July 20, 2026, 10:17 pm
----------- Advertisement -----------
HomeNewsEntertainmentਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ 'ਐਨੀਮਲ' ਦਾ ਫਰਸਟ ਲੁੱਕ ਪੋਸਟਰ ਹੋਇਆ...

ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ ‘ਐਨੀਮਲ’ ਦਾ ਫਰਸਟ ਲੁੱਕ ਪੋਸਟਰ ਹੋਇਆ ਰਿਲੀਜ਼

Published on

----------- Advertisement -----------

ਅਭਿਨੇਤਾ ਰਣਬੀਰ ਕਪੂਰ ਦੀ ਆਉਣ ਵਾਲੀ ਫਿਲਮ ‘ਐਨੀਮਲ ‘ ਦਾ ਫਰਸਟ ਲੁੱਕ ਪੋਸਟਰ ਅੱਜ ਰਿਲੀਜ਼ ਹੋ ਗਿਆ ਹੈ। ਨਵੇਂ ਸਾਲ ਦੀ ਪੂਰਵ ਸੰਧਿਆ ‘ਤੇ, ਨਿਰਮਾਤਾਵਾਂ ਨੇ ਪ੍ਰਸ਼ੰਸਕਾਂ ਨੂੰ ਇੱਕ ਖਾਸ ਤੋਹਫਾ ਦਿੰਦੇ ਹੋਏ ਫਿਲਮ ਦੀ ਪਹਿਲੀ ਝਲਕ ਪੋਸਟ ਕੀਤੀ ਹੈ। ਇਸ ‘ਚ ਰਣਬੀਰ ਕਪੂਰ ਕਾਫੀ ਵੱਖਰੇ ਅੰਦਾਜ਼ ‘ਚ ਨਜ਼ਰ ਆ ਰਹੇ ਹਨ। ਤੁਹਾਨੂੰ ਦੱਸ ਦੇਈਏ ਕਿ ਸੰਦੀਪ ਰੈੱਡੀ ਵਾਂਗਾ ਦੇ ਨਿਰਦੇਸ਼ਨ ‘ਚ ਬਣ ਰਹੀ ਇਸ ਫਿਲਮ ‘ਚ ਰਣਬੀਰ ਕਪੂਰ ਅਤੇ ਰਸ਼ਮਿਕਾ ਮੰਡਾਨਾ ਮੁੱਖ ਭੂਮਿਕਾਵਾਂ ‘ਚ ਨਜ਼ਰ ਆਉਣਗੇ। ਅਦਾਕਾਰਾ ਰਸ਼ਮਿਕਾ ਮੰਡਾਨਾ ਨੇ ਵੀ ਇਹ ਪੋਸਟਰ ਆਪਣੀ ਇੰਸਟਾਗ੍ਰਾਮ ਸਟੋਰੀ ‘ਤੇ ਪਾਇਆ ਹੈ। ਉਨ੍ਹਾਂ ਨੇ ਇਸ ਦੇ ਨਾਲ ਲਿਖਿਆ, ‘ਐਨੀਮਲ ਦੀ ਪਹਿਲੀ ਲੁੱਕ ਸਾਹਮਣੇ ਆ ਗਈ ਹੈ। ਮੈਂ ਬਹੁਤ ਰੋਮਾਂਚਕ ਹਾਂ। ਤੁਸੀਂ ਵੀ ਦੇਖੋ।

