ਹੁਣ ਪੰਜਾਬ ਦੇ ਸਕੂਲਾਂ ‘ਚ ਬੱਚਿਆਂ ਨੂੰ ਕਿਸਾਨ ਅੰਦੋਲਨ ਬਾਰੇ ਪੜ੍ਹਾਇਆ ਜਾਵੇਗਾ। ਪੰਜਾਬ ਦੀ ਮਾਨ ਸਰਕਾਰ ਨੇ ਵੱਡਾ ਫ਼ੈਸਲਾ ਲੈਂਦੇ ਹੋਏ ਸਕੂਲੀ ਸਿਲੇਬਸ ‘ਚ ਇਕ ਹੋਰ ਨਵਾਂ ਚੈਪਟਰ ਜੋੜਨ ਦਾ ਐਲਾਨ ਕੀਤਾ ਹੈ। ਕਿਸਾਨ ਅੰਦੋਲਨ ਨੂੰ ਪੰਜਾਬ ਸਕੂਲ ਸਿੱਖਿਆ ਬੋਰਡ ਸਕੂਲਾਂ ਦੇ ਪਾਠਕ੍ਰਮ ‘ਚ ਸ਼ਾਮਲ ਕੀਤਾ ਜਾਵੇਗਾ। ਇਸ ਗੱਲ ਦੀ ਜਾਣਕਾਰੀ ਆਮ ਆਦਮੀ ਪਾਰਟੀ ਵੱਲੋ ਦਿੱਤੀ ਗਈ ਹੈ।

ਮਾਨ ਸਰਕਾਰ ਦੇ ਇਸ ਫੈਸਲੇ ਬਾਰੇ ਅਧਿਆਪਕ ਐਸੋਸੀਏਸ਼ਨ ਦਾ ਕਹਿਣਾ ਹੈ ਕਿ ਕਿਸਾਨ ਅੰਦੋਲਨ ਬਾਰੇ ਪੜ੍ਹ ਕੇ ਬੱਚਿਆਂ ਨੂੰ ਆਪਣੇ ਲੋਕਤੰਤਰੀ ਅਧਿਕਾਰਾਂ ਬਾਰੇ ਪਤਾ ਲੱਗੇਗਾ ਅਤੇ ਬੱਚਿਆਂ ਨੂੰ ਪਤਾ ਲੱਗੇਗਾ ਕਿ ਕਿਵੇਂ ਇਕਜੁੱਟ ਹੋ ਕੇ ਨਾਗਰਿਕਾਂ ਨੇ ਸਰਕਾਰ ਦੀਆਂ ਕਿਸਾਨ ਵਿਰੋਧੀ ਨੀਤੀਆਂ ਦਾ ਸਾਹਮਣਾ ਕੀਤਾ ਅਤੇ ਕਿਵੇਂ ਇਸ ਅੰਦੋਲਨ ਦੇ ਚੱਲਦੇ ਕੇਂਦਰ ਨੇ 3 ਖੇਤੀ ਕਾਨੂੰਨ ਵਾਪਸ ਲਏ ਸਨ।












