August 3, 2026, 11:11 am
----------- Advertisement -----------
HomeNewsBreaking Newsਫਰਾਂਸ ਦੀ ਰਾਜਧਾਨੀ ਪੈਰਿਸ 'ਚ ਗੋਲੀਬਾਰੀ, 2 ਦੀ ਮੌਤ: ਪੁਲਿਸ ਨੇ 69...

ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਗੋਲੀਬਾਰੀ, 2 ਦੀ ਮੌਤ: ਪੁਲਿਸ ਨੇ 69 ਸਾਲਾ ਹਮਲਾਵਰ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਫਰਾਂਸ ਦੀ ਰਾਜਧਾਨੀ ਪੈਰਿਸ ‘ਚ ਸ਼ੂਟਿੰਗ ਹੋਈ ਹੈ। ਫਰਾਂਸ 24 ਦੀ ਰਿਪੋਰਟ ਮੁਤਾਬਕ 2 ਲੋਕਾਂ ਦੀ ਮੌਤ ਹੋ ਗਈ ਹੈ, ਜਦੋਂ ਕਿ 4 ਗੰਭੀਰ ਰੂਪ ਨਾਲ ਜ਼ਖਮੀ ਹਨ। 69 ਸਾਲਾ ਦੋਸ਼ੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਸਥਾਨਕ ਮੀਡੀਆ ਨੇ ਪੁਲਿਸ ਅਧਿਕਾਰੀਆਂ ਦੇ ਹਵਾਲੇ ਨਾਲ ਇਹ ਜਾਣਕਾਰੀ ਦਿੱਤੀ ਹੈ।
ਇੱਕ ਅਧਿਕਾਰੀ ਨੇ ਦੱਸਿਆ- ਸੈਂਟਰਲ ਪੈਰਿਸ ਦੇ ਸੇਂਟ ਡੇਨਿਸ ਮਾਰਕੀਟ ਵਿੱਚ ਗੋਲੀਬਾਰੀ ਹੋਈ। ਇਸ ਘਟਨਾ ‘ਚ 4 ਲੋਕ ਜ਼ਖਮੀ ਹੋ ਗਏ ਹਨ। ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। ਫਿਲਹਾਲ ਇਹ ਬਾਜ਼ਾਰ ਬੰਦ ਹੈ। ਹਮਲੇ ਦੇ ਪਿੱਛੇ ਦੇ ਮਕਸਦ ਦਾ ਪਤਾ ਨਹੀਂ ਲੱਗ ਸਕਿਆ ਹੈ।
ਰਿਸ ਪੁਲਿਸ ਵੱਲੋਂ ਸੋਸ਼ਲ ਮੀਡੀਆ ‘ਤੇ ਜਾਰੀ ਬਿਆਨ ‘ਚ ਕਿਹਾ ਗਿਆ ਹੈ ਕਿ ਕ੍ਰਿਸਮਿਸ ਤੋਂ ਪਹਿਲਾਂ ਇਸ ਤਰ੍ਹਾਂ ਦੀ ਘਟਨਾ ਨੇ ਸਾਨੂੰ ਪਰੇਸ਼ਾਨ ਕੀਤਾ ਹੈ। ਅਸੀਂ ਹਰ ਨਾਗਰਿਕ ਨੂੰ ਸੁਰੱਖਿਆ ਪ੍ਰਦਾਨ ਕਰਨ ਦਾ ਵਾਅਦਾ ਕਰਦੇ ਹਾਂ। ਫਿਲਹਾਲ ਆਮ ਲੋਕਾਂ ਨੂੰ ਘਟਨਾ ਵਾਲੀ ਥਾਂ ਤੋਂ ਦੂਰ ਰਹਿਣਾ ਚਾਹੀਦਾ ਹੈ ਕਿਉਂਕਿ ਇਸ ਨਾਲ ਜਾਂਚ ਪ੍ਰਭਾਵਿਤ ਹੋ ਸਕਦੀ ਹੈ। ਇੱਥੇ ਇੱਕ ਵਿਅਕਤੀ ਨੇ ਫਾਇਰਿੰਗ ਕੀਤੀ ਹੈ। ਅਸੀਂ ਉਸ ਨੂੰ ਤੁਰੰਤ ਕਾਬੂ ਕਰ ਲਿਆ।
ਇੱਕ ਸਥਾਨਕ ਵਪਾਰੀ ਨੇ ਦੱਸਿਆ- ਇੱਕ ਵਿਅਕਤੀ ਨੇ ਅਚਾਨਕ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਮੈਂ 8 ਗੋਲੀਆਂ ਦੀ ਆਵਾਜ਼ ਸੁਣੀ। ਦੇਸ਼ ਦੀ ਰਾਜਧਾਨੀ ਅਤੇ ਇੱਕ ਵੱਡੇ ਬਾਜ਼ਾਰ ਵਿੱਚ ਇਸ ਤਰ੍ਹਾਂ ਦੀ ਘਟਨਾ ਚਿੰਤਾਜਨਕ ਹੈ। ਫਿਲਹਾਲ ਇਹ ਸਪੱਸ਼ਟ ਨਹੀਂ ਹੈ ਕਿ ਇਹ ਅੱਤਵਾਦੀ ਹਮਲਾ ਹੈ ਜਾਂ ਕਿਸੇ ਪਾਗਲ ਵਿਅਕਤੀ ਨੇ ਇਸ ਘਟਨਾ ਨੂੰ ਅੰਜਾਮ ਦਿੱਤਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪਨਬਸ ਤੇ ਪੀਆਰਟੀਸੀ ਦੇ ਕੱਚੇ ਕਾਮੇ ਅੱਜ ਤੋਂ ਤਿੰਨ ਦਿਨਾਂ ਦੀ ਮੁਕੰਮਲ ਹੜਤਾਲ ‘ਤੇ

