September 14, 2026, 10:41 pm
----------- Advertisement -----------
HomeNewsEntertainmentਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀ ਸ਼ੂਟਿੰਗ ਦੌਰਾਨ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ...

ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀ ਸ਼ੂਟਿੰਗ ਦੌਰਾਨ ਵਿਗੜੀ ਸਿਹਤ, ਹਸਪਤਾਲ ‘ਚ ਕਰਵਾਇਆ ਗਿਆ ਭਰਤੀ

Published on

----------- Advertisement -----------

ਬਿੱਗ ਬੌਸ ਦੀ ਸਾਬਕਾ ਪ੍ਰਤੀਯੋਗੀ ਅਤੇ ਪੰਜਾਬੀ ਅਦਾਕਾਰਾ ਹਿਮਾਂਸ਼ੀ ਖੁਰਾਣਾ ਦੀ ਸ਼ੂਟਿੰਗ ਦੌਰਾਨ ਸਿਹਤ ਵਿਗੜ ਗਈ, ਜਿਸ ਤੋਂ ਬਾਅਦ ਉਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ। ਅਭਿਨੇਤਰੀ ਰੋਮਾਨੀਆ ‘ਚ ਆਪਣੀ ਆਉਣ ਵਾਲੀ ਫਿਲਮ ‘ਫੱਤੋ ਦੇ ਯਾਰ ਬਡੇ ਨੇ’ ਦੀ ਸ਼ੂਟਿੰਗ ਕਰ ਰਹੀ ਸੀ, ਜਿਸ ਦੌਰਾਨ ਉਸ ਨੂੰ ਤੇਜ਼ ਬੁਖਾਰ ਹੋ ਗਿਆ ਅਤੇ ਨੱਕ ‘ਚੋਂ ਖੂਨ ਆਉਣ ਲੱਗਾ। ਜਿੱਥੇ ਸ਼ੂਟਿੰਗ ਦੇ ਦੌਰਾਨ ਹੀ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਦੇ ਨੱਕ ਚੋਂ ਖੁਨ ਵਗਣ ਅਤੇ ਤੇਜ਼ ਬੁਖਾਰ ਤੋਂ ਬਾਅਦ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ । ਦਰਅਸਲ ਠੰਢ ਦੇ ਮੌਸਮ ‘ਚ ਬਾਰਿਸ਼ ਦੇ ਵਿੱਚ ਵੀ ਅਦਾਕਾਰਾ ਨੂੰ ਸ਼ੂਟਿੰਗ ਕਰਨੀ ਪਈ ਸੀ। ਜਿਸ ਕਾਰਨ ਉਸ ਦੀ ਤਬੀਅਤ ਖਰਾਬ ਹੋ ਗਈ ਅਤੇ ਉਸ ਨੂੰ ਹਸਪਤਾਲ ‘ਚ ਭਰਤੀ ਕਰਵਾਉਣਾ ਪਿਆ ।

ਹਿਮਾਂਸ਼ੀ ਖੁਰਾਣਾ (Himanshi Khurana Bigg Boss 13) ਬਿੱਗ ਬੌਸ ਸੀਜ਼ਨ 13 ਦਾ ਹਿੱਸਾ ਰਹਿ ਚੁੱਕੀ ਹੈ। ਅਦਾਕਾਰਾ ਨੇ ਇੱਕ ਚੈਟ ਸ਼ੋਅ ਦੌਰਾਨ ਦੱਸਿਆ ਸੀ ਕਿ ਬਿੱਗ ਬੌਸ ਤੋਂ ਬਾਅਦ ਉਸ ਦੀ ਮਾਨਸਿਕ ਸਿਹਤ ਵਿਗੜ ਗਈ ਸੀ। ਹਿਮਾਂਸ਼ੀ ਖੁਰਾਨਾ ਨੇ ਚੈਟ ਸ਼ੋਅ ‘ਚ ਦੱਸਿਆ ਸੀ-ਜਦੋਂ ਉਹ ਬਿੱਗ ਬੌਸ ‘ਚ ਗਈ ਸੀ ਤਾਂ ਉਸ ਨੇ ਸੋਚਿਆ ਸੀ ਕਿ ਇੱਥੇ ਜ਼ਿੰਦਗੀ ਬਦਲ ਜਾਵੇਗੀ ਪਰ ਇਹ ਅਸਲੀਅਤ ਨਹੀਂ ਸੀ। ਹਿਮਾਂਸ਼ੀ ਖੁਰਾਣਾ ਨੇ ਕਿਹਾ- ਘਰ ‘ਚ ਐਨੀ ਨਕਾਰਾਤਮਕਤਾ ਸੀ, ਜਿਸ ਕਾਰਨ ਉਹ ਡਿਪ੍ਰੈਸ਼ਨ ‘ਚ ਚਲੀ ਗਈ, ਉਸ ਨੂੰ ਇੰਨਾ ਦੁੱਖ ਹੋਇਆ ਕਿ ਇਸ ਤੋਂ ਬਾਹਰ ਆਉਣ ‘ਚ ਉਸ ਨੂੰ ਦੋ ਸਾਲ ਲੱਗ ਗਏ। ਹਿਮਾਂਸ਼ੀ ਖੁਰਾਣਾ ਦੇ ਵਰਕ ਫਰੰਟ ਦੀ ਗੱਲ ਕਰੀਏ ਤਾਂ ਉਨ੍ਹਾਂ ਨੇ ਕਈ ਹਿੱਟ ਗੀਤਾਂ ‘ਚ ਬਤੌਰ ਮਾਡਲ ਕੰਮ ਕੀਤਾ ਹੈ । ਇਸ ਦੇ ਨਾਲ ਹੀ ਉਸ ਨੇ ਆਪਣੀ ਆਵਾਜ਼ ‘ਚ ਕਈ ਗੀਤ ਵੀ ਰਿਲੀਜ਼ ਕੀਤੇ ਹਨ ।ਉਹ ਕਈ ਫ਼ਿਲਮਾਂ ‘ਚ ਅਦਾਕਾਰੀ ਵੀ ਕਰ ਚੁੱਕੀ ਹੈ ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...