ਕਾਂਗਰਸ ਨੇਤਾ ਨਵਜੋਤ ਸਿੰਘ ਸਿੱਧੂ ਆਪਣੀ ਇੱਕ ਸਾਲ ਦੀ ਸਜ਼ਾ ਪੂਰੀ ਹੋਣ ਤੋਂ 4 ਮਹੀਨੇ ਪਹਿਲਾਂ 26 ਜਨਵਰੀ ਨੂੰ ਜੇਲ੍ਹ ਤੋਂ ਬਾਹਰ ਆ ਸਕਦੇ ਹਨ। ਸੂਤਰਾਂ ਅਨੁਸਾਰ ਪੰਜਾਬ ਵਿੱਚ ਗਣਤੰਤਰ ਦਿਵਸ ਮੌਕੇ ਜਿਨ੍ਹਾਂ 51 ਕੈਦੀਆਂ ਨੂੰ ਜੇਲ੍ਹ ਤੋਂ ਬਾਹਰ ਭੇਜਣ ਦੀ ਤਿਆਰੀ ਕੀਤੀ ਗਈ ਹੈ, ਉਨ੍ਹਾਂ ‘ਚ ਨਵਜੋਤ ਸਿੱਧੂ ਦਾ ਨਾਂ ਵੀ ਸ਼ਾਮਿਲ ਹੈ । ਸਿੱਧੂ ਨੂੰ 1988 ਦੇ ਰੋਡ ਰੇਜ ਕੇਸ ਵਿੱਚ 1 ਸਾਲ ਦੀ ਸਜ਼ਾ ਸੁਣਾਈ ਗਈ ਸੀ। ਹਾਲਾਂਕਿ ਉਨ੍ਹਾਂ ਦੇ ਚੰਗੇ ਵਿਵਹਾਰ ਨੂੰ ਦੇਖਦੇ ਹੋਏ ਜੇਲ ਪ੍ਰਸ਼ਾਸਨ ਉਨ੍ਹਾਂ ਨੂੰ 8 ਮਹੀਨਿਆਂ ਬਾਅਦ ਰਿਹਾਅ ਕਰਨ ‘ਤੇ ਵਿਚਾਰ ਕਰ ਰਿਹਾ ਹੈ।
ਜ਼ਿਕਰਯੋਗ ਹੈ ਕਿ ਇਸ ਸਾਲ ਮਈ ‘ਚ ਸੁਪਰੀਮ ਕੋਰਟ ਨੇ ਨਵਜੋਤ ਸਿੱਧੂ ਨੂੰ ਇਕ ਸਾਲ ਦੀ ਸਜ਼ਾ ਸੁਣਾਈ ਸੀ। ਇਸ ਤੋਂ ਬਾਅਦ 20 ਮਈ ਨੂੰ ਨਵਜੋਤ ਸਿੰਘ ਸਿੱਧੂ ਨੇ ਜ਼ਿਲ੍ਹਾ ਅਦਾਲਤ ਵਿੱਚ ਆਤਮ ਸਮਰਪਣ ਕਰ ਦਿੱਤਾ ਅਤੇ ਉਨ੍ਹਾਂ ਨੂੰ ਪਟਿਆਲਾ ਜੇਲ੍ਹ ਭੇਜ ਦਿੱਤਾ ਗਿਆ। ਸੂਬਾ ਸਰਕਾਰ ਵੱਲੋਂ ਕੈਦੀਆਂ ਦੀ ਰਿਹਾਈ ਲਈ ਨਿਸ਼ਚਿਤ ਨੀਤੀਆਂ ਤੋਂ ਇਲਾਵਾ ਕੇਂਦਰ ਸਰਕਾਰ ਦੀ ਵੀ ਨੀਤੀ ਹੈ। ਇਸ ਤਹਿਤ 15 ਅਗਸਤ ਅਤੇ 26 ਜਨਵਰੀ ਨੂੰ ਕੈਦੀਆਂ ਨੂੰ ਰਿਹਾਅ ਕੀਤਾ ਜਾਂਦਾ ਹੈ।
----------- Advertisement -----------
ਚੰਗੇ ਵਿਵਹਾਰ ਵਾਲੇ ਕੈਦੀਆਂ ਦੀ ਸੂਚੀ ‘ਚ ਨਵਜੋਤ ਸਿੱਧੂ ਦਾ ਨਾਂ ਸ਼ਾਮਿਲ
Published on
----------- Advertisement -----------
----------- Advertisement -----------











