ਚੰਡੀਗੜ੍ਹ, 30 ਦਸੰਬਰ 2021- ਕਾਂਗਰਸੀ ਆਗੂ ਤੇ ਪਨਗ੍ਰੇਨ ਦੇ ਚੇਅਰਮੈਨ ਸੁਖਜਿੰਦਰਜੀਤ ਸਿੰਘ ਲਾਲੀ ਮਜੀਠੀਆ ਨੇ ਪਨਗ੍ਰੇਨ ਦੇ ਚੇਅਰਮੈਨ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਲਾਲੀ ਮਜੀਠੀਆ ਨੇ ਮਜੀਠਾ ਹਲਕੇ ਤੋਂ ਸਾਬਕਾ ਅਕਾਲੀ ਮੰਤਰੀ ਬਿਕਰਮ ਸਿੰਘ ਮਜੀਠੀਆ ਦੇ ਖਿਲਾਫ ਵਿਧਾਨ ਸਭਾ ਚੋਣ ਲੜੀ ਸੀ।

ਪੰਜਾਬ ਸਰਕਾਰ ਵੱਲੋਂ ਲਾਲੀ ਮਜੀਠੀਆ ਨੂੰ 12 ਜੂਨ 2021 ਨੂੰ ਪਨਗ੍ਰੇਨ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਗਿਆ ਸੀ ਅਤੇ ਉਹਨਾਂ ਨੇ 18 ਜੂਨ 2021 ਨੂੰ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ, ਰਾਣਾ ਗੁਰਮੀਤ ਸਿੰਘ ਸੋਢੀ, ਓ.ਪੀ. ਸੋਨੀ, ਮੈਂਬਰ ਪਾਰਲੀਮੈਂਟ ਰਵਨੀਤ ਸਿੰਘ ਬਿੱਟੂ ਅਤੇ ਗੁਰਜੀਤ ਸਿੰਘ ਔਜਲਾ, ਚੇਅਰਮੈਨ ਵੇਅਰਹਾਊਸਿੰਗ ਕਾਰਪੋਰੇਸ਼ਨ ਰਾਜ ਕੁਮਾਰ ਵੇਰਕਾ, ਵਿਧਾਇਕ ਰਾਜ ਕੁਮਾਰ ਚੱਬੇਵਾਲ ਅਤੇ ਦਰਸ਼ਨ ਸਿੰਘ ਬਰਾੜ ਦੀ ਹਾਜ਼ਰੀ ਵਿਚ ਪਨਗ੍ਰੇਨ ਦੇ ਚੇਅਰਮੈਨ ਵਜੋਂ ਜ਼ਿੰਮੇਵਾਰੀ ਸੰਭਾਲੀ ਸੀ।












