October 23, 2026, 2:06 pm
----------- Advertisement -----------
HomeNewsBreaking Newsਮੰਤਰੀ ਬੈਂਸ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ: ਕਈ ਮੰਗਾਂ 'ਤੇ ਹੋਵੇਗੀ ਚਰਚਾ,...

ਮੰਤਰੀ ਬੈਂਸ ਦੀ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ: ਕਈ ਮੰਗਾਂ ‘ਤੇ ਹੋਵੇਗੀ ਚਰਚਾ, ਮਿਲ ਸਕਦਾ ਹੈ ਨਵੇਂ ਸਾਲ ਦਾ ਤੋਹਫ਼ਾ

Published on

----------- Advertisement -----------

ਚੰਡੀਗੜ੍ਹ, 30 ਦਸੰਬਰ 2022 – ਪੰਜਾਬ ਦੇ ਸਕੂਲ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅੱਜ ਵੱਖ-ਵੱਖ ਮੁਲਾਜ਼ਮ ਜਥੇਬੰਦੀਆਂ ਨਾਲ ਮੀਟਿੰਗ ਕਰਨਗੇ। ਇਹ ਮੀਟਿੰਗ ਚੰਡੀਗੜ੍ਹ ਸਥਿਤ ਪੰਜਾਬ ਭਵਨ ਵਿਖੇ ਸਵੇਰੇ 10.30 ਵਜੇ ਤੋਂ ਸ਼ਾਮ 5.00 ਵਜੇ ਤੱਕ ਹੋਵੇਗੀ। ਇਸ ਵਿੱਚ ਸਿੱਖਿਆ ਵਿਭਾਗ ਦੀਆਂ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦੇ ਸ਼ਾਮਲ ਹੋਣਗੇ।

ਇਸ ਮੀਟਿੰਗ ਵਿੱਚ ਮੰਤਰੀ ਬੈਂਸ ਨੁਮਾਇੰਦਿਆਂ ਨਾਲ ਗੱਲਬਾਤ ਕਰਕੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਮੰਗਾਂ ਸੁਣਨਗੇ ਅਤੇ ਵਿਚਾਰ ਕਰਨਗੇ। ਮੰਨਿਆ ਜਾ ਰਿਹਾ ਹੈ ਕਿ ਮੁਲਾਜ਼ਮਾਂ ਦੀਆਂ ਕੁਝ ਮੰਗਾਂ ਨੂੰ ਤੁਰੰਤ ਮੰਨ ਕੇ ਉਹ ਉਨ੍ਹਾਂ ਨੂੰ ਨਵੇਂ ਸਾਲ ਦਾ ਤੋਹਫਾ ਵੀ ਮਿਲ ਸਕਦਾ ਹੈ।

ਪੰਜਾਬ ਸਰਕਾਰ ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਦਾ ਫੈਸਲਾ ਕਰ ਚੁੱਕੀ ਹੈ। 8736 ਅਧਿਆਪਕਾਂ ਨੂੰ ਪੱਕਾ ਕਰਨ ਸਬੰਧੀ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ। ਇਨ੍ਹਾਂ ਅਧਿਆਪਕਾਂ ਨੂੰ ਪੱਕਾ ਕਰਨ ਦਾ ਐਲਾਨ ਸੂਬਾ ਸਰਕਾਰ ਵੱਲੋਂ 5 ਸਤੰਬਰ ਨੂੰ ਸਿੱਖਿਆ ਦਿਵਸ ਮੌਕੇ ਕੀਤਾ ਗਿਆ ਸੀ।

ਪੰਜਾਬ ਸਰਕਾਰ ਨੇ ਸਰਕਾਰੀ ਵਿਭਾਗਾਂ ਵਿੱਚ ਕੰਮ ਕਰਦੇ 36 ਹਜ਼ਾਰ ਕੱਚੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਦੀ ਤਿਆਰੀ ਕਰ ਲਈ ਹੈ। ਇਸ ਦੌਰਾਨ ਕਿਸੇ ਵੀ ਕਾਨੂੰਨੀ ਅੜਿੱਕੇ ਨੂੰ ਦੂਰ ਕਰਨ ਲਈ ਮੁਲਾਜ਼ਮਾਂ ਨੂੰ ਵਿਸ਼ੇਸ਼ ਕੇਡਰ ਤਹਿਤ ਰੈਗੂਲਰ ਕਰਨ ਦਾ ਫੈਸਲਾ ਕੀਤਾ ਗਿਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਚੋਣਾਂ ਤੋਂ ਪਹਿਲਾਂ ਭਾਜਪਾ ਨੂੰ ਕਰਾਰਾ ਝਟਕਾ, ਸੀਨੀਅਰ ਆਗੂ ਨੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੇ ਸਾਰੇ ਅਹੁਦਿਆਂ ਤੋਂ ਦਿੱਤਾ ਅਸਤੀਫ਼ਾ

ਉੱਤਰ ਪ੍ਰਦੇਸ਼ ਦੇ ਬਦਾਯੂੰ ਜ਼ਿਲ੍ਹੇ ਦੀ ਬਿਸੌਲੀ ਵਿਧਾਨ ਸਭਾ ਸੀਟ ਤੋਂ ਭਾਜਪਾ ਦੇ ਸਾਬਕਾ...

