕੇ ਪ੍ਰਸ਼ੰਸਕ ਖੁਸ਼ ਹਨ ਕਿ ਉਨ੍ਹਾਂ ਦੇ ਚਹੇਤੇ ਅਦਾਕਾਰ ਨੇ ਆਖਿਰਕਾਰ ਸ਼ੂਟਿੰਗ ਸ਼ੁਰੂ ਕਰ ਦਿੱਤੀ ਹੈ। ਅਦਾਕਾਰ ਸ਼ਾਹਰੁਖ ਖਾਨ ਇਨ੍ਹੀਂ ਦਿਨੀਂ ਆਪਣੀ ਆਉਣ ਵਾਲੀ ਫਿਲਮ ‘ਪਠਾਨ’ ਦੀ ਸ਼ੂਟਿੰਗ ‘ਚ ਰੁੱਝੇ ਹੋਏ ਹਨ।

https://www.instagram.com/p/CYDsOPsvk5Q/

ਫਿਲਮ ਦੇ ਸੈੱਟ ਤੋਂ ਸ਼ਾਹਰੁਖ ਦੀ ਤਸਵੀਰ ਪ੍ਰਸ਼ੰਸਕਾਂ ਦੇ ਦਿਲਾਂ ਨੂੰ ਮੋਹ ਰਹੀ ਹੈ। ਜਿੱਥੇ ਸਾਰੇ ਸੈਲੇਬਸ ਆਪਣੇ ਨਵੇਂ ਸਾਲ ਦਾ ਵੀਕੈਂਡ ਸੈਲੀਬ੍ਰੇਟ ਕਰ ਰਹੇ ਹਨ। ਇਸ ਦੇ ਨਾਲ ਹੀ ਸ਼ਾਹਰੁਖ ਆਪਣੀ ਆਉਣ ਵਾਲੀ ਫਿਲਮ ਦੀ ਸ਼ੂਟਿੰਗ ਕਰਦੇ ਨਜ਼ਰ ਆਏ। ਤੁਹਾਨੂੰ ਦੱਸ ਦੇਈਏ ਕਿ ਸ਼ਾਹਰੁਖ ਖਾਨ ਫਿਲਮ ਪਠਾਨ ‘ਚ ਰਾਅ ਏਜੰਟ ਪਠਾਨ ਦਾ ਕਿਰਦਾਰ ਨਿਭਾਅ ਰਹੇ ਹਨ।

ਇਸ ਤੋਂ ਇਲਾਵਾ ਉਹ ਸਾਊਥ ਦੇ ਸੁਪਰਸਟਾਰ ਨਿਰਦੇਸ਼ਕ ਐਟਲੀ ਨਾਲ ਵੀ ਇਕ ਫਿਲਮ ‘ਚ ਕੰਮ ਕਰ ਰਹੇ ਹਨ, ਜਿਸ ‘ਚ ਉਨ੍ਹਾਂ ਨਾਲ ਸਾਊਥ ਦੀ ਮਸ਼ਹੂਰ ਲੇਡੀ ਸੁਪਰਸਟਾਰ ਨਯਨਤਾਰਾ ਵੀ ਨਜ਼ਰ ਆਵੇਗੀ। ਇਸ ਫਿਲਮ ‘ਚ ਸ਼ਾਹਰੁਖ ਦੇ ਨਾਲ ਦੀਪਿਕਾ ਪਾਦੂਕੋਣ ਅਤੇ ਜਾਨ ਅਬ੍ਰਾਹਮ ਮੁੱਖ ਭੂਮਿਕਾ ‘ਚ ਨਜ਼ਰ ਆਉਣਗੇ ਅਤੇ ਤਸਵੀਰ ਮੁਤਾਬਕ ਦਿਗੰਤਾ ਵੀ ਇਸ ਫਿਲਮ ਦਾ ਹਿੱਸਾ ਬਣ ਸਕਦੀ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੰਜਾਬ ਸਿੱਖਿਆ ਕ੍ਰਾਂਤੀ: ਸਰਕਾਰੀ ਸਕੂਲਾਂ ਦੇ 59 ਵਿਦਿਆਰਥੀਆਂ ਨੇ ਜੇ.ਈ.ਈ. ਐਡਵਾਂਸ ਪ੍ਰੀਖਿਆ ਕੀਤੀ ਪਾਸ; ਆਈ.ਆਈ.ਟੀ. ਕੁਆਲੀਫਾਇਰਾਂ ਵਿੱਚ 34 ਫੀਸਦ ਵਾਧਾ ਦਰਜ

