November 10, 2026, 7:07 pm
----------- Advertisement -----------
HomeNewsBreaking News'ਭਾਰਤ ਜੋੜੋ ਯਾਤਰਾ' ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਪੰਜਾਬ, ਕਾਂਗਰਸ ਪਾਰਟੀ ਦੇ...

‘ਭਾਰਤ ਜੋੜੋ ਯਾਤਰਾ’ ਜਨਵਰੀ ਦੇ ਪਹਿਲੇ ਹਫ਼ਤੇ ਪਹੁੰਚੇਗੀ ਪੰਜਾਬ, ਕਾਂਗਰਸ ਪਾਰਟੀ ਦੇ ਵੱਡੇ ਲੀਡਰਾਂ ਨੇ ਮੀਟਿੰਗ ‘ਚ ਲਵਾਈ ਹਾਜ਼ਰੀ, ਤਿਆਰੀਆਂ ਨੂੰ ਦਿੱਤਾ ਅੰਤਿਮ ਰੂਪ

Published on

----------- Advertisement -----------

ਚੰਡੀਗੜ੍ਹ, 28 ਸਤੰਬਰ 2022: ਪੰਜਾਬ ਕਾਂਗਰਸ ਨੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਦੀ ਅਗਵਾਈ ਵਾਲੀ ਭਾਰਤ ਜੋੜੋ ਯਾਤਰਾ ਦੀਆਂ ਤਿਆਰੀਆਂ ਨੂੰ ਅੰਤਿਮ ਰੂਪ ਦੇ ਦਿੱਤਾ ਹੈ। ਇਹ ਯਾਤਰਾ ਜਨਵਰੀ ਦੇ ਪਹਿਲੇ ਹਫ਼ਤੇ ਪੰਜਾਬ ਪਹੁੰਚੇਗੀ। ਜਿਸ ਦੀਆਂ ਸਹੀ ਤਰੀਕਾਂ ਦਾ ਐਲਾਨ ਬਾਅਦ ਵਿੱਚ ਕੀਤਾ ਜਾਵੇਗਾ।

ਇਸ ਸਬੰਧੀ ਅੱਜ ਇੱਥੇ ਪੰਜਾਬ ਕਾਂਗਰਸ ਦੇ ਮੁੱਖ ਦਫ਼ਤਰ ਵਿਖੇ ਇੱਕ ਉੱਚ ਪੱਧਰੀ ਮੀਟਿੰਗ ਹੋਈ, ਜਿਸਦੀ ਪ੍ਰਧਾਨਗੀ ਪਾਰਟੀ ਦੇ ਜਨਰਲ ਸਕੱਤਰ ਕੇਸੀ ਵੇਣੂਗੋਪਾਲ ਨੇ ਕੀਤੀ। ਮੀਟਿੰਗ ਵਿੱਚ ਸਕੱਤਰ ਇੰਚਾਰਜ ਪੰਜਾਬ ਕਾਂਗਰਸ ਹਰੀਸ਼ ਚੌਧਰੀ ਵੀ ਹਾਜ਼ਰ ਸਨ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ, ਸੂਬਾ ਕਾਂਗਰਸ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ, ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ, ਸਾਬਕਾ ਕੇਂਦਰੀ ਮੰਤਰੀ ਮਨੀਸ਼ ਤਿਵਾੜੀ, ਸਾਬਕਾ ਉਪ ਮੁੱਖ ਮੰਤਰੀ ਓ.ਪੀ.ਸੋਨੀ ਅਤੇ ਸੁਖਜਿੰਦਰ ਸਿੰਘ ਰੰਧਾਵਾ, ਸਾਬਕਾ ਸਪੀਕਰ ਰਾਣਾ ਕੇਪੀ ਸਿੰਘ ਅਤੇ ਜ਼ਿਆਦਾਤਰ ਮੌਜੂਦਾ ਅਤੇ ਸਾਬਕਾ ਸੰਸਦ ਮੈਂਬਰ ਅਤੇ ਵਿਧਾਇਕ ਹਾਜ਼ਰ ਸਨ।

