September 10, 2026, 4:06 pm
----------- Advertisement -----------
HomeNewsEntertainmentਮੁੰਬਈ ਦੇ ਮੀਰਾ ਰੋਡ 'ਤੇ ਸ਼ਾਮ 4 ਵਜੇ ਹੋਵੇਗਾ ਤੁਨੀਸ਼ਾ ਦਾ ਅੰਤਿਮ...

ਮੁੰਬਈ ਦੇ ਮੀਰਾ ਰੋਡ ‘ਤੇ ਸ਼ਾਮ 4 ਵਜੇ ਹੋਵੇਗਾ ਤੁਨੀਸ਼ਾ ਦਾ ਅੰਤਿਮ ਸੰਸਕਾਰ,ਪੁਲਿਸ ਨੇ ਅਦਾਕਾਰਾ ਦੇ ਕੋ-ਸਟਾਰ ਨੂੰ ਕੀਤਾ ਗ੍ਰਿਫਤਾਰ

Published on

----------- Advertisement -----------

ਟੀਵੀ ਸੀਰੀਅਲ ਅਲੀਬਾਬਾ ਦੀ ਅਦਾਕਾਰਾ ਤੁਨੀਸ਼ਾ ਸ਼ਰਮਾ ਨੇ ਬੀਤੇ ਦਿਨ ਟੀਵੀ ਸੈੱਟ ‘ਤੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਿਸ ਤੋਂ ਬਾਅਦ ਪੁਲਿਸ ਨੇ ਉਸ ਦੇ ਕੋ-ਸਟਾਰ ਸ਼ੀਜਾਨ ਖਾਨ ਨੂੰ ਗ੍ਰਿਫਤਾਰ ਕਰ ਲਿਆ। ਤੁਨੀਸ਼ਾ ਸ਼ਰਮਾ ਦਾ ਪੋਸਟਮਾਰਟਮ ਐਤਵਾਰ ਸਵੇਰੇ ਮੁੰਬਈ ਦੇ ਜੇਜੇ ਹਸਪਤਾਲ ਵਿੱਚ ਹੋਇਆ। ਇਸ ਦੀ ਵੀਡੀਓਗ੍ਰਾਫੀ ਵੀ ਕੀਤੀ ਗਈ ਹੈ। ਸਵੇਰੇ ਕਰੀਬ 11 ਵਜੇ ਉਨ੍ਹਾਂ ਦੀ ਲਾਸ਼ ਪਰਿਵਾਰ ਨੂੰ ਸੌਂਪ ਦਿੱਤੀ ਜਾਵੇਗੀ। ਤੁਨੀਸ਼ਾ ਦੀ ਲਾਸ਼ ਨੂੰ ਹਸਪਤਾਲ ਤੋਂ ਮੀਰਾ ਰੋਡ ਲਿਆਂਦਾ ਜਾਵੇਗਾ। ਉਨ੍ਹਾਂ ਦਾ ਅੰਤਿਮ ਸੰਸਕਾਰ ਸ਼ਾਮ ਕਰੀਬ 4 ਵਜੇ ਕੀਤਾ ਜਾਵੇਗਾ। ਉਸ ਦੇ ਕੋ-ਸਟਾਰ ਸ਼ੀਜਾਨ ਖਾਨ ਨੂੰ ਪੁਲਿਸ ਨੇ ਖੁਦਕੁਸ਼ੀ ਮਾਮਲੇ ‘ਚ ਗ੍ਰਿਫਤਾਰ ਕਰ ਲਿਆ ਹੈ। ਅਦਾਕਾਰਾ ਦੀ ਮਾਂ ਨੇ ਉਸ ‘ਤੇ ਗੰਭੀਰ ਦੋਸ਼ ਲਾਏ ਹਨ। ਉਨ੍ਹਾਂ ਕਿਹਾ ਕਿ ਸ਼ੀਜਾਨ ਤੋਂ ਪਰੇਸ਼ਾਨ ਹੋ ਕੇ ਤੁਨੀਸ਼ਾ ਨੇ ਖੁਦਕੁਸ਼ੀ ਕਰ ਲਈ ਹੈ। ਪੁਲਸ ਨੇ ਪਰਿਵਾਰ ਦੀ ਸ਼ਿਕਾਇਤ ‘ਤੇ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਸੈੱਟ ‘ਤੇ ਮੌਜੂਦ ਸਾਰੇ ਲੋਕਾਂ ਤੋਂ ਵੀ ਪੁੱਛਗਿੱਛ ਕੀਤੀ ਸੀ। ਮੌਕੇ ਤੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ। ਪੁਲਿਸ ਦਾ ਕਹਿਣਾ ਹੈ ਕਿ ਉਹ ਕਤਲ ਅਤੇ ਖੁਦਕੁਸ਼ੀ ਦੋਵਾਂ ਪਹਿਲੂਆਂ ਤੋਂ ਮਾਮਲੇ ਦੀ ਜਾਂਚ ਕਰ ਰਹੇ ਹਨ। ਸ਼ੀਜਾਨ ਨੂੰ ਅੱਜ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਦੋਸਤ ਹੀ ਨਿਕਲਿਆ ਕਾਤਲ, ਨਸ਼ੇ ਦੀ ਡੋਜ਼ ਦੇ ਕੇ ਲਈ ਸੀ ਨੌਜਵਾਨ ਦੀ ਜਾਨ; ਪੁਲਿਸ ਹੱਥ ਚੜ੍ਹਿਆ ਮੁੱਖ ਦੋਸ਼ੀ

ਤਪਾ ਸਿਟੀ ਪੁਲਿਸ ਨੇ ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਹੋਈ ਮੌਤ ਦੇ ਮਾਮਲੇ...

