May 26, 2026, 3:06 am
----------- Advertisement -----------
HomeNewsEntertainmentਪ੍ਰਧਾਨ ਮੰਤਰੀ ਮੋਦੀ ਦੀ ਮਾਂ ਦੇ ਦੇਹਾਂਤ 'ਤੇ ਕੰਗਨਾ ਰਣੌਤ ਤੋਂ ਲੈ...

ਪ੍ਰਧਾਨ ਮੰਤਰੀ ਮੋਦੀ ਦੀ ਮਾਂ ਦੇ ਦੇਹਾਂਤ ‘ਤੇ ਕੰਗਨਾ ਰਣੌਤ ਤੋਂ ਲੈ ਕੇ ਅਕਸ਼ੇ ਕੁਮਾਰ ਤੱਕ ਇੰਨ੍ਹਾਂ ਫਿਲਮੀ ਸਿਤਾਰਿਆਂ ਨੇ ਜਤਾਇਆ ਦੁੱਖ

Published on

----------- Advertisement -----------

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦਾ ਅੱਜ 100 ਸਾਲ ਦੀ ਉਮਰ ਵਿੱਚ ਦਿਹਾਂਤ ਹੋ ਗਿਆ ਹੈ। ਦੱਸ ਦੇਈਏ ਕਿ ਇਸ ਸਾਲ ਹੀਰਾਬੇਨ ਨੇ ਆਪਣਾ 100ਵਾਂ ਜਨਮਦਿਨ ਵੀ ਮਨਾਇਆ ਸੀ। ਇਸ ਦੇ ਨਾਲ ਹੀ ਕਈ ਫਿਲਮੀ ਸਿਤਾਰਿਆਂ ਨੇ ਪ੍ਰਧਾਨ ਮੰਤਰੀ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੀ ਮੌਤ ‘ਤੇ ਦੁੱਖ ਪ੍ਰਗਟ ਕੀਤਾ ਹੈ।


ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਦੇ ਦਿਹਾਂਤ ‘ਤੇ ਦੁੱਖ ਪ੍ਰਗਟ ਕਰਦੇ ਹੋਏ ਅਨੁਪਮ ਖੇਰ ਨੇ ਟਵੀਟ ਕੀਤਾ ਅਤੇ ਲਿਖਿਆ- ‘ਸਤਿਕਾਰਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਜੀ! ਤੁਹਾਡੀ ਮਾਤਾ ਹੀਰਾਬੇਨ ਜੀ ਦੇ ਦਿਹਾਂਤ ਬਾਰੇ ਸੁਣ ਕੇ ਮਨ ਬਹੁਤ ਦੁਖੀ ਹੋਇਆ। ਤੁਹਾਡਾ ਉਨ੍ਹਾਂ ਲਈ ਪਿਆਰ ਅਤੇ ਸਤਿਕਾਰ ਜਗ ਜ਼ਾਹਿਰ ਹੈ। ਤੁਹਾਡੀ ਜਿੰਦਗੀ ‘ਚ ਉਨ੍ਹਾਂ ਦੀ ਜਗ੍ਹਾ ਕੋਈ ਨਹੀਂ ਭਰ ਪਾਏਗਾ! ਪਰ ਤੁਸੀਂ ਭਾਰਤ ਮਾਤਾ ਦੇ ਪੁੱਤਰ ਹੋ! ਦੇਸ਼ ਦੀ ਹਰ ਮਾਂ ਦਾ ਆਸ਼ੀਰਵਾਦ ਤੁਹਾਡੇ ‘ਤੇ ਹੈ। ਮੇਰੀ ਮਾਂ ਦਾ ਵੀ! ਆਪਣੇ ਇਸ ਟਵੀਟ ਦੇ ਨਾਲ ਅਨੁਪਮ ਖੇਰ ਨੇ ਪੀ.ਐੱਮ ਮੋਦੀ ਨਾਲ ਉਨ੍ਹਾਂ ਦੀ ਮਾਂ ਦੀਆਂ ਤਸਵੀਰਾਂ ਵੀ ਸ਼ੇਅਰ ਕੀਤੀਆਂ ਹਨ।


ਉਥੇ ਹੀ ਸੋਨੂੰ ਸੂਦ ਨੇ ਕਿਹਾ, ਸਤਿਕਾਰਯੋਗ ਮੋਦੀ ਜੀ, ਮਾਂ ਕਿਤੇ ਵੀ ਨਹੀਂ ਜਾਂਦੀ, ਪਰ ਕਦੇ-ਕਦੇ ਰੱਬ ਦੇ ਚਰਨਾਂ ਵਿੱਚ ਬੈਠ ਜਾਂਦੀ ਹੈ ਤਾਂ ਜੋ ਉਸਦਾ ਪੁੱਤਰ ਦੂਜਿਆਂ ਦਾ ਭਲਾ ਕਰ ਸਕੇ। ਮਾਂ ਹਮੇਸ਼ਾ ਤੁਹਾਡੇ ਨਾਲ ਸੀ ਅਤੇ ਤੁਹਾਡੇ ਨਾਲ ਰਹੇਗੀ।