ਤੁਹਾਨੂੰ ਦੱਸ ਦੇਈਏ ਕਿ ਫਿਲਮ ਦੇ ਫਰਸਟ ਲੁੱਕ ਪੋਸਟਰ ਨੂੰ ਯੂਜ਼ਰਸ ਦਾ ਮਿਲਿਆ-ਜੁਲਿਆ ਹੁੰਗਾਰਾ ਮਿਲ ਰਿਹਾ ਹੈ। ਇਕ ਪਾਸੇ ਜਿੱਥੇ ਕੁਝ ਯੂਜ਼ਰਸ ਰਣਬੀਰ ਦੇ ਲੁੱਕ ਦੀ ਤਾਰੀਫ ਕਰਦੇ ਨਹੀਂ ਥੱਕ ਰਹੇ ਹਨ, ਉੱਥੇ ਹੀ ਕੁਝ ਲੋਕ ਉਨ੍ਹਾਂ ਨੂੰ ਟ੍ਰੋਲ ਕਰਦੇ ਵੀ ਨਜ਼ਰ ਆ ਰਹੇ ਹਨ। ਇਕ ਯੂਜ਼ਰ ਨੇ ਲਿਖਿਆ, ‘ਕੀ ਇਹ KGF ਦਾ ਰੀਮੇਕ ਹੋਵੇਗਾ?’ ਇਕ ਹੋਰ ਯੂਜ਼ਰ ਨੇ ਲਿਖਿਆ, ‘ਦੱਖਣ ਦੇ ਹੀਰੋ ਦੀ ਨਕਲ ਕੀਤੀ ਜਾ ਰਹੀ ਹੈ।’ ਇਕ ਯੂਜ਼ਰ ਨੇ ਲਿਖਿਆ, ‘ਬੜਾ ਧਮਾਕਾ ਹੋਣ ਵਾਲਾ ਹੈ। ਸ਼ਾਨਦਾਰ!’ ਇਸ ਫਿਲਮ ਨੂੰ ਡਾਇਰੈਕਟ ਕਰਨ ਦੇ ਨਾਲ-ਨਾਲ ਸੰਦੀਪ ਰੈਡੀ ਵਾਂਗਾ ਨੇ ਲਿਖਿਆ ਹੈ। ਇਹ ਫਿਲਮ 11 ਅਗਸਤ 2023 ਨੂੰ ਦੁਨੀਆ ਭਰ ਦੇ ਸਿਨੇਮਾਘਰਾਂ ‘ਚ ਰਿਲੀਜ਼ ਹੋਵੇਗੀ। ਖਬਰਾਂ ਮੁਤਾਬਕ ਇਹ ਫਿਲਮ ਪੰਜ ਭਾਸ਼ਾਵਾਂ ‘ਚ ਰਿਲੀਜ਼ ਹੋਵੇਗੀ। ਇਸ ‘ਚ ਰਣਬੀਰ ਕਪੂਰ ਬਿਲਕੁਲ ਵੱਖਰੇ ਅਵਤਾਰ ‘ਚ ਨਜ਼ਰ ਆਉਣ ਵਾਲੇ ਹਨ। ਇਸ ਫਿਲਮ ‘ਚ ਅਨਿਲ ਕਪੂਰ, ਬੌਬੀ ਦਿਓਲ ਅਤੇ ਤ੍ਰਿਪਤੀ ਡਿਮਰੀ ਵੀ ਅਹਿਮ ਭੂਮਿਕਾਵਾਂ ‘ਚ ਨਜ਼ਰ ਆਉਣਗੇ।

----------- Advertisement -----------

ਸਬੰਧਿਤ ਹੋਰ ਖ਼ਬਰਾਂ

ਪੀਐਮ ਮੋਦੀ ਨੇ ਸੂਬੇ ਦੇ ਬਕਾਇਆ ਫੰਡਾਂ ਨੂੰ ਨਜ਼ਰਅੰਦਾਜ਼ ਕਰਕੇ ਪੰਜਾਬ ਦੇ ਹਰ ਵਰਗ ਨੂੰ ਨਿਰਾਸ਼ ਕੀਤਾ: ਹਰਪਾਲ ਸਿੰਘ ਚੀਮਾ

*ਚੰਡੀਗੜ੍ਹ, 17 ਜੁਲਾਈ 2026*:ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਸ਼ੁੱਕਰਵਾਰ ਨੂੰ ਕਿਹਾ...

ਬਾਦਲ ਦਾ ‘ਧਰਮ ਯੁੱਧ ਮੋਰਚਾ’ ਦਾ ਐਲਾਨ ਪੰਜਾਬੀਆਂ ਨੂੰ ਗੁੰਮਰਾਹ ਕਰਨ ਲਈ ਸਿਰਫ਼ ਇੱਕ ਸਿਆਸੀ ਡਰਾਮਾ ਹੈ: ਬਲਤੇਜ ਪੰਨੂ

*ਚੰਡੀਗੜ੍ਹ 17 ਜੁਲਾਈ ,2026*ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸੂਬਾ ਮੀਡੀਆ ਇੰਚਾਰਜ ਬਲਤੇਜ ਪੰਨੂ...

