November 25, 2026, 11:48 am
----------- Advertisement -----------
HomeNewsLatest Newsਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਿੱਕਮ 'ਚ ਵਾਪਰੇ ਦਰਦਨਾਕ ਹਾਦਸੇ 'ਤੇ ਪ੍ਰਗਟਾਇਆ ਦੁੱਖ

ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਿੱਕਮ ‘ਚ ਵਾਪਰੇ ਦਰਦਨਾਕ ਹਾਦਸੇ ‘ਤੇ ਪ੍ਰਗਟਾਇਆ ਦੁੱਖ

Published on

----------- Advertisement -----------

ਸਿੱਕਮ ‘ਚ ਸ਼ੁੱਕਰਵਾਰ ਨੂੰ ਇਕ ਦਰਦਨਾਕ ਸੜਕ ਹਾਦਸੇ ‘ਚ ਫੌਜ ਦੇ 16 ਜਵਾਨ ਸ਼ਹੀਦ ਹੋ ਗਏ। ਇਹ ਘਟਨਾ ਉੱਤਰੀ ਸਿੱਕਮ ਦੇ ਜੇਮਾ ਵਿੱਚ ਵਾਪਰੀ। ਹਾਦਸਾਗ੍ਰਸਤ ਵਾਹਨ ਤਿੰਨ ਵਾਹਨਾਂ ਦੇ ਕਾਫਲੇ ਦਾ ਹਿੱਸਾ ਸੀ, ਜੋ ਸਵੇਰੇ ਚਟਨ ਤੋਂ ਥੰਗੂ ਵੱਲ ਵਧਿਆ ਸੀ। ਰਾਸ਼ਟਰਪਤੀ ਦ੍ਰੋਪਦੀ ਮੁਰਮੂ, ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਇਸ ਘਟਨਾ ‘ਤੇ ਦੁੱਖ ਪ੍ਰਗਟ ਕੀਤਾ ਹੈ। ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਸਿੱਕਮ ‘ਚ ਸੜਕ ਹਾਦਸੇ ‘ਚ ਭਾਰਤੀ ਫੌਜ ਦੇ ਬਹਾਦਰ ਜਵਾਨਾਂ ਦੀ ਸ਼ਹਾਦਤ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਰਾਸ਼ਟਰਪਤੀ ਨੇ ਕਿਹਾ ਕਿ ਮ੍ਰਿਤਕਾਂ ਦੇ ਪਰਿਵਾਰਾਂ ਨਾਲ ਮੇਰੀ ਦਿਲੀ ਹਮਦਰਦੀ ਹੈ ਅਤੇ ਮੈਂ ਜ਼ਖਮੀਆਂ ਦੇ ਜਲਦੀ ਠੀਕ ਹੋਣ ਦੀ ਪ੍ਰਾਰਥਨਾ ਕਰਦੀ ਹਾਂ।”

ਰੱਖਿਆ ਮੰਤਰੀ ਰਾਜਨਾਥ ਸਿੰਘ ਨੇ ਵੀ ਹਾਦਸੇ ‘ਤੇ ਦੁੱਖ ਪ੍ਰਗਟ ਕੀਤਾ ਹੈ। ਉਨ੍ਹਾਂ ਨੇ ਲਿਖਿਆ – “ਉੱਤਰੀ ਸਿੱਕਮ ਵਿੱਚ ਇੱਕ ਸੜਕ ਹਾਦਸੇ ਵਿੱਚ ਭਾਰਤੀ ਫੌਜ ਦੇ ਜਵਾਨਾਂ ਦੀ ਮੌਤ ਤੋਂ ਮੈਂ ਬਹੁਤ ਦੁਖੀ ਹਾਂ। ਉਨ੍ਹਾਂ ਦੀ ਸੇਵਾ ਅਤੇ ਵਚਨਬੱਧਤਾ ਲਈ ਰਾਸ਼ਟਰ ਉਨ੍ਹਾਂ ਦਾ ਧੰਨਵਾਦੀ ਹੈ। ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਪ੍ਰਤੀ ਮੇਰੀ ਸੰਵੇਦਨਾ ਹੈ। ਮੈਂ ਜ਼ਖਮੀ ਸੈਨਿਕਾਂ ਦੇ ਜਲਦੀ ਠੀਕ ਹੋਣ ਦੀ ਕਾਮਨਾ ਕਰਦਾ ਹਾਂ।”
ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨੇ ਕਿਹਾ ਕਿ “ਸਿੱਕਮ ਵਿੱਚ ਸੜਕ ਹਾਦਸੇ ਵਿੱਚ ਫੌਜ ਦੇ ਜਵਾਨਾਂ ਦੀ ਮੌਤ ਬੇਹੱਦ ਦੁਖਦ ਅਤੇ ਦੁਖਦਾਈ ਹੈ। ਭਾਰਤ ਦੇ ਬਹਾਦਰ ਪੁੱਤਰਾਂ ਨੂੰ ਨਿਮਰ ਸ਼ਰਧਾਂਜਲੀ! ਮੇਰੀ ਸੰਵੇਦਨਾ ਦੁਖੀ ਪਰਿਵਾਰਾਂ ਨਾਲ ਹੈ। ਪ੍ਰਮਾਤਮਾ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਨਿਵਾਸ ਬਖਸ਼ੇ ਅਤੇ ਜ਼ਖਮੀਆਂ ਨੂੰ ਜਲਦੀ ਸਿਹਤਯਾਬ ਕਰਨ।”

