June 26, 2026, 11:23 pm
----------- Advertisement -----------
HomeNewsEntertainmentਸੋਨੂੰ ਸੂਦ ਨੇ ਫੈਨਜ਼ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਸਾਲ ਦੇ...

ਸੋਨੂੰ ਸੂਦ ਨੇ ਫੈਨਜ਼ ਨੂੰ ਨਵੇਂ ਸਾਲ ਦੀ ਦਿੱਤੀ ਵਧਾਈ, ਸਾਲ ਦੇ ਆਖਰੀ ਦਿਨ ਲੋਕਾਂ ਤੋਂ ਮੰਗੀ ਮਾਫੀ?

Published on

----------- Advertisement -----------

ਬਾਲੀਵੁੱਡ ਅਭਿਨੇਤਾ ਸੋਨੂੰ ਸੂਦ ਅਦਾਕਾਰੀ ਲਈ ਨਹੀਂ ਸਗੋਂ ਆਪਣੀ ਜ਼ਿੰਦਾਦਿਲੀ ਲਈ ਜਾਣੇ ਜਾਂਦੇ ਹਨ। ਅੱਜ ਸਾਲ ਦਾ ਆਖਰੀ ਦਿਨ ਹੈ। ਇਸ ਖਾਸ ਮੌਕੇ ‘ਤੇ ਸੋਨੂੰ ਸੂਦ ਨੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ ਹਨ ਅਤੇ ਉਨ੍ਹਾਂ ਲੋਕਾਂ ਤੋਂ ਮੁਆਫੀ ਵੀ ਮੰਗੀ ਹੈ, ਜਿਨ੍ਹਾਂ ਦੀ ਉਹ ਮਦਦ ਨਹੀਂ ਕਰ ਸਕੇ। ਉਨ੍ਹਾਂ ਨੇ ਸੋਸ਼ਲ ਮੀਡੀਆ ‘ਤੇ ਇਕ ਟਵੀਟ ਕਰਕੇ ਪ੍ਰਸ਼ੰਸਕਾਂ ਨੂੰ ਨਵੇਂ ਸਾਲ ਦੀ ਵਧਾਈ ਦਿੱਤੀ ਹੈ। ਸੋਨੂੰ ਸੂਦ ਨੇ ਟਵੀਟ ਕਰਕੇ ਲਿਖਿਆ, ‘ਪਿਛਲੇ ਇੱਕ ਸਾਲ ਵਿੱਚ 10,117 ਲੋਕਾਂ ਨੂੰ ਬਚਾਉਣ ਅਤੇ ਠੀਕ ਕਰਨ ਵਿੱਚ ਸਮਰੱਥ ਹਾਂ। ਜਿਨ੍ਹਾਂ ਤੱਕ ਮੈਂ ਨਹੀਂ ਪਹੁੰਚ ਸਕਿਆ ਉਨ੍ਹਾਂ ਤੋਂ ਮੁਆਫੀ। ਪ੍ਰਮਾਤਮਾ ਸਾਨੂੰ ਸਾਲ 2023 ਵਿੱਚ ਹੋਰ ਵਧੀਆ ਕਰਨ ਦੀ ਤਾਕਤ ਦੇਵੇ। ਨਵੇਂ ਸਾਲ ਦੀਆਂ ਸ਼ੁੱਭਕਾਮਨਾਵਾਂ। ਸੋਨੂੰ ਸੂਦ ਦੇ ਇਸ ਟਵੀਟ ਦਾ ਜਵਾਬ ਦਿੰਦੇ ਹੋਏ ਪ੍ਰਸ਼ੰਸਕ ਵੀ ਉਨ੍ਹਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦੇ ਰਹੇ ਹਨ। ਸੋਨੂੰ ਸੂਦ ਨੇ ਕੋਰੋਨਾ ਦੇ ਦੌਰ ‘ਚ ਲੋੜਵੰਦਾਂ ਦੀ ਵੱਡੀ ਮਦਦ ਕੀਤੀ ਸੀ। ਉਹ ਤਾਲਾਬੰਦੀ ਦੌਰਾਨ ਮੁੰਬਈ ਵਿੱਚ ਫਸੇ ਹਜ਼ਾਰਾਂ ਪ੍ਰਵਾਸੀ ਮਜ਼ਦੂਰਾਂ ਨੂੰ ਸੁਰੱਖਿਅਤ ਉਨ੍ਹਾਂ ਦੇ ਘਰਾਂ ਤੱਕ ਪਹੁੰਚਾਇਆ ਸੀ। ਹਾਲ ਹੀ ਵਿੱਚ ਸੋਨੂੰ ਸੂਦ ਨੇ ਲੋਕਾਂ ਨੂੰ ਕੋਰੋਨਾ ਬਾਰੇ ਚੇਤਾਵਨੀ ਦਿੱਤੀ ਹੈ। ਉਨ੍ਹਾਂ ਨੇ ਟਵੀਟ ਕਰਦੇ ਹੋਏ ਲਿਖਿਆ, ‘ਕੋਰੋਨਾ ਤੋਂ ਨਾ ਡਰੋ, ਸਾਵਧਾਨ ਰਹੋ, ਪ੍ਰਮਾਤਮਾ ਮੇਹਰ ਕਰੇ ਕਿ ਮੈਨੂੰ ਇਸ ਦੀ ਜ਼ਰੂਰਤ ਨਾ ਪਵੇ, ਪਰ ਜੇ ਅਜਿਹਾ ਹੁੰਦਾ ਹੈ, ਤਾਂ ਯਾਦ ਰੱਖੋ… ਨੰਬਰ ਉਹੀ ਹੈ’।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਧੜੇਬੰਦੀ ਖ਼ਤਮ ਕਰੋ, ਪਿੰਡਾਂ ਨੂੰ ਨਸ਼ਾ ਮੁਕਤ, ਸਾਫ਼-ਸੁਥਰਾ, ਹਰਿਆ-ਭਰਿਆ ਅਤੇ ਖੁਸ਼ਹਾਲ ਬਣਾਓ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