ਭਲਾਈ ਯੋਜਨਾ ਤੋਂ ਅੱਗੇ: ਕਿਵੇਂ ‘ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾ’ ਬਣੀ ਪੰਜਾਬ ਦਾ ਨਵਾਂ ਸੋਸ਼ਲ ਮੀਡੀਆ ਟ੍ਰੈਂਡ

*ਚੰਡੀਗੜ੍ਹ, 17 ਜੁਲਾਈ 2026:*ਜਾਣੀ-ਪਛਾਣੀ ਨੋਟੀਫਿਕੇਸ਼ਨ ਧੁਨ ‘‘ਟੂੰ ਟੂੰ’’ ਹੁਣ ਪੰਜਾਬ ਵਿੱਚ ਸਿਰਫ਼ ਇੱਕ ਮੋਬਾਈਲ...

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਹਾਲੀ ਦੇ ਵਿਕਾਸ ਭਵਨ ਵਿਖੇ ਕਰਵਾਏ ਪ੍ਰੋਗਰਾਮ ਦੌਰਾਨ ਰਾਸ਼ਨ ਡਿਪੂ ਹੋਲਡਰਾਂ ਨੂੰ ਲਾਇਸੈਂਸ ਸੌਂਪੇ

ਸਾਹਿਬਜ਼ਾਦਾ ਅਜੀਤ ਸਿੰਘ ਨਗਰ/ਚੰਡੀਗੜ੍ਹ, 16 ਜੁਲਾਈ:ਪੰਜਾਬ ਦੀ ਜਨਤਕ ਵੰਡ ਪ੍ਰਣਾਲੀ ਨੂੰ ਮਜ਼ਬੂਤ ਕਰਨ ਅਤੇ...

ਹਰ ਇੱਕ ਦਸਤਖਤ ਲੋਕਾਂ ਦੀ ਆਵਾਜ਼ ਨੂੰ ਮਜ਼ਬੂਤ ਕਰੇਗਾ ਅਤੇ ਕੇਂਦਰ ਨੂੰ ਇਸ ਮੁੱਦੇ ਦਾ ਹੱਲ ਕਰਨ ਲਈ ਮਜਬੂਰ ਕਰੇਗਾ: ਮੁੱਖ ਮੰਤਰੀ ਭਗਵੰਤ ਸਿੰਘ...

*ਚੰਡੀਗੜ੍ਹ; 16 ਜੁਲਾਈ,2026*:ਈ-20 ਪੈਟਰੋਲ ਕਾਰਨ ਪੈਦਾ ਹੋ ਰਹੀਆਂ ਸਮੱਸਿਆਵਾਂ ਖ਼ਿਲਾਫ਼ ਆਵਾਜ਼ ਬੁਲੰਦ ਕਰਦਿਆਂ ਪੰਜਾਬ...

ਪਟਿਆਲਾ, ਅੰਮ੍ਰਿਤਸਰ, ਜਲੰਧਰ, ਗੁਰਦਾਸਪੁਰ ਅਤੇ ਹੁਸ਼ਿਆਰਪੁਰ ਵੀ ਸਿਖਰਲੇ ਜ਼ਿਲ੍ਹਿਆਂ ਵਿੱਚ ਸ਼ਾਮਲ

*ਚੰਡੀਗੜ੍ਹ: 15 ਜੁਲਾਈ 2026*: ਪੰਜਾਬ ਸਰਕਾਰ ਦੀ ਮਾਂਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਲੁਧਿਆਣਾ ਸਭ ਤੋਂ...

ਪਿਛਲੇ 3 ਸਾਲਾਂ ‘ਚ 87 ਅਨਾਥ/ਤਿਆਗੇ ਬੱਚਿਆਂ ਸਮੇਤ ਕੁੱਲ 134 ਬੱਚਿਆਂ ਨੂੰ ਮਿਲਿਆ ਕਾਨੂੰਨੀ ਤੌਰ ‘ਤੇ ਸੁਰੱਖਿਅਤ ਪਰਿਵਾਰਕ ਮਾਹੌਲ

*ਚੰਡੀਗੜ੍ਹ, 15 ਜੁਲਾਈ, 2026*ਪੰਜਾਬ ਵਿੱਚ ਬਾਲ ਸੁਰੱਖਿਆ ਅਤੇ ਬੱਚਿਆਂ ਨੂੰ ਕਾਨੂੰਨੀ ਤਰੀਕੇ ਨਾਲ ਗੋਦ...