August 2, 2026, 4:27 am
----------- Advertisement -----------
HomeNewsLatest Newsਭਾਰਤ ਨੇ ਬੰਗਲਾਦੇਸ਼ ਨੂੰ ਦੂਜੇ ਟੈਸਟ 'ਚ 3 ਵਿਕਟਾਂ ਨਾਲ ਹਰਾ ਕੇ...

ਭਾਰਤ ਨੇ ਬੰਗਲਾਦੇਸ਼ ਨੂੰ ਦੂਜੇ ਟੈਸਟ ‘ਚ 3 ਵਿਕਟਾਂ ਨਾਲ ਹਰਾ ਕੇ ਕੀਤਾ ਕਲੀਨ ਸਵੀਪ

Published on

----------- Advertisement -----------

ਟੀਮ ਇੰਡੀਆ ਨੇ ਮੀਰਪੁਰ ਟੈਸਟ ‘ਚ ਬੰਗਲਾਦੇਸ਼ ‘ਤੇ ਸਖਤ ਜਿੱਤ ਦਰਜ ਕੀਤੀ। ਭਾਰਤ ਨੇ ਮੇਜ਼ਬਾਨ ਟੀਮ ਬੰਗਲਾਦੇਸ਼ ਨੂੰ 3 ਵਿਕਟਾਂ ਨਾਲ ਹਰਾਇਆ। ਇਸ ਜਿੱਤ ਦੇ ਨਾਲ ਹੀ ਭਾਰਤ ਨੇ ਦੋ ਮੈਚਾਂ ਦੀ ਸੀਰੀਜ਼ 2-0 ਨਾਲ ਜਿੱਤ ਲਈ ਹੈ। ਭਾਰਤ ਨੇ ਚੌਥੀ ਵਾਰ ਬੰਗਲਾਦੇਸ਼ ਨੂੰ ਕਲੀਨ ਸਵੀਪ ਕੀਤਾ ਹੈ। ਭਾਰਤ ਵਿਸ਼ਵ ਟੈਸਟ ਚੈਂਪੀਅਨਸ਼ਿਪ ਦੇ ਅੰਕ ਸੂਚੀ ਵਿੱਚ ਦੂਜੇ ਸਥਾਨ ‘ਤੇ ਹੈ। ਉਸ ਦੇ 58.93 ਅੰਕ ਹਨ। ਆਸਟ੍ਰੇਲੀਆ 76.92% ਅੰਕਾਂ ਨਾਲ ਪਹਿਲੇ ਸਥਾਨ ‘ਤੇ ਹੈ।
ਐਤਵਾਰ ਨੂੰ ਚੌਥੇ ਦਿਨ ਦੇ ਪਹਿਲੇ ਸੈਸ਼ਨ ‘ਚ ਭਾਰਤੀ ਟੀਮ ਨੇ ਸ਼੍ਰੇਅਸ-ਅਸ਼ਵਿਨ ਦੀ ਅਰਧ ਸੈਂਕੜੇ ਵਾਲੀ ਸਾਂਝੇਦਾਰੀ ਦੀ ਮਦਦ ਨਾਲ 7 ਵਿਕਟਾਂ ‘ਤੇ ਲੋੜੀਂਦੀਆਂ ਦੌੜਾਂ ਬਣਾਈਆਂ। ਦੋਵਾਂ ਨੇ 8ਵੀਂ ਵਿਕਟ ਲਈ ਅਜੇਤੂ 71 ਦੌੜਾਂ ਜੋੜੀਆਂ। 90 ਸਾਲਾਂ ਬਾਅਦ ਭਾਰਤ ਵੱਲੋਂ ਟੈਸਟ ਦੀ ਚੌਥੀ ਪਾਰੀ ਵਿੱਚ 8ਵੀਂ ਵਿਕਟ ਲਈ 70+ ਦੀ ਸਾਂਝੇਦਾਰੀ ਹੋਈ। ਸ਼੍ਰੇਅਸ ਅਈਅਰ ਨੇ ਨਾਬਾਦ 29 ਅਤੇ ਅਸ਼ਵਿਨ ਨੇ 42 ਦੌੜਾਂ ਬਣਾਈਆਂ। ਇਸ ਤੋਂ ਪਹਿਲਾਂ ਤੀਜੇ ਦਿਨ ਅਜੇਤੂ ਪਰਤੇ ਅਕਸ਼ਰ ਪਟੇਲ 34 ਦੌੜਾਂ ਬਣਾ ਕੇ ਆਊਟ ਹੋ ਗਏ। ਜਦਕਿ ਨਾਈਟ ਵਾਚਮੈਨ ਜੈਦੇਵ ਉਨਾਦਕਟ ਨੇ 13 ਦੌੜਾਂ ਬਣਾਈਆਂ। ਇਨ੍ਹਾਂ ਦੋਵਾਂ ਤੋਂ ਇਲਾਵਾ ਰਿਸ਼ਭ ਪੰਤ ਨੇ 9 ਦੌੜਾਂ ਜੋੜੀਆਂ।
ਬੰਗਲਾਦੇਸ਼ ਵੱਲੋਂ ਮੇਹਦੀ ਹਸਨ ਮਿਰਾਜ ਨੇ 5 ਵਿਕਟਾਂ ਲਈਆਂ। ਕਪਤਾਨ ਸ਼ਾਕਿਬ ਅਲ ਹਸਨ ਨੂੰ 2 ਸਫਲਤਾ ਮਿਲੀਆਂ। ਬੰਗਲਾਦੇਸ਼ ਨੇ ਦੂਜੀ ਪਾਰੀ ਵਿੱਚ 231 ਦੌੜਾਂ ਬਣਾਈਆਂ ਅਤੇ ਭਾਰਤ ਨੂੰ ਜਿੱਤ ਲਈ 145 ਦੌੜਾਂ ਦਾ ਟੀਚਾ ਦਿੱਤਾ। ਇਸ ਤੋਂ ਪਹਿਲਾਂ ਭਾਰਤ ਨੇ ਪਹਿਲੀ ਪਾਰੀ ਵਿੱਚ 314 ਅਤੇ ਬੰਗਲਾਦੇਸ਼ ਨੇ 227 ਦੌੜਾਂ ਬਣਾਈਆਂ ਸਨ। ਟੀਮ ਇੰਡੀਆ ਨੇ ਪਹਿਲਾ ਟੈਸਟ 188 ਦੌੜਾਂ ਨਾਲ ਜਿੱਤਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੰਡੀਗੜ੍ਹ ਦੇ ਸੈਕਟਰ 42 ’ਚ ਵਕੀਲ ਨੇ ਔਰਤ ’ਤੇ ਚਲਾਈ ਗੋਲੀ 

