September 15, 2026, 7:23 am
----------- Advertisement -----------
HomeNewsLatest Newsਭਾਰਤ ਕਰੇਗਾ ਓਲੰਪਿਕ ਦੀ ਮੇਜ਼ਬਾਨੀ: ਅਨੁਰਾਗ ਠਾਕੁਰ ਨੇ ਦੱਸਿਆ ਓਲੰਪਿਕ ਦੀ ਮੇਜ਼ਬਾਨੀ...

ਭਾਰਤ ਕਰੇਗਾ ਓਲੰਪਿਕ ਦੀ ਮੇਜ਼ਬਾਨੀ: ਅਨੁਰਾਗ ਠਾਕੁਰ ਨੇ ਦੱਸਿਆ ਓਲੰਪਿਕ ਦੀ ਮੇਜ਼ਬਾਨੀ ਲਈ ਸਹੀ ਸਮਾਂ

Published on

----------- Advertisement -----------

ਭਾਰਤ 2036 ਓਲੰਪਿਕ ਦੀ ਮੇਜ਼ਬਾਨੀ ਲਈ ਜਾ ਸਕਦਾ ਹੈ। ਅਨੁਰਾਗ ਠਾਕੁਰ ਨੇ ਮੰਗਲਵਾਰ ਨੂੰ ਟਾਈਮਜ਼ ਆਫ ਇੰਡੀਆ ਨੂੰ ਦਿੱਤੇ ਇੰਟਰਵਿਊ ‘ਚ ਕਿਹਾ ਕਿ ਭਾਰਤ 2036 ਓਲੰਪਿਕ ਦੀ ਮੇਜ਼ਬਾਨੀ ਕਰਨ ਲਈ ਤਿਆਰ ਹੈ। ਉਨ੍ਹਾਂ ਕਿਹਾ ਕਿ ਇਸ ਨੂੰ ਪੂਰਾ ਕਰਨ ਲਈ ਉਹ ਆਈਓਸੀ ਯਾਨੀ ਭਾਰਤੀ ਓਲੰਪਿਕ ਕਮੇਟੀ ਨੂੰ ਰੋਡਮੈਪ ਦੇਣਗੇ।
ਠਾਕੁਰ ਨੇ ਕਿਹਾ ਕਿ ਸਰਕਾਰ ਖੇਡਾਂ ਦੀ ਮੇਜ਼ਬਾਨੀ ਲਈ ਭਾਰਤੀ ਓਲੰਪਿਕ ਸੰਘ (IOA) ਦੀ ਬੋਲੀ ਦਾ ਸਮਰਥਨ ਕਰੇਗੀ ਅਤੇ ਗੁਜਰਾਤ ਦੀ ਰਾਜਧਾਨੀ ਅਹਿਮਦਾਬਾਦ ਵਿਸ਼ਵ ਪੱਧਰੀ ਖੇਡ ਬੁਨਿਆਦੀ ਢਾਂਚੇ ਵਾਲਾ ਮੇਜ਼ਬਾਨ ਸ਼ਹਿਰ ਬਣ ਜਾਵੇਗਾ। ਕੇਂਦਰੀ ਮੰਤਰੀ ਨੇ ਕਿਹਾ ਕਿ ਭਾਰਤ ਨੇ ਇਸ ਤੋਂ ਪਹਿਲਾਂ 1982 ਦੀਆਂ ਏਸ਼ੀਆਈ ਖੇਡਾਂ ਅਤੇ 2010 ਦੀਆਂ ਰਾਸ਼ਟਰਮੰਡਲ ਖੇਡਾਂ ਦੀ ਮੇਜ਼ਬਾਨੀ ਕੀਤੀ ਸੀ। ਹੁਣ ਭਾਰਤ ਓਲੰਪਿਕ ਦੀ ਮੇਜ਼ਬਾਨੀ ਲਈ ਤਿਆਰ ਹੈ।
