September 4, 2026, 3:58 am
----------- Advertisement -----------
HomeNewsLatest Newsਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ, ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਕਈ...

ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ, ਵਿਧਾਨ ਸਭਾ ਚੋਣਾਂ ’ਚ ਵੋਟਰਾਂ ਨੂੰ ਕਈ ਸਹੂਲਤਾਂ ਦੇਣ ਦਾ ਐਲਾਨ

Published on

----------- Advertisement -----------

ਚੋਣ ਕਮਿਸ਼ਨ ਨੇ ਲਖਨਊ ’ਚ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਹੈ। ਇਸ ਵਿਚ ਅਗਲੇ ਸਾਲ ਯੂ. ਪੀ. ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ’ਤੇ ਗੱਲ ਕੀਤੀ ਗਈ। ਦੱਸ ਦੇਈਏ ਕਿ ਅਗਲੇ ਸਾਲ ਦੀ ਸ਼ੁਰੂਆਤ ਵਿਚ ਹੀ 5 ਸੂਬਿਆਂ ’ਚ ਵਿਧਾਨ ਸਭਾ ਚੋਣਾਂ ਹੋਣੀਆਂ ਹਨ। ਉਸ ਵਿਚ ਉੱਤਰ ਪ੍ਰਦੇਸ਼, ਪੰਜਾਬ, ਗੋਆ, ਉੱਤਰਾਖੰਡ ਅਤੇ ਮਣੀਪੁਰ ਸ਼ਾਮਲ ਹਨ। ਲਖਨਊ ’ਚ ਚੋਣ ਕਮਿਸ਼ਨ ਦੀ ਪ੍ਰੈੱਸ ਕਾਨਫਰੰਸ ਵਿਚ ਸੁਸ਼ੀਲ ਚੰਦਰਾ ਨੇ ਦੱਸਿਆ ਕਿ ਬਜ਼ੁਰਗਾਂ ਅਤੇ ਦਿਵਾਂਯਾਂਗਾ ਲਈ ਘਰ ਤੋਂ ਹੀ ਵੋਟ ਪਾਉਣ ਦੀ ਸਹੂਲਤ ਹੋਵੇਗੀ। 80 ਸਾਲ ਤੋਂ ਵੱਧ ਉਮਰ ਦੇ ਬਜ਼ੁਰਗ ਵੋਟਰਾਂ, ਦਿਵਯਾਂਗ ਵੋਟਰਾਂ, ਕੋਵਿਡ-19 ਤੋਂ ਪੀੜਤ ਵੋਟਰਾਂ ਲਈ ਘਰ ਤੋਂ ਵੋਟ ਪਾਉਣ ਦੀ ਸਹੂਲਤ ਹੋਵੇਗੀ। ਹੋਰ ਆਈ. ਡੀ. ਕਾਰਡ ਤੋਂ ਵੀ ਵੋਟ ਪਾਉਣ ਦੀ ਸਹੂਲਤ ਹੋਵੇਗੀ। ਯੂ. ਪੀ. ’ਚ 800 ਮਹਿਲਾ ਪੋਲਿੰਗ ਬੂਥ ਬਣਾਏ ਜਾਣਗੇ। 400 ਮਾਡਲ ਪੋਲਿੰਗ ਬੂਥ ਬਣਾਏ ਜਾਣਗੇ। ਹਰ ਖੇਤਰ ਵਿਚ ਆਦਰਸ਼ ਪੋਲਿੰਗ ਬੂਥ ਬਣਾਏ ਜਾਣਗੇ। ਸਭ ਤੋਂ ਖ਼ਾਸ ਗੱਲ ਇਹ ਹੈ ਕਿ ਯੂ. ਪੀ. ਚੋਣਾਂ ’ਚ ਵੋਟਿੰਗ ਦਾ ਸਮਾਂ ਇਕ ਘੰਟਾ ਵਧਾਇਆ ਜਾਵੇਗਾ। ਯਾਨੀ ਕਿ ਸਵੇਰੇ 8 ਤੋਂ 6 ਵਜੇ ਤੱਕ ਵੋਟਾਂ ਪੈਣਗੀਆਂ। ਸੂਬੇ ’ਚ ਹੁਣ ਤੱਕ ਵੋਟਰਾਂ ਦੀ ਗਿਣਤੀ 15 ਕਰੋੜ ਤੋਂ ਵੱਧ ਹੈ। ਅੰਤਿਮ ਪ੍ਰਕਾਸ਼ਨ ਤੋਂ ਬਾਅਦ ਵੋਟਰਾਂ ਦੇ ਅਸਲ ਅੰਕੜੇ ਆਉਣਗੇ। ਜੇਕਰ ਕਿਸੇ ਦਾ ਨਾਂ ਨਾ ਆਵੇ ਤਾਂ ਉਹ ਕਲੇਮ ਕਰ ਸਕਦੇ ਹਨ।