ਕਾਂਗਰਸੀ ਆਗੂਆਂ ਨੇ ਵੇਣੂਗੋਪਾਲ ਨੂੰ ਦੱਸਿਆ ਕਿ ਜ਼ਮੀਨੀ ਪੱਧਰ ‘ਤੇ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ ਅਤੇ ਸੂਬੇ ਭਰ ਦੇ ਲੋਕ ਇਸ ਵਿੱਚ ਵੱਧ ਚੜ੍ਹ ਕੇ ਹਿੱਸਾ ਲੈਣਗੇ। ਸੂਬਾ ਕਾਂਗਰਸ ਪ੍ਰਧਾਨ ਵੜਿੰਗ ਨੇ ਆਗੂਆਂ ਨੂੰ ਸੂਬੇ ਵਿੱਚ ਯਾਤਰਾ ਦੀਆਂ ਤਿਆਰੀਆਂ ਬਾਰੇ ਦੱਸਿਆ। ਉਨ੍ਹਾਂ ਕਿਹਾ ਕਿ ਯਾਤਰਾ ਦਾ ਸਵਾਗਤ ਕਰਨ ਅਤੇ ਸ਼ਮੂਲੀਅਤ ਕਰਨ ਲਈ ਵਰਕਰਾਂ ਵਿੱਚ ਭਾਰੀ ਉਤਸ਼ਾਹ ਹੈ।

ਪੰਜਾਬ ਦੇ ਆਗੂਆਂ ਨੇ ਪਾਰਟੀ ਜਨਰਲ ਸਕੱਤਰ ਨੂੰ ਭਰੋਸਾ ਦਿਵਾਇਆ ਕਿ ਇਸ ਯਾਤਰਾ ਵਿਚ ਲੋਕਾਂ ਦੀ ਰਿਕਾਰਡ ਪੱਧਰ ‘ਤੇ ਸ਼ਮੂਲੀਅਤ ਦੇਖਣ ਨੂੰ ਮਿਲੇਗੀ। ਉਨ੍ਹਾਂ ਕਿਹਾ ਕਿ ਭਾਰਤ ਜੋੜੋ ਯਾਤਰਾ ਨੇ ਪਾਰਟੀ ਵਰਕਰਾਂ ਵਿਚ ਨਵਾਂ ਜੋਸ਼ ਭਰਿਆ ਹੈ ਅਤੇ ਇਹ ਪੰਜਾਬ ਵਿੱਚ ਲਗਭਗ ਹਫ਼ਤਾ ਭਰ ਰਹਿਣ ਵਾਲੀ ਯਾਤਰਾ ਦੌਰਾਨ ਦੇਖਣ ਨੂੰ ਮਿਲੇਗਾ।

