June 11, 2026, 12:50 am
----------- Advertisement -----------
HomeNewsLatest Newsਵਿਧਾਨ ਸਭਾ ਦੇ ਸਪੀਕਰ ਵੱਲੋਂ ਚਾਰਾਂ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ...

ਵਿਧਾਨ ਸਭਾ ਦੇ ਸਪੀਕਰ ਵੱਲੋਂ ਚਾਰਾਂ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਸ਼ਰਧਾਂਜਲੀ ਭੇਟ

Published on

----------- Advertisement -----------

ਚੰਡੀਗੜ੍ਹ, 23 ਦਸੰਬਰ: ਚਾਰ ਸਹਿਬਜ਼ਾਦਿਆਂ ਦੀ ਲਾਸਾਨੀ ਸ਼ਹਾਦਤ ਨੂੰ ਨਤਮਸਤਕ ਹੁੰਦੇ ਹੋਏ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਚਾਰਾਂ ਸਹਿਬਜ਼ਾਦਿਆਂ ਅਤੇ ਮਾਤਾ ਗੁਜਰੀ ਜੀ ਨੂੰ ਤਹਿ ਦਿੱਲੋਂ ਸ਼ਰਧਾਂਜਲੀ ਦਿੱਤੀ ਹੈ। ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦੇ ਸਾਹਿਬਜ਼ਾਦਾ ਅਜੀਤ ਸਿੰਘ (18 ਸਾਲ) ਅਤੇ ਜੁਝਾਰ ਸਿੰਘ (14 ਸਾਲ) ਨੇ ਵੱਡੀ ਗਿਣਤੀ ਮੁਗ਼ਲ ਫ਼ੌਜਾਂ ਨਾਲ ਅਨੋਖਾ ਯੁੱਧ ਲੜਦੇ ਹੋਏੇ ਚਮਕੌਰ ਦੀ ਗੜ੍ਹੀ ਵਿੱਚ 22 ਦਸੰਬਰ ਦੀ ਸਵੇਰ ਨੂੰ ਸ਼ਹੀਦੀ ਪਾਈ ਜਦਕਿ ਸਾਹਿਬਜ਼ਾਦਾ ਜ਼ੋਰਾਵਰ ਸਿੰਘ (ਸੱਤ ਸਾਲ ਗਿਆਰਾਂ ਮਹੀਨੇ) ਤੇ ਸਾਹਿਬਜ਼ਾਦਾ ਫ਼ਤਹਿ ਸਿੰਘ (ਪੰਜ ਸਾਲ ਦਸ ਮਹੀਨੇ) ਨੂੰ ਸਰਹਿੰਦ ਵਿਖੇ ਨੀਹਾਂ ਵਿੱਚ ਚਿਣ ਕੇ ਸ਼ਹੀਦ ਕਰ ਦਿੱਤਾ ਗਿਆ। ਸਪੀਕਰ ਸੰਧਵਾਂ ਨੇ ਕਿਹਾ ਕਿ ਸਹਿਬਜ਼ਾਦਿਆਂ ਵੱਲੋਂ ਦਿੱਤੀ ਗਈ ਸ਼ਹਾਦਤ ਆਪਣੇ ਅਕੀਦੇ ਅਤੇ ਵਿਸ਼ਵਾਸਾਂ ਪ੍ਰਤੀ ਦ੍ਰਿੜਤਾ ਦਾ ਅਜਿਹਾ ਪ੍ਰਗਟਾਵਾ ਹੈ ਜਿਸ ਦੀ ਮਿਸਾਲ ਦੁਨੀਆਂ ਦੇ ਇਤਿਹਾਸ ਵਿੱਚ ਕਿਤੇ ਵੀ ਨਹੀਂ ਮਿਲਦੀ। ਉਨ੍ਹਾਂ ਨੇ ਲੋਕਾਂ ਨੂੰ ਆਪਣੇ ਅਕੀਦੇ ਵਿੱਚ ਪੱਕੇ ਰਹਿਣ ਦੀ ਅਪੀਲ ਕਰਦੇ ਹੋਏ ਸਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਤੋਂ ਸੇਧ ਲੈਣ ਲਈ ਕਿਹਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸਪਨਾ ਚੌਧਰੀ ਪਤੀ ਖਿਲਾਫ ਪਹੁੰਚੀ ਅਦਾਲਤ, ਲਾਏ ਕੁੱਟਮਾਰ ਦੇ ਇਲਜ਼ਾਮ, 2020 ‘ਚ ਹੋਈ ਸੀ ਲਵ ਮੈਰਿਜ

ਹਰਿਆਣਵੀ ਸਿੰਗਰ, ਡਾਂਸਰ ਅਤੇ ਅਦਾਕਾਰਾ ਸਪਨਾ ਚੌਧਰੀ ਨੂੰ ਘਰੇਲੂ ਹਿੰਸਾ ਦੇ ਮਾਮਲੇ ਵਿੱਚ ਮਹੱਤਵਪੂਰਨ...