ਚੋਣ ਕਮਿਸ਼ਨਰ ਸੁਸ਼ੀਲ ਨੇ ਕਿਹਾ ਕਿ ਚੋਣਾਂ ਤੋਂ ਪਹਿਲਾਂ ਉੱਤਰ ਪ੍ਰਦੇਸ਼ ਦੀਆਂ ਸਾਰੀਆਂ ਸਿਆਸੀ ਪਾਰਟੀਆਂ ਵਲੋਂ ਸੁਝਾਅ ਉਨ੍ਹਾਂ ਨੂੰ ਮਿਲੇ ਹਨ, ਉਹ ਇਹ ਹੈ ਕਿ ਸਾਰੀਆਂ ਪਾਰਟੀਆਂ ਨੇ ਸਮੇਂ ’ਤੇ ਚੋਣਾਂ ਕਰਾਉਣ ਦੀ ਮੰਗ ਕੀਤੀ ਹੈ। ਕੋਰੋਨਾ ਦੇ ਨਵੇਂ ਵੇਰੀਐਂਟ ਓਮੀਕਰੋਨ ਦੀ ਵਜ੍ਹਾ ਨਾਲ ਚੋਣਾਂ ਨੂੰ ਸ਼ਾਇਦ ਨਹੀਂ ਟਾਲਿਆ ਜਾਵੇਗਾ। ਇਹ ਵੀ ਸਾਫ ਹੋਇਆ ਹੈ ਕਿ ਚੋਣਾਂ ਦੀਆਂ ਤਾਰੀਖਾਂ ਦਾ ਐਲਾਨ 5 ਜਨਵਰੀ 2022 ਤੋਂ ਬਾਅਦ ਹੋਵੇਗਾ। ਸੰਘਣੀ ਆਬਾਦੀ ਵਾਲੇ ਖੇਤਰਾਂ ’ਚ ਬੂਥ ਨਾ ਬਣਾਉਣ ਦਾ ਸੁਝਾਅ ਦਿੱਤਾ ਗਿਆ। ਪੋਲਿੰਗ ਬੂਥ ’ਤੇ ਉੱਚਿਤ ਗਿਣਤੀ ’ਚ ਮਹਿਲਾ ਬੂਥਕਰਮੀ ਦੀ ਵੀ ਮੰਗ ਕੀਤੀ ਗਈ ਹੈ। 5 ਜਨਵਰੀ ਨੂੰ ਆਖ਼ਰੀ ਲਿਸਟ ਜਾਰੀ ਕੀਤੀ ਜਾਵੇਗੀ।