ਅਕਸ਼ੈ ਕੁਮਾਰ ਨੇ ਕਿਹਾ ਕਿ ਮਾਂ ਨੂੰ ਗੁਆਉਣ ਤੋਂ ਵੱਡਾ ਕੋਈ ਦੁੱਖ ਨਹੀਂ ਹੈ। ਪ੍ਰਮਾਤਮਾ ਤੁਹਾਨੂੰ ਨਰਿੰਦਰ ਮੋਦੀ ਜੀ ਨੂੰ ਇਹ ਦੁੱਖ ਸਹਿਣ ਦੀ ਤਾਕਤ ਦੇਵੇ। ਓਮ ਸ਼ਾਂਤੀ


ਕੰਗਨਾ ਰਣੌਤ ਨੇ ਅੱਜ ਸਵੇਰੇ ਆਪਣੇ ਅਧਿਕਾਰਤ ਇੰਸਟਾਗ੍ਰਾਮ ਹੈਂਡਲ ‘ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਮਾਂ ਹੀਰਾਬੇਨ ਮੋਦੀ ਦੀ ਮੌਤ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਇਸ ਦੌਰਾਨ ਕੰਗਨਾ ਨੇ ਆਪਣੀ ਇੰਸਟਾ ਸਟੋਰੀ ‘ਚ ਪੀਐੱਮ ਮੋਦੀ ਅਤੇ ਉਨ੍ਹਾਂ ਦੀ ਮਾਂ ਹੀਰਾਬੇਨ ਦੀ ਤਸਵੀਰ ਸ਼ੇਅਰ ਕੀਤੀ ਹੈ। ਜਿਸ ‘ਤੇ ਕੰਗਨਾ ਨੇ ਲਿਖਿਆ ਹੈ ਕਿ- ਪ੍ਰਮਾਤਮਾ ਪ੍ਰਧਾਨ ਮੰਤਰੀ ਨੂੰ ਇਸ ਔਖੇ ਸਮੇਂ ‘ਚ ਧੀਰਜ ਅਤੇ ਸ਼ਾਂਤੀ ਦੇਵੇ, ਓਮ ਸ਼ਾਂਤੀ। ਇਸ ਤਰ੍ਹਾਂ ਕੰਗਨਾ ਰਣੌਤ ਨੇ ਹੀਰਾਬੇਨ ਮੋਦੀ ਦੀ ਮੌਤ ‘ਤੇ ਸੋਗ ਜਤਾਇਆ ਹੈ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਨੀਟ ਪ੍ਰੀਖਿਆ ਦਾ ਖ਼ੌਫ਼? 92% ਅੰਕ ਲੈਣ ਵਾਲੀ ਹੋਣਹਾਰ ਵਿਦਿਆਰਥਣ ਨੇ ਪੱਖੇ ਨਾਲ ਲਟਕ ਕੇ ਕੀਤੀ ਖ਼ੁਦਕੁਸ਼ੀ

ਕਰਨਾਟਕ ਵਿਚ ਨੀਟ ਦੀ ਪ੍ਰੀਖਿਆ ਦੇ ਚੁੱਕੀ ਵਿਦਿਆਰਥਣ ਨੇ ਆਪਣੇ ਘਰ ਵਿਚ ਪੱਖੇ ਨਾਲ...

ਨਗਰ ਕੌਂਸਲ ਚੋਣਾਂ ਲਈ ਚੋਣ ਪ੍ਰਚਾਰ ਖਤਮ ਹੋਣ ਮਗਰੋਂ ਵੀ ਚੋਣ ਪ੍ਰਚਾਰ ਦੇ ਦੋਸ਼, ਰਾਜਾ ਵੜਿੰਗ ਨੂੰ ਨੋਟਿਸ ਜਾਰੀ

ਪੰਜਾਬ ਕਾਂਗਰਸ ਦੇ ਪ੍ਰਧਾਨ ਤੇ ਲੁਧਿਆਣਾ ਦੇ ਸੰਸਦ ਮੈਂਬਰ ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ...