ਚੰਡੀਗੜ੍ਹ ਦੇ ਸੈਕਟਰ-42 ਸਥਿਤ ਗਰਲਜ਼ ਕਾਲਜ ਦੇ ਸਾਹਮਣੇ ਸ਼ਨੀਵਾਰ ਦੁਪਹਿਰ ਕਰੀਬ 1 ਵਜੇ ਉਸ...

ਸਾਬਕਾ MLA ਮਦਨ ਲਾਲ ਜਲਾਲਪੁਰ ‘ਤੇ ਕਾਂਗਰਸ ਦਾ ਵੱਡਾ ਐਕਸ਼ਨ, ਪਾਰਟੀ ਦੀ ਮੈਂਬਰਸ਼ਿਪ ਤੋਂ ਕੀਤਾ ਗਿਆ ਮੁਅੱਤਲ

ਕਾਂਗਰਸ ਵੱਲੋਂ ਸਾਬਕਾ MLA ‘ਤੇ ਵੱਡਾ ਐਕਸ਼ਨ ਲਿਆ ਗਿਆ ਹੈ। ਉਨ੍ਹਾਂ ਨੂੰ ਪਾਰਟੀ ਤੋਂ...

ਕਰਤਾਰਪੁਰ ਲਾਂਘਾ: ਕੇਂਦਰ ਦੇ ਜਵਾਬ ਤੋਂ ਬਾਅਦ SGPC ਦਾ ਰੁਖ਼, ਧਾਮੀ ਬੋਲੇ- ਫੈਸਲਾ ਸਿੱਖ ਭਾਵਨਾਵਾਂ ਅਨੁਸਾਰ ਹੋਵੇ

ਪਾਕਿਸਤਾਨ ਸਥਿਤ ਗੁਰਦੁਆਰਾ ਸ੍ਰੀ ਕਰਤਾਰਪੁਰ ਸਾਹਿਬ ਲਈ ਲਾਂਘਾ ਲੰਬੇ ਸਮੇਂ ਤੋਂ ਬੰਦ ਰਹਿਣ ਦੇ...

