October 17, 2026, 6:02 am
----------- Advertisement -----------
HomeNewsEntertainmentਪੰਜਾਬੀ ਗਾਇਕ ਗੈਰੀ ਸੰਧੂ ਦੇ ਘਰ ਹੋਈ ਕੀਮਤੀ ਸਮਾਨ ਦੀ ਚੋਰੀ,ਸਿੰਗਰ ਨੇ...

ਪੰਜਾਬੀ ਗਾਇਕ ਗੈਰੀ ਸੰਧੂ ਦੇ ਘਰ ਹੋਈ ਕੀਮਤੀ ਸਮਾਨ ਦੀ ਚੋਰੀ,ਸਿੰਗਰ ਨੇ ਸੋਸ਼ਲ ਮੀਡੀਆ ‘ਤੇ ਚੋਰਾਂ ਨੂੰ ਪਾਈਆਂ ਲਾਹਨਤਾਂ

Published on

----------- Advertisement -----------

ਮਸ਼ਹੂਰ ਪੰਜਾਬੀ ਗਾਇਕ ਗੈਰੀ ਸੰਧੂ (Garry Sandhu) ਦੇ ਘਰ ਚੋਰੀ ਹੋਣ ਦੀ ਖਬਰ ਸਾਹਮਣੇ ਹੈ। ਸਿਲੀ ਜਾਣਕਾਰੀ ਮੁਤਾਬਕ ਚੋਰ ਕੀਮਤੀ ਸਮਾਨ ਚੁੱਕ ਕੇ ਲੈ ਗਏ। ਇਸ ਦੌਰਾਨ ਪੰਜਾਬੀ ਗਾਇਕ ਵੱਲੋਂ ਚੋਰ ਨੂੰ ਫੜਾਉਣ ਵਾਲੇ ਬੰਦੇ ਨੂੰ ਇੱਕ ਵੱਡੀ ਰਕਮ ਦੇਣ ਦਾ ਐਲਾਨ ਕੀਤਾ ਗਿਆ ਹੈ। ਗੈਰੀ ਸੰਧੂ ਨੇ ਸੋਸ਼ਲ ਮੀਡੀਆ ‘ਤੇ ਚੋਰਾਂ ਨੂੰ ਰੱਜ ਕੇ ਗਾਲ੍ਹਾਂ ਕੱਢੀਆਂ ਤੇ ਲਾਹਣਤਾਂ ਪਾਈਆਂ। ਉਨ੍ਹਾਂ ਕਿਹਾ ਕਿ ਚੋਰਾਂ ਦਾ ਕੰਮ ਹੈ ਚੋਰੀ ਕਰਨੀ ਪਰ ਘੱਟੋ-ਘੱਟ ਚੱਪਲਾਂ ਤਾਂ ਬਾਹਰ ਲਾਹ ਕੇ ਆਇਆ ਕਰੋ, ਸਾਰੇ ਘਰ ‘ਚ ਗੰਦ ਪਾ ਦਿੱਤਾ। ਗੈਰੀ ਨੇ ਕਿਹਾ ਕਿ ਚੋਰ ਉਸ ਦੀ ਮਾਂ ਦੀਆਂ ਕੁਝ ਨਿਸ਼ਾਨੀਆਂ ਲੈ ਗਏ ਜੋ ਉਨ੍ਹਾਂ ਲਈ ਬੇਹੱਦ ਕੀਮਤੀ ਸਨ। ਉਨ੍ਹਾਂ ਦੱਸਿਆ ਕਿ ਬੱਚੇ ਦਾ ਸਾਮਾਨ ਵੀ ਚੋਰੀ ਕਰ ਕੇ ਲੈ ਗਏ। ਗੈਰੀ ਸੰਧੂ ਨੇ ਚੋਰਾਂ ਨੂੰ ਲੱਭਣ ਵਾਲੇ ਨੂੰ ਪੰਜ ਹਜ਼ਾਰ ਪੌਂਡ ਇਨਾਮ ਵਜੋਂ ਦੇਣ ਦੀ ਗੱਲ ਵੀ ਕਹੀ। ਦੱਸ ਦਈਏ ਕਿ ਤਿੰਨ ਸਾਲ ਪਹਿਲਾਂ ਜਲੰਧਰ-ਦਿੱਲੀ ਨੈਸ਼ਨਲ ਹਾਈਵੇ ‘ਤੇ ਸਥਿਤ ਗੈਰੀ ਸੰਧੂ ਦੇ ਫਰੈਸ਼ ਕੁਲੈਕਸ਼ਨ ਸ਼ੋਅਰੂਮ ‘ਚ ਵੀ 22 ਲੱਖ ਰੁਪਏ ਦੇ ਡਿਜ਼ਾਈਨਰ ਗਾਰਮੈਂਟਸ ਅਤੇ 22 ਹਜ਼ਾਰ ਦੀ ਨਕਦੀ ਚੋਰੀ ਕੀਤੀ ਗਈ ਸੀ। ਇਸ ਦੌਰਾਨ ਚੋਰ ਰਾਤ ਦੇ 2.01 ਵਜੇ ਸ਼ੋਅਰੂਮ ਵਿੱਚ ਦਾਖਲ ਹੋਏ ਸਨ ਅਤੇ ਕਰੀਬ 40 ਮਿੰਟ ਤੱਕ ਚੋਰਾਂ ਨੇ ਚੋਰੀ ਦੀ ਵਾਰਦਾਤ ਨੂੰ ਅੰਜਾਮ ਦਿੱਤਾ। ਇੱਥੇ ਇਹ ਵੀ ਦੱਸਿਆ ਗਿਆ ਸੀ ਕਿ ਚੋਰ 12 ਬੋਰੀਆਂ ਵਿੱਚ ਭਰ ਕੇ ਸਾਮਾਨ ਚੋਰੀ ਕਰਕੇ ਲੈ ਗਏ ਸਨ।

