May 1, 2026, 8:41 am
----------- Advertisement -----------
HomeNewsLatest Newsਨੈਸ਼ਨਲ ਹਾਈਵੇ ਅਥਾਰਟੀ ਨੂੰ ਜ਼ਮੀਨ ਅਕਵਾਇਰ ਕਰਨ ਤੋਂ ਰੋਕਿਆ, ਜ਼ਮੀਨ ਮਾਲਕ ਨੂੰ...

ਨੈਸ਼ਨਲ ਹਾਈਵੇ ਅਥਾਰਟੀ ਨੂੰ ਜ਼ਮੀਨ ਅਕਵਾਇਰ ਕਰਨ ਤੋਂ ਰੋਕਿਆ, ਜ਼ਮੀਨ ਮਾਲਕ ਨੂੰ ਦਿੱਤੀ ਹੈ ਸਟੇਅ

Published on

----------- Advertisement -----------

ਚੰਡੀਗੜ੍ਹ : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਨੈਸ਼ਨਲ ਹਾਈਵੇ ਅਥਾਰਟੀ ਆਫ਼ ਇੰਡੀਆ ਲੁਧਿਆਣਾ- ਰੂਪਨਗਰ ਹਾਈਵੇ 205-k ਲਈ ਜ਼ਮੀਨ ਐਕੁਆਇਰ ਕਰਨ ਤੋਂ ਰੋਕ ਦਿੱਤਾ ਹੈ। ਇਸ ਬਾਰੇ ਜਾਣਕਾਰੀ ਦਿੰਦਿਆਂ ਐਡਵੋਕੇਟ ਚਰਨਪਾਲ ਸਿੰਘ ਬਾਗੜੀ ਅਤੇ ਐਡਵੋਕੇਟ ਡਾ. ਗੁਰਜੀਤ ਕੌਰ ਜੱਸਲ ਬਾਗੜੀ ਨੇ ਦੱਸਿਆ ਕਿ ਲਾਡੋਵਾਲ ਟੌਲ ਪਲਾਜ਼ਾ ਦੇ ਨੇੜਲੇ ਪਿੰਡ ਸੋਲੇ ਦੇ ਅਸ਼ੋਕ ਕੁਮਾਰ ਗਰਗ ਦੀ ਰੈਜ਼ੀਡੈਂਸਲ ਜ਼ਮੀਨ ਨੂੰ ਖੇਤੀਬਾੜੀ ਵਾਲੀ ਜ਼ਮੀਨ ਮੰਨਕੇ ਐਕੁਆਇਰ ਕਰਨ ਦੀ ਪ੍ਰਕਿਰਿਆ ਸ਼ੁਰੂ ਕੀਤੀ ਹੋਈ ਸੀ। ਜਿਸ ਦੇ ਵਿਰੁੱਧ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਰਿੱਟ ਦਾਖਲ ਕੀਤੀ ਗਈ ਸੀ। ਨੈਸ਼ਨਲ ਹਾਈਵੇ ਅਥਾਰਟੀ ਦੇ ਪਰੋਜੈਕਟ ਡਰੈਕਟਰ ਸਚਦੇਵਾ ਨੂੰ ਵੀ ਧਿਰ ਬਣਾਇਆ ਗਿਆ ਸੀ। ਹਾਈ ਕੋਰਟ ਵਿੱਚ ਉਨ੍ਹਾਂ ਇਹ ਦਲੀਲ ਵੀ ਦਿੱਤੀ ਗਈ ਕਿ ਪ੍ਰਜੈਕਟ ਡਾਇਰੈਕਟਰ ਵੱਲੋਂ ਕਮਿਸ਼ਨ ਦੀ ਮੰਗ ਕੀਤੀ ਜਾ ਰਹੀ ਸੀ । ਇਹ ਕਿਹਾ ਜਾ ਰਿਹਾ ਸੀ ਕਿ ਜੇਕਰ ਕਮਿਸ਼ਨ ਨਾ ਦਿੱਤਾ ਤਾਂ ਜ਼ਮੀਨ ਨੂੰ ਖੇਤੀਬਾੜੀ ਵਾਲੀ ਜ਼ਮੀਨ ਵਿਖਾ ਦਿੱਤਾ ਜਾਵੇਗਾ।
ਸੁਣਵਾਈ ਦੌਰਾਨ ਵਕੀਲਾਂ ਨੇ ਹਾਈ ਕੋਰਟ ਵਿੱਚ ਇਹ ਵੀ ਕਿਹਾ ਕਿ ਜੋ ਨੈਸ਼ਨਲ ਹਾਈਵੇ ਅਥਾਰਟੀ ਵੱਲੋਂ ਅਵਾਰਡ ਪਾਸ ਹੋਣ ਤੋਂ ਪਹਿਲਾਂ ਅਧਿਕਾਰੀਆਂ ਨੂੰ ਡਰਾਫਟ ਚੈੱਕ ਕਰਨ ਦੇ ਅਧਿਕਾਰ ਦਿੱਤੇ ਗਏ ਹਨ ਉਹ ਗੈਰ ਕਾਨੂੰਨੀ ਹਨ । ਜਿਨ੍ਹਾਂ ਗਾਈਡਲਾਈਨਜ ਤਹਿਤ ਅਧਿਕਾਰ ਦਿੱਤੇ ਗਏ ਹਨ ਉਸਨੂੰ ਵੀ ਚੈਲੰਜ ਕੀਤਾ ਗਿਆ ਹੈ। ਹਾਈ ਕੋਰਟ ਦੇ ਡਵੀਜ਼ਨ ਬੈਂਚ ਨੇ ਇਹ ਸੁਣਵਾਈ ਕੀਤੀ ਅਤੇ ਅਗਲੀ ਸੁਣਵਾਈ 18 ਜਨਵਰੀ ਨਿਰਧਾਰਤ ਕੀਤੀ ਹੈ