*ਪਟਿਆਲਾ; 26 ਜੂਨ 2026:*ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਸਰਪੰਚਾਂ ਨੂੰ...

ਜੇਲ੍ਹ ਵਾਪਸੀ ਤੋਂ ਇੱਕ ਦਿਨ ਪਹਿਲਾਂ ਰਾਮ ਰਹੀਮ ਨੇ ਡੇਰੇ ਦੇ ਨਵੇਂ ਲੁੱਕ ਦਾ ਕੀਤਾ ਉਦਘਾਟਨ, ਹਨੀਪ੍ਰੀਤ ਵੀ ਰਹੀ ਮੌਜੂਦ

ਸਿਰਸਾ ਦੇ ਡੇਰਾ ਸੱਚਾ ਸੌਦਾ ਦਾ ਮੁਖੀ ਗੁਰਮੀਤ ਰਾਮ ਰਹੀਮ ਨੇ ਆਪਣੀ 30 ਦਿਨਾਂ...

ਅਕਾਲੀ-ਭਾਜਪਾ ਗਠਜੋੜ ‘ਤੇ ਨਿਤਿਨ ਨਬੀਨ ਦਾ ਵੱਡਾ ਬਿਆਨ, 6 ਮਹੀਨੇ ਬਾਅਦ ਲਵਾਂਗੇ ਫੈਸਲਾ

ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼੍ਰੋਮਣੀ ਅਕਾਲੀ ਦਲ ਨਾਲ...

ਤਰਨਤਾਰਨ : ਪੁਲਿਸ ਚੌਂਕੀ ਇੰਚਾਰਜ ਨੇ ਚੁੱਕਿਆ ਖੌਫਨਾਕ ਕਦਮ, ਸਰਵਿਸ ਪਿਸਤੌਲ ਨਾਲ ਖੁਦ ਨੂੰ ਮਾਰੀ ਗੋਲੀ

ਤਰਨਤਾਰਨ ਵਿਚ ਪੁਲਿਸ ਚੌਕੀ ਦੇ ਇੰਚਾਰਜ ਏਐੱਸਆਈ ਨੇ ਆਪਣੀ ਸਰਵਿਸ ਪਿਸਤੌਲ ਨਾਲ ਖੁਦ ਨੂੰ...

ਹੋਟਲਾਂ, ਦੁਕਾਨਾਂ ਤੇ ਕਮਰਸ਼ੀਅਲ ਸੈਕਟਰ ਨੂੰ ਰਾਹਤ, ਸਰਕਾਰ ਨੇ LPG ਸਪਲਾਈ ‘ਤੇ ਹਟਾਈਆਂ ਸਾਰੀਆਂ ਪਾਬੰਦੀਆਂ

ਉਦਯੋਗਿਕ ਤੇ ਵਪਾਰਕ LPG ਉਪਭੋਗਤਾਵਾਂ ਲਈ ਸਰਕਾਰ ਨੇ ਵੱਡਾ ਫੈਸਲਾ ਲਿਆ ਹੈ। ਸਰਕਾਰ ਨੇ...

1 ਜੁਲਾਈ ਤੋਂ ਪਾਸਪੋਰਟ ਬਣਾਉਣਾ ਹੋਇਆ ਮਹਿੰਗਾ, 2,000 ਤੱਕ ਵਧ ਗਈ ਫੀਸ, 14 ਸਾਲ ਬਾਅਦ ਹੋਇਆ ਬਦਲਾਅ

ਕੇਂਦਰ ਸਰਕਾਰ ਨੇ ਪਾਸਪੋਰਟ ਤੇ ਉਸ ਨਾਲ ਜੁੜੀ ਸਰਵਿਸ ਦੀ ਫੀਸ ਵਿਚ ਵੱਡਾ ਬਦਲਾਅ...