ਭੂਪੇਂਦਰ ਪਟੇਲ ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਬਣੇ ਹਨ। ਨਵੀਂ ਸਰਕਾਰ ਬਣਦਿਆਂ ਹੀ ਉਨ੍ਹਾਂ ਨੇ ਪਾਰਟੀ ਦੇ ਚੋਣ ਵਾਅਦੇ ਪੂਰੇ ਕਰਨੇ ਸ਼ੁਰੂ ਕਰ ਦਿੱਤੇ ਹਨ। ਸੀਐਮ ਭੂਪੇਂਦਰ ਪਟੇਲ ਨੇ ‘ਆਯੂਸ਼ਮਾਨ ਭਾਰਤ ਕਾਰਡ’ ਦੀ ਸੀਮਾ 5 ਲੱਖ ਰੁਪਏ ਤੋਂ ਵਧਾ ਕੇ 10 ਲੱਖ ਰੁਪਏ ਕਰਨ ਦਾ ਐਲਾਨ ਕੀਤਾ ਹੈ। ਇਸ ਤੋਂ ਇਲਾਵਾ ਫੈਮਿਲੀ ਕਾਰਡ ਸਕੀਮ ਵੀ ਲਾਗੂ ਕਰ ਦਿੱਤੀ ਗਈ ਹੈ। ਯਾਨੀ ਹੁਣ ਕਿਸੇ ਵੀ ਤਰ੍ਹਾਂ ਦਾ ਕੋਈ ਵੀ ਦਸਤਾਵੇਜ਼ ਵਾਰ-ਵਾਰ ਅਪਲੋਡ ਨਹੀਂ ਕਰਨਾ ਪਵੇਗਾ।
ਮੰਤਰੀ ਅਤੇ ਸਰਕਾਰ ਦੇ ਬੁਲਾਰੇ ਰਿਸ਼ੀਕੇਸ਼ ਪਟੇਲ ਨੇ ਦੱਸਿਆ ਕਿ ਪੰਜ ਸਾਲ ਦੇ ਬਲੂਪ੍ਰਿੰਟ ‘ਤੇ ਚਰਚਾ ਕੀਤੀ ਗਈ ਹੈ। ਅਗਲੇ 5 ਸਾਲਾਂ ਵਿੱਚ ਲੋਕਾਂ ਨੂੰ ਹੋਰ ਕਿਹੜੀਆਂ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ, ਇਸ ਬਾਰੇ ਚਰਚਾ ਕੀਤੀ ਗਈ। ਗੁਜਰਾਤ ਦੇ ਸਾਰੇ ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੀ ਸਵੱਛਤਾ ਮੁਹਿੰਮ ਚਲਾਈ ਜਾਵੇਗੀ। ਹਰ 15 ਦਿਨਾਂ ਬਾਅਦ ਸਵੱਛਤਾ ਮੁਹਿੰਮ ਚਲਾਈ ਜਾਵੇਗੀ। ਉਨ੍ਹਾਂ ਕਿਹਾ ਕਿ ਸਫਾਈ ਮੁਹਿੰਮ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।
----------- Advertisement -----------
ਗੁਜਰਾਤ ਸਰਕਾਰ ਨੇ ਆਯੁਸ਼ਮਾਨ ਕਾਰਡ ਦੀ ਸੀਮਾ 5 ਲੱਖ ਤੋਂ ਵਧਾ ਕੇ 10 ਲੱਖ ਕੀਤੀ
Published on
----------- Advertisement -----------
----------- Advertisement -----------