ਸੁਸ਼ੀਲ ਨੇ ਕਿਹਾ ਕਿ ਮਹਿਲਾ ਵੋਟਰਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਜਾਵੇਗਾ। ਕੋਵਿਡ ਪ੍ਰੋਟੋਕਾਲ ਦਾ ਪਾਲਣ ਕਰਦੇ ਹੋਏ ਸਮੇਂ ’ਤੇ ਚੋਣਾਂ ਹੋਣ ਇਹ ਯਕੀਨੀ ਕੀਤੀ ਜਾਵੇ। ਚੋਣ ਕਮਿਸ਼ਨ ਨੇ ਦੱਸਿਆ ਕਿ ਕੋਰੋਨਾ ਸੰਕਟ ਨੂੰ ਧਿਆਨ ਵਿਚ ਰੱਖਦੇ ਹੋਏ ਯੂ. ਪੀ. ਵਿਚ ਪੋਲਿੰਗ ਬੂਥ ਦੀ ਗਿਣਤੀ ਨੂੰ 11,000 ਤੱਕ ਵਧਾਇਆ ਜਾਵੇਗਾ। ਇਕ ਬੂਥ ’ਤੇ ਪਹਿਲੇ 1500 ਵੋਟ ਹੁੰਦੇ ਸਨ, ਜਿਨ੍ਹਾਂ ਨੂੰ ਘਟਾ ਕੇ 1200 ਕੀਤਾ ਗਿਆ ਹੈ। ਸੂਬੇ ’ਚ 4030 ਮਾਡਲ ਪੋਲਿੰਗ ਬੂਥ ਹੋਣਗੇ, ਪ੍ਰਤੀ ਵਿਧਾਨ ਸਭਾ ’ਚ 10 ਮਾਡਲ ਬੂਥ ਹੋਣਗੇ। ਸਾਰੇ ਬੂਥਾਂ ’ਤੇ EVP ’ਚ VVPAT ਲਾਈ ਜਾਵੇਗੀ। ਚੋਣ ਕਮਿਸ਼ਨ ਦਾ ਮਕਸਦ ਸੁਤੰਤਰ, ਨਿਰਪੱਖ, ਸੁਰੱਖਿਅਤ, ਲਾਲਚ ਮੁਕਤ ਚੋਣਾਂ ਕਰਾਉਣਾ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

 ਵੋਟਰ ਸੂਚੀ ’ਚੋਂ ਰਾਘਵ ਚੱਢਾ ਦਾ ਨਾਮ ਗਾਇਬ, ਪੰਜਾਬ ਤੋਂ ਬਾਅਦ ਦਿੱਲੀ ’ਚ ਵੀ ਝਟਕਾ

   ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਵਿਸ਼ੇਸ਼ ਸੁਧਾਈ ਪ੍ਰਕਿਰਿਆ ਮਗਰੋਂ ਰਾਜ ਸਭਾ ਮੈਂਬਰ...

ਬਠਿੰਡਾ ਵਿਚ ਚ ਹੋ ਰਹੀ ਮਹਾਂਪੰਚਾਇਤ ਲਈ ਕਾਨਵੈਂਟ ਸਕੂਲ ਦੀਆਂ ਬੱਸਾਂ ਦੇ ਡਰਾਈਵਰ ਰਵਾਨਾ

ਪੰਜਾਬ ਵਿੱਚ ਅੱਜ ਪ੍ਰਾਈਵੇਟ ਸਕੂਲ ਬੱਸ ਐਸੋਸੀਏਸ਼ਨ ਵੱਲੋਂ ਮੰਗਾਂ ਨੂੰ ਲੈ ਕੇ ਸਮੂਹ ਬੱਸਾਂ...

ਵਿਧਾਨ ਸਭਾ ਚੋਣਾਂ ਨੂੰ ਲੈ ਕੇ ਕਾਂਗਰਸ ਹੋਈ ਸਰਗਰਮ, ਅਗਲੇ 10 ਦਿਨਾਂ ‘ਚ ਪੰਜਾਬ ਦੌਰੇ ‘ਤੇ ਆਉਣਗੇ ਰਾਹੁਲ ਗਾਂਧੀ

ਜਿਵੇਂ-ਜਿਵੇਂ 2027 ਪੰਜਾਬ ਵਿਧਾਨ ਸਭਾ ਦੀਆਂ ਚੋਣਾਂ ਨੇੜੇ ਆ ਰਹੀਆਂ ਹਨ, ਸਿਆਸੀ ਪਾਰਟੀਆਂ ਸਰਗਰਮ...

