June 15, 2026, 2:47 pm
----------- Advertisement -----------
HomeNewsBreaking Newsਦਿੱਗਜ ਫੁੱਟਬਾਲਰ ਪੇਲੇ ਦੀ ਹਾਲਤ ਨਾਜ਼ੁਕ: ਹਸਪਤਾਲ ਪਹੁੰਚੇ ਦੋਸਤ ਅਤੇ ਰਿਸ਼ਤੇਦਾਰ

ਦਿੱਗਜ ਫੁੱਟਬਾਲਰ ਪੇਲੇ ਦੀ ਹਾਲਤ ਨਾਜ਼ੁਕ: ਹਸਪਤਾਲ ਪਹੁੰਚੇ ਦੋਸਤ ਅਤੇ ਰਿਸ਼ਤੇਦਾਰ

Published on

----------- Advertisement -----------

ਫੁੱਟਬਾਲ ਦੇ ਸਰਬਕਾਲੀ ਮਹਾਨ ਖਿਡਾਰੀ ਪੇਲੇ ਦੀ ਹਾਲਤ ਨਾਜ਼ੁਕ ਹੈ। ਬ੍ਰਾਜ਼ੀਲ ਦਾ ਮਹਾਨ ਫੁੱਟਬਾਲਰ ਇਸ ਸਮੇਂ ਸਾਓ ਪਾਓਲੋ ਦੇ ਹਸਪਤਾਲ ‘ਚ ਮੌਤ ਨਾਲ ਜੂਝ ਰਿਹਾ ਹੈ। ਉਸ ਨੂੰ ਵਿਸ਼ੇਸ਼ ਨਿਗਰਾਨੀ ਹੇਠ ਰੱਖਿਆ ਗਿਆ ਹੈ। ਉਨ੍ਹਾਂ ਦੀ ਸਿਹਤ ਲਗਾਤਾਰ ਵਿਗੜਦੀ ਜਾ ਰਹੀ ਹੈ ਅਤੇ ਇਸ ਨਾਲ ਉਨ੍ਹਾਂ ਦੇ ਗੁਰਦੇ ਅਤੇ ਦਿਲ ਪ੍ਰਭਾਵਿਤ ਹੋਏ ਹਨ।
ਕੈਂਸਰ ਨਾਲ ਜੂਝ ਰਹੇ 82 ਸਾਲਾ ਬਜ਼ੁਰਗ ਫੁੱਟਬਾਲਰ ਨੂੰ ਦੇਖਣ ਲਈ ਨਜ਼ਦੀਕੀ ਦੋਸਤ ਅਤੇ ਪਰਿਵਾਰਕ ਮੈਂਬਰ ਹਸਪਤਾਲ ‘ਚ ਇਕੱਠੇ ਹੋਣੇ ਸ਼ੁਰੂ ਹੋ ਗਏ ਹਨ। ਉਨ੍ਹਾਂ ਦੇ ਪਰਿਵਾਰ ਨੇ ਐਤਵਾਰ ਨੂੰ ਹਸਪਤਾਲ ‘ਚ ਹੀ ਕ੍ਰਿਸਮਸ ਦਾ ਜਸ਼ਨ ਮਨਾਇਆ ਹੈ। ਐਤਵਾਰ ਸਵੇਰੇ ਉਨ੍ਹਾਂ ਦੀ ਬੇਟੀ ਕੈਲੀ ਨੈਸੀਮੈਂਟੋ ਨੇ ਇੰਸਟਾ ‘ਤੇ ਇਕ ਪਰਿਵਾਰਕ ਫੋਟੋ ਪੋਸਟ ਕੀਤੀ।

ਪੇਲੇ ਨੂੰ ਰੂਟੀਨ ਚੈਕਅੱਪ ਲਈ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ ਪਰ ਹੌਲੀ-ਹੌਲੀ ਉਨ੍ਹਾਂ ਦੀ ਹਾਲਤ ਵਿਗੜਨ ਲੱਗੀ। ਉਹ ਅਜੇ ਤੱਕ ਬਾਹਰ ਨਹੀਂ ਆਏ ਹਨ। ਪੇਲੇ ਨੂੰ ਦਿਲ ਦੀ ਸਮੱਸਿਆ ਸੀ। ਉਸ ਦੇ ਮੈਡੀਕਲ ਸਟਾਫ ਨੇ ਚਿੰਤਾ ਪ੍ਰਗਟ ਕੀਤੀ, ਕਿਉਂਕਿ ਉਸ ਦਾ ਕੀਮੋਥੈਰੇਪੀ ਇਲਾਜ ਵਧੀਆ ਜਵਾਬ ਨਹੀਂ ਦੇ ਰਿਹਾ ਸੀ। ਸਤੰਬਰ 2021 ਵਿੱਚ ਉਸਦਾ ਕੋਲਨ ਟਿਊਮਰ ਹਟਾ ਦਿੱਤਾ ਗਿਆ ਸੀ। ਇਸ ਤੋਂ ਬਾਅਦ ਉਨ੍ਹਾਂ ਦੀ ਕੀਮੋਥੈਰੇਪੀ ਹੋਈ। ਪੇਲੇ ਨੂੰ ਪਹਿਲਾਂ ਵੀ ਕਈ ਵਾਰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਸੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਮ੍ਰਿਤਸਰ ਕੋਰਟ ਨੇ ਬਿਕਰਮ ਮਜੀਠੀਆ ਨੂੰ ਦਿੱਤੀ ਅੰਤਰਿਮ ਜ਼ਮਾਨਤ, ਪੁਲਿਸ ਥਾਣੇ ‘ਚ ਦਾਖਲ ਹੋਣ ਵਾਲੇ ਮਾਮਲੇ ‘ਚ ਮਿਲੀ ਰਾਹਤ

ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਬਿਕਰਮ ਸਿੰਘ ਮਜੀਠੀਆ (Bikram Singh Majithia) ਸਮੇਤ ਤਿੰਨ...

ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ ਅੱਗੇ ਹੋਣਗੇ ਪੇਸ਼

ਕੇਂਦਰੀ ਰਾਜ ਮੰਤਰੀ ਅਤੇ ਸੀਨੀਅਰ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਅੱਜ ਪੰਜਾਬ ਐਸ.ਸੀ. ਕਮਿਸ਼ਨ...

ਬੰਜੀ ਜੰਪ ਤੋਂ ਪਹਿਲਾਂ ਸੁਰੱਖਿਆ ਰੱਸੀ ਬੰਨ੍ਹਣਾ ਭੁੱਲੇ ਕਰਮਚਾਰੀ, 21 ਸਾਲਾ ਕੁੜੀ ਦੀ ਮੌਤ

ਬ੍ਰਾਜ਼ੀਲ ਵਿੱਚ ਇੱਕ ਦੁਖਦਾਈ ਘਟਨਾ ਵਾਪਰੀ ਹੈ, ਜਿਸ ‘ਚ 21 ਸਾਲਾ ਕੁੜੀ ਦੀ ਮੌਤ...

ਮਹਿਲਾ T20 ਵਿਸ਼ਵ ਕੱਪ ‘ਚ ਭਾਰਤ – ਪਾਕਿਸਤਾਨ ਦੀਆਂ ਟੀਮਾਂ ਆਹਮੋ -ਸਾਹਮਣੇ

ਵੁਮੈਨਸ ਟੀ-20 ਵਰਲਡ ਕੱਪ ਵਿੱਚ ਭਾਰਤ ਅਤੇ ਪਾਕਿਸਤਾਨ ਵਿਚਾਲੇ ਮੈਚ ਖੇਡਿਆ ਜਾ ਰਿਹਾ ਹੈ।...

ਕੇਂਦਰੀ ਜੇਲ੍ਹ ਹੁਸ਼ਿਆਰਪੁਰ ’ਚ ਬੰਦ ਕੈਦੀ ਨੇ ਵੀਡਿਓ ਵਾਇਰਲ ਕਰਕੇ ਜੇਲ੍ਹ ਪ੍ਰਸ਼ਾਸਨ ’ਤੇ ਜ਼ਬਰੀ ਨਸ਼ਾ ਵਿਕਾਉਣ ਦੇ ਲਗਾਏ ਦੋਸ਼

ਗੈਂਗਸਟਰ ਕੁਲਬੀਰ ਨਰੂਆਣਾ ਕਤਲ ਦੇ ਕਥਿਤ ਮੁੱਖ ਦੋਸ਼ੀ ਗੈਂਗਸਟਰ ਮਨਪ੍ਰੀਤ ਸਿੰਘ ਮੰਨਾ ਜੋ ਹੁਸ਼ਿਆਰਪੁਰ...

ਸ਼ਿਮਲਾ ‘ਚ ਸਕੂਲ ਮਾਲਕ ਮਹਿਲਾ ਦਾ ਕਤਲ: ਸਕੂਲ ਦੇ ਗੇਟ ਨੇੜੇ ਉਤਾਰਿਆ ਮੌਤ ਦੇ ਘਾਟ, ਭਰਾ ਦੇ ਨਾਲ ਚੱਲ ਰਿਹਾ ਸੀ ਵਿਵਾਦ

ਹਿਮਾਚਲ ਪ੍ਰਦੇਸ਼ ਦੀ ਰਾਜਧਾਨੀ ਸ਼ਿਮਲਾ ਦੇ ਸੰਜੌਲੀ ਵਿੱਚ ਹਾਊਸਿੰਗ ਬੋਰਡ ਕਲੋਨੀ ਵਿੱਚ ਸਥਿਤ ਇੱਕ...

ਮਾਨ ਸਰਕਾਰ ਦਾ ਐਲਾਨ, ਖਾਟੂ ਸ਼ਿਆਮ, ਹਰਿਦੁਆਰ ਤੇ ਵ੍ਰਿੰਦਾਵਨ ਦੇ ਕਰਵਾਉਣਗੇ ਮੁਫ਼ਤ ਦਰਸ਼ਨ

ਮਾਨ ਸਰਕਾਰ ਵਲੋਂ ਪੰਜਾਬੀਆਂ ਲਈ ਇਕ ਹੋਰ ਵੱਡਾ ਐਲਾਨ ਕੀਤਾ ਗਿਆ ਹੈ। ਖਾਟੂ ਸ਼ਿਆਮ,...