ਚੰਡੀਗੜ੍ਹ, 2 ਜੂਨ:ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ “ਪੰਜਾਬ ਸਿੱਖਿਆ ਕ੍ਰਾਂਤੀ”...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਿਸਾਨਾਂ ਲਈ ਇਤਿਹਾਸਕ ਐਲਾਨ, ਕਿਸਾਨ ਕ੍ਰੈਡਿਟ ਕਾਰਡ ਦੀ ਕਰਜ਼ਾ ਹੱਦ ਵਿੱਚ ਵਾਧਾ

*ਚੰਡੀਗੜ੍ਹ; 2 ਜੂਨ*ਪਿਛਲੇ ਕੁਝ ਦਹਾਕਿਆਂ ਦੌਰਾਨ ਪੰਜਾਬ ਵਿੱਚ ਹੋਏ ਖੇਤੀਬਾੜੀ ਸੁਧਾਰਾਂ ਵਿੱਚ ਸਭ ਤੋਂ...

ਅੰਤਰਰਾਸ਼ਟਰੀ ਕਬੱਡੀ ਸਟਾਰ ‘ਆਪ’ ਵਿੱਚ ਹੋਏ ਸ਼ਾਮਲ, ਪਾਰਟੀ ਦੀਆਂ ਲੋਕ-ਪੱਖੀ ਨੀਤੀਆਂ ਵਿੱਚ ਪ੍ਰਗਟਾਇਆ ਭਰੋਸਾ*

ਚੰਡੀਗੜ੍ਹ, 2 ਜੂਨ:ਆਮ ਆਦਮੀ ਪਾਰਟੀ (ਆਪ) ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਕਬੱਡੀ...

ਡੀਜੀਪੀ ਗੌਰਵ ਯਾਦਵ ਵੱਲੋਂ ਫੀਲਡ ਯੂਨਿਟਾਂ ਨੂੰ ਸੂਬੇ ਭਰ ਵਿੱਚ ਪੁਲਿਸ ਦੀ ਮੌਜੂਦਗੀ ਅਤੇ...

ਭਗਵੰਤ ਮਾਨ ਸਰਕਾਰ ਨੇ ਚੋਣ ਵਿਭਾਗ ਵਿੱਚ ਪ੍ਰਸ਼ਾਸਕੀ ਅੜਿੱਕੇ ਖਤਮ ਕੀਤੇ, ਅਹਿਮ ਅਸਾਮੀਆਂ ਭਰਨ ਲਈ ਰਾਹ ਪੱਧਰਾ ਹੋਇਆ

ਚੰਡੀਗੜ੍ਹ, 1 ਜੂਨ 2026ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਜ਼ਾਰਤ...

‘ਬ੍ਰਾਈਟ ਮਾਈਂਡਜ਼ ਪੰਜਾਬ’ ਪ੍ਰੋਗਰਾਮ ਦਾ ਰੂਪਨਗਰ ਤੋਂ ਆਗ਼ਾਜ਼; 12ਵੀਂ ਜਮਾਤ ਵਿੱਚ 85% ਤੋਂ ਵੱਧ ਨੰਬਰ ਲੈਣ ਵਾਲੇ 600 ਤੋਂ ਵੱਧ ਵਿਦਿਆਰਥੀਆਂ ਦਾ ਸਨਮਾਨ

ਚੰਡੀਗੜ੍ਹ, 1 ਜੂਨ:ਪੜ੍ਹਾਈ-ਲਿਖਾਈ ਵਿੱਚ ਸ਼ਾਨਦਾਰ ਪ੍ਰਦਰਸ਼ਨ ਨੂੰ ਮਾਨਤਾ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ....

ਪੰਜਾਬ ‘ਚ ਮੁੜ 4 ਨਗਰ ਕੌਂਸਲ ਲਈ 13 ਜੂਨ ਨੂੰ ਹੋਵੇਗੀ ਵੋਟਿੰਗ, EVM ਮਸ਼ੀਨਾਂ ਰਾਹੀਂ ਵੋਟਾਂ ਪਾਉਣ ਦੀ ਮਿਲੀ ਮਨਜ਼ੂਰੀ

ਪੰਜਾਬ ਵਿਚ 4 ਨਗਰ ਕੌਂਸਲਾਂ ਲਈ 13 ਜੂਨ ਨੂੰ ਵੋਟਾਂ ਪੈਣਗੀਆਂ। ਗੁਰਦਾਸਪੁਰ, ਕਾਦੀਆ, ਸ਼ਾਮ...