November 13, 2026, 5:12 pm
----------- Advertisement -----------
HomeNewsLatest Newsਆਂਗਣਵਾੜੀ ਵਰਕਰਾਂ ਨੂੰ ਤੇਜ਼ੀ ਨਾਲ ਸਿੱਧਾ ਬੈਂਕ ਖਾਤਿਆਂ 'ਚ ਮਿਲੇਗਾ ਭੱਤਾ: ਡਾ....

ਆਂਗਣਵਾੜੀ ਵਰਕਰਾਂ ਨੂੰ ਤੇਜ਼ੀ ਨਾਲ ਸਿੱਧਾ ਬੈਂਕ ਖਾਤਿਆਂ ‘ਚ ਮਿਲੇਗਾ ਭੱਤਾ: ਡਾ. ਬਲਜੀਤ ਕੌਰ

Published on

----------- Advertisement -----------

ਚੰਡੀਗੜ੍ਹ, 24 ਦਸੰਬਰ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਸੂਬੇ ਦੇ ਵੱਖ ਵੱਖ ਵਰਗਾਂ ਦੇ ਲਾਭਪਾਤਰੀਆਂ ਨੂੰ ਦਿੱਤੀਆਂ ਜਾਣ ਵਾਲੀਆਂ ਸਹੂਲਤਾਂ/ਲਾਭਾਂ ਨੂੰ ਸਮਾਂਬੱਧ ਅਤੇ ਪਾਰਦਰਸ਼ੀ ਢੰਗ ਨਾਲ ਲੋਕਾਂ ਤੱਕ ਪਹੁੰਚਾਉਣ ਲਈ ਵਚਨਬੱਧ ਹੈ। ਕੈਬਨਿਟ ਮੰਤਰੀ ਡਾ. ਬਲਜੀਤ ਕੌਰ ਨੇ ਦੱਸਿਆ ਕਿ ‘ਕਮਿਊਨਿਟੀ ਬੇਸਡ ਈਵੈਂਟ ਸਕੀਮ’ ਅਧੀਨ ਪੰਜਾਬ ਦੀਆਂ ਆਂਗਣਵਾੜੀ ਵਰਕਰਾਂ ਨੂੰ ਮਿਲਣ ਵਾਲਾ ਭੱਤਾ ਜਿਹੜਾ ਕਿ ਜ਼ਿਲ੍ਹਾ ਪ੍ਰੋਗਰਾਮ ਅਫਸਰਾਂ ਅਤੇ ਬਾਲ ਵਿਕਾਸ ਅਤੇ ਪ੍ਰੋਜੈਕਟ ਅਫਸਰਾਂ ਰਾਹੀਂ ਆਂਗਣਵਾੜੀ ਵਰਕਰਾਂ ਨੂੰ ਮਿਲਦਾ ਸੀ, ਨੂੰ ਕਈ ਵਾਰ ਆਂਗਣਵਾੜੀ ਵਰਕਰਾਂ ਤੱਕ ਪਹੁੰਚਾਉਣ ਵਿਚ ਦੇਰੀ ਹੋ ਜਾਂਦੀ ਸੀ। ਪੰਜਾਬ ਸਰਕਾਰ ਵੱਲੋਂ ਅਹਿਮ ਫੈਸਲਾ ਕੀਤਾ ਗਿਆ ਹੈ ਕਿ ਹੁਣ ਇਹ ਭੱਤਾ ਹੋਰ ਤੇਜ਼ੀ ਨਾਲ ਸਿੱਧੇ ਤੌਰ ‘ਤੇ ਆਂਗਣਵਾੜੀ ਵਰਕਰਾਂ ਦੇ ਬੈਂਕ ਖਾਤਿਆਂ ਵਿਚ ਭੇਜਿਆ ਜਾਵੇਗਾ। ਉਨ੍ਹਾਂ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਂਗਣਵਾੜੀ ਯੂਨੀਅਨਾਂ ਦੀ ਵੀ ਇਹ ਮੁੱਖ ਮੰਗ ਸੀ, ਜਿਸ ‘ਤੇ ਵਿਚਾਰ ਕਰਦੇ ਹੋਏ ਸਰਕਾਰ ਵੱਲੋਂ ਇਹ ਫੈਸਲਾ ਲਿਆ ਗਿਆ ਹੈ।

