September 24, 2026, 1:26 pm
----------- Advertisement -----------
HomeNewsLatest Newsਅੰਮ੍ਰਿਤਸਰ 'ਚ ਅੱਧੀ ਰਾਤੀ ਪੁਲਿਸ 'ਤੇ ਗੈਂਗਸਟਰਾਂ ਵਿਚਾਲੇ ਹੋਇਆ ਐਨਕਾਊਂਟਰ, ਇਕ ਜ਼ਖਮੀ

ਅੰਮ੍ਰਿਤਸਰ ‘ਚ ਅੱਧੀ ਰਾਤੀ ਪੁਲਿਸ ‘ਤੇ ਗੈਂਗਸਟਰਾਂ ਵਿਚਾਲੇ ਹੋਇਆ ਐਨਕਾਊਂਟਰ, ਇਕ ਜ਼ਖਮੀ

Published on

----------- Advertisement -----------

ਅੰਮ੍ਰਿਤਸਰ ਦੇ ਬਸੰਤ ਨਗਰ ਦੇ ਰਹਿਣ ਵਾਲੇ ਰਿੰਕੂ ਪਹਿਲਵਾਨ ਤੋਂ 20 ਲੱਖ ਰੁਪਏ ਦੀ ਫਿਰੌਤੀ ਮੰਗਣ ਵਾਲੇ ਗੈਂਗਸਟਰਾਂ ਦੀ ਸ਼ੁੱਕਰਵਾਰ ਦੇਰ ਰਾਤ ਏਅਰਪੋਰਟ ਰੋਡ ‘ਤੇ ਪੁਲਸ ਨਾਲ ਝੜਪ ਹੋ ਗਈ। ਦੋਵਾਂ ਪਾਸਿਆਂ ਤੋਂ ਹੋਈ ਗੋਲੀਬਾਰੀ ਵਿੱਚ ਇੱਕ ਗੈਂਗਸਟਰ ਜ਼ਖ਼ਮੀ ਹੋ ਗਿਆ।ਪੁਲੀਸ ਵੱਲੋਂ ਫੜੇ ਜਾਣ ਮਗਰੋਂ ਉਸ ਨੂੰ ਸਿਵਲ ਹਸਪਤਾਲ ਦਾਖ਼ਲ ਕਰਵਾਇਆ ਗਿਆ। ਜਵਾਬੀ ਗੋਲੀਬਾਰੀ ‘ਚ ਇਕ ਕਾਂਸਟੇਬਲ ਜ਼ਖਮੀ ਹੋ ਗਿਆ ਜਦਕਿ ਦੂਜਾ ਗੈਂਗਸਟਰ ਭੱਜਣ ‘ਚ ਕਾਮਯਾਬ ਹੋ ਗਿਆ। ਪੁਲਸ ਅਧਿਕਾਰੀ ਹਸਪਤਾਲ ‘ਚ ਹੀ ਜ਼ਖਮੀ ਗੈਂਗਸਟਰ ਤੋਂ ਜਾਣਕਾਰੀ ਹਾਸਲ ਕਰਨ ‘ਚ ਲੱਗੇ ਹੋਏ ਹਨ।

ਮਜੀਠਾ ਰੋਡ ਸਥਿਤ ਬਸੰਤ ਨਗਰ ਦੇ ਰਹਿਣ ਵਾਲੇ ਰਿੰਕੂ ਪਹਿਲਵਾਨ ਨੂੰ 20 ਦਸੰਬਰ ਦੀ ਰਾਤ 8:30 ਵਜੇ 20 ਲੱਖ ਰੁਪਏ ਦੀ ਫਿਰੌਤੀ ਦੀ ਕਾਲ ਆਈ। ਕਾਲ ਦੇ ਦੋ ਘੰਟੇ ਬਾਅਦ ਦੋ ਬਾਈਕ ਸਵਾਰ ਨੌਜਵਾਨਾਂ ਨੇ ਰਿੰਕੂ ਦੇ ਘਰ ਦੇ ਸਾਹਮਣੇ ਫਾਇਰਿੰਗ ਕਰ ਦਿੱਤੀ। ਸ਼ਿਕਾਇਤ ਤੋਂ ਬਾਅਦ ਪੁਲਸ ਨੰਬਰ ‘ਤੇ ਨਜ਼ਰ ਰੱਖ ਰਹੀ ਸੀ ਅਤੇ ਮੋਬਾਇਲ ਨੰਬਰ ਦੀ ਲੋਕੇਸ਼ਨ ਸ਼ੁੱਕਰਵਾਰ ਦੇਰ ਰਾਤ ਏਅਰਪੋਰਟ ਰੋਡ ‘ਤੇ ਮਿਲੀ ਤਾਂ ਪੁਲਸ ਨੇ ਉਨ੍ਹਾਂ ਨੂੰ ਘੇਰ ਲਿਆ।

