November 17, 2026, 7:17 am
----------- Advertisement -----------
HomeNewsLatest Newsਰਾਜਾ ਵੜਿੰਗ ਦੀ ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਨੂੰ ਚੁਣੌਤੀ, 'ਹਿੰਮਤ ਹੈ...

ਰਾਜਾ ਵੜਿੰਗ ਦੀ ਕੈਪਟਨ ਅਮਰਿੰਦਰ ਤੇ ਸੁਨੀਲ ਜਾਖੜ ਨੂੰ ਚੁਣੌਤੀ, ‘ਹਿੰਮਤ ਹੈ ਤਾਂ ਚੋਣ ਲੜੋ, ਮੈਂ ਤੁਹਾਡੇ ਖਿਲਾਫ ਲੜਾਂਗਾ’

Published on

----------- Advertisement -----------

ਚੰਡੀਗੜ੍ਹ : – ਪੰਜਾਬ ਕਾਂਗਰਸ ਦੇ ਸੂਬਾ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨਵ-ਨਿਯੁਕਤ ਸ਼ਹਿਰੀ ਪ੍ਰਧਾਨ ਰਾਜਨ ਗਰਗ ਅਤੇ ਦਿਹਾਤੀ ਪ੍ਰਧਾਨ ਖੁਸ਼ਬਾਜ਼ ਸਿੰਘ ਜਟਾਣਾ ਦੀ ਤਾਜਪੋਸ਼ੀ ਲਈ ਵਿਸ਼ੇਸ਼ ਤੌਰ ‘ਤੇ ਬਠਿੰਡਾ ਪੁੱਜੇ। ਉਨ੍ਹਾਂ ਨੇ ਵਿਰੋਧੀਆਂ ਦੀ ਆਲੋਚਨਾ ਕਰਦੇ ਹੋਏ ਕਾਂਗਰਸ ਨੂੰ ਅਲਵਿਦਾ ਕਹਿ ਕੇ ਦੂਜੀਆਂ ਪਾਰਟੀਆਂ ‘ਚ ਸ਼ਾਮਲ ਹੋਏ ਦਿੱਗਜ ਨੇਤਾ ਦਾ ਨਾਂ ਲੈ ਕੇ ਨਿਸ਼ਾਨਾ ਸਾਧਿਆ। ਉਨ੍ਹਾਂ ਆਪਣੇ ਸੰਬੋਧਨ ਦੌਰਾਨ ਕਿਹਾ ਕਿ ਕਾਂਗਰਸ ਦੀ ਪਿੱਠ ਵਿੱਚ ਛੁਰਾ ਮਾਰ ਕੇ ਭਾਜਪਾ ਵਿੱਚ ਸ਼ਾਮਲ ਹੋਏ ਕੈਪਟਨ ਅਮਰਿੰਦਰ ਸਿੰਘ ਅਤੇ ਸੁਨੀਲ ਜਾਖੜ ਚੋਣਾਂ ਲੜਨ ਦੀ ਕੋਸ਼ਿਸ਼ ਕਰੋ, ਮੈਂ ਉਨ੍ਹਾਂ ਖ਼ਿਲਾਫ਼ ਹੀ ਚੋਣ ਲੜਾਂਗਾ।