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਿੱਕਮ ‘ਚ ਵਾਪਰੇ ‘ਤੇ ਕਿਹਾ “ਸਿੱਕਮ ਵਿੱਚ 16 ਸੈਨਿਕਾਂ ਦੀ ਮੌਤ ਬਾਰੇ ਸੁਣ ਕੇ ਬਹੁਤ ਦੁੱਖ ਹੋਇਆ। ਇਸ ਦੁੱਖ ਦੀ ਘੜੀ ਵਿੱਚ ਮੇਰੀ ਦਿਲੀ ਸੰਵੇਦਨਾ ਅਤੇ ਪ੍ਰਾਰਥਨਾਵਾਂ ਪਰਿਵਾਰਾਂ ਦੇ ਨਾਲ ਹਨ। ਵਾਹਿਗੁਰੂ ਵਿਛੜੀਆਂ ਰੂਹਾਂ ਨੂੰ ਆਪਣੇ ਚਰਨਾਂ ਵਿੱਚ ਸਦੀਵੀ ਨਿਵਾਸ ਬਖਸ਼ਣ ਅਤੇ ਪਰਿਵਾਰਾਂ ਨੂੰ ਭਾਣਾ ਮੰਨਣ ਦਾ ਬਲ ਬਖਸ਼ਣ।”

----------- Advertisement -----------

ਸਬੰਧਿਤ ਹੋਰ ਖ਼ਬਰਾਂ

ਭਾਜਪਾ-ਅਕਾਲੀ ਗੱਠਜੋੜ ’ਤੇ CM ਮਾਨ ਦਾ ਤਿੱਖਾ ਹਮਲਾ, ਦੱਸਿਆ ‘ਠੱਗ ਜੋੜ’

ਚੰਡੀਗੜ੍ਹ 24 ਨਵੰਬਰ:ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਨਵੇਂ ਐਲਾਨੇ ਗਏ ਪੰਜਾਬ ਵਿਰੋਧੀ ਭਾਜਪਾ-ਅਕਾਲੀ...

ਪੰਜਾਬ ‘ਚ ਹੈਵਾਨੀਅਤ ਦੀਆਂ ਹੱਦਾਂ ਪਾਰ, ਨਬਾਲਿਗ ਕੁੜੀ ਦੇ ਹੱਥ ਬੰਨ੍ਹ ਰੇਪ ਦੀ ਕਥਿਤ ਕੋਸ਼ਿਸ਼ ਮਗਰੋਂ ਕਤਲ

ਰੂਪਨਗਰ: ਜ਼ਿਲ੍ਹਾ ਰੂਪਨਗਰ ਦੇ ਨਜ਼ਦੀਕੀ ਪਿੰਡ ਵਿੱਚ ਬੀਤੀ ਰਾਤ ਇੱਕ ਪ੍ਰਵਾਸੀ ਵਿਅਕਤੀ ਨੇ ਸੱਤ...

ਪੰਜਾਬ ਕਾਂਗਰਸ ਪ੍ਰਧਾਨ ਪਰਗਟ ਸਿੰਘ ਨੇ PM ਮੋਦੀ ਨੂੰ ਲਿਖਿਆ ਪੱਤਰ, ਸ੍ਰੀ ਕਰਤਾਰਪੁਰ ਸਾਹਿਬ ਲਾਂਘਾ ਮੁੜ ਖੋਲ੍ਹਣ ਦੀ ਕੀਤੀ ਮੰਗ

ਪੰਜਾਬ ਕਾਂਗਰਸ ਦੇ ਪ੍ਰਧਾਨ ਪਰਗਟ ਸਿੰਘ ਨੇ 23 ਨਵੰਬਰ 2026 ਨੂੰ ਪ੍ਰਧਾਨ ਮੰਤਰੀ ਨਰਿੰਦਰ...