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਰਜਿੰਦਰ ਗੁਪਤਾ ‘ਤੇ ਐਕਸ਼ਨ, PPCB ਨੇ ਟ੍ਰਾਈਡੈਂਟ ਫੈਕਟਰੀ ‘ਤੇ ਮਾਰਿਆ ਛਾਪਾ!

ਪੰਜਾਬ ਦੇ ਇੱਕ ਪ੍ਰਮੁੱਖ ਉਦਯੋਗਿਕ ਘਰਾਣੇ, ਟ੍ਰਾਈਡੈਂਟ ਗਰੁੱਪ ਦੇ ਧੌਲਾ ਸਥਿਤ ਕੰਪਲੈਕਸ ‘ਤੇ ਰਾਜ...

ਬੱਚਿਆਂ ਦੀ ਸਿਹਤ ਲਈ ਵੱਡਾ ਫੈਸਲਾ: ਸਕੂਲਾਂ ਕੋਲ ਐਨਰਜੀ ਡਰਿੰਕਸ ਦੀ ਵਿਕਰੀ ਬੰਦ

ਲੁਧਿਆਣਾ ਜ਼ਿਲ੍ਹਾ ਸਹਿਤ ‘ਚ ਬੱਚਿਆਂ ਦੀ ਸਿਹਤ ਨੂੰ ਧਿਆਨ ‘ਚ ਰੱਖਦੇ ਹੋਏ, ਸਿਹਤ ਵਿਭਾਗ...

ਰੁਸਤਮ-ਏ-ਹਿੰਦ ਪਹਿਲਵਾਨ ਪ੍ਰੀਤਪਾਲ ਫਗਵਾੜਾ ‘ਆਪ’ ਵਿੱਚ ਸ਼ਾਮਲ

ਚੰਡੀਗੜ੍ਹ, 29 ਅਪ੍ਰੈਲ:ਆਮ ਆਦਮੀ ਪਾਰਟੀ (ਆਪ) ਪੰਜਾਬ ਵਿੱਚ ਲਗਾਤਾਰ ਮਜ਼ਬੂਤ ਹੁੰਦੀ ਜਾ ਰਹੀ ਹੈ।...

ਪੰਜਾਬ ਦੇ ਕਿਸਾਨਾਂ ਲਈ ਵੱਡੀ ਰਾਹਤ, ਭਗਵੰਤ ਮਾਨ ਸਰਕਾਰ ਨੇ ਪਹਿਲੀ ਵਾਰ 1 ਮਈ ਤੋਂ ਝੋਨੇ ਦੀ ਬਿਜਾਈ ਲਈ ਨਹਿਰੀ ਪਾਣੀ ਦੀ ਸਪਲਾਈ ਯਕੀਨੀ...

ਚੰਡੀਗੜ੍ਹ, 29 ਅਪ੍ਰੈਲ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਝੋਨੇ ਦੇ ਸੀਜ਼ਨ ਤੋਂ...

ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮਸ਼ਹੂਰ ਵਕੀਲ ਘੁੰਮਣ ਬਦਰਜ਼, ਮੁੱਖ ਮੰਤਰੀ ਨੇ ਕੀਤਾ ਸਵਾਗਤ

 ਵਕੀਲ ਜੀ.ਐਸ. ਘੁੰਮਣ ਅਤੇ ਜੀ.ਪੀ.ਐਸ. ਘੁੰਮਣ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋ ਗਏ। ਮੁੱਖ...

ਐਗਜ਼ਿਟ ਪੋਲ: ਪੱਛਮੀ ਬੰਗਾਲ, ਅਸਾਮ, ਕੇਰਲ ਤੇ ਤਮਿਲਨਾਡੂ ‘ਚ ਕਿਸਦੀ ਬਣ ਸਕਦੀ ਹੈ ਸਰਕਾਰ?

West Bengal ਵਿੱਚ ਬੁੱਧਵਾਰ ਨੂੰ ਦੂਜੇ ਅਤੇ ਆਖ਼ਰੀ ਪੜਾਅ ਦੀ ਵੋਟਿੰਗ ਮੁਕੰਮਲ ਹੋ ਗਈ।...

ਮਾਰੇ ਗਏ ਜਗਰੂਪ ਸਿੰਘ ਜੂਪਾ ਦਾ ਕੀ ਹੈ MP Amritpal Singh ਨਾਲ ਕੁਨੈਕਸ਼ਨ ?

ਸੁਰੱਖਿਆ ਏਜੰਸੀਆਂ ਅਤੇ ਪੁਲਿਸ ਨੇ ਪੰਜਾਬ ਦੇ ਪਟਿਆਲਾ ਵਿੱਚ ਰੇਲਵੇ ਟਰੈਕ ਧਮਾਕੇ ਦੀ ਜਾਂਚ...