October 24, 2026, 7:09 am
----------- Advertisement -----------
HomeNewsLatest Newsਸ਼ਹੀਦੀ ਜੋੜ ਮੇਲ ਤੇ ਆਉਣ ਵਾਲੀ ਸੰਗਤ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ...

ਸ਼ਹੀਦੀ ਜੋੜ ਮੇਲ ਤੇ ਆਉਣ ਵਾਲੀ ਸੰਗਤ ਨੂੰ ਸਿਹਤ ਵਿਭਾਗ ਵੱਲੋਂ ਦਿੱਤੀਆਂ ਜਾ ਰਹੀਆਂ ਮੁਫ਼ਤ ਮੈਡੀਕਲ ਸਹੂਲਤਾਂ: ਚੇਤਨ ਸਿੰਘ ਜੌੜਾਮਾਜਰਾ

Published on

----------- Advertisement -----------

ਚੰਡੀਗੜ੍ਹ, 28 ਦਸੰਬਰ : – ਧੰਨ-ਧੰਨ ਬਾਬਾ ਜੋਰਾਵਰ ਸਿੰਘ ਜੀ, ਧੰਨ-ਧੰਨ ਬਾਬਾ ਫਤਿਹ ਸਿੰਘ ਜੀ ਅਤੇ ਧੰਨ-ਧੰਨ ਮਾਤਾ ਗੁਜਰ ਕੌਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸਮਰਪਿਤ ਫਤਿਹਗੜ੍ਹ ਸਾਹਿਬ ਵਿਖੇ 26 ਤੋਂ 28 ਦਸੰਬਰ ਤੱਕ ਲੱਗਣ ਵਾਲੇ ਸ਼ਹੀਦੀ ਜੋੜ ਮੇਲ ਦੌਰਾਨ ਦੇਸਾਂ ਵਿਦੇਸ਼ਾਂ ਤੋਂ ਲੱਖਾਂ ਦੀ ਤਾਦਾਦ ਵਿਚ ਨਤਮਸਤਕ ਹੋਣ ਲਈ ਆਉਣ ਵਾਲੀਆਂ ਸੰਗਤਾਂ ਲਈ ਮੁੱਖ ਮੰਤਰੀ ਭਗਵੰਤ ਮਾਨ ਦੇ ਵਿਸ਼ੇਸ਼ ਦਿਸ਼ਾ ਨਿਰਦੇਸ਼ਾਂ ਤਹਿਤ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ, ਚੇਤਨ ਸਿੰਘ ਜੌੜਾਮਾਜਰਾ ਦੀ ਯੋਗ ਅਗਵਾਈ ਹੇਠ 24 ਘੰਟੇ ਸਿਹਤ ਸਹੂਲਤਾਂ ਉਪਲੱਬਧ ਕਰਵਾਈਆਂ ਜਾ ਰਹੀਆਂ ਹਨ।
ਜੌੜਮਾਜਰਾ ਨੇ ਦੱਸਿਆ ਕਿ ਇਹ ਸਹੂਲਤਾਂ ਉਪਲੱਬਧ ਕਰਵਾਉਣ ਲਈ ਵਿਭਾਗ ਵੱਲੋਂ ਸੂਬੇ ਦੇ 9 ਹੋਰ ਜ਼ਿਲ੍ਹਿਆਂ ਵਿੱਚੋਂ ਮੈਡੀਕਲ ਤੇ ਪੈਰਾਮੈਡੀਕਲ ਸਟਾਫ ਬੁਲਾਇਆ ਗਿਆ। ਇਸ ਤਰ੍ਹਾਂ ਲਗਭਗ ਕੁੱਲ 75 ਡਾਕਟਰ, 9 ਸਪੈਸ਼ਲਿਸਟ ਡਾਕਟਰ, 55 ਫਾਰਮੇਸੀ ਅਫਸਰ ,13 ਸਿਹਤ ਸੁਪਰਵਾਈਜ਼ਰ, 57 ਦਰਜਾ ਚਾਰ ਕਰਮਚਾਰੀ ਤੋਂ ਇਲਾਵਾ 70 ਹੋਰ ਪੈਰਾ-ਮੈਡੀਕਲ ਕਰਮਚਾਰੀਆਂ ਨੂੰ ਤਾਇਨਾਤ ਕੀਤਾ ਗਿਆ। ਸੰਗਤਾਂ ਨੂੰ 24 ਘੰਟੇ ਸਿਹਤ ਸੇਵਾਵਾਂ ਦੇਣ ਲਈ 7 ਸਰਕਾਰੀ ਅਤੇ 7 ਪ੍ਰਾਈਵੇਟ ਆਰਜ਼ੀ ਡਿਸਪੈਂਸਰੀਆਂ ਸਮੇਤ ਐਂਬੂਲੈਂਸ ਤਾਇਨਾਤ ਕੀਤੀਆਂ ਗਈਆ , ਇਹਨਾਂ ਡਿਸਪੈਂਸਰੀਆਂ ਵਿਚ ਸਭਾ ਦੇ ਵਿਚਕਾਰਲੇ ਦਿਨ 27 ਦਸੰਬਰ ਸ਼ਾਮ ਤਕ 7729 ਮਰੀਜਾਂ ਦੀ ਓ.ਪੀ. ਡੀ. ਕੀਤੀ ਗਈ ਜਦ ਕੇ 44 ਮਰੀਜਾਂ ਨੂੰ ਰੈਫਰ ਕੀਤਾ ਗਿਆ ,2 ਐਂਬੂਲੈਂਸਾਂ ਵੀ.ਵੀ.ਆਈ. ਪੀ.ਲਈ, 2 ਐਂਬੂਲੈਂਸਾਂ ਨਗਰ ਕੀਰਤਨ ਦੇ ਅੱਗੇ-ਪਿੱਛੇ ਲਈ ਤੇ ਇਕ ਐਂਬੂਲੈਂਸ ਡਿਸਪੈਂਸਰੀਆਂ ਨੂੰ ਦਵਾਈਆਂ ਅਤੇ ਹੋਰ ਲੋੜੀਂਦੀਆਂ ਚੀਜ਼ਾਂ ਦੀ ਸਪਲਾਈ ਦੇਣ ਲਈ , ਇਸ ਤਰਾਂ ਕੁੱਲ 17 ਐਂਬੂਲੰਸਾਂ ਦਾ ਪ੍ਰਬੰਧ ਕੀਤਾ ਗਿਆ।

ਇਸ ਤੋਂ ਇਲਾਵਾ ਸਰਕਾਰ ਤੇ ਸਿਹਤ ਵਿਭਾਗ ਦੀਆਂ ਸਕੀਮਾਂ ਨੂੰ ਜਾਗਰੂਕ ਕਰਦੀ ਇਕ ਪ੍ਰਦਰਸ਼ਨੀ ਲਗਾਈ ਗਈ ਜਿਸ ਵਿੱਚ ਆਮ ਆਦਮੀ ਕਲੀਨਿਕ ਵੀ ਦਰਸਾਈ ਗਈ ਅਤੇ ਨੁੱਕੜ ਨਾਟਕਾਂ ਰਾਹੀਂ ਸ਼ਰਧਾਲੂਆਂ ਨੂੰ ਸਿਹਤ ਵਿਭਾਗ ਦੀਆਂ ਸਕੀਮਾਂ ਅਤੇ ਸਿਹਤ ਸਬੰਧੀ ਜਾਗਰੂਕ ਕੀਤਾ ਗਿਆ। ਸਭਾ ਦੌਰਾਨ ਲੋਕਾਂ ਦੁਆਰਾ 348 ਲੰਗਰ ਲਗਾਏ ਗਏ , ਸੈਂਪਲਿੰਗ ਲਈ ਚਾਰ ਫੂਡ ਟੀਮਾਂ ਤਾਇਨਾਤ ਕੀਤੀਆਂ ਗਈਆਂ, ਇਹਨਾਂ ਲੰਗਰਾਂ ਵਿੱਚ ਵਰਤੇ ਜਾਣ ਵਾਲੇ ਪੀਣ ਵਾਲੇ ਪਾਣੀ ਨੂੰ ਸਿਹਤ ਵਿਭਾਗ ਦੀ 16 ਮੈਂਬਰੀ ਟੀਮਾਂ ਵੱਲੋਂ ਕਲੋਰੀਨੇਟ ਕੀਤਾ ਗਿਆ , ਪਾਣੀ ਦੀ ਸੈਂਪਲਿੰਗ ਕੀਤੀ ਗਈ ਤੇ ਪਾਣੀ ਟੈਸਟ ਦੌਰਾਨ ਪੀਣ ਯੋਗ ਪਾਇਆ ਗਿਆ।ਲੰਗਰਾਂ ਦੀ ਸਾਫ ਸਫਾਈ ਅਤੇ ਕੋਵਿਡ -19 ਸਬਂਧੀ ਆਮ ਲੋਕਾਂ ਨੂੰ ਜਾਗਰੂਕ ਕੀਤਾ ਗਿਆ । ਇਸ ਸਾਰੇ ਕੰਮ ਦੀ ਦੇਖ-ਰੇਖ ਸਿਵਲ ਸਰਜਨ ਵੱਲੋਂ ਖੁਦ ਅਤੇ ਉਨ੍ਹਾਂ ਵੱਲੋਂ ਜ਼ਿਲ੍ਹਾ ਪ੍ਰੋਗਰਾਮ ਅਫ਼ਸਰਾਂ ਸਮੇਤ 16 ਸੁਪਰਵਾਈਜ਼ਰੀ ਟੀਮਾਂ ਦੁਆਰਾ 24 ਘੰਟੇ ਸੁਪਰਵੀਜ਼ਨ ਕੀਤੀ ਗਈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...