ਵਿਅਕਤੀ ਨੇ ਦੋ ਕੁੱਤਿਆਂ ਨੂੰ ਗੋਲੀ ਮਾਰਨ ਉਪਰੰਤ ਮਾਂ ਨੂੰ ਮਾਰੀ ਗੋਲੀ, ਖੁਦ ਵੀ ਕੀਤੀ ਖ਼ੁਦਕੁਸ਼ੀ

ਸਥਾਨਕ ਜੁਝਾਰ ਸਿੰਘ ਐਵੀਨਿਊ ਅਜਨਾਲਾ ਰੋਡ ਤੋਂ ਇਕ ਬਹੁਤ ਹੀ ਮੰਦਭਾਗੀ ਖਬਰ ਆਈ ਹੈ,...

ਪਿਕਨਿਕ ਤੋਂ ਵਾਪਸ ਆ ਰਹੀ ਸਕੂਲ ਬੱਸ ਨੂੰ ਟਰੱਕ ਨੇ ਮਾਰੀ ਟੱਕਰ, 4 ਬੱਚਿਆਂ ਦੀ ਮੌਤ, 35 ਜ਼ਖਮੀ

 ਮੰਗਲਵਾਰ ਸਵੇਰੇ ਕੰਨੌਜ ਜ਼ਿਲ੍ਹੇ ਦੇ ਆਗਰਾ-ਲਖਨਊ ਐਕਸਪ੍ਰੈਸਵੇਅ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਆਗਰਾ...

PM Modi ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਦੀਆਂ ਵਧਾਈਆਂ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਮੰਗਲਵਾਰ ਨੂੰ ਪਹਿਲੇ ਸਿੱਖ ਗੁਰੂ, ਸ੍ਰੀ ਗੁਰੂ ਨਾਨਕ ਦੇਵ...

BJP-ਸ਼੍ਰੋਮਣੀ ਅਕਾਲੀ ਦਲ ਇਕੱਠੇ ਲੜਨਗੇ ਪੰਜਾਬ ਵਿਧਾਨ ਸਭਾ ਚੋਣਾਂ, ਅਮਿਤ ਸ਼ਾਹ ਤੇ ਸੁਖਬੀਰ ਬਾਦਲ ਵੱਲੋਂ ਗਠਜੋੜ ਦਾ ਐਲਾਨ

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲਈ ਸ਼੍ਰੋਮਣੀ ਅਕਾਲੀ ਦਲ ਅਤੇ ਭਾਰਤੀ ਜਨਤਾ ਪਾਰਟੀ...

ਦਿੱਲੀ ਦੇ ਥਾਣੇ ’ਚ ਚਾਕੂ ਨਾਲ ਹਮਲਾ, ਸਕੂਟੀ ਲੈ ਕੇ ਭੱਜਿਆ ਨਬੀਲ; ਪੁਲਿਸ ਨੇ 8 ਰਾਊਂਡ ਚਲਾਈਆਂ ਗੋਲੀਆਂ, 6 ਲੱਗਣ ਮਗਰੋਂ ਕਾਬੂ

ਨਵੰਬਰ-ਦਿੱਲੀ ਦੇ ਜਾਮਾ ਮਸਜਿਦ ਥਾਣੇ ਵਿੱਚ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ।...

ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ ਪ੍ਰਕਾਸ਼ ਪੁਰਬ : ਸੁਲਤਾਨਪੁਰ ਲੋਧੀ ਵਿਖੇ ਠੰਢ ਦੇ ਬਾਵਜੂਦ ਸੰਗਤਾਂ ਦਾ ਉਮੜਿਆ ਸੈਲਾਬ

ਪਵਿੱਤਰ ਨਗਰੀ ਸੁਲਤਾਨਪੁਰ ਲੋਧੀ ਵਿਖੇ ਜਗਤ ਗੁਰੂ ਸ੍ਰੀ ਗੁਰੂ ਨਾਨਕ ਦੇਵ ਜੀ ਦਾ 557ਵਾਂ...