ਖੇਡ ਮੰਤਰੀ ਅਨੁਰਾਗ ਠਾਕੁਰ ਨੇ ਕਿਹਾ ਕਿ ਜੇਕਰ ਭਾਰਤ ਇੰਨੇ ਵੱਡੇ ਪੱਧਰ ‘ਤੇ ਜੀ-20 ਪ੍ਰੈਜ਼ੀਡੈਂਸੀ ਦੀ ਮੇਜ਼ਬਾਨੀ ਕਰ ਸਕਦਾ ਹੈ ਤਾਂ ਮੈਨੂੰ ਯਕੀਨ ਹੈ ਕਿ ਸਰਕਾਰ ਆਈਓਏ ਨਾਲ ਮਿਲ ਕੇ ਦੇਸ਼ ‘ਚ ਓਲੰਪਿਕ ਦੀ ਮੇਜ਼ਬਾਨੀ ਕਰ ਸਕਦੀ ਹੈ। ਸਾਨੂੰ ਉਮੀਦ ਹੈ ਕਿ ਭਾਰਤ ਪੂਰੀ ਤਿਆਰੀ ਕਰੇਗਾ ਅਤੇ ਓਲੰਪਿਕ ਲਈ ਬੋਲੀ ਲਗਾਏਗਾ।
ਠਾਕੁਰ ਨੇ ਕਿਹਾ ਕਿ ਗੁਜਰਾਤ ਨੇ ਕਈ ਵਾਰ ਓਲੰਪਿਕ ਦੀ ਮੇਜ਼ਬਾਨੀ ਲਈ ਦਿਲਚਸਪੀ ਦਿਖਾਈ ਹੈ। ਉਨ੍ਹਾਂ ਕੋਲ ਬੁਨਿਆਦੀ ਢਾਂਚਾ ਹੈ – ਹੋਟਲ, ਹੋਸਟਲ, ਹਵਾਈ ਅੱਡਾ ਅਤੇ ਸਪੋਰਟਸ ਕੰਪਲੈਕਸ ਵੀ। ਰਾਜ ਸਰਕਾਰ ਨੇ ਗੁਜਰਾਤ ਵਿੱਚ ਓਲੰਪਿਕ ਦੀ ਮੇਜ਼ਬਾਨੀ ਲਈ ਚੋਣਾਂ ਤੋਂ ਪਹਿਲਾਂ ਆਪਣੇ ਚੋਣ ਮਨੋਰਥ ਪੱਤਰ ਵਿੱਚ ਵੀ ਇਸ ਦਾ ਜ਼ਿਕਰ ਕੀਤਾ ਹੈ।
ਭਾਰਤ ਓਲੰਪਿਕ 2028 ਜਾਂ 2032 ਲਈ ਬੋਲੀ ਨਹੀਂ ਲਗਾ ਸਕਦਾ ਕਿਉਂਕਿ ਇਸ ਦੀ ਮੇਜ਼ਬਾਨੀ ਕਰਨ ਵਾਲੇ ਦੇਸ਼ ਪਹਿਲਾਂ ਹੀ ਤੈਅ ਹੋ ਚੁੱਕੇ ਹਨ। 2026 ਵਿੱਚ ਫਰਾਂਸ, 2028 ਵਿੱਚ ਅਮਰੀਕਾ ਅਤੇ 2032 ਵਿੱਚ ਆਸਟਰੇਲੀਆ ਵਿੱਚ ਓਲੰਪਿਕ ਖੇਡਾਂ ਹੋਣਗੀਆਂ।
ਗੁਜਰਾਤ ਨੇ 29 ਸਤੰਬਰ ਤੋਂ 12 ਅਕਤੂਬਰ 2022 ਤੱਕ ਰਾਸ਼ਟਰੀ ਖੇਡਾਂ ਦੇ 36ਵੇਂ ਸੰਸਕਰਨ ਦੀ ਮੇਜ਼ਬਾਨੀ ਕੀਤੀ। ਅਹਿਮਦਾਬਾਦ, ਗਾਂਧੀਨਗਰ, ਸੂਰਤ, ਵਡੋਦਰਾ, ਰਾਜਕੋਟ ਅਤੇ ਭਾਵਨਗਰ ਵਿੱਚ ਖੇਡਾਂ ਖੇਡੀਆਂ ਗਈਆਂ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਬਿਲਡਿੰਗ ਤੋਂ ਛਾਲ ਮਾਰ 24 ਸਾਲਾ ਕੁੜੀ ਨੇ ਦਿੱਤੀ ਜਾਨ,ਦਹਿਸ਼ਤ ਦਾ ਮਾਹੌਲ

ਜਲੰਧਰ ਦੇ ਰਿਹਾਇਸ਼ੀ ਇਲਾਕੇ ਵਜੋਂ ਜਾਣੀ ਜਾਂਦੀ ‘ਜਲੰਧਰ ਹਾਈਟਸ-2’ ਸੁਸਾਇਟੀ ਵਿੱਚ ਉਸ ਵੇਲੇ ਭਾਰੀ...

ਅਮਰੀਕਾ ਵਿੱਚ, ਭਾਰਤੀ ਮੂਲ ਦੀ ਲੜਕੀ ਦਾ ਕਤਲ, ਵਿਆਹ ਤੋਂ ਮਨ੍ਹਾ ਕਰਨ ‘ਤੇ 16 ਸਾਲ ਛੋਟੇ ਲੜਕੇ ਨੇ ਮਾਰੀਆਂ ਗੋਲੀਆਂ

ਅਮਰੀਕਾ ਦੇ ਕੈਲੀਫੋਰਨੀਆ ਵਿੱਚ ਭਾਰਤੀ ਮੂਲ ਦੀ ਇੱਕ ਔਰਤ ਸ਼ਾਲਿਨੀ ਠਾਕੁਰ ਦਾ ਕਤਲ ਕਰ...

ਕੇਦਰਨਾਥ ਯਾਤਰਾ ਦੇ ਰਸਤੇ ‘ਤੇ ਫਸੇ 1,000 ਸ਼ਰਧਾਲੂ, ਕੁਝ ਹੋਏ ਬਿਮਾਰ

ਲਗਾਤਾਰ ਹੋਣ ਵਾਲੇ ਜ਼ਮੀਨ ਖਿਸਕਣ (landslides) ਕਾਰਨ ਕੇਦਾਰਨਾਥ ਯਾਤਰਾ ਮਾਰਗ 'ਤੇ ਹਾਲਾਤ ਵਿਗੜ ਗਏ...

CM ਮਾਨ ਨੇ ਏਸ਼ੀਅਨ ਹਾਕੀ ਚੈਂਪੀਅਨਜ਼ ਟਰਾਫ਼ੀ ਦਾ ਸ਼ਡਿਊਲ ਕੀਤਾ ਜਾਰੀ, 26 ਅਕਤੂਬਰ ਤੋਂ 4 ਨਵੰਬਰ ਤੱਕ ਹੋਵੇਗਾ ਟੂਰਨਾਮੈਂਟ

ਏਸ਼ੀਅਨਸ ਚੈਂਪੀਅਨਸ ਟਰਾਫੀ ਪੰਜਾਬ 2026 ਦੀ ਸ਼ੁਰੂਆਤ 27 ਅਕਤੂਬਰ ਨੂੰ ਜਲੰਧੜ ਤੋਂ ਹੋਵੇਗੀ। ਫਾਈਨਲ...

 ਪੰਜਾਬ ‘ਚ ਬਿਜਲੀ ਸੰਕਟ ਹੋਇਆ ਦੂਰ! ਪ੍ਰਾਈਵੇਟ ਥਰਮਲ ਪਲਾਂਟ ਚਾਲੂ, ਪੂਰੀ ਸਮਰੱਥਾ ਨਾਲ ਨਾਲ ਕੰਮ ਕਰ ਰਹੇ ਸਰਕਾਰੀ ਪਲਾਂਟ

ਪੰਜਾਬ ‘ਚ ਚੱਲ ਰਹੇ ਬਿਜਲੀ ਸੰਕਟ ਵਿਚਾਲੇ ਸੂਬੇ ਦੇ ਪਾਵਰ ਮੰਤਰੀ ਤਰੁਣਪ੍ਰੀਤ ਸਿੰਘ ਸੌਂਦ...

ਕੈਨੇਡਾ ‘ਚ ਫਿਰੌਤੀ ਦੇ ਮਾਮਲੇ ‘ਚ ਪੰਜਾਬੀ ਔਰਤ ਗ੍ਰਿਫ਼ਤਾਰ

ਕੈਨੇਡਾ ਵਿੱਚ ਪਹਿਲੀ ਵਾਰ, ਜਬਰੀ ਵਸੂਲੀ ਦੇ ਇੱਕ ਮਾਮਲੇ ਦੇ ਸਬੰਧ ਵਿੱਚ ਪੰਜਾਬੀ ਮੂਲ...

ਮਾਨਸਾ ਦੇ ਬਰੇਟਾ ’ਚ PRTC ਬੱਸ ਅਤੇ ਸਕੂਲ ਵੈਨ ਦੀ ਭਿਆਨਕ ਟੱਕਰ, ਕਈ ਬੱਚੇ ਜ਼ਖ਼ਮੀ

ਮਾਨਸਾ ਜ਼ਿਲ੍ਹੇ ਦੇ ਕਸਬਾ ਬਰੇਟਾ ਵਿੱਚ ਅੱਜ ਇੱਕ PRTC ਬੱਸ ਅਤੇ ਸਕੂਲ ਵੈਨ ਵਿਚਕਾਰ...

ਤਰਨ ਤਾਰਨ ‘ਚ 7 ਲੱਖ ਰੁਪਏ ਰਿਸ਼ਵਤ ਲੈਣ ਦੇ ਦੋਸ਼ ਹੇਠ ਥਾਣਾ ਮੁਖੀ ਗ੍ਰਿਫਤਾਰ, 2 SHO ਸਣੇ 4 ਖਿਲਾਫ ਮੁਕੱਦਮਾ ਦਰਜ

ਤਰਨਤਾਰਨ ਵਿਖੇ ਭ੍ਰਿਸ਼ਟਾਚਾਰ ਦਾ ਵੱਡਾ ਮਾਮਲਾ ਸਾਹਮਣੇ ਆਇਆ ਹੈ। 2 SHO ਸਣੇ 4 ਖਿਲਾਫ...

  ਦਿਲਜੀਤ ਦੋਸਾਂਝ ਦੀਆਂ ਬੁਲੰਦੀਆਂ, Wembley Stadium ‘ਚ ਪਰਫਾਰਮ ਕਰਕੇ ਰਚਿਆ ਇਤਿਹਾਸ

ਪੰਜਾਬੀ ਗਾਇਕ ਦਿਲਜੀਤ ਦੁਸਾਂਝ ਨੇ ਇਕ ਵਾਰ ਫਿਰ ਤੋਂ ਕਾਮਯਾਬੀ ਦੇ ਝੰਡੇ ਗੱਡੇ ਹਨ।...