ਘੇਰਾਬੰਦੀ ਦੇਖ ਕੇ ਗੈਂਗਸਟਰਾਂ ਨੇ ਪੁਲਿਸ ‘ਤੇ ਫਾਇਰਿੰਗ ਸ਼ੁਰੂ ਕਰ ਦਿੱਤੀ। ਇਸ ਤੋਂ ਬਾਅਦ ਪੁਲਿਸ ਨੇ ਉਨ੍ਹਾਂ ‘ਤੇ ਗੋਲੀਬਾਰੀ ਵੀ ਕੀਤੀ। ਜਵਾਬੀ ਗੋਲੀਬਾਰੀ ਵਿੱਚ ਅਮਨ ਨਾਮ ਦੇ ਇੱਕ ਨੌਜਵਾਨ ਨੂੰ ਗੋਲੀ ਲੱਗ ਗਈ ਅਤੇ ਪੁਲਿਸ ਨੇ ਉਸਨੂੰ ਕਾਬੂ ਕਰ ਲਿਆ। ਗੋਲੀਬਾਰੀ ਦੌਰਾਨ ਪੁਲੀਸ ਕਾਂਸਟੇਬਲ ਮਲਕੀਤ ਸਿੰਘ ਵੀ ਜ਼ਖ਼ਮੀ ਹੋ ਗਿਆ।ਮਾਮਲੇ ਦੇ ਜਾਂਚ ਅਧਿਕਾਰੀ ਨੇ ਗੈਂਗਸਟਰ ਦੇ ਜ਼ਖਮੀ ਹੋਣ ਦੀ ਪੁਸ਼ਟੀ ਕਰਦਿਆਂ ਕਿਹਾ ਕਿ ਉਸ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਮੀਡੀਆ ਦਾ ਸਾਹਮਣਾ ਕਰਨ ਅਤੇ ਸਿੱਖ ਸੰਗਤ ਵੱਲੋਂ ਉਠਾਏ ਸਵਾਲਾਂ ਦੇ ਜਵਾਬ ਦੇਣ: ਬਲਤੇਜ ਪੰਨੂ

 ਚੰਡੀਗੜ੍ਹ 23 ਸਤੰਬਰ:ਆਮ ਆਦਮੀ ਪਾਰਟੀ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ...

ਅੰਮ੍ਰਿਤਸਰ ’ਚ ਮੋਸਟ ਵਾਂਟੇਡ ਬਦਮਾਸ਼ ਦਾ ਪੁਲਿਸ ਨੇ ਕੀਤਾ ਐਨਕਾਊਂਟਰ, ਮੁਠਭੇੜ ‘ਚ ਲੱਗੀ ਗੋਲੀ

ਬੁੱਧਵਾਰ ਨੂੰ ਅੰਮ੍ਰਿਤਸਰ ਵਿੱਚ ਪੁਲਿਸ ਨੇ ਇੱਕ ਮੋਸਟ ਵਾਂਟੇਡ ਬਦਮਾਸ਼ ਦਾ ਐਨਕਾਊਂਟਰ ਕੀਤਾ। ਪੁਲਿਸ...

ਸੰਗਰੂਰ: ਮਾਂ ਨੇ ਪ੍ਰੇਮੀ ਨਾਲ ਮਿਲ ਕੇ 3 ਮਾਸੂਮ ਬੱਚਿਆਂ ਦਾ ਕੀਤਾ ਕਤਲ

ਸੰਗਰੂਰ ਦੇ ਭਵਾਨੀਗੜ੍ਹ ਇਲਾਕੇ ਤੋਂ ਇੱਕ ਬੇਹੱਦ ਸਨਸਨੀਖੇਜ਼ ਅਤੇ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ...

Punjab ’ਚ ਡੇਂਗੂ ਦੇ 451 ਤੇ ਚਿਕਨਗੁਨੀਆ ਦੇ 16 ਮਾਮਲੇ, ਹੁਣ ਤੱਕ ਕਿਸੇ ਮੌਤ ਦੀ ਪੁਸ਼ਟੀ ਨਹੀਂ: ਸਿਹਤ ਮੰਤਰੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾਕਟਰ ਬਲਬੀਰ ਸਿੰਘ ਨੇ ਦੱਸਿਆ ਕਿ ਸੂਬੇ...

