April 21, 2026, 5:06 pm
----------- Advertisement -----------
HomeNewsEntertainmentਡਿੱਗਣ ਤੋਂ ਬਚੀ ਅਜੇ ਦੇਵਗਨ ਦੀ ਬੇਟੀ ਨਿਆਸਾ ਦੇਵਗਨ ,ਵੀਡੀਓ ਦੇਖ ਯੂਜ਼ਰਸ...

ਡਿੱਗਣ ਤੋਂ ਬਚੀ ਅਜੇ ਦੇਵਗਨ ਦੀ ਬੇਟੀ ਨਿਆਸਾ ਦੇਵਗਨ ,ਵੀਡੀਓ ਦੇਖ ਯੂਜ਼ਰਸ ਨੇ ਕੀਤੇ ਅਜਿਹੇ ਕੰਮੈਂਟਸ

Published on

----------- Advertisement -----------

ਸਾਲ ਦੇ ਆਖਰੀ ਤਿਉਹਾਰ ਕ੍ਰਿਸਮਸ ਦੇ ਮੌਕੇ ‘ਤੇ ਬਾਲੀਵੁੱਡ ਸਟਾਰ ਕਿਡਜ਼ ਨੇ ਖੂਬ ਪਾਰਟੀ ਕੀਤੀ, ਜਿਸ ਦੀਆਂ ਤਸਵੀਰਾਂ ਅਤੇ ਵੀਡੀਓਜ਼ ਹੁਣ ਸਾਹਮਣੇ ਆ ਰਹੀਆਂ ਹਨ। ਕ੍ਰਿਸਮਸ ਦੀ ਰਾਤ ਜਾਹਨਵੀ ਕਪੂਰ, ਸੁਹਾਨਾ ਖਾਨ, ਅਨਨਿਆ ਪਾਂਡੇ ਅਤੇ ਅਜੇ ਦੇਵਗਨ-ਕਾਜੋਲ ਦੀ ਬੇਟੀ ਨਿਆਸਾ ਦੇਵਗਨ ਸਮੇਤ ਕਈ ਮਸ਼ਹੂਰ ਸਟਾਰ ਕਿਡਜ਼ ਨੇ ਪਾਰਟੀ ਕੀਤੀ। ਇਸ ਦੌਰਾਨ ਨਿਆਸਾ ਦਾ ਇੱਕ ਵੀਡੀਓ ਸਾਹਮਣੇ ਆਇਆ ਹੈ, ਜਿਸ ਵਿੱਚ ਉਹ ਠੋਕਰ ਲੱਗਣ ਤੋਂ ਬਾਅਦ ਡਿੱਗਣ ਤੋਂ ਬਚ ਗਈ। ਵਾਇਰਲ ਹੋ ਰਹੀ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਨਿਆਸਾ ਦੇਵਗਨ ਆਪਣੀ ਕਾਰ ਵੱਲ ਵਧਦੀ ਨਜ਼ਰ ਆ ਰਹੀ ਹੈ। ਨਿਆਸਾ ਦੇਵਗਨ ਜਿੱਥੇ ਵੀ ਜਾਂਦੀ ਹੈ, ਪਾਪਰਾਜ਼ੀ ਤਸਵੀਰ ਲਈ ਉਸ ਦਾ ਪਿੱਛਾ ਕਰਨਾ ਸ਼ੁਰੂ ਕਰ ਦਿੰਦੇ ਹਨ। ਕੁਝ ਅਜਿਹਾ ਹੀ ਉਸ ਰਾਤ ਵੀ ਹੋਇਆ ਜਦੋਂ ਨਿਆਸਾ ਅਪਾਰਟਮੈਂਟ ਤੋਂ ਬਾਹਰ ਨਿਕਲ ਕੇ ਆਪਣੀ ਕਾਰ ‘ਚ ਬੈਠਣ ਜਾ ਰਹੀ ਸੀ। ਕਾਰ ਵੱਲ ਵਧਦੇ ਹੋਏ, ਨਿਆਸਾ ਨੇ ਪਾਪਰਾਜ਼ੀ ਤੋਂ ਬਚਣ ਦੀ ਕੋਸ਼ਿਸ਼ ਕੀਤੀ ਅਤੇ ਤੇਜ਼ੀ ਨਾਲ ਚੱਲਣ ਲੱਗੀ।