ਅੰਮ੍ਰਿਤਸਰ ਦੇ ਯੂਨੀਅਨ ਬੈਂਕ ਵਿੱਚ ਲੁੱਟ ਦੀ ਕੋਸ਼ਿਸ਼, ਅਸਫਲ ਹੋਣ ਤੇ ਭੱਜੇ 5 ਨਕਾਬਪੋਸ਼

ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਇਲਾਕੇ ਵਿੱਚ ਯੂਨੀਅਨ ਬੈਂਕ ਆਫ਼ ਇੰਡੀਆ ਵਿੱਚ ਲੁੱਟ ਦਾ ਮਾਮਲਾ...

ਸਕੂਲ ਵੱਲੋਂ ਫਰਮਾਨ ਜਾਰੀ: ਦੁਪਹਿਰ ਦੇ ਖਾਣੇ ‘ਚ ਨਾਨ-ਵੇਜ ਤੇ ਪਿਆਜ਼-ਲਸਣ ਲਿਆਉਣ ‘ਤੇ ਬੈਨ

ਮਹਾਰਾਸ਼ਟਰ ਦੇ ਭਾਇੰਦਰ ’ਚ ਭਾਜਪਾ ਵਿਧਾਇਕ ਨਰੇਂਦਰ ਮਹਿਤਾ ਦੇ 'ਸੇਵਨ ਸਕੁਆਇਰ ਸਕੂਲ' ਦਾ ਇੱਕ...

 ਸੈਮਸੰਗ ਨੂੰ ਟੱਕਰ ਦੇਣ ਆਇਆ 3 ਲੱਖ ਦਾ Apple foldable ਫੋਨ, ਜਾਣੋ ਕੀ ਹਨ ਖ਼ਾਸ ਵਿਸ਼ੇਸ਼ਤਾਵਾਂ

 ਐਪਲ ਵੱਲੋਂ 9 ਸਤੰਬਰ ਨੂੰ ਲਾਂਚ ਕੀਤਾ ਗਿਆ ਆਈਫੋਨ ਡੂਓ, ਸੈਮਸੰਗ ਦੁਆਰਾ ਇਸ ਸ਼੍ਰੇਣੀ...

ਅਰਵਿੰਦ ਕੇਜਰੀਵਾਲ ਫਿਰ ਤੋਂ ਚੁਣੇ ਗਏ ਰਾਸ਼ਟਰੀ ਕਨਵੀਨਰ, AAP ਦੀ 23 ਮੈਂਬਰੀ ਨਵੀਂ ਟੀਮ ਦਾ ਹੋਇਆ ਗਠਨ

ਆਮ ਆਦਮੀ ਪਾਰਟੀ ਨੇ ਇਕ ਵਾਰ ਫਿਰ ਅਰਵਿੰਦ ਕੇਜਰੀਵਾਲ ਨੂੰ ਆਪਣਾ ਕੌਮੀ ਕਨਵੀਨਰ ਚੁਣਿਆ...

‘ਪੰਜਾਬ ‘ਚ ਬਿਨ੍ਹਾਂ CM ਚਿਹਰੇ ਦੇ ਚੋਣ ਮੈਦਾਨ ‘ਚ ਉਤਰੇਗੀ ਕਾਂਗਰਸ, ਰਾਹੁਲ ਗਾਂਧੀ ਹੀ ਕੈਂਪੇਨ ਦਾ ਚਿਹਰਾ ਹੋਣਗੇ’- ਸਚਿਨ ਪਾਇਲਟ

ਪੰਜਾਬ ਕਾਂਗਰਸ ਵਿਚ ਚੱਲ ਰਹੇ ਅੰਦਰੂਨੀ ਕਲੇਸ਼ ਵਿਚਾਲੇ AICC ਦੀ ਲੀਡਰਸ਼ਿਪ ਨੇ ਭੁਪੇਸ਼ ਬਘੇਲ...

ਸਾਬਕਾ ਕੈਬਨਿਟ ਮੰਤਰੀ ਭਗਤ ਚੁੰਨੀ ਲਾਲ ਦਾ ਦੇਹਾਂਤ, 93 ਸਾਲ ਦੀ ਉਮਰ ‘ਚ ਲਿਆ ਆਖ਼ਿਰੀ ਸਾਹ

ਪੰਜਾਬ ਦੇ ਆਮ ਆਦਮੀ ਪਾਰਟੀ (AAP) ਦੇ ਮੰਤਰੀ ਮੋਹਿੰਦਰ ਭਗਤ ਦੇ ਪਿਤਾ ਤੇ ਸਾਬਕਾ...