ਪਰਮਿੰਦਰ ਸਿੰਘ ਗੋਲਡੀ ਹਲਕਾ ਖਰੜ ਦੇ ਇੰਚਾਰਜ ਨਿਯੁਕਤ, ਜ਼ਿੰਮੇਵਾਰੀ ਸੌਂਪਣ ਲਈ CM ਮਾਨ ਤੇ ਪਾਰਟੀ ਹਾਈਕਮਾਨ ਦਾ ਕੀਤਾ ਧੰਨਵਾਦ

ਆਮ ਆਦਮੀ ਪਾਰਟੀ ਵੱਲੋਂ ਪਰਮਿੰਦਰ ਸਿੰਘ ਗੋਲਡੀ ਨੂੰ ਹਲਕਾ ਖਰੜ ਦਾ ਇੰਚਾਰਜ ਨਿਯੁਕਤ ਕੀਤਾ...

ਦਿੜ੍ਹਬਾ ‘ਚ 12 ਤੋਲੇ ਸੋਨਾ ਚੋਰੀ ਮਾਮਲੇ ‘ਚ ਵੱਡਾ ਖੁਲਾਸਾ, ਪਰਿਵਾਰ ਨੇ ਸੋਨੇ ਦੀ ਥਾਂ ਨਕਲੀ ਗਹਿਣੇ ਮਿਲਣ ਦੇ ਲਗਾਏ ਇਲਜ਼ਾਮ

ਜ਼ਿਲ੍ਹਾ ਸੰਗਰੂਰ ਦੇ ਦਿੜ੍ਹਬਾ ਵਿਖੇ ਇਕ ਚੋਰ ਵੱਲੋਂ ਘਰ ਵਿਚੋਂ 12 ਤੋਲੇ ਸੋਨਾ ਚੋਰੀ...

ਪੰਜਾਬ ਨੇ 2036 ਤੱਕ 16 ਲੱਖ ਹੈਕਟੇਅਰ ਰਕਬਾ ਬਾਗਬਾਨੀ ਅਧੀਨ ਲਿਆਉਣ ਦਾ ਟੀਚਾ ਰੱਖਿਆ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਚੰਡੀਗੜ੍ਹ, 2 ਸਤੰਬਰ :ਪੰਜਾਬ ਵਿੱਚ ਫ਼ਸਲੀ ਵਿਭਿੰਨਤਾ ਨੂੰ ਵੱਡੇ ਪੱਧਰ ’ਤੇ ਹੁਲਾਰਾ ਦੇਣ ਅਤੇ...

ਪੰਜਾਬ ਦੇ ਲੋਕ ਸੱਚ ਜਾਣਦੇ ਹਨ ਅਤੇ 2027 ਵਿੱਚ ਭਗਵੰਤ ਮਾਨ ਨੂੰ ਦੁਬਾਰਾ ਚੁਣਨ ਦਾ ਮਨ ਬਣਾ ਚੁੱਕੇ ਹਨ: ਬਲਤੇਜ ਪੰਨੂ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁਧਵਾਰ...

ਜੇਕਰ ਜਾਂਚ ਨਿਰਪੱਖ ਹੈ, ਤਾਂ 2012 ਤੋਂ ਇਸ ਵਿਭਾਗ ਦੇ ਮੰਤਰੀ ਰਹੇ ਹਰ ਵਿਅਕਤੀ ਤੋਂ ਪੁੱਛਗਿੱਛ ਕੀਤੀ ਜਾਵੇ: ਅਮਨ ਅਰੋੜਾ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਪ੍ਰਧਾਨ ਅਤੇ ਕੈਬਨਿਟ ਮੰਤਰੀ ਅਮਨ ਅਰੋੜਾ...

ਭਾਜਪਾ ਪਹਿਲਾਂ ਵੀ ‘ਆਪ’ ਆਗੂਆਂ ਨੂੰ ਜੇਲ੍ਹ ਭੇਜ ਕੇ ਡਰਾਉਣ ਦੀ ਕੋਸ਼ਿਸ਼ ਕਰ ਚੁੱਕੀ ਹੈ, ਪਰ ਸਾਡੀ ਪਾਰਟੀ ਇੱਕਜੁੱਟ ਹੈ: ਕੁਲਦੀਪ ਧਾਲੀਵਾਲ

ਚੰਡੀਗੜ੍ਹ 2 ਸਤੰਬਰ:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੁੱਖ ਬੁਲਾਰੇ ਅਤੇ ਵਿਧਾਇਕ ਕੁਲਦੀਪ ਧਾਲੀਵਾਲ...