ਰਾਜਾ ਵੜਿੰਗ ਨੇ ਕਿਹਾ ਕਿ ਉਹ ਹਰ ਧਰਮ ਦਾ ਸਤਿਕਾਰ ਕਰਦੇ ਹਨ ਪਰ ਉਹ ਖਾਲਿਸਤਾਨ ਦਾ ਵਿਰੋਧ ਕਰਦੇ ਹਨ। ਉਨ੍ਹਾਂ ਕਿਹਾ ਕਿ ਕੰਨਿਆਕੁਮਾਰੀ ਤੋਂ ਸ਼ੁਰੂ ਹੋਈ ਰਾਹੁਲ ਗਾਂਧੀ ਦੀ ਚੋਣ ਮੁਹਿੰਮ ਪੰਜਾਬ ਵਿੱਚ ਪ੍ਰਵੇਸ਼ ਕਰਨ ਜਾ ਰਹੀ ਹੈ, ਜਿਸ ਦਾ ਕਾਂਗਰਸ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਜਾਵੇਗਾ। ਕੇਂਦਰ ਸਰਕਾਰ ਕੋਰੋਨਾ ਦੇ ਬਹਾਨੇ ਭਾਰਤ ਜੋੜੋ ਯਾਤਰਾ ਨੂੰ ਰੋਕਣਾ ਚਾਹੁੰਦੀ ਹੈ ਕਿਉਂਕਿ ਭਾਰਤ ਜੋੜੋ ਯਾਤਰਾ ਵਿੱਚ ਸ਼ਾਮਲ ਹੋਣ ਵਾਲੇ ਲੋਕਾਂ ਤੋਂ ਡਰਦਾ ਹੈ। ਪੰਜਾਬ ‘ਚ ਹੁਣ ਕੋਰੋਨਾ ਦਾ ਕੋਈ ਡਰ ਨਹੀਂ ਹੈ।
ਜੀਰਾ ਫੈਕਟਰੀ ਦੇ ਮੁੱਦੇ ਤੇ ਬੋਲਦੇ ਹੋਏ ਰਾਜਾ ਵੜਿੰਗ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਲੋਕਾਂ ਨੂੰ ਮਾਰਿਆ ਅਤੇ ਕੁੱਟਿਆ ਲੋਕਾਂ ਨੂੰ ਜੇਲ੍ਹ ਭੇਜਿਆ ਗਿਆ ਇਹ ਨਹੀਂ ਸੀ ਹੋਣਾ ਚਾਹੀਦਾ ਕਨੂੰਨ ਦੇ ਦਾਇਰੇ ਵਿਚ ਰਹਿ ਕੇ ਹੀ ਕਾਰਵਾਈ ਹੋਣੀ ਚਾਹੀਦੀ ਸੀ।
ਉਨ੍ਹਾਂ ਕਿਹਾ ਪੰਜਾਬ ਦੇ ਮੁੱਖ ਮੰਤਰੀ ਹੈਦਰਾਬਾਦ ਜਾ ਕੇ ਵਪਾਰੀਆਂ ਨਾਲ ਮੀਟਿੰਗ ਕਰ ਰਹੇ ਹਨ ਤੇ ਪੰਜਾਬ ਦੀ ਕਾਨੂੰਨ ਵਿਵਸਥਾ ਬਿਲਕੁਲ ਖਰਾਬ ਹੈ ਮੁੱਖ ਮੰਤਰੀ ਇਸ ਤੇ ਧਿਆਨ ਨਹੀਂ ਦੇ ਰਹੇ। ਪੰਜਾਬ ਸਰਕਾਰ ਨੇ ਔਰਤਾਂ ਨੂੰ ਹਜ਼ਾਰ ਰੁਪਿਆ ਦੇਣੇ ਸੀ ਇਸ ਮੁੱਦੇ ਤੇ ਰਾਜਾ ਵੜਿੰਗ ਨੇ ਆਖਿਆ ਕਿ ਸਾਨੂੰ ਹਜ਼ਾਰ ਰੁਪਏ ਨਹੀਂ ਚਾਹੀਦੇ ਸਾਨੂੰ ਪੰਜਾਬ ਵਿੱਚ ਅਮਨ ਸ਼ਾਂਤੀ ਚਾਹੀਦੀ ਹੈ।
ਪੰਜਾਬ ਦੇ ਵਿੱਚ ਕਨੂੰਨ ਨਾਂ ਦੀ ਕੋਈ ਚੀਜ਼ ਨਹੀਂ ਹੈ ਆਏ ਦਿਨ ਪੰਜਾਬ ਵਿਚ ਡਕੈਤੀਆਂ ਹੋ ਰਹੀਆਂ ਹਨ ਕਤਲ ਹੋ ਰਹੇ ਹਨ ਫਾਇਰਿੰਗ ਹੋ ਰਹੀ ਹੈ ਮੇਰੇ ਹਲਕੇ ਗਿੱਦੜਬਾਹਾ ਦੇ ਵਿੱਚ ਵੀ ਗੁੰਡਾਗਰਦੀ ਵਧ ਰਹੀ ਹੈ ਪੰਜਾਬ ਦੀ ਪੁਲਸ ਸੁੱਤੀ ਪਈ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...