ਅਗਸਤ ਮਹੀਨੇ ਦੇ ਪਹਿਲੇ ਦਿਨ ਮਹਿੰਗਾਈ ਤੋਂ ਵੱਡੀ ਰਾਹਤ, LPG ਗੈਸ ਸਿਲੰਡਰ ਹੋਇਆ ਸਸਤਾ

ਅੱਜ ਅਗਸਤ ਦੇ ਪਹਿਲੇ ਦਿਨ 19 ਕਿਲੋਗ੍ਰਾਮ ਦੇ ਕਮਰਸ਼ੀਅਲ ਐਲਪੀਜੀ ਸਿਲੰਡਰ ਸਸਤਾ ਹੋ ਗਿਆ...

ਫੁਟਬਾਲ ਜਗਤ ‘ਚ ਸੋਗ ਦੀ ਲਹਿਰ, ਵਰਲਡ ਕੱਪ ਜੇਤੂ ਫ੍ਰੇਂਕੋ ਬਾਰੇਸੀ ਦਾ ਹੋਇਆ ਦਿਹਾਂਤ

ਫੁੱਟਬਾਲ ਦੇ ਸਭ ਤੋਂ ਮਹਾਨ ਡਿਫੈਂਡਰਾਂ ਵਿੱਚੋਂ ਇੱਕ ਫ੍ਰੈਂਕੋ ਬਰੇਸੀ ਹੁਣ ਇਸ ਦੁਨੀਆ ਵਿਚ...

ਮਸ਼ਹੂਰ ਕਬੱਡੀ ਖਿਡਾਰੀ ਦੀ ਪਤਨੀ ਨੇ ਚੁੱਕਿਆ ਖੌਫਨਾਕ ਕਦਮ, ਢਾਈ ਸਾਲ ਪਹਿਲਾਂ ਹੋਇਆ ਸੀ ਵਿਆਹ

ਹਰਿਆਣਾ ਦੇ ਰੋਹਤਕ ਵਿੱਚ ਅੰਤਰਰਾਸ਼ਟਰੀ ਕਬੱਡੀ ਖਿਡਾਰੀ ਸ਼ੀਲੂ ਬਲਹਾਰਾ ਦੀ ਪਤਨੀ ਮੁਸਕਾਨ (23) ਨੇ...

40 ਲੱਖ ਮਹਿਲਾਵਾਂ ਦੇ ਖਾਤਿਆਂ ‘ਚ ਪਹੁੰਚੀ ਆਰਥਿਕ ਸਹਾਇਤਾ, CM ਮਾਨ ਨੇ ਜਾਰੀ ਕੀਤੀ ਯੋਜਨਾ’ ਦੀ ਕਿਸ਼ਤ

ਪੰਜਾਬ ਸਰਕਾਰ ਨੇ ਸ਼ਨੀਵਾਰ ਯਾਨੀ ਕਿ ਅੱਜ ‘ਮੁੱਖ ਮੰਤਰੀ ਮਾਵਾਂ-ਧੀਆਂ ਸਤਿਕਾਰ ਯੋਜਨਾ’ ਤਹਿਤ ਸੂਬੇ...

• ਹਰਿਆਣਾ ਦਾ ਭਿਵਾਨੀ ਬਣ ਗਿਆ ਹੈ ਨਕਲ ਦਾ ਗੜ੍ਹ; ਹਰਿਆਣਾ ਦੇ ਪਾਲੇ ਪੇਪਰ ਲੀਕ ਮਾਫੀਆ ਨੇ ਹਜ਼ਾਰਾਂ ਨੌਜਵਾਨਾਂ ਦੇ ਸੁਪਨਿਆਂ ਦਾ ਕਤਲ ਕੀਤਾ:...

ਚੰਡੀਗੜ੍ਹ; 31 ਜੁਲਾਈ:ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਕਿਹਾ ਕਿ ਪੰਜਾਬ...