ਇਸ ਦੌਰਾਨ ਉਸ ਦੀ ਲੱਤ ‘ਤੇ ਠੋਕਰ ਲੱਗ ਗਈ ਅਤੇ ਉਹ ਡਿੱਗਣ ਤੋਂ ਬਚ ਗਈ। ਸ਼ੁਕਰ ਦੀ ਗੱਲ ਹੈ ਕਿ ਨਿਆਸਾ ਨੇ ਆਪਣੇ ਆਪ ਨੂੰ ਸੰਭਾਲ ਲਿਆ ਅਤੇ ਜ਼ਮੀਨ ‘ਤੇ ਨਹੀਂ ਡਿੱਗੀ। ਉਸ ਨੂੰ ਸੱਟ ਵੀ ਨਹੀਂ ਲੱਗੀ ਅਤੇ ਉਹ ਜਾ ਕੇ ਕਾਰ ਵਿਚ ਬੈਠ ਗਈ। ਨਿਆਸਾ ਦਾ ਇਹ ਵੀਡੀਓ ਹੁਣ ਵਾਇਰਲ ਹੋ ਰਿਹਾ ਹੈ। ਪਾਪਰਾਜ਼ੀ ਇੰਸਟਾਗ੍ਰਾਮ ਅਕਾਊਂਟ ਤੋਂ ਪੋਸਟ ਕੀਤੀ ਗਈ ਵੀਡੀਓ ‘ਚ ਦੇਖਿਆ ਜਾ ਸਕਦਾ ਹੈ ਕਿ ਨਿਆਸਾ ਨੇ ਪਿਕ ਟਾਪ ਅਤੇ ਡੈਨਿਮ ਜੀਨਸ ਪਾਈ ਹੋਈ ਹੈ। ਉਸ ਨੇ ਚਿੱਟੇ ਰੰਗ ਦਾ ਫੇਸ ਮਾਸਕ ਵੀ ਪਾਇਆ ਹੋਇਆ ਹੈ। ਨਿਆਸਾ ਦਾ ਇਹ ਵੀਡੀਓ ਸੋਸ਼ਲ ਮੀਡੀਆ ‘ਤੇ ਕਾਫੀ ਵਾਇਰਲ ਹੋ ਰਿਹਾ ਹੈ ਅਤੇ ਯੂਜ਼ਰਸ ਕਮੈਂਟ ਬਾਕਸ ‘ਚ ਮਜ਼ਾਕੀਆ ਪ੍ਰਤੀਕਿਰਿਆਵਾਂ ਦੇ ਰਹੇ ਹਨ, ਉਥੇ ਹੀ ਕਈ ਲੋਕਾਂ ਨੇ ਨਿਆਸਾ ਨੂੰ ਟ੍ਰੋਲ ਵੀ ਕੀਤਾ ਹੈ। ਇਕ ਯੂਜ਼ਰ ਨੇ ਲਿਖਿਆ, ‘ਤੁਸੀਂ ਇੰਨਾ ਜ਼ਿਆਦਾ ਕਿਉਂ ਪੀਂਦੇ ਹੋ?’ ਦੂਜੇ ਨੇ ਲਿਖਿਆ, ‘ਇਹ ਲੋਕ ਇੰਨਾ ਪੀਂਦੇ ਹਨ ਕਿ ਉਨ੍ਹਾਂ ਨੂੰ ਤੁਰਨ ਦੀ ਵੀ ਸਮਝ ਨਹੀਂ ਆਉਂਦੀ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬੇਅਦਬੀ ਵਿਰੋਧੀ ਕਾਨੂੰਨ ‘ਤੇ ਸੁਖਬੀਰ ਬਾਦਲ ਦੀ ਚੁੱਪ ਬੁਨਿਆਦੀ ਸਵਾਲ ਖੜ੍ਹੇ ਕਰਦੀ ਹੈ: ਬਲਤੇਜ ਪੰਨੂ

*ਚੰਡੀਗੜ੍ਹ, 20 ਅਪ੍ਰੈਲ 2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਸਟਾਰਟਅੱਪ ਪੰਜਾਬ ਨਾਲ ਸਾਂਝੇਦਾਰੀ ਤਹਿਤ ਐਨ.ਐਕਸ.ਪੀ ਸਟਾਰਟਅੱਪ ਚੈਲੇਂਜ ਪ੍ਰੋਗਰਾਮ ‘ਤੇ ਸਹਿਯੋਗ ਬਾਰੇ ਚਰਚਾ

*ਚੰਡੀਗੜ੍ਹ; 20 ਅਪ੍ਰੈਲ 2026*:ਪੰਜਾਬ ਨੂੰ ਗਲੋਬਲ ਸੈਮੀਕੰਡਕਟਰ ਅਤੇ ਐਡਵਾਂਸਡ ਇਲੈਕਟ੍ਰਾਨਿਕਸ ਈਕੋਸਿਸਟਮ ਖੇਤਰ ਵਿੱਚ ਮੋਹਰੀ...

ਹਰ ਯੋਗ ਲਾਭਪਾਤਰੀ ਤੱਕ ਸਮੇਂ ਸਿਰ ਪਾਰਦਰਸ਼ੀ ਢੰਗ ਨਾਲ ਲਾਭ ਪਹੁੰਚਾਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼

ਚੰਡੀਗੜ੍ਹ, 20 ਅਪ੍ਰੈਲ :ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ...

MP ਅੰਮ੍ਰਿਤਪਾਲ ਸਿੰਘ ਦੀ ਪਾਈ ਜਾ ਸਕਦੀ ਗ੍ਰਿਫਤਾਰੀ! ਅਸਾਮ ਪਹੁੰਚੀ ਪੰਜਾਬ ਪੁਲਿਸ ਦੀ ਵਿਸ਼ੇਸ਼ ਟੀਮ

ਖਡੂਰ ਸਾਹਿਬ ਦੇ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ।...

’ਗੈਂਗਸਟਰਾਂ ‘ਤੇ ਵਾਰ’ ਨਾਲ ਗੈਂਗਸਟਰ ਗਿਰੋਹਾਂ ਵਿੱਚ ਹੜਕੰਪ, ਹਜ਼ਾਰਾਂ ਦੇ ਖ਼ਿਲਾਫ਼ ਪੁਲਿਸ ਕਾਰਵਾਈ 

*ਚੰਡੀਗੜ੍ਹ; 20 ਅਪ੍ਰੈਲ 2026:ਪੰਜਾਬ ਵਿੱਚ ਸੰਗਠਿਤ ਅਪਰਾਧ ਦੇ ਖ਼ਿਲਾਫ਼ ਚੱਲ ਰਹੀ ਸਖ਼ਤ ਕਾਰਵਾਈ ਨੇ...

ਅਗਲੇ 3 ਤਿੰਨ ਲੂ ਦਾ ਅਲਰਟ, ਚੰਡੀਗੜ੍ਹ ਪ੍ਰਸ਼ਾਸਨ ਨੇ ਪਬਲਿਕ ਐਡਵਾਈਜਰੀ ਕੀਤੀ ਜਾਰੀ

ਪੰਜਾਬ ਤੇ ਚੰਡੀਗੜ੍ਹ ‘ਚ ਅਗਲੇ ਤਿੰਨ ਦਿਨ ਲੂ ਦਾ ਅਲਰਟ ਜਾਰੀ ਕੀਤਾ ਗਿਆ ਹੈ।...

ਪੰਜਾਬ ਦੀਆਂ ਮੰਡੀਆਂ ‘ਚ 28 ਲੱਖ ਮੀਟਰਿਕ ਟਨ ਕਣਕ ਦੀ ਆਮਦ, 24 ਲੱਖ ਮੀਟਰਿਕ ਟਨ ਤੋਂ ਵੱਧ ਦੀ ਖ਼ਰੀਦ : ਲਾਲ ਚੰਦ ਕਟਾਰੂਚੱਕ

ਚੰਡੀਗੜ੍ਹ/ਟਾਂਡਾ, 19 ਅਪ੍ਰੈਲ : ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਲਾਲ ਚੰਦ ਕਟਾਰੂਚੱਕ...