ਰਿਕਾਰਡ ਸਮੇਂ ‘ਚ ਪਾਰਦਰਸ਼ੀ ਪ੍ਰਕਿਰਿਆ ਜ਼ਰੀਏ 11 ਜ਼ਿਲ੍ਹਾ ਸਿਸਟਮ ਮੈਨੇਜਰ ਅਤੇ 37 ਸਹਾਇਕ ਸਿਸਟਮ ਮੈਨੇਜਰ ਕੀਤੇ ਗਏ ਭਰਤੀ

*ਚੰਡੀਗੜ੍ਹ, 10 ਜੂਨ:* ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ...

ਸੂਬੇ ਭਰ ਵਿੱਚ ਇਕੋ ਨੀਤੀ ਲਾਗੂ ਕੀਤੀ ਜਾਵੇਗੀ ਜੋ ਕਿਸੇ ਖ਼ਾਸ ਸ਼ਹਿਰ ਤੱਕ ਸੀਮਤ ਨਹੀਂ ਹੋਵੇਗੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ; 10 ਜੂਨ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ...

ਚੀਮਾ ਮੰਡੀ ‘ਚ ਸਨਸਨੀਖੇਜ਼ ਘਟਨਾ: ਸ਼ਖਸ ਨੇ ਪੀਟਰ ਰੇਹੜੇ ‘ਚ ਅੱਗ ਲਗਾ ਕੇ ਕੀਤਾ ਆਪਣਾ ਸਸਕਾਰ ! ਪੁਲਿਸ ਕਰ ਰਹੀ ਜਾਂਚ

ਚੀਮਾ ਦੀ ਅਨਾਜ ਮੰਡੀ ਵਿੱਚ ਇੱਕ ਬੇਹੱਦ ਦਰਦਨਾਕ ਅਤੇ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ,...

ਹਰਿਆਣਾ ਸਿੱਖ ਗੁ:ਮੈਨੇਜਮੈਂਟ ਕਮੇਟੀ ਦਾ ਜਥਾ ਪਾਕਿਸਤਾਨ ਜਾਣ ਤੋਂ ਰੁੱਕਿਆ

ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਗੁਰਪੁਰਬ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ...

ਬੇਅਦਬੀ, ਕੋਟਕਪੂਰਾ ਅਤੇ ਬਹਿਬਲ ਕਾਂਡ ਲਈ ਜ਼ਿੰਮੇਵਾਰ ਲੋਕ ਗੁਰਬਾਣੀ ਦੇ ਨਾਂ ‘ਤੇ ਵੋਟਾਂ ਨਹੀਂ ਮੰਗ ਸਕਦੇ: ਮੁੱਖ ਮੰਤਰੀ ਭਗਵੰਤ ਸਿੰਘ ਮਾਨ 

ਅਮਲੋਹ (ਫ਼ਤਿਹਗੜ੍ਹ ਸਾਹਿਬ); 9 ਜੂਨ 2026 ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਮੁੜ ਗਠਜੋੜ ਹੋਣ...

ਦੇਸ਼ ਦੀ ਸਟਾਰਟਅੱਪ ਹੱਬ ਵਜੋਂ ਉੱਭਰ ਰਿਹਾ ਪੰਜਾਬ, 31 ਸਟਾਰਟਅੱਪਜ਼ ਨੂੰ 1.07 ਕਰੋੜ ਰੁਪਏ ਦੀ ਸੀਡ ਗ੍ਰਾਂਟ ਵੰਡੀ ਗਈ- ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਚੰਡੀਗੜ੍ਹ, 9 ਜੂਨ*ਮੌਜੂਦਾ ਸਮੇਂ ਪੰਜਾਬ ਨਵੀਨ ਵਿਚਾਰਾਂ, ਵਿਲੱਖਣ ਸੋਚ ਅਤੇ ਉੱਦਮੀ ਨੌਜਵਾਨਾਂ ਵੱਲੋਂ ਲੀਹੋਂ...