ਪੰਜਾਬ ਵਿੱਚ ਸਰਕਾਰੀ ਬੱਸਾਂ ‘ਤੇ ਸਫਰ ਕਰਨ ਵਾਲੇ ਯਾਤਰੀਆਂ ਨੂੰ ਅੱਜ 3 ਅਗਸਤ ਤੋਂ...

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਦੇ ਮਾਮਲੇ ‘ਚ ਬ੍ਰਿਜਭੂਸ਼ਣ ਸਿੰਘ ਬਰੀ

ਮਹਿਲਾ ਪਹਿਲਵਾਨਾਂ ਦੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ਬ੍ਰਿਜਭੂਸ਼ਣ ਸਿੰਘ ਨੂੰ ਬਰੀ ਕਰ ਦਿੱਤਾ ਗਿਆ...

ਡਿਲਵਰੀ ਬੁਆਏ ਨੇ 10 ਰੁਪਏ ਦੀ ਭਾਂਡੇ ਮਾਂਜਣ ਵਾਲੀ ਟਿੱਕੀ ਦੇ ਵਸੂਲੇ 500 ਰੁਪਏ !

ਇਲਾਕੇ ਅੰਦਰ ਹੁਣ ਆਨਲਾਈਨ ਠੱਗੀਆਂ ਤੋਂ ਬਾਅਦ ਬਿਨਾਂ ਆਰਡਰ ਕੀਤੇ ਡਿਲਵਰੀ ਦੇਣ ਆਏ ਇੱਕ...

 ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ ਦੀ ਸੰਭਾਵਨਾ

ਸੋਮਵਾਰ ਤੋਂ ਸ਼ੁਰੂ ਹੋਣ ਵਾਲਾ ਪੰਜਾਬ ਵਿਧਾਨ ਸਭਾ ਦਾ ਮੌਨਸੂਨ ਇਜਲਾਸ ਹੰਗਾਮਾ ਭਰਪੂਰ ਰਹਿਣ...

ਯੁੱਧ ਨਸ਼ਿਆਂ ਵਿਰੁਧ ਦੇ 519ਵੇਂ ਦਿਨ 85 ਨਸ਼ਾ ਤਸਕਰ 5 ਕਿਲੋ ਹੈਰੋਇਨ ਸਮੇਤ ਗ੍ਰਿਫ਼ਤਾਰ

ਚੰਡੀਗੜ੍ਹ, 2 ਅਗਸਤ:’ਗੈਂਗਸਟਰਾਂ ਤੇ ਵਾਰ’ ਮੁਹਿੰਮ ਦੇ 194ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ...

ਚੋਣ ਅਮਲੇ ਦੀ ਸਖ਼ਤ ਮਿਹਨਤ ਸਫ਼ਲ, ਪੰਜਾਬ ਭਰ ਵਿੱਚ 100 ਫ਼ੀਸਦੀ ਡਿਜਟਾਈਜ਼ੇਸ਼ਨ ਦਾ ਟੀਚਾ ਹਾਸਲ

ਚੰਡੀਗੜ੍ਹ, 2 ਅਗਸਤ: ਪੰਜਾਬ ਰਾਜ ਵਿੱਚ ਚਲ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ-2026 ਦੌਰਾਨ ਚੋਣ ਅਮਲੇ...

    * ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ 500 ਦਿਨ ਪੂਰੇ; ਹੁਣ ਤੱਕ 70,000 ਨਸ਼ਾ ਤਸਕਰ ਗ੍ਰਿਫ਼ਤਾਰ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਲੁਧਿਆਣਾ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਪੱਸ਼ਟ ਕੀਤਾ ਕਿ ਪੰਜਾਬ...

ਪੰਜਾਬ ਭਾਜਪਾ ਵਲੋਂ 6 ਨਵੇਂ ਜ਼ਿਲ੍ਹਾ ਪ੍ਰਧਾਨ ਨਿਯੁਕਤ

ਭਾਰਤੀ ਜਨਤਾ ਪਾਰਟੀ (ਭਾਜਪਾ) ਪੰਜਾਬ ਨੇ ਸੰਗਠਨ ਨੂੰ ਹੋਰ ਮਜ਼ਬੂਤ ਕਰਨ ਲਈ 6 ਨਵੇਂ...

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...