ਵਾਲ ਕਟਵਾਉਣ ਆਏ ਵਿਅਕਤੀ ਦਾ ਗੋਲ਼ੀਆਂ ਮਾਰਕੇ ਕਤਲ, ਦੋ ਅਣਪਛਾਤੇ ਹਮਲਾਵਰਾਂ ਨੇ ਦਿੱਤਾ ਵਾਰਦਾਤ ਨੂੰ ਅੰਜਾਮ

ਨੌਸ਼ਹਿਰਾ ਪੰਨੂਆਂ ਵਿਖੇ ਬੁੱਧਵਾਰ ਸ਼ਾਮ ਕਰੀਬ 7 ਵਜੇ ਸੈਲੂਨ ਵਿਚ ਵਾਲ ਕਟਵਾਉਣ ਆਏ ਵਿਅਕਤੀ...

ਪੰਜਾਬ ਵਿਧਾਨ ਸਭਾ ਦੀ ਕਾਰਵਾਈ ਕੱਲ੍ਹ ਤੱਕ ਮੁਲਤਵੀ, ਝੋਟੇ ਨੂੰ ਦਿੱਤੀ ਗਈ ਸ਼ਰਧਾਂਜਲੀ

ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਪਹਿਲਾ ਦਿਨ ਸੀ। ਸੈਸ਼ਨ ਦੀ ਸ਼ੁਰੂਆਤ...

ਸਰਕਾਰੀ ਮੁਲਾਜ਼ਮਾਂ ਦੀ ਹੜਤਾਲ ‘ਤੇ ਸਰਕਾਰ ਸਖਤ! ਬਿਨ੍ਹਾਂ ਪ੍ਰਵਾਨਗੀ ਗੈਰ-ਹਾਜ਼ਰਾਂ ਦੀ ਮੰਗੀ ਸੂਚੀ

ਪੰਜਾਬ ਦੇ ਸਰਕਾਰੀ ਮੁਲਾਜ਼ਮਾਂ ਅਤੇ ਮੁੱਖ ਸਕੱਤਰ ਵਿਚਕਾਰ ਬੁੱਧਵਾਰ ਦੇਰ ਰਾਤ ਤੱਕ ਚੱਲੀ ਮੀਟਿੰਗ...

‘ਨੰਨ੍ਹੀ ਛਾਂ’ ਹਰਸਿਮਰਤ ਬਾਦਲ ਹੁਣ ਮਲੂਕਾ ਦੇ ਬਿਆਨ ’ਤੇ ਬੋਲਣਗੇ? ਬਲਤੇਜ ਪੰਨੂ ਦਾ ਸਵਾਲ

ਚੰਡੀਗੜ੍ਹ 21 ਅਕਤੂਬਰ:ਆਪ ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਬੁੱਧਵਾਰ ਨੂੰ ਸੀਨੀਅਰ ਅਕਾਲੀ...

 ਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਜਲੰਧਰ ’ਚ ਅੰਤਰਰਾਸ਼ਟਰੀ ਹਾਕੀ, ਮੀਤ ਹੇਅਰ ਦੀ ਪੰਜਾਬੀਆਂ ਨੂੰ ਅਪੀਲ

ਚੰਡੀਗੜ੍ਹ 21 ਅਕਤੂਬਰ ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ...

4 ਤੇ 5 ਨਵੰਬਰ ਨੂੰ ਮੋਹਾਲੀ ’ਚ ਹਾਕੀ ਦਾ ਰੋਮਾਂਚ, ਦਰਸ਼ਕਾਂ ਲਈ ਐਂਟਰੀ ਬਿਲਕੁਲ ਮੁਫ਼ਤ

ਮੋਹਾਲੀ,21 ਅਕਤੂਬਰ:ਮੋਹਾਲੀ ਦੇ ਮੇਅਰ ਸਰਬਜੀਤ ਸਿੰਘ ਨੇ ਅੱਜ ਇੱਕ ਮੀਡੀਆ ਬਿਆਨ ਜਾਰੀ ਕਰਦਿਆਂ ਕਿਹਾ...

ਝੋਟਾ ਕਤਲਕਾਂਡ ’ਤੇ ਰਾਜੋਆਣਾ ਦਾ ਵੱਡਾ ਬਿਆਨ, ਸ਼ਹਾਦਤ ਨੂੰ ਕੀਤਾ ਸਲਾਮ

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦੇ ਕਤਲ ਦੇ ਦੋਸ਼ੀ ਬਲਵੰਤ ਸਿੰਘ ਰਾਜੋਆਣਾ...

ਟਾਈਗਰ ਸ਼ਰਾਫ ਫਾਇਰਿੰਗ ਮਾਮਲਾ, ਹਥਿਆਰ ਪਹੁੰਚਾਉਣ ਵਾਲੀਆਂ 2 ਕੁੜੀਆਂ ਸਣੇ ਚਾਰ ਹੋਰ ਕਾਬੂ

ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਅਦਾਕਾਰ ਟਾਈਗਰ ਸ਼ਰਾਫ ਦੀ ਕਾਰ ‘ਤੇ ਹੋਈ ਫਾਇਰਿੰਗ...