ਡਾ. ਬਲਜੀਤ ਕੌਰ ਨੇ ਦੱਸਿਆ ਕਿ ਭਾਰਤ ਸਰਕਾਰ ਵੱਲੋਂ ਪ੍ਰਧਾਨ ਮੰਤਰੀ ਮਾਤਰੂ ਵੰਦਨਾ ਯੋਜਨਾ ਅਧੀਨ ਗਰਭਪਤੀ ਔਰਤਾਂ ਅਤੇ ਦੁੱਧ ਚੁੰਘਾਉਣ ਵਾਲੀਆਂ ਮਾਵਾਂ ਨੂੰ 5000 ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਂਦੀ ਹੈ। ਇਹ ਸਹਾਇਤਾ ਤਿੰਨ ਕਿਸ਼ਤਾਂ ਵਿੱਚ ਦਿੱਤੀ ਜਾਂਦੀ ਹੈ। ਪੰਜਾਬ ਸਰਕਾਰ ਵੱਲੋਂ ਫੈਸਲਾ ਲਿਆ ਗਿਆ ਹੈ ਕਿ ਇਸ ਸਕੀਮ ਤਹਿਤ ਮਿਲਣ ਵਾਲੀ ਸਹਾਇਤਾ ਰਾਸ਼ੀ ਵੀ ਸਮਾਂਬੱਧ ਤਰੀਕੇ ਨਾਲ ਸਿੱਧੇ ਤੌਰ ‘ਤੇ ਲਾਭਪਾਤਰੀਆਂ ਦੇ ਖਾਤਿਆਂ ਵਿਚ ਭੇਜੀ ਜਾਵੇਗੀ। ਇਸ ਫੈਸਲੇ ਨਾਲ ਲਾਭਪਾਤਰੀਆਂ ਨੂੰ ਇਸ ਸਕੀਮ ਅਧੀਨ ਲਾਭ ਪ੍ਰਾਪਤ ਕਰਨ ਵਿਚ ਆਸਾਨੀ ਹੋਵੇਗੀ ਅਤੇ ਇਹ ਲਾਭ ਪਾਰਦਰਸ਼ੀ ਢੰਗ ਨਾਲ ਅਤੇ ਤੇਜ਼ੀ ਨਾਲ ਲਾਭਪਾਤਰੀਆਂ ਤੱਕ ਪਹੁੰਚਾਇਆ ਜਾ ਸਕੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਕੈਨੇਡਾ ‘ਚ ਸਿੱਖ ਵਿਅਕਤੀ ਦੀ ਦਸਤਾਰ ਉਤਾਰੀ ਅਤੇ ਸੁੱਟੀ ਬੀਅਰ, 3 ਮੁੰਡੇ ਗ੍ਰਿਫ਼ਤਾਰ

 ਕੈਨੇਡਾ ਵਿੱਚ ਤਿੰਨ ਕਿਸ਼ੋਰਾਂ 'ਤੇ ਨਫ਼ਰਤ ਤੋਂ ਪ੍ਰੇਰਿਤ ਅਪਰਾਧਾਂ ਦਾ ਦੋਸ਼ ਲਗਾਇਆ ਗਿਆ ਹੈ,...

ਸਰਕਾਰ ਨੇ ਬਿਜਲੀ ਦੇ ਖਪਤਕਾਰਾਂ ਲਈ ਲਾਂਚ ਕੀਤੀ OTS ਸਕੀਮ, 45 ਦਿਨਾਂ ਦਾ ਮਿਲੇਗਾ ਟਾਈਮ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਰਕਾਰ ਬਿਜਲੀ ਬਿਲਾਂ ਨੂੰ ਲੈ...

