November 17, 2026, 1:40 pm
----------- Advertisement -----------
HomeNewsEducationਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ...

ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ

Published on

----------- Advertisement -----------

ਚੰਡੀਗੜ੍ਹ, 31 ਦਸੰਬਰ: ਉਚੇਰੀ ਸਿੱਖਿਆ ਤੇ ਭਾਸ਼ਾਵਾਂ ਬਾਰੇ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ ਵੱਲੋਂ ਭਾਸ਼ਾ ਵਿਭਾਗ ਪੰਜਾਬ ਦੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਦਾ ਲੋਗੋ ਜਾਰੀ ਕੀਤਾ ਗਿਆ। ਭਾਸ਼ਾ ਵਿਭਾਗ ਪਹਿਲੀ ਜਨਵਰੀ 2023 ਨੂੰ ਆਪਣੀ ਸਥਾਪਨਾ ਦੀ 75ਵੀਂ ਵਰ੍ਹੇਗੰਢ ਮਨਾ ਰਿਹਾ ਹੈ ਅਤੇ ਇਸ ਦਿਨ ਮੁੱਖ ਦਫਤਰ ਭਾਸ਼ਾ ਭਵਨ ਪਟਿਆਲਾ ਸਾਰੇ ਜ਼ਿਲਾ ਭਾਸ਼ਾ ਦਫ਼ਤਰਾਂ ਵਿਖੇ ਵਿਸ਼ੇਸ਼ ਸਮਾਗਮ ਕਰਵਾਏ ਜਾਣਗੇ। ਮੀਤ ਹੇਅਰ ਨੇ ਦੱਸਿਆ ਕਿ 1 ਜਨਵਰੀ 1948 ਨੂੰ ਪੰਜਾਬੀ ਸੈਕਸ਼ਨ ਦੇ ਨਾਂ ਨਾਲ ਸਥਾਪਿਤ ਹੋਇਆ ਇਹ ਵਿਭਾਗ ਸਾਲ 1949 ਵਿਚ ਮਹਿਕਮਾ ਪੰਜਾਬੀ ਅਤੇ ਫੇਰ ਸਾਲ 1956 ਤੋਂ ਭਾਸ਼ਾ ਵਿਭਾਗ, ਪੰਜਾਬ ਦੇ ਨਾਂ ਨਾਲ ਜਾਣਿਆ ਜਾਂਦਾ ਹੈ।ਵਿਭਾਗ ਹੁਣ ਤੱਕ 1632 ਪੁਸਤਕਾਂ ਦਾ ਪ੍ਰਕਾਸ਼ਨ ਕਰ ਚੁੱਕਾ ਹੈ ਜਿਸ ਵਿਚ ਕੋਸ਼ਕਾਰੀ ਅਤੇ ਪੰਜਾਬੀ ਵਿਸ਼ਵ ਕੋਸ਼ ਜੋ ਪੰਜਾਬੀ ਭਾਸ਼ਾ ਵਿਚ ਹੋਣ ਵਾਲਾ ਪਹਿਲਾ ਕਾਰਜ ਹੈ। ਵਿਦਿਆਰਥੀਆਂ ਅਤੋ ਖੋਜਾਰਥੀਆਂ ਦੀ ਸਹੂਲਤ ਲਈ 35 ਦੇ ਕਰੀਬ ਸ਼ਬਦਾਵਲੀਆਂ ਪੰਜਾਬੀ ਭਾਸ਼ਾ ਵਿਚ ਛਾਪ ਕੇ ਇੱਕ ਵਿਲੱਖਣ ਕਾਰਜ ਕੀਤਾ ਹੈ। ਪੰਜਾਬੀ ਦੀਆਂ ਦੁਰਲੱਭ ਕਿਰਤਾਂ ਜਿਵੇਂ ਮਹਾਨ ਕੋਸ਼, ਪੰਜਾਬ ਦੀਆਂ ਲੋਕ ਕਹਾਣੀਆਂ, ਗੁਲਸਿਤਾਂ ਬੋਸਤਾਂ, ਸ਼ਹੀਦਾਨ-ਏ-ਵਫਾ ਆਦਿ ਪ੍ਰਕਾਸ਼ਿਤ ਕੀਤੀਆਂ ਗਈਆਂ।