ਮੀਟਿੰਗ ਵਿੱਚ ਹੋਰਨਾਂ ਤੋਂ ਇਲਾਵਾ ਸਾਬਕਾ ਮੰਤਰੀ ਬ੍ਰਹਮ ਮਹਿੰਦਰਾ, ਸਾਬਕਾ ਵਿਧਾਇਕ ਕੁਲਜੀਤ ਸਿੰਘ ਨਾਗਰਾ, ਸਾਬਕਾ ਵਿਧਾਇਕ ਗੁਰਕੀਰਤ ਸਿੰਘ ਕੋਟਲੀ, ਸੰਸਦ ਮੈਂਬਰ ਚੌਧਰੀ ਸੰਤੋਖ ਸਿੰਘ, ਸੰਸਦ ਮੈਂਬਰ ਜਸਬੀਰ ਸਿੰਘ ਡਿੰਪਾ, ਸੰਸਦ ਮੈਂਬਰ ਡਾ. ਅਮਰ ਸਿੰਘ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ, ਸੰਸਦ ਮੈਂਬਰ ਮੁਹੰਮਦ ਸਦੀਕ, ਡਾ. ਰਾਜ ਕੁਮਾਰ ਚੱਬੇਵਾਲ ਉਪ ਨੇਤਾ ਕਾਂਗਰਸ ਵਿਧਾਇਕ ਦਲ, ਵਿਧਾਇਕ ਰਾਣਾ ਗੁਰਜੀਤ ਸਿੰਘ, ਵਿਧਾਇਕ ਤ੍ਰਿਪਤ ਰਜਿੰਦਰ ਸਿੰਘ ਬਾਜਵਾ, ਵਿਧਾਇਕ ਪਰਗਟ ਸਿੰਘ, ਵਿਧਾਇਕ ਸੁਖਪਾਲ ਸਿੰਘ ਖਹਿਰਾ, ਸਾਬਕਾ ਮੰਤਰੀ ਵਿਜੇਇੰਦਰ ਸਿੰਗਲਾ, ਸਾਬਕਾ ਮੰਤਰੀ ਰਜ਼ੀਆ ਸੁਲਤਾਨਾ, ਸਾਬਕਾ ਮੰਤਰੀ ਰਣਦੀਪ ਸਿੰਘ ਨਾਭਾ, ਸਾਬਕਾ ਮੰਤਰੀ ਸੰਗਤ ਸਿੰਘ ਗਿਲਜੀਆਂ, ਸਾਬਕਾ ਵਿਧਾਇਕ ਇੰਦਰਬੀਰ ਸਿੰਘ ਬੁਲਾਰੀਆ, ਸਾਬਕਾ ਵਿਧਾਇਕ ਅਮਿਤ ਵਿੱਜ ਵੀ ਮੌਜੂਦ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੈਨਸ਼ਨਧਾਰਕਾਂ ਲਈ ਵੱਡੀ ਖ਼ੁਸ਼ਖ਼ਬਰੀ ! 1.09 ਕਰੋੜ ਲੋਕਾਂ ਦੇ ਖਾਤਿਆਂ ‘ਚ ਪਹੁੰਚੇ 1100 ਰੁਪਏ

ਲੋਕ ਆਸਥਾ ਦੇ ਮਹਾਪਰਵ ਛੱਠ ਪੂਜਾ ਤੋਂ ਠੀਕ ਪਹਿਲਾਂ ਬਿਹਾਰ ਸਰਕਾਰ ਨੇ ਸੂਬੇ ਦੇ...

ਪਰਿਵਾਰ ਦੀ ਚਮਕੀ ਕਿਸਮਤ, ਧੀ ਦੇ ਜਨਮ ਦੇ ਨਾਲ ਹੀ ਲੱਗੀ ਡੇਢ ਕਰੋੜ ਦੀ ਲਾਟਰੀ!

ਦੀਵਾਲੀ ਦਾ ਤਿਉਹਾਰ ਹਰ ਕਿਸੇ ਲਈ ਖੁਸ਼ੀਆਂ ਲੈ ਕੇ ਆਉਂਦਾ ਹੈ, ਪਰ ਬਰੇਟਾ ਸ਼ਹਿਰ...

ਘਰੇਲੂ ਝਗੜੇ ਦੌਰਾਨ ਭਰਾ ਨੇ ਭਰਾ ਨੂੰ ਮਾਰੀ ਗੋਲੀ, ਹੋਈ ਮੌਤ

ਪੁਲਿਸ ਥਾਣਾ ਕੰਬੋਅ (ਅੰਮ੍ਰਿਤਸਰ ਦਿਹਾਤੀ) ਦੇ ਅਧੀਨ ਆਉਂਦੇ ਪਿੰਡ ਪੰਡੋਰੀ ਵੜੈਚ ਵਿਖੇ ਇਕ ਬੇਹੱਦ...