MP ਅੰਮ੍ਰਿਤਪਾਲ ਸਿੰਘ ਨੂੰ ਮਿਲੀ ਇੱਕ ਦਿਨ ਦੀ ਅੰਤਰਿਮ ਜ਼ਮਾਨਤ, ਭਲਕੇ ਦਾਦੀ ਦੇ ਸਸਕਾਰ ‘ਚ ਹੋਣਗੇ ਸ਼ਾਮਿਲ

ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖ਼ਬਰ ਸਾਹਮਣੇ ਆ ਰਹੀ...

ਸਿੱਧੂ ਮੂਸੇਵਾਲਾ ਦੇ ‘ਫੈਂਟਮ’ ਗੀਤ ‘ਤੇ ਛਿੜਿਆ ਵਿਵਾਦ, ਮਾਪਿਆਂ ਨੇ ਸਾਗਾ ਮਿਊਜ਼ਿਕ ਖਿਲਾਫ਼ ਖੋਲ੍ਹਿਆ ਮੋਰਚਾ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਦੇਹਾਂਤ ਤੋਂ ਬਾਅਦ ਉਨ੍ਹਾਂ ਦੇ ਗੀਤਾਂ ਦੇ ਰਿਲੀਜ਼ ਨੂੰ...

BJP-SAD ਗਠਜੋੜ ‘ਤੇ ਅੰਤਿਮ ਫ਼ੈਸਲਾ ਅੱਜ, ਅਮਿਤ ਸ਼ਾਹ ਨੇ ਸੁਖਬੀਰ ਬਾਦਲ ਨੂੰ ਸੱਦਿਆ ਦਿੱਲੀ

ਪੰਜਾਬ ਦੀ ਸਿਆਸਤ ਵਿੱਚ ਇੱਕ ਵਾਰ ਫਿਰ ਵੱਡੀ ਹਲਚਲ ਤੇਜ਼ ਹੋ ਗਈ ਹੈ, ਕਿਉਂਕਿ...

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ‘ਚ ਵਜਿਆ ਚੋਣ ਬਿਗੁਲ, ਮੁੜ ਚੋਣਾਂ ਲਈ ਸ਼ਡਿਊਲ ਜਾਰੀ

ਪਟਿਆਲਾ, ਧਰਮਕੋਟ ਤੇ ਬਾਘਾਪੁਰਾਣਾ ਵਿੱਚ ਪੈਂਡਿੰਗ ਨਗਰ ਨਿਗਮ ਚੋਣਾਂ ਲਈ ਵੋਟਿੰਗ 28 ਨਵੰਬਰ ਨੂੰ...

 ਚੰਨੀ ਦੀ ਸਾਈਕਲ ਯਾਤਰਾ ਦਾ ਵਿਰੋਧ, ‘ਆਪ’ ਵਰਕਰਾਂ ਨੇ ਦਿਖਾਏ ਕਾਲੇ ਝੰਡੇ

ਚੰਡੀਗੜ੍ਹ, 12 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਨੇ ਚਮਕੌਰ ਸਾਹਿਬ ਅਤੇ ਸਮਰਾਲਾ ਵਿੱਖੇ ਕਾਂਗਰਸੀ...

ਮੰਤਰੀ ਹਰਭਜਨ ਈਟੀਓ ਦੀ ਮਜੀਠੀਆ ਨੂੰ ਸਿੱਧੀ ਚੁਣੌਤੀ, ਪੁੱਤਰ ਦੇ PCS ਨਤੀਜੇ ’ਤੇ ਮੰਗਿਆ ਜਵਾਬ

ਚੰਡੀਗੜ੍ਹ 12 ਨਵੰਬਰ:ਕੈਬਨਿਟ ਮੰਤਰੀ ਹਰਭਜਨ ਸਿੰਘ ਈਟੀਓ ਨੇ ਅੱਜ ਪੀਸੀਐਸ ਮੇਨਜ਼ ਪ੍ਰੀਖਿਆ ਦੇ ਨਤੀਜੇ...