*ਪੰਜਾਬ ਵਿੱਚ ਪਹਿਲੀ ਵਾਰ 220 ਖਿਡਾਰੀਆਂ ਨੂੰ ਖੇਡ ਮੁਕਾਬਲਿਆਂ ਦੀ ਤਿਆਰੀ ਲਈ 8.61 ਕਰੋੜ ਦਿੱਤੇ-ਮੁੱਖ ਮੰਤਰੀ ਭਗਵੰਤ ਸਿੰਘ ਮਾਨ*

*ਪੰਜਾਬ ਸਰਕਾਰ ਨੇ ਸਾਰੇ ਖਿਡਾਰੀਆਂ ਨੂੰ 32.05 ਕਰੋੜ ਰੁਪਏ ਦੀ ਇਨਾਮੀ ਰਾਸ਼ੀ ਵੰਡੀ-ਮੁੱਖ ਮੰਤਰੀ...

ਅੰਬਾਲਾ : ਘਰੇਲੂ ਝਗੜੇ ਨੇ ਧਾਰਿਆ ਖੌਫਨਾਕ ਰੂਪ, ਮੁੰਡੇ ਨੇ ਦਾਦੀ, ਭਰਾ ਤੇ ਚਾਚੇ ਨੂੰ ਗੋਲੀਆਂ ਮਾਰ ਉਤਾਰਿਆ ਮੌਤ ਦੇ ਘਾਟ

ਅੰਬਾਲਾ ਦੇ ਸ਼ਹਿਜਾਦਪੁਰ ਖੰਡ ਦੇ ਪਿੰਡ ਬਿਚਪੜੀ ਵਿਚ ਘਰੇਲੂ ਝਗੜੇ ਨੇ ਖੌਫਨਾਕ ਰੂਪ ਧਾਰ...

ਆਰਬੀਆਈ ਨੂੰ ਕਮਜ਼ੋਰ ਕਰਕੇ ਅਤੇ ਰਾਜਾਂ ਨੂੰ ਵਿੱਤੀ ਤੌਰ ‘ਤੇ ਨਿਚੋੜ ਕੇ ਭਾਰਤ ਇੱਕ ਮਜ਼ਬੂਤ ਆਰਥਿਕਤਾ ਦਾ ਨਿਰਮਾਣ ਨਹੀਂ ਕਰ ਸਕਦਾ: ਹਰਪਾਲ ਸਿੰਘ ਚੀਮਾ

ਚੰਡੀਗੜ੍ਹ, 23 ਮਈ:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ਨੀਵਾਰ ਨੂੰ ਭਾਰਤੀ ਰਿਜ਼ਰਵ...

ਅਮਰੀਕਾ ਦੇ ਗ੍ਰੀਨ ਕਾਰਡ ਨਿਯਮਾਂ ‘ਚ ਵੱਡਾ ਬਦਲਾਅ, ਹੁਣ ਆਪਣੇ ਦੇਸ਼ ਤੋਂ ਹੀ ਕਰਨੀ ਪਵੇਗੀ ਅਰਜ਼ੀ

ਅਮਰੀਕਾ ‘ਚ ਪਰਮਾਨੈਂਟ ਰੈਜੀਡੈਂਸੀ (ਗ੍ਰੀਨ ਕਾਰਡ) ਦੀ ਉਡੀਕ ਕਰ ਰਹੇ ਹਜ਼ਾਰਾਂ ਭਾਰਤੀਆਂ ਲਈ ਟਰੰਪ...

ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਖੁੱਲ੍ਹੇ; ਗੂੰਜੇ ਖਾਲਸਾਈ ਜੈਕਾਰੇ

ਸਿੱਖ ਤੀਰਥ ਅਸਥਾਨ ਸ੍ਰੀ ਹੇਮਕੁੰਟ ਸਾਹਿਬ ਦੇ ਕਿਵਾੜ ਅੱਜ ਸ਼ਨੀਵਾਰ ਸਵੇਰੇ 11:30 ਵਜੇ ਸ਼ਰਧਾਲੂਆਂ...

ਪੈਟਰੋਲ – ਡੀਜ਼ਲ 6 ਰੁਪਏ ਹੋਇਆ ਸਸਤਾ! ਪੜ੍ਹੋ ਨਵੇਂ ਰੇਟ

ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਨੂੰ ਲੈ ਕੇ ਵੱਡੀ ਖਬਰ ਸਾਹਮਣੇ ਆਈ ਹੈ। ਪਾਕਿਸਤਾਨ...

ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ, ਸਕੂਲ ਦੀ ਡਿੱਗੀ ਛੱਤ, ਬੱਚੇ ਮਲਬੇ ਹੇਠਾਂ ਦੱਬੇ, 4 ਦੀ ਹਾਲਤ ਗੰਭੀਰ

 ਫ਼ਰੀਦਾਬਾਦ ਵਿਚ ਇਕ ਵੱਡਾ ਹਾਦਸਾ ਹੋਣ ਦੀ ਖ਼ਬਰ ਮਿਲੀ ਹੈ। ਜਾਣਕਾਰੀ ਦੇ ਅਨੁਸਾਰ, ਸਕੂਲ...