June 28, 2026, 12:51 am
----------- Advertisement -----------
HomeNewsLatest Newsਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ...

ਸ਼ਹੀਦ ਊਧਮ ਸਿੰਘ ਦੀ ਮਹਾਨ ਕੁਰਬਾਨੀ ਨੌਜਵਾਨਾਂ ਨੂੰ ਸਦਾ ਦੇਸ਼ ਸੇਵਾ ਲਈ ਪ੍ਰੇਰਦੀ ਰਹੇਗੀ- ਮੁੱਖ ਮੰਤਰੀ

Published on

----------- Advertisement -----------

ਚੰਡੀਗੜ੍ਹ, 26 ਦਸੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਕਿਹਾ ਕਿ ਮਹਾਨ ਸ਼ਹੀਦ ਊਧਮ ਸਿੰਘ ਵੱਲੋਂ ਦਿੱਤੀ ਗਈ ਕੁਰਬਾਨੀ ਨੌਜਵਾਨਾਂ ਨੂੰ ਦੇਸ਼ ਦੀ ਨਿਰਸਵਾਰਥ ਸੇਵਾ ਲਈ ਸਦਾ ਪ੍ਰੇਰਿਤ ਕਰਦੀ ਰਹੇਗੀ। ਸ਼ਹੀਦ ਊਧਮ ਸਿੰਘ ਦੇ ਜਨਮ ਦਿਵਸ ‘ਤੇ ਉਨ੍ਹਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਦੇਸ਼ ਵਾਸੀ ਅੱਜ ਅਜਿਹੇ ਮਹਾਨ ਨਾਇਕਾਂ ਦੀਆਂ ਬੇਮਿਸਾਲ ਕੁਰਬਾਨੀਆਂ ਸਦਕਾ ਅਜ਼ਾਦੀ ਦਾ ਨਿੱਘ ਮਾਣ ਰਹੇ ਹਨ। ਉਨ੍ਹਾਂ ਕਿਹਾ ਕਿ ਸ਼ਹੀਦ ਊਧਮ ਸਿੰਘ ਮਿੱਟੀ ਦਾ ਸੱਚਾ ਸਪੂਤ ਸੀ, ਜਿਸ ਨੇ ਜਲ੍ਹਿਆਂਵਾਲਾ ਬਾਗ ਦੇ ਸਾਕੇ ਦੇ ਮੁੱਖ ਦੋਸ਼ੀ ਮਾਈਕਲ ਓ ਐਡਵਾਇਰ ਤੋਂ ਬਦਲਾ ਲੈ ਕੇ ਲਾਸਾਨੀ ਬਹਾਦਰੀ ਦਾ ਪ੍ਰਗਟਾਵਾ ਕੀਤਾ ਸੀ। ਭਗਵੰਤ ਮਾਨ ਨੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਦੇ ਇਸ ਮਹਾਨ ਸ਼ਹੀਦ ਦੀ ਬੇਮਿਸਾਲ ਕੁਰਬਾਨੀ ਨੇ ਦੇਸ਼ ਨੂੰ ਬਰਤਾਨਵੀ ਸਾਮਰਾਜਵਾਦ ਦੀ ਗੁਲਾਮੀ ਤੋਂ ਮੁਕਤ ਕਰਵਾਇਆ।

ਮੁੱਖ ਮੰਤਰੀ ਨੇ ਅੱਗੇ ਕਿਹਾ ਕਿ ਸ਼ਹੀਦ ਊਧਮ ਸਿੰਘ ਨੇ ਜਲਿਆਂਵਾਲਾ ਬਾਗ ਵਿਖੇ ਹੋਏ ਸਾਕੇ ਦਾ ਬਦਲਾ ਲੈਣ ਲਈ 21 ਸਾਲ ਉਡੀਕ ਕੀਤੀ ਅਤੇ ਦੇਸ਼ ਦੀ ਆਜ਼ਾਦੀ ਦੀ ਨੀਂਹ ਰੱਖੀ। ਉਨ੍ਹਾਂ ਨੇ ਨੌਜਵਾਨਾਂ ਨੂੰ ਸਮਾਜ ਵਿੱਚੋਂ ਨਸ਼ਿਆਂ ਅਤੇ ਹੋਰ ਸਮਾਜਿਕ ਬੁਰਾਈਆਂ ਦੇ ਖਾਤਮੇ ਲਈ ਸ਼ਹੀਦ ਊਧਮ ਸਿੰਘ ਅਤੇ ਹੋਰ ਕੌਮੀ ਨਾਇਕਾਂ ਦੀਆਂ ਕੁਰਬਾਨੀਆਂ ਤੋਂ ਸੇਧ ਲੈਣ ਲਈ ਪ੍ਰੇਰਿਤ ਕੀਤਾ। ਭਗਵੰਤ ਮਾਨ ਨੇ ਇਹ ਵੀ ਕਿਹਾ ਕਿ ਸ਼ਹੀਦ ਊਧਮ ਸਿੰਘ ਆਪਣੀ ਵਿਦੇਸ਼ ਯਾਤਰਾ ਦੌਰਾਨ ਹਮੇਸ਼ਾ ਭਾਈਚਾਰਕ ਸਾਂਝ ਲਈ ਡਟੇ ਰਹੇ ਤਾਂ ਜੋ ਲੋਕਾਂ ਨੂੰ ਇਕੱਠੇ ਹੋ ਕੇ ਆਜ਼ਾਦੀ ਦੀ ਲਹਿਰ ਵਿੱਚ ਯੋਗਦਾਨ ਪਾਉਣ ਲਈ ਪ੍ਰੇਰਿਤ ਕੀਤਾ ਜਾ ਸਕੇ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਕੌਮੀ ਆਜ਼ਾਦੀ ਸੰਘਰਸ਼ ਵਿੱਚ ਪੰਜਾਬੀਆਂ ਦਾ ਅਹਿਮ ਸਥਾਨ ਹੈ ਅਤੇ ਸਾਨੂੰ ਉਨ੍ਹਾਂ ਦੇ ਬਹਾਦਰੀ ਅਤੇ ਵਿਲੱਖਣ ਯੋਗਦਾਨ ‘ਤੇ ਮਾਣ ਹੈ। ਭਗਵੰਤ ਮਾਨ ਨੇ ਕਿਹਾ ਕਿ ਉਹ ਭਾਰਤ ਦੇ ਆਜ਼ਾਦੀ ਸੰਗਰਾਮ ਦੇ ਅਜਿਹੇ ਮਹਾਨ ਸ਼ਹੀਦਾਂ ਅਤੇ ਦੇਸ਼ ਭਗਤਾਂ ਨੂੰ ਸ਼ਰਧਾ ਦੇ ਫੁੱਲ ਭੇਟ ਕਰਦੇ ਹਨ, ਜਿਨ੍ਹਾਂ ਨੇ ਬਹਾਦਰੀ ਦਾ ਪ੍ਰਗਟਾਵਾ ਕਰਦਿਆਂ ਦੇਸ਼ ਦੀ ਆਜ਼ਾਦੀ ਲਈ ਲਾਮਿਸਾਲ ਕੁਰਬਾਨੀਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਸ਼ਹੀਦਾਂ ਦੀਆਂ ਬੇਮਿਸਾਲ ਕੁਰਬਾਨੀਆਂ ਦੀ ਅਮੀਰ ਵਿਰਾਸਤ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਨੂੰ ਸੇਧ ਦੇਣ ਲਈ ਚਾਨਣ ਮੁਨਾਰਾ ਬਣੇਗੀ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਅੰਤਰਰਾਸ਼ਟਰੀ ਨਸ਼ਾ ਰੋਕਥਾਮ ਦਿਵਸ ਮੌਕੇ ਯੂਐਨਓਡੀਸੀ ਅਤੇ ਪੰਜਾਬ ਜੇਲ੍ਹ ਵਿਭਾਗ ਨੇ ਨਸ਼ਾ, ਐਚਆਈਵੀ ਅਤੇ ਜੇਲ੍ਹਾਂ ‘ਚ ਕੈਦੀਆਂ ਦੀ ਸਿਹਤ ‘ਤੇ ਵਿਚਾਰ-ਵਟਾਂਦਰਾ ਕੀਤਾ

ਚੰਡੀਗੜ੍ਹ/ਲੁਧਿਆਣਾ, 27 ਜੂਨ: ਜੇਲ੍ਹਾਂ ਵਿੱਚ ਬੰਦ ਕੈਦੀਆਂ ਨੂੰ ਬਿਹਤਰ ਸਿਹਤ ਸਹੂਲਤਾਂ ਅਤੇ ਮੁੜ ਵਸੇਬਾ ਸੇਵਾਵਾਂ...

ਕੇਤਨ ਕਤਲ ਕੇਸ ਦੇ ਕ੍ਰਿਕਟ ਨਾਲ ਜੁੜੇ ਤਾਰ, ਸਿਆ ਦੇ ਭਰਾ ਸਾਹਿਲ ਦਾ ਕਰੀਬੀ ਹੈ ਚੇਤਨ; ਇੱਕੋ ਟੀਮ ਲਈ ਖੇਡਦੇ ਸਨ ਦੋਵੇਂ

ਮਹਾਰਾਸ਼ਟਰ ਦੇ ਪੁਣੇ ਦੇ ਕਿਲ੍ਹੇ ਵਿੱਚ ਹੋਏ ਸਨਸਨੀਖੇਜ਼ ਕਤਲ ਕੇਸ ਦੀ ਜਾਂਚ ਵਿੱਚ ਹੁਣ...

ਜਾਰਜੀਆ ਦੀ ਸੰਸਦ ‘ਚ PM ਦੇ ਭਾਸ਼ਣ ਦੌਰਾਨ ਆਪਸ ‘ਚ ਭਿੜੇ ਸੰਸਦ ਮੈਂਬਰ, ਜੰਮ ਕੇ ਚੱਲੇ ਲੱਤਾਂ-ਮੁੱਕੇ

ਜਾਰਜੀਆ ਦੇ ਪ੍ਰਧਾਨ ਮੰਤਰੀ ਇਰਾਕਲੀ ਕੋਬਾਖਿਦਜ਼ੇ ਸ਼ੁੱਕਰਵਾਰ ਨੂੰ ਸੰਸਦ ਵਿੱਚ ਆਪਣਾ ਸਾਲਾਨਾ ਸੰਬੋਧਨ ਦੇ...

ਧਾਰਮਿਕ ਸਤਿਕਾਰ ਬਣਾਈ ਰੱਖਣ ਲਈ PBI ਦਾ ਵੱਡਾ ਫੈਸਲਾ!

ਪੰਜਾਬ ਬਿਊਰੋ ਆਫ ਇੰਵੈਸਟੀਗੇਸ਼ਨ (ਪੀਬੀਆਈ) ਨੇ ਬੇਅਦਬੀ ਨਾਲ ਜੁੜੇ ਮਾਮਲਿਆਂ ਦੀ ਜਾਂਚ ਲਈ 22...

Uttarakhand ‘ਚ ਸਿੱਖਾਂ ਨੂੰ ਮਿਲੀ ਧਮਕੀ ‘ਤੇ ਅਕਾਲ ਤਖ਼ਤ ਸਖ਼ਤ: SGPC ਨੂੰ ਆਸ਼ੀਸ਼ ਨੇਗੀ ਖ਼ਿਲਾਫ਼ ਕਾਨੂੰਨੀ ਕਾਰਵਾਈ ਦੇ ਦਿੱਤੇ ਨਿਰਦੇਸ਼

ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੇ ਉਤਰਾਖੰਡ...

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...