----------- Advertisement -----------

ਸਬੰਧਿਤ ਹੋਰ ਖ਼ਬਰਾਂ

  ਪਾਕਿਸਤਾਨ ਤੋਂ ਨਸ਼ਾ ਆਉਂਦਾ ਤਾਂ BSF ਕਿਸ ਦੇ ਅਧੀਨ ਹੈ? CM ਮਾਨ ਨੇ ਘੇਰੇ ਅਮਿਤ ਸ਼ਾਹ

ਚੰਡੀਗੜ16 ਅਕਤੂਬਰ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ੁੱਕਰਵਾਰ ਨੂੰ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

ਰਾਜਜੀਤ ਸਿੰਘ ਖ਼ਿਲਾਫ਼ ਕਾਰਵਾਈ ਤੋਂ ਹਾਈ ਕੋਰਟ ਦੀਆਂ ਰਿਪੋਰਟਾਂ ਤੱਕ, ਬਲਤੇਜ ਪੰਨੂ ਦੇ ਵੱਡੇ ਦਾਅਵੇ

ਚੰਡੀਗੜ੍ਹ 16 ਅਕਤੂਬਰ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਸ਼ੁੱਕਰਵਾਰ...

ਨਸ਼ਿਆਂ ਦੇ ਹੌਟਸਪੌਟ ਬਣਨਗੇ ਖੇਡ ਮੈਦਾਨ ਤੇ ਪਾਰਕ, ਬਰਨਾਲਾ ਡੀਸੀ ਦਾ ਵੱਡਾ ਐਕਸ਼ਨ

ਬਰਨਾਲਾ / ਚੰਡੀਗੜ੍ਹ; 15 ਅਕਤੂਬਰ 2026:ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੀ ‘ਯੁੱਧ...

ਹੱਤਿਆ ਦੇ ਮੁਲਜ਼ਮ ਅਸ਼ਵਨੀ ਦੀ ਦੁਕਾਨ ਤੇ ਲਾਇਆ ਪਰਵਿੰਦਰ ਝੋਟਾ ਦਾ ਬੈਨਰ 

ਮਾਨਸਾ ਵਿੱਚ ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਜੁੜਿਆ...

ਮਾਨਸਾ ’ਚ ਤਣਾਅ ਫੈਲਾਉਣ ਵਾਲਿਆਂ ਦੀ ਖ਼ੈਰ ਨਹੀਂ! ਪੁਲਿਸ ਨੇ ਦਰਜ ਕੀਤੇ 2 ਕੇਸ

ਪਰਵਿੰਦਰ ਸਿੰਘ ਝੋਟਾ ਦੀ ਮੌਤ ਤੋਂ ਬਾਅਦ ਪੈਦਾ ਹੋਏ ਤਣਾਅ ਦੇ ਮੱਦੇਨਜ਼ਰ ਪੁਲਿਸ ਅਤੇ...

ਪਤਨੀ ਨੇ ਪ੍ਰੇਮੀ ਤੇ ਧੀ ਨਾਲ ਮਿਲ ਕੇ ਪਤੀ ਨੂੰ ਉਤਾਰਿਆ ਬੇਰਹਿਮੀ ਨਾਲ ਮੌਤ ਦੇ ਘਾਟ, ਪਿੰਡ ਵਾਲਿਆਂ ਦੇ ਉੱਡੇ ਹੋਸ਼

 ਫਰੀਦਾਬਾਦ ਦੇ ਪੱਲਾ ਥਾਣਾ ਖੇਤਰ ਵਿੱਚ ਕਤਲ ਦੀ ਇੱਕ ਸਨਸਨੀਖੇਜ਼ ਵਾਰਦਾਤ ਸਾਹਮਣੇ ਆਈ ਹੈ,...

ਪਰਵਿੰਦਰ ਝੋਟਾ ਕਤਲ ਕਾਂਡ: ਮੰਗਾਂ ਲਈ ਪ੍ਰਸ਼ਾਸਨ ਨਾਲ ਗੱਲਬਾਤ ਕਰਨ ਦੀ ਸਲਾਹ

 ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜਲੰਧਰ ਪਹੁੰਚੇ ਹਨ। ਇਸ ਦੌਰਾਨ ਉਨਾਂ ਨੇ...

“BJP ਦੀ ਸਰਕਾਰ ਆਉਣ ‘ਤੇ ਪੰਜਾਬ ‘ਚ ਨਸ਼ਾ ਹੋਵੇਗਾ ਖ਼ਤਮ” ਪਰਵਿੰਦਰ ਝੋਟਾ ਕਤਲ ‘ਮਾਮਲੇ ਤੇ ਅਮਿਤ ਸ਼ਾਹ ਦਾ ਬਿਆਨ

ਪਰਵਿੰਦਰ ਝੋਟੇ ਦੇ ਕਤਲ ਮਾਮਲੇ ਨੂੰ ਲੈ ਕੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ...