ਅੱਜ ਸਿੱਖਾਂ ਦੇ ਦਸਵੇਂ ਗੁਰੂ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਦਾ ਪ੍ਰਕਾਸ਼ ਪੁਰਬ ਮਨਾਇਆ ਜਾ ਰਿਹਾ ਹੈ। ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਦੇਸ਼ ਵਾਸੀਆਂ ਨੂੰ ਗੁਰੂ ਗੋਬਿੰਦ ਸਿੰਘ ਜੀ ਦੇ ਪ੍ਰਕਾਸ਼ ਪੁਰਬ ਦੀ ਵਧਾਈ ਦਿੱਤੀ ਹੈ। ਉਹਨਾਂ ਨੇ ਲਿਖਿਆ ਕਿ ਸਾਹਿਬ-ਏ-ਕਮਾਲ ਦਸਮੇਸ਼ ਪਿਤਾ, ਕਲਗੀਧਰ ਪਾਤਸ਼ਾਹ ਧੰਨ ਧੰਨ ਸ੍ਰੀ ਗੁਰੂ ਗੋਬਿੰਦ ਸਿੰਘ ਜੀ ਮਹਾਰਾਜ,ਜਿਨ੍ਹਾਂ ਸਮੁੱਚੀ ਕੌਮ ਨੂੰ ਖ਼ਾਲਸੇ ਦੀ ਸਾਜਨਾ ਕਰ ਪੂਰੀ ਦੁਨੀਆ ‘ਚ ਵੱਖਰੀ ਪਹਿਚਾਣ ਦਿੱਤੀ,ਅੱਜ ਗੁਰੂ ਸਾਹਿਬ ਦੇ ਪ੍ਰਕਾਸ਼ ਗੁਰਪੁਰਬ ਦੀਆਂ ਦੇਸ਼-ਵਿਦੇਸ਼ਾਂ ‘ਚ ਵੱਸਦੀਆਂ ਸਮੂਹ ਸਿੱਖ ਸੰਗਤਾਂ ਨੂੰ ਬਹੁਤ-ਬਹੁਤ ਵਧਾਈਆਂ