ਏਸ਼ੀਅਨ ਗੇਮਜ਼ ‘ਚ ਸੋਨਾ ਜਿੱਤਣ ‘ਤੇ ‘ਪੰਜਾਬ ਦੀ ਧੀ’ ਹਰਮਨਪ੍ਰੀਤ ਕੌਰ ਨੂੰ 1 ਕਰੋੜ, CM ਮਾਨ ਦਾ ਵੱਡਾ ਐਲਾਨ

ਏਸ਼ੀਅਨ ਗੇਮਜ਼ ‘ਚ ਭਾਰਤੀ ਮਹਿਲਾ ਕ੍ਰਿਕਟ ਟੀਮ ਵੱਲੋਂ ਸੋਨ ਤਗਮਾ ਜਿੱਤਣ ਮਗਰੋਂ ਪੰਜਾਬ ਦੇ...

ਪਟਿਆਲਾ ‘ਚ ਨਾਬਾਲਗ ਖਿਡਾਰਨ ਨਾਲ ਜ਼ਬਰ-ਜਨਾਹ ਦੇ ਇਲਜ਼ਾਮ, ਵਿਦੇਸ਼ੀ ਕੋਚ ਫਰਾਰ, ਭਾਲ ‘ਚ ਜੁਟੀ ਪੁਲਿਸ

ਪਟਿਆਲਾ ਦੇ ਨੇਤਾਜੀ ਸੁਭਾਸ਼ ਨੈਸ਼ਨਲ ਇੰਸਟੀਚਿਊਟ ਆਫ਼ ਸਪੋਰਟਸ (NIS) ਵਿੱਚ ਇੱਕ ਨਾਬਾਲਗ ਰਾਸ਼ਟਰੀ ਪੱਧਰ...

ਯੂਟਿਊਬਰ ਅਰਮਾਨ ਮਲਿਕ ਦੀ ਪਹਿਲੀ ਪਤਨੀ ਨੇ ਸ਼ੇਅਰ ਕੀਤਾ ਵੀਡੀਓ, ਬੋਲੀ- ‘ਆਪਣੇ ਹੀ ਘਰ ‘ਚ ਸੇਫ ਨਹੀਂ’

ਵਿਵਾਦਾਂ ਵਿਚ ਰਹਿਣ ਵਾਲੇ ਯੂਟਿਊਬਰ ਅਰਮਾਨ ਮਲਿਕ ਦੀ ਪਤਨੀ ਪਾਇਲ ਮਲਿਕ ਨੇ ਇੱਕ ਵੀਡੀਓ...

ਪੰਜਾਬ ਦੇ ਸਥਾਨਕ ਸੰਸਥਾਵਾਂ ਲਈ ਮਜ਼ਬੂਤ ਵਿੱਤੀ ਢਾਂਚਾ ਜ਼ਰੂਰੀ: CM ਮਾਨ, 7ਵੇਂ ਵਿੱਤ ਕਮਿਸ਼ਨ ਨਾਲ ਕੀਤੀ ਮੀਟਿੰਗ

ਚੰਡੀਗੜ੍ਹ, 22 ਸਤੰਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸ਼ਹਿਰੀ ਅਤੇ ਪੇਂਡੂ ਸਥਾਨਕ ਸੰਸਥਾਵਾਂ...

ਮੁੱਖ ਮੰਤਰੀ ਭਗਵੰਤ ਮਾਨ ਨੇ ਸਾਬਕਾ ਵਿਧਾਇਕ ਰਵਿੰਦਰ ਸਿੰਘ ਬ੍ਰਹਮਪੁਰਾ ਅਤੇ ਉਨ੍ਹਾਂ ਦੇ ਸਮਰਥਕਾਂ ਦਾ ਆਪ ਵਿੱਚ ਕੀਤਾ ਸਵਾਗਤ

ਚੰਡੀਗੜ੍ਹ 22 ਸਤੰਬਰ:ਆਮ ਆਦਮੀ ਪਾਰਟੀ (ਆਪ) ਨੂੰ ਮਾਝੇ ਵਿੱਚ ਉਸ ਵੇਲੇ ਵੱਡੀ ਸਿਆਸੀ ਮਜ਼ਬੂਤੀ...