ਮੀਂਹ ਕਾਰਨ ਰੱਦ ਹੋਇਆ ਤੀਜਾ ਵਨਡੇ ਮੈਚ, ਸੀਰੀਜ਼ ‘ਚ ਭਾਰਤ 2-0 ਨਾਲ ਅੱਗੇ

ਭਾਰਤ ਅਤੇ ਨਿਊਜ਼ੀਲੈਂਡ ਵਿਚਕਾਰ ਪੰਜ ਮੈਚਾਂ ਦੀ ਵਨਡੇ ਸੀਰੀਜ਼ ਦਾ ਤੀਜਾ ਮੈਚ ਅੱਜ ਹੈਮਿਲਟਨ...

ਮੋਹਾਲੀ ਵਿੱਚ ਦੀਵਾਲੀ ਦੀ ਰਾਤ ਅੱਗ ਨੇ ਮਚਾਈ ਤਬਾਹੀ, 18 ਕਾਰਾਂ ਸੜ ਕੇ ਸੁਆਹ, ਹਸਪਤਾਲ ਪਹੁੰਚੇ 27 ਮਰੀਜ਼

ਮੋਹਾਲੀ ਜ਼ਿਲ੍ਹੇ ਵਿੱਚ ਦੀਵਾਲੀ ਦੀ ਰਾਤ ਪਟਾਕਿਆਂ ਕਾਰਨ ਕਈ ਥਾਵਾਂ ‘ਤੇ ਅੱਗ ਲੱਗਣ ਦੀਆਂ...

ਬਠਿੰਡਾ ਥਰਮਲ ਪਲਾਂਟ ਫਲਾਈਓਵਰ ਨੇੜੇ ਵਾਪਰਿਆ ਹਾਦਸਾ, 10 ਸਾਲਾ ਬੱਚੇ ਦੀ ਮੌਤ, ਦੋ ਗੰਭੀਰ ਜ਼ਖਮੀ

ਬਠਿੰਡਾ ਦੇ ਸ੍ਰੀ ਗੁਰੂ ਨਾਨਕ ਦੇਵ ਥਰਮਲ ਪਲਾਂਟ ਫਲਾਈਓਵਰ ਨੇੜੇ ਮਲੋਟ ਰੋਡ ‘ਤੇ ਇੱਕ...

ਸਾਬਕਾ ਮੰਤਰੀ ਲਾਲਜੀਤ ਭੁੱਲਰ ਨਹੀਂ ਲੜਨਗੇ ਚੋਣ, ਸੋਸ਼ਲ ਮੀਡੀਆ ‘ਤੇ ਪੋਸਟ ਸਾਂਝੀ ਕਰਕੇ ਦਿੱਤੀ ਜਾਣਕਾਰੀ

ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਅਤੇ ਪੱਟੀ ਹਲਕੇ ਤੋਂ ਆਮ ਆਦਮੀ ਪਾਰਟੀ (AAP) ਦੇ...

 ਪੰਜਾਬ ‘ਚ ਪਰਾਲੀ ਸਾੜਨ ‘ਤੇ 90% ਕਾਬੂ: ਬਲਤੇਜ ਪੰਨੂ

ਚੰਡੀਗੜ੍ਹ, 9 ਨਵੰਬਰ 2026:ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ...

ਵਿਦੇਸ਼ਾਂ ਤੋਂ 6 ਮਹੀਨਿਆਂ ‘ਚ 17 ਗੈਂਗਸਟਰ ਵਾਪਸ ਲਿਆਂਦੇ: ਹਰਪਾਲ ਚੀਮਾ

ਚੰਡੀਗੜ੍ਹ 9 ਨਵੰਬਰ:ਭਗਵੰਤ ਮਾਨ ਸਰਕਾਰ ਨੇ ਗੈਂਗਸਟਰਾਂ ਨੂੰ ਇੱਕ ਸਪੱਸ਼ਟ ਸੰਦੇਸ਼ ਦਿੱਤਾ ਹੈ ਕਿ...