ਭਾਸ਼ਾਵਾਂ ਬਾਰੇ ਮੰਤਰੀ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਭਾਸ਼ਾਵਾਂ ਦੇ ਵਿਕਾਸ ਅਤੇ ਪੰਜਾਬੀ ਮਾਂ ਬੋਲੀ ਨੂੰ ਬਣਦਾ ਮਾਣ ਸਤਿਕਾਰ ਦੇਣ ਲਈ ਵਚਨਬੱਧ ਹੈ।ਹਾਲ ਹੀ ਵਿੱਚ ਭਾਸ਼ਾ ਵਿਭਾਗ ਵੱਲੋਂ ਮਨਾਏ ਗਏ ਪੰਜਾਬੀ ਮਾਹ ਦੌਰਾਨ ਮੁੱਖ ਮੰਤਰੀ ਵੱਲੋਂ ਸੂਬੇ ਵਿੱਚ ਸਾਰੇ ਬੋਰਡਾਂ ਉੱਤੇ ਪੰਜਾਬੀ ਭਾਸ਼ਾ ਨੂੰ ਤਰਜੀਹ ਦੇਣ ਦਾ ਐਲਾਨ ਕੀਤਾ ਗਿਆ। ਦੂਜੀਆਂ ਭਾਸ਼ਾਵਾਂ ਦਾ ਵੀ ਸਤਿਕਾਰ ਕਰਦੇ ਹੋਏ ਬੋਰਡ ਉੱਤੇ ਪੰਜਾਬੀ ਤੋਂ ਬਾਅਦ ਹੋਰ ਕੋਈ ਵੀ ਭਾਸ਼ਾ ਲਿਖੀ ਜਾ ਸਕਦੀ ਹੈ। ਭਾਸ਼ਾ ਵਿਭਾਗ ਵੱਲੋਂ ਵੀ ਪੰਜਾਬੀ, ਹਿੰਦੀ, ਸੰਸਕ੍ਰਿਤ ਅਤੇ ਉਰਦੂ ਭਾਸ਼ਾਵਾਂ ਦੇ ਵਿਕਾਸ ਲਈ ਮਾਅਰਕੇ ਵਾਲਾ ਕਾਰਜ ਕੀਤਾ ਹੈ।ਭਾਸ਼ਾ ਵਿਭਾਗ ਵੱਲੋਂ ਵੱਖ ਵੱਖ ਭਾਸ਼ਾਵਾਂ ਵਿਚ 4 ਰਸਾਲੇ ਪ੍ਰਕਾਸ਼ਿਤ ਕੀਤੇ ਜਾਂਦੇ ਹਨ। ਮੀਤ ਹੇਅਰ ਨੇ ਸਮੂਹ ਪੰਜਾਬੀਆਂ ਨੂੰ ਭਾਸ਼ਾ ਵਿਭਾਗ ਦਾ ਇਹ ਸਥਾਪਨਾ ਦਿਵਸ ਸਮੂਹਿਕ ਰੂਪ ਵਿਚ ਮਨਾਉਣ ਦਾ ਸੱਦਾ ਦਿੰਦਿਆਂ ਨਾਲ ਹੀ ਪੰਜਾਬੀਆਂ ਨੂੰ ਇਹ ਯਕੀਨ ਦਿਵਾਇਆ ਕਿ ਸੂਬਾ ਸਰਕਾਰ ਦਾ ਇਹ ਅਦਾਰਾ ਨਿਰੰਤਰ ਹੋਰ ਪੁਲਾਘਾਂ ਪੁੱਟਦਾ ਰਹੇਗਾ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਸੋਨੀਆ ਗਾਂਧੀ ਦੀ ਬੁਕ ਲਾਂਚਿੰਗ ‘ਚ ਪਹੁੰਚੇ ਕੈਪਟਨ ਅਮਰਿੰਦਰ ਸਿੰਘ, ਸਿਆਸਤ ‘ਚ ਛਿੜੀ ਨਵੀਂ ਚਰਚਾ!

ਪੰਜਾਬ ਦੇ ਸਾਬਕਾ ਮੁੱਖ ਮੰਤਰੀ ਅਤੇ ਸੀਨੀਅਰ ਭਾਜਪਾ ਨੇਤਾ ਕੈਪਟਨ ਅਮਰਿੰਦਰ ਸਿੰਘ ਨੇ ਇੱਕ...

ਹਾਦਸੇ ਦਾ ਸ਼ਿਕਾਰ ਹੋਈ ਬਰਾਤ ਤੋਂ ਪਰਤ ਰਹੀ ਕਾਰ, ਬੱਚਿਆਂ ਸਣੇ 5 ਦੀ ਮੌਤ, ਕਈ ਜ਼ਖ਼ਮੀ

ਫਾਜ਼ਿਲਕਾ ਜ਼ਿਲ੍ਹੇ ਵਿੱਚ ਐਤਵਾਰ ਦੇਰ ਸ਼ਾਮ ਇੱਕ ਭਿਆਨਕ ਸੜਕ ਹਾਦਸਾ ਵਾਪਰਿਆ। ਖੇ ਕਲੰਦਰ ਪਿੰਡ...

ਦਿਲਜੀਤ ਦੋਸਾਂਝ ਖ਼ਿਲਾਫ਼ ਭੜਕੇ ਪੰਡਿਤ ਰਾਓ, ਹਾਈਕੋਰਟ ਜਾਣ ਦੀ ਦਿੱਤੀ ਚਿਤਾਵਨੀ

ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਵੱਲੋਂ ਇੰਦੌਰ ਵਿਖੇ ਆਪਣੇ ਲਾਈਵ ਕੰਸਰਟ ਦੌਰਾਨ ਗੀਤਾਂ 'ਤੇ...

ਸਿਰਫ਼ 100 ਰੁਪਏ ਵਿੱਚ ਭੁਗਤਾਓ ਪੁਰਾਣੇ ਟ੍ਰੈਫਿਕ ਚਲਾਨ, ਵੱਡੀ ਖੁਸ਼ਖ਼ਬਰੀ

ਸ਼ਹਿਰ ਦੇ ਵਾਹਨ ਚਾਲਕਾਂ ਲਈ ਅੱਜ ਦਾ ਦਿਨ ਬੇਹੱਦ ਰਾਹਤ ਭਰਿਆ ਸਾਬਤ ਹੋਣ ਜਾ...

ਪ੍ਰਕਾਸ਼ ਪੁਰਬ ਮੌਕੇ ਮੁੜ ਖੋਲ੍ਹਿਆ ਜਾਵੇ ਕਰਤਾਰਪੁਰ ਸਾਹਿਬ ਲਾਂਘਾ, CM ਮਾਨ ਦੀ PM ਮੋਦੀ ਨੂੰ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਸ੍ਰੀ...

ਗੁਰਦਾਸਪੁਰ: ਸ਼ੱਕੀ ਹਾਲਾਤਾਂ ’ਚ ਮਿਲੀ ਹੈੱਡ ਕਾਂਸਟੇਬਲ ਦੀ ਲਾਸ਼, ਪਰਿਵਾਰ ਨੇ ਕਤਲ ਦਾ ਜਤਾਇਆ ਖ਼ਦਸ਼ਾ

ਗੁਰਦਾਸਪੁਰ ਦੇ ਪਿੰਡ ਮਾਣ ਕੌਰ ਬਾਈਪਾਸ ਨੇੜੇ ਵੱਡੀ ਵਾਰਦਾਤ ਵਾਪਰੀ ਹੈ ਜਿਥੇ ਪੰਜਾਬ ਪੁਲਿਸ...

AAP ਵੱਲੋਂ MC ਚੋਣਾਂ ਲਈ 30 ਉਮੀਦਵਾਰਾਂ ਦੀ ਸੂਚੀ ਦਾ ਐਲਾਨ, ਬਾਘਾਪੁਰਾਣਾ, ਧਰਮਕੋਟ ਤੇ ਪਟਿਆਲਾ ਵਿਖੇ ਹੋਣੀਆਂ ਹਨ ਚੋਣਾਂ

ਪੰਜਾਬ ਵਿਚ ਹੋਣ ਵਾਲੀਆਂ ਮਿਊਂਸਪਲ ਚੋਣਾਂ ਨੂੰ ਲੈ ਕੇ ਨੂੰ AAP ਐਕਸ਼ਨ ਵਿਚ ਹੈ।...

ਸਾਡੀ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਛਠ ਮਹਾਂਪਰਵ ਲਈ ਸ਼ਾਨਦਾਰ ਪ੍ਰਬੰਧ ਕੀਤੇ ਗਏ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਧੂਰੀ (ਸੰਗਰੂਰ), 15 ਨਵੰਬਰ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਛਠ ਪੂਜਾ...

ਅੰਮ੍ਰਿਤਸਰ ਹਾਦਸਾ: ਮ੍ਰਿਤਕਾਂ ਦੇ ਪਰਿਵਾਰਾਂ ਨੂੰ 5-5 ਲੱਖ ਤੇ ਜ਼ਖ਼ਮੀਆਂ ਨੂੰ 1-1 ਲੱਖ ਰੁਪਏ ਦੇਣ ਦਾ ਐਲਾਨ

ਅੰਮ੍ਰਿਤਸਰ, 15 ਨਵੰਬਰ:ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ‘ਮੁੱਖ ਮੰਤਰੀ ਤੀਰਥ ਯਾਤਰਾ...