ਨਵੀਂ ਦਿੱਲੀ, 30 ਦਸੰਬਰ 2021 – ਇੱਕ ਹੋਰ ਸਾਬਕਾ ਕਾਂਗਰਸੀ ਐਮ ਐਲ ਏ ਅਤੇ ਸਾਬਕਾ ਜ਼ਿਲ੍ਹਾ ਪ੍ਰਧਾਨ ਨੇ ਬੀਜੇਪੀ ਦਾ ਪੱਲਾ ਫੜ ਲਿਆ ਹੈ। ਵਿਧਾਨ ਸਭਾ ਹਲਕਾ ਸ਼੍ਰੀ ਚਮਕੌਰ ਸਾਹਿਬ ਤੋਂ ਕਾਂਗਰਸ ਦੇ ਸਾਬਕਾ ਵਿਧਾਇਕ ਸ਼ਮਸ਼ੇਰ ਸਿੰਘ ਰਾਏ ਕਾਂਗਰਸ ਪਾਰਟੀ ਛੱਡ ਕੇ ਦਿੱਲੀ ਵਿਖੇ ਭਾਜਪਾ ਵਿਚ ਸ਼ਾਮਲ ਹੋ ਗਏ।
ਪੰਜਾਬ ਭਾਜਪਾ ਦੇ ਇੰਚਾਰਜ ਤੇ ਕੇਂਦਰੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਨੇ ਸ਼ਮਸ਼ੇਰ ਸਿੰਘ ਰਾਏ ਨੂੰ ਭਾਜਪਾ ਵਿਚ ਸ਼ਾਮਲ ਕਰਵਾਇਆ। ਇਸ ਤੋਂ ਇਲਾਵਾ ਹਰਭਾਗ ਸਿੰਘ ਦੇਸੂਮਾਜਰਾ ਵੀ ਭਾਜਪਾ ਵਿਚ ਸ਼ਾਮਲ ਹੋਏ। ਹਰਭਾਗ ਸਿੰਘ ਦੇਸੂਮਾਜਰਾ ਜਿਲ੍ਹਾ ਕਾਂਗਰਸ ਕਮੇਟੀ ਰੂਪਨਗਰ ਦੇ ਪ੍ਰਧਾਨ ਰਹਿ ਚੁੱਕੇ ਹਨ।
ਇਸ ਤੋਂ ਬਿਨਾ ਸ਼੍ਰੋਮਣੀ ਅਕਾਲੀ ਦਲ ਦੇ ਸਾਬਕਾ ਆਗੂ ਜਗਦੀਪ ਸਿੰਘ ਨਕਈ, ਰਵੀਪ੍ਰੀਤ ਸਿੰਘ ਸਿੱਧੂ, ਹਰਭਾਗ ਸਿੰਘ ਦੇਸੂ ਵੀ ਨਵੀਂ ਦਿੱਲੀ ਸਥਿਤ ਪਾਰਟੀ ਹੈੱਡਕੁਆਰਟਰ ਵਿਖੇ BJP ਵਿੱਚ ਸ਼ਾਮਲ ਹੋਏ।
ਇਸ ਤੋਂ ਪਹਿਲਾਂ ਸਾਬਕਾ ਪੰਜਾਬ ਕੈਬਨਿਟ ਖੇਡ ਮੰਤਰੀ ਰਾਣਾ ਗੁਰਮੀਤ ਸਿੰਘ ਸੋਢੀ, ਫਤਿਹ ਜੰਗ ਸਿੰਘ ਬਾਜਵਾ ਅਤੇ ਬਲਵਿੰਦਰ ਲਾਡੀ ਵੀ ਬੀਜੇਪੀ ‘ਚ ਸ਼ਾਮਿਲ